ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਨੂੰ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ
ਹੁਸ਼ਿਆਰਪੁਰ 16 ਨਵੰਬਰ (ਪ੍ਰਸ਼ੋਤਮ ਲਾਲ ਦੜੋਚ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਕਾਲਜਾਂ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਪਰਪਿਤ ਅਕਾਦਮਿਕ ਸਮਾਗਮਾਂ ਦੀ ਲੜੀ ਵਿੱਚ ਅੱਜ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਡਾ. ਗਗਨਦੀਪ ਚੀਮਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਦੇ ਪੰਜਾਬੀ ਵਿਭਾਗ ਅਤੇ ਇਤਿਹਾਸ ਵਿਭਾਗ ਵੱਲੋਂ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਮੁੱਖ ਬੁਲਾਰੇ ਵਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਧਰਮ ਅਧਿਐਨ ਵਿਭਾਗ ਦੇ ਪ੍ਰੋਫ਼ੈਸਰ (ਡਾ.) ਗੁਰਮੇਲ ਸਿੰਘ ਪਹੁੰਚੇ ਹੋਏ ਸਨ। ਸੈਮੀਨਾਰ ਦੇ ਅਰੰਭ ਵਿੱਚ ਕਾਲਜ ਦੇ ਵਾਇਸ ਪ੍ਰਿੰਸੀਪਲ ਪ੍ਰੋ. ਵਿਜੈ ਕੁਮਾਰ ਜੀ ਨੇ ਮਹਿਮਾਨ ਬੁਲਾਰੇ ਦਾ ਨਿੱਘਾ ਸਵਾਗਤ ਕਰਦਿਆਂ ਉਹਨਾਂ ਨੂੰ 'ਜੀ ਆਇਆਂ' ਆਖਿਆ ਅਤੇ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਦੀ ਮਹੱਤਤਾ ਦੱਸਦਿਆਂ ਗੁਰੂ ਸਾਹਿਬ ਦੇ ਸੰਦੇਸ਼ ਅਤੇ ਸਿੱਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ। ਪ੍ਰੋ. (ਡਾ.) ਗੁਰਮੇਲ ਸਿੰਘ ਜੀ ਦੇ ਭਾਸ਼ਣ ਦਾ ਵਿਸ਼ਾ 'ਗੁਰੂ ਤੇਗ਼ ਬਹਾਦਰ ਬਾਣੀ : ਲਿਖਤ ਬੋਧ' ਸੀ। ਉਹਨਾਂ ਨੇ ਆਪਣੇ ਵਿਸ਼ੇ ਸਬੰਧੀ ਬਹੁਤ ਹੀ ਭਾਵਪੂਰਤ ਤਕਰੀਰ ਕੀਤੀ। ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਉਹਨਾਂ ਨੇ ਗੁਰਮਤਿ ਦੇ ਹਵਾਲੇ ਨਾਲ ਪੁਰਾਤਨ ਭਾਸ਼ਾਵਾਂ, ਚਿੰਨ੍ਹਾਂ, ਲਿੱਪੀਆਂ, ਆਰਥੌਗ੍ਰਾਫੀ ਸਬੰਧੀ ਗਹਿਨ ਜਾਣਕਾਰੀਆਂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਦੱਸਿਆ ਕਿ ਗੁਰੂ ਸਾਹਿਬ ਦੀ ਸ਼ਹਾਦਤ ਵਿਸ਼ਵ ਇਤਿਹਾਸ ਵਿੱਚ ਇੱਕ ਲਾਸਾਨੀ ਸ਼ਹਾਦਤ ਸੀ ਜਿੱਥੇ ਇੱਕ ਰਹਿਬਰ ਦੂਸਰੇ ਧਰਮ ਦੇ ਮੰਨਣ ਵਾਲਿਆਂ ਦੇ ਵਿਸ਼ਵਾਸ ਅਤੇ ਅਕੀਦੇ ਨੂੰ ਬਚਾਉਣ ਲਈ ਆਪਣਾ ਆਪਾ ਕੁਰਬਾਨ ਕਰ ਜਾਂਦਾ ਹੈ। ਦੁਨੀਆਂ ਭਰ ਵਿੱਚ ਅਜਿਹੀ ਮਿਸਾਲ ਹੋਰ ਕਿਧਰੇ ਵੀ ਨਹੀਂ ਮਿਲਦੀ। ਵਿਦਿਆਰਥੀਆਂ ਵੱਲੋਂ ਵਿਦਵਾਨ ਵਕਤਾ ਨੂੰ ਗੁਰੂ ਤੇਗ਼ ਬਹਾਦਰ ਸਾਹਿਬ ਦੇ ਜੀਵਨ ਅਤੇ ਬਾਣੀ ਸਬੰਧੀ ਅਨੇਕਾਂ ਗੰਭੀਰ ਪ੍ਰਸ਼ਨ ਵੀ ਪੁੱਛੇ ਗਏ। ਕਾਲਜ ਦੇ ਸਮੂਹ ਸਟਾਫ਼ ਵੱਲੋਂ ਵਿਦਵਾਨ ਵਕਤਾ ਦਾ ਸਨਮਾਨ ਚਿੰਨ੍ਹ ਅਤੇ ਲੋਈ ਭੇਂਟ ਕਰਕੇ ਸਨਮਾਨ ਕੀਤਾ ਗਿਆ। ਸੈਮੀਨਾਰ ਦੇ ਅਖ਼ੀਰ ਵਿੱਚ ਅੰਗਰੇਜ਼ੀ ਵਿਭਾਗ ਦੇ ਮੁਖੀ ਪ੍ਰੋ. ਨਵਦੀਪ ਕੌਰ ਵੱਲੋਂ ਪ੍ਰੋ. (ਡਾ) ਗੁਰਮੇਲ ਸਿੰਘ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਨਲ ਦੀ ਭੂਮਿਕਾ ਪ੍ਰੋ. ਬਲਵਿੰਦਰ ਸਿੰਘ ਚਹਿਲ ਵੱਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਡਾ. ਚਰਨ ਪੁਸ਼ਪਿੰਦਰ ਸਿੰਘ ਧਾਮੀ, ਡਾ. ਹਰਜਿੰਦਰਪਾਲ ਸਿੰਘ, ਪ੍ਰੋ. ਸੁਮਨ ਕੁਮਾਰੀ, ਪ੍ਰੋ. ਰਣਜੀਤ ਕੁਮਾਰ, ਪ੍ਰੋ. ਨਿਸ਼ਾ, ਪ੍ਰੋ. ਬਿੰਦੂ ਸ਼ਰਮਾ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਸ਼ਚੀ, ਪ੍ਰੋ.ਸਵਰਨਦੀਪ ਸਿੰਘ ਨੂਰ, ਪ੍ਰੋ. ਮਦਨਪਾਲ ਸਿੰਘ, ਪ੍ਰੋ. ਜਤਿੰਦਰਪਾਲ ਸਿੰਘ, ਪ੍ਰੋ. ਗੁਰਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।