Monday, 10 November 2025

ਸਰਕਾਰੀ ਕਾਲਜ ਹੁਸ਼ਿਆਰਪੁਰ ਵਿਚ ‘ ਗਿਆਨ ਜੋਤੀ ਸਪਤਾਹ’ ਮਨਾਇਆ ਗਿਆ।

 ਸਰਕਾਰੀ ਕਾਲਜ ਹੁਸ਼ਿਆਰਪੁਰ ਵਿਚ ‘ ਗਿਆਨ ਜੋਤੀ ਸਪਤਾਹ’ ਮਨਾਇਆ ਗਿਆ।
ਹੁਸ਼ਿਆਰਪੁਰ (ਪ੍ਰਸ਼ੋਤਮ ਲਾਲ ਦੜੋਚ) ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਪ੍ਰਿੰਸੀਪਲ, ਡਾ. ਗਗਨਦੀਪ ਚੀਮਾ ਜੀ ਦੀ ਅਗਵਾਈ ਵਿਚ 3 ਨਵੰਬਰ, 2025 ਤੋਂ ਲੈ ਕੇ 8 ਨਵੰਬਰ,2025 ਤੱਕ ‘ਗਿਆਨ ਜੋਤੀ ਸਪਤਾਹ’ ਮਨਾਇਆ ਗਿਆ। ਇਸ ਵਿਚ ਕਾਲਜ ਦੇ ਸਮੂਹ ਵਿਦਿਆਰਥੀਆਂ, ਪ੍ਰੋਫੈਸਰਾਂ ਅਤੇ ਸਟਾਫ ਮੈਂਬਰਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀਆਂ ਵਲੋਂ ਨਾਵਲ, ਕਹਾਣੀ ਪੁਸਤਕਾਂ, ਕੋਰਸ ਕਿਤਾਬਾਂ ਅਤੇ ਹੋਰ ਜਾਣਕਾਰੀ ਭਰਪੂਰ ਕਿਤਾਬਾਂ ਦਾਨ ਕੀਤੀਆਂ ਗਈਆਂ, ਜੋ ਕਿ ਗਿਣਤੀ ਦੇ ਵਿਚ ਲਗਭਗ 200 ਦੇ ਕਰੀਬ ਹਨ। ਇਥੇ ਇਹ ਧਿਆਨ ਦੇਣ ਯੋਗ ਹੈ ਕਿ ਇਸ ਸਪਤਾਹ ਦੌਰਾਨ ਜਿੰਨੀਆਂ ਵੀ ਪੁਸਤਕਾਂ ਇੱਕਠੀਆਂ ਹੋਈਆਂ ਹਨ, ਉਹ ਸਾਰੀਆਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਪੁਰਦ ਕਰ ਦਿੱਤੀਆਂ ਜਾਣਗੀਆਂ ਤਾਂ ਜੋ  ਜ਼ਿਲ੍ਹਾ ਹੁਸ਼ਿਆਰਪੁਰ ਦੀ ਡਿਜੀਟਲ ਅਤੇ ਪੇਂਡੂ ਲਾਇਬ੍ਰੇਰੀਆਂ ਵਿਚ ਵੰਡ ਦਿੱਤੀਆਂ ਜਾਣ। ਸਿਖਿਆਰਥੀ ਅਤੇ ਵਿਦਿਆਰਥੀ ਦੋਵਾਂ ਨੂੰ ਹੀ ਇਹਨਾਂ ਪੁਸਤਕਾਂ ਤੋਂ ਆਪਣੇ ਗਿਆਨ ਵਿਚ ਵਾਧਾ ਕਰਨ ਦਾ ਮੌਕਾ ਪ੍ਰਾਪਤ ਹੋਵੇਗਾ।
ਇਸ ਮੁਹਿੰਮ ਨੂੰ ਸਿਰੇ ਚੜਾਉਣ ਲਈ ਪ੍ਰੋ: ਗਾਇਤਰੀ, ਪ੍ਰੋ: ਭਾਗਿਆਸ਼੍ਰੀ ਅਤੇ ਪ੍ਰੋ: ਕਰਨਦੀਪ ਕੌਰ ਨੇ ਆਪਣਾ ਯੋਗਦਾਨ ਦਿੱਤਾ। ਕਾਲਜ ਦੇ ਪ੍ਰਿੰਸੀਪਲ, ਡਾ. ਗਗਨਦੀਪ ਚੀਮਾ ਜੀ ਨੇ ਕਾਲਜ ਸਟਾਫ ਅਤੇ ਵਿਦਿਆਰਥੀਆਂ ਦੀ ਇਸ ਸ਼ਲਾਘਾਯੋਗ ਕੰਮ ਲਈ ਤਾਰੀਫ ਕੀਤੀ ਅਤੇ ਕਿਹਾ ਕਿ ਸਾਨੂੰ ਭਵਿੱਖ ਵਿਚ ਵੀ ਅਜਿਹੇ ਵਧੀਆ ਤੇ ਪਰ ਉਪਕਾਰੀ ਕੰਮ ਕਰਨੇ ਚਾਹੀਦੇ ਹਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME