Wednesday, 31 December 2025
ਕੇਦਰੀ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ
ਹੁਸ਼ਿਆਰਪੁਰ ਜ਼ਿਲ੍ਹਾ ਪ੍ਰਧਾਨ ਨਿਯੁਕਤੀ ’ਤੇ ਜਸਪਾਲ ਸਿੰਘ ਚੇਚੀ ਵੱਲੋਂ ਪਾਰਟੀ ਲੀਡਰਸ਼ਿਪ ਦਾ ਧੰਨਵਾਦ
Tuesday, 30 December 2025
ਨਵੇਂ ਸਾਲ ਦੇ ਸਮਾਗਮਾਂ 'ਚ ਸ਼ਰਾਬ ਪਰੋਸਣ ਲਈ ਆਬਕਾਰੀ ਵਿਭਾਗ ਦੀ ਮਨਜ਼ੂਰੀ ਜਰੂਰੀ - ਹਨੂਵੰਤ ਸਿੰਘ
ਹੁਸ਼ਿਆਰਪੁਰ, 30 ਦਸੰਬਰ : ਸਹਾਇਕ ਕਮਿਸ਼ਨਰ (ਆਬਕਾਰੀ) ਹਨੂਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਸਾਲ ਮੌਕੇ ਕਰਵਾਏ ਜਾਣ ਵਾਲੇ ਸਾਰੇ ਪ੍ਰੋਗਰਾਮਾਂ/ਸਮਾਰੋਹਾਂ, ਜਿਥੇ ਸ਼ਰਾਬ ਦੀ ਵਿਕਰੀ, ਪਰੋਸਣ ਜਾਂ ਸੇਵਨ ਹੋਣਾ ਹੈ, ਉਥੇ ਆਬਕਾਰੀ ਵਿਭਾਗ, ਪੰਜਾਬ ਤੋਂ ਲੋੜੀਂਦੇ ਪਰਮਿਟ/ਮਨਜ਼ੂਰੀਆਂ (ਐਲ-12ਏ) ਪ੍ਰਾਪਤ ਕਰਨਾ ਜ਼ਰੂਰੀ ਹੈ।
ਉਨ੍ਹਾਂ ਸਬੰਧਤ ਪ੍ਰਬੰਧਕਾਂ/ਆਯੋਜਕਾਂ ਨੂੰ ਹਦਾਇਤ ਕੀਤੀ ਕਿ ਉਹ ਆਬਕਾਰੀ ਨੀਤੀ 2025-26 ਅਤੇ ਪੰਜਾਬ ਆਬਕਾਰੀ ਐਕਟ, 1914 ਅਨੁਸਾਰ ਸਾਰੇ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਬਿਨਾਂ ਪਰਮਿਟ ਕਿਸੇ ਵੀ ਕਿਸਮ ਦਾ ਨਵੇਂ ਸਾਲ ਦਾ ਸਮਾਰੋਹ ਕਰਵਾਉਣਾ ਜਾਂ ਸ਼ਰਾਬ ਦੀ ਵਿਕਰੀ/ਪਰੋਸਣ ਕਰਨਾ ਗੈਰ-ਕਾਨੂੰਨੀ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਥਾਂ 'ਤੇ ਬਿਨਾਂ ਪਰਮਿਟ ਸਮਾਰੋਹ ਕਰਵਾਉਣ ਜਾਂ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਉਂਦਾ ਹੈ, ਤਾਂ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਲ 2026 ਦੀ ਆਮਦ ਦੀ ਖੁਸ਼ੀ ਵਿਚ ਮਹਾਨ ਗੁਰਮਤਿ ਸਮਾਗਮ 1 ਜਨਵਰੀ ਦਿਨ ਵੀਰਵਾਰ ਨੂੰ
ਬੰਗਾ 30 ਦਸੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਲ 2026 ਦੀ ਆਮਦ ਦੀ ਖੁਸ਼ੀ ਵਿਚ ਮਹਾਨ ਗੁਰਮਤਿ ਸਮਾਗਮ ਪਹਿਲੀ ਜਨਵਰੀ 2026 ਦਿਨ ਵੀਰਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਜਾ ਰਿਹਾ ਹੈ । ਇਹ ਜਾਣਕਾਰੀ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮਾਗਮ ਦਾ ਬੈਨਰ ਜਾਰੀ ਕਰਨ ਮੌਕੇ ਦਿੱਤੀ । ਸ. ਢਾਹਾਂ ਨੇ ਦੱਸਿਆ ਕਿ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਲ 2026 ਦੀ ਆਮਦ ਦੀ ਖੁਸ਼ੀ ਵਿਚ ਮਹਾਨ ਗੁਰਮਤਿ ਸਮਾਗਮ 01 ਜਨਵਰੀ ਦਿਨ ਵੀਰਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ । ਜਿਸ ਵਿਚ ਪ੍ਰੰਥ ਪ੍ਰਸਿੱਧ ਕਥਾ ਵਾਚਕ ਡਾ. ਸਰਬਜੀਤ ਸਿੰਘ ਰੇਣਕਾ ਲੁਧਿਆਣਾ ਵਾਲੇ ਪੁੱਜ ਰਹੇ ਹਨ ਜੋ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਚਾਨਣਾ ਪਾਉਣਗੇ । ਇਸ ਸਮਾਗਮ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਰਾਜਾ ਸਾਹਿਬ ਮਜਾਰਾ ਤੋਂ ਇਲਾਵਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਦੇ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ । ਸਮਾਗਮ ਵਿਚ ਗੁਰੂ ਕਾ ਲੰਗਰ ਅਤੁੱਟ ਵਰਤੇਗਾ । ਗੁਰਮਤਿ ਸਮਾਗਮ ਦੀ ਜਾਣਕਾਰੀ ਦੇਣ ਮੌਕੇ ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ, ਸਤਨਾਮ ਸਿੰਘ ਲਾਦੀਆਂ, ਦਵਿੰਦਰ ਸਿੰਘ ਢਿੱਲੋਂ ਅਮਰੀਕਾ, ਨਵਿੰਦਰ ਸਿੰਘ ਢਿੱਲੋਂ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਸੰਨੀ ਮਜਾਰੀ, ਕਮਲਜੀਤ ਸਿੰਘ, ਜਸਵੰਤ ਸਿੰਘ, ਮਨਦੀਪ ਕੌਰ, ਡੋਗਰ ਸਿੰਘ ਅਤੇ ਜਤਿੰਦਰ ਸਿੰਘ ਵੀ ਹਾਜ਼ਰ ਸਨ ।
ਤਸਵੀਰ : ਗੁਰਮਤਿ ਸਮਾਗਮ ਦੀ ਜਾਣਕਾਰੀ ਵਾਲਾ ਬੈਨਰ ਜਾਰੀ ਕਰਨ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਦਰਸ਼ਨ ਸਿੰਘ ਮਾਹਿਲ, ਸਤਨਾਮ ਸਿੰਘ ਲਾਦੀਆਂ, ਭਾਈ ਜੋਗਾ ਸਿੰਘ, ਦਵਿੰਦਰ ਸਿੰਘ ਢਿੱਲੋਂ
Saturday, 27 December 2025
ਵਿਆਹ ਮੌਕੇ ਲੜਕੀ ਦੀ ਉਮਰ 18 ਅਤੇ ਲੜਕੇ ਦੀ 21 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ
-ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਨੌਜਵਾਨਾਂ ਨੂੰ ਕਾਨੂੰਨੀ ਹੱਕਾਂ ਬਾਰੇ ਦਿੱਤੀ ਜਾਣਕਾਰੀ
ਹੁਸ਼ਿਆਰਪੁਰ, 25 ਦਸੰਬਰ ( ਪ੍ਰਸ਼ੋਤਮ ਲਾਲ ਦੜੋਚ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਅਤੇ ਹੋਰਨਾਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਜਿਵੇਂ ਕਿ ਗ੍ਰਾਮ ਪੰਚਾਇਤ ਬੱਸੀ ਕਾਸੋ, ਗ੍ਰਾਮ ਪੰਚਾਇਤ ਚੱਕ ਗੁੱਜਰਾਂ, ਗ੍ਰਾਮ ਪੰਚਾਇਤ ਘਾਸੀਪੁਰ ਗ੍ਰਾਮ ਪੰਚਾਇਤ ਗੀਗਨਵਾਲ, ਗ੍ਰਾਮ ਪੰਚਾਇਤ ਬੱਡਲਾ, ਗ੍ਰਾਮ ਪੰਚਾਇਤ ਪਾਰੋਵਾਲ, ਗ੍ਰਾਮ ਪੰਚਾਇਤ ਬਡਿਆਲ, ਗ੍ਰਾਮ ਪੰਚਾਇਤ ਬਗਰੋਈ ਅਤੇ ਗ੍ਰਾਮ ਪੰਚਾਇਤ ਬਡਿਆਲ ਸੈਣੀਆਂ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿੱਚ ਲਿਆਂਦਾ ਗਿਆ ਕਿ ਲੜਕੀ ਦੀ ਵਿਆਹ ਦੀ ਉਮਰ 18 ਸਾਲ ਤੋਂ ਘੱਟ ਨਾ ਹੋਵੇ ਅਤੇ ਲੜਕੇ ਦੀ ਉਮਰ 21 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ਨਾਲਸਾ ਦੀ ਵਾਤਾਵਰਨ ਕਾਨੂੰਨੀ ਸਾਖ਼ਰਤਾ ਅਤੇ ਭਾਈਚਾਰਕ ਸੁਰੱਖਿਆ ਪਹਿਲਕਦਮੀ, ਜਿਸ ਦਾ ਸਿਰਲੇਖ 'ਅੱਜ ਦੀ ਰੱਖਿਆ ਕਰੋ, ਕੱਲ੍ਹ ਨੂੰ ਸੁਰੱਖਿਅਤ ਕਰੋ' ਬਾਰੇ ਦਸਦੇ ਹੋਏ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਪਿੰਡਾਂ ਵਿੱਚ ਪਰਾਲੀ ਨੂੰ ਨਾ ਸਾੜਿਆ ਜਾਵੇ, ਨਾ ਹੀ ਪਲਾਸਟਿਕ ਨੂੰ ਅੱਗ ਲਗਾਈ ਜਾਵੇ, ਕਿਉਂਕਿ ਇਸ ਦੇ ਧੂੰਏਂ ਤੋਂ ਪ੍ਰਦੂਸ਼ਨ ਹਵਾ ਵਿੱਚ ਫ਼ੈਲਦਾ ਹੈ, ਜਿਸ ਨਾਲ ਕਈ ਬਿਮਾਰੀਆਂ ਲਗਦੀਆ ਹਨ। ਇਸ ਤੋਂ ਇਲਾਵਾ ਐਚ.ਆਈ.ਵੀ ਏਡਜ਼ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ। ਨਸ਼ਿਆਂ ਖਿਲਾਫ ਮੁਹਿੰਮ ਸਬੰਧੀ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ ਸਮਾਜ ਦੀ ਰਚਨਾ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ। ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ- ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ਤੇ ਨਸ਼ਿਆਂ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ. ਐਕਟ ਦੇ ਕਾਨੂੰਨੀ ਉਪਬੰਧਾਂ ਦਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਖੀਰ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ।
Friday, 26 December 2025
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ: ਲੁੱਟ–ਖੋਹ ਕਰਨ ਵਾਲੇ 02 ਮੁਲਜ਼ਮ ਗ੍ਰਿਫ਼ਤਾਰ, 02 ਪਿਸਟਲ ਬਰਾਮਦ
Thursday, 25 December 2025
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਪ੍ਰਭਜੋਤ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਮੈਸਟਰ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ
ਬੰਗਾ 25 ਦਸੰਬਰ () ਪੰਜਾਬ ਦੇ ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ (ਪਹਿਲਾ ਸਮੈਸਟਰ) ਬੈਚ 2024-2028 ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ । ਇਹ ਜਾਣਕਾਰੀ ਕਾਲਜ ਦੇ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਨੇ ਦਿੰਦੇ ਦੱਸਿਆ ਕਿ ਕਲਾਸ ਦੇ ਸਾਰੇ ਵਿਦਿਆਰਥੀ ਅੱਵਲ ਪੁਜ਼ੀਸ਼ਨਾਂ ਨਾਲ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ । ਕਲਾਸ ਵਿਚੋਂ ਪਹਿਲਾ ਸਥਾਨ ਪ੍ਰਭਜੋਤ ਕੌਰ ਪੁੱਤਰੀ ਸ੍ਰੀ ਸੁਰਜੀਤ ਸਿੰਘ-ਸ੍ਰੀਮਤੀ ਸੁਖਜਿੰਦਰ ਕੌਰ ਜ਼ਿਲ੍ਹਾ ਜਲੰਧਰ ਨੇ ਸ਼ਾਨਦਾਰ 8.0 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਕੀਤਾ । ਜਦ ਕਿ ਦੂਜਾ ਸਥਾਨ ਚਾਰ ਵਿਦਿਆਰਥੀਆਂ ਹਰਦੀਪ ਕੌਰ ਪੁੱਤਰੀ ਹਰਮੇਲ ਸਿੰਘ-ਸੁਰਿੰਦਰ ਕੌਰ ਜ਼ਿਲ੍ਹਾ ਜਲੰਧਰ, ਹਿਮਨਜੋਤ ਕੌਰ ਪੁੱਤਰੀ ਸੋਹਨ ਸਿੰਘ-ਹਰਪ੍ਰੀਤ ਕੌਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਮਹਿਕ ਬੰਗੜ ਪੁੱਤਰੀ ਰੇਸ਼ਮ ਲਾਲ-ਹਰਮੇਸ਼ ਕੌਰ ਸਰਹਾਲਾ ਰਾਣੂੰਆਂ ਅਤੇ ਪਲਕਪ੍ਰੀਤ ਕੌਰ ਥਿੰਦ ਪੁੱਤਰੀ ਕਸ਼ਮੀਰ ਸਿੰਘ-ਕਮਲਜੀਤ ਕੌਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਸ਼ਾਨਦਾਰ 7.5 ਐਸ ਜੀ ਪੀ ਏ ਅੰਕ ਪ੍ਰਾਪਤ ਕਰਕੇ ਕੀਤਾ। ਇਸ ਵਾਰ ਚੰਚਲਰੀਤ ਕੌਰ ਪੁੱਤਰੀ ਅਮਰੀਕ ਚੰਦ-ਮਨਜੀਤ ਕੌਰ, ਦੀਪਿਕਾ ਜੱਸਲ ਪੁੱਤਰੀ ਪਰਮਜੀਤ ਜੱਸਲ-ਪਰਮਜੀਤ ਕੌਰ ਜੱਸਲ, ਗੁਰਦੀਪ ਕੌਰ ਬੰਗਾ ਪੁੱਤਰੀ ਮਨੋਜ ਕੁਮਾਰ-ਸੁਰਜੀਤ ਕੌਰ, ਗੁਰਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ-ਅਮਰਜੀਤ ਕੌਰ, ਗੁਰਵੀਰ ਕੌਰ ਪੁੱਤਰੀ ਸਰਜਿੰਦਰ ਸਿੰਘ-ਸੁਖਜਿੰਦਰਜੀਤ ਕੌਰ, ਨੇਹਾ ਕੁਮਾਰੀ ਪੁੱਤਰੀ ਬਲਬੀਰ ਚੰਦ-ਨਰੇਸ਼ ਕੁਮਾਰੀ, ਰਾਜਵੀਰ ਕੌਰ ਪੁੱਤਰੀ ਗੁਰਨੇਕ ਸਿੰਘ-ਕੁਲਵਿੰਦਰ ਕੌਰ, ਤਵਲੀਨ ਕੌਰ ਪੁੱਤਰੀ ਸਮਰਜੀਤ ਸਿੰਘ-ਗੁਰਪ੍ਰੀਤ ਕੌਰ, ਜਸ਼ਨਦੀਪ ਕੌਰ ਪੁੱਤਰੀ ਕਰਮਜੀਤ ਸਿੰਘ-ਅਮਰਜੀਤ ਕੌਰ, ਜੈਸਮੀਨ ਪੁੱਤਰੀ ਵਿਜੈ ਸਿੰਘ-ਹਰਪ੍ਰੀਤ ਕੌਰ, ਕੋਮਲਦੀਪ ਕੌਰ ਪੁੱਤਰੀ ਸਰਬਜੀਤ ਸਿੰਘ-ਬਲਵਿੰਦਰ ਕੌਰ, ਮਨਰੀਤ ਕੌਰ ਪੁੱਤਰੀ ਕੁਲਦੀਪ ਸਿੰਘ-ਗੁਰਪ੍ਰੀਤ ਕੌਰ, ਮਨਜੋਤ ਕੌਰ ਪੁੱਤਰੀ ਸਰਬਜੀਤ ਸਿੰਘ-ਦਲਜੀਤ ਕੌਰ, ਹਰਲੀਨ ਕੌਰ ਪੁੱਤਰੀ ਜਸਪਾਲ ਸਿੰਘ-ਜਸਵਿੰਦਰ ਕੌਰ, ਹਰਮਨ ਕੁਮਾਰੀ ਪੁੱਤਰੀ ਰਾਜੀਵ ਕੁਮਾਰ-ਕੁਲਵਿੰਦਰ ਕੌਰ, ਮਹਿਕ ਅਰੋੜਾ ਪੁੱਤਰ ਜਤਿੰਦਰ ਸਿੰਘ-ਵੀਰਪਾਲ ਕੌਰ, ਮੁਸਕਾਨ ਬੰਗੜ ਪੁੱਤਰੀ ਰੇਸ਼ਮ ਲਾਲ-ਹਰਮੇਸ਼ ਕੌਰ ਨੇ ਤੀਜਾ ਸਥਾਨ ਇੱਕੋ ਜਿਹੇ ਅੰਕ 7.0 ਐਸ ਜੀ ਪੀ ਏ ਅੰਕ ਪ੍ਰਾਪਤ ਕਰਕੇ ਕੀਤਾ । ਕਾਲਜ ਦੇ ਸ਼ਾਨਦਾਰ ਨਤੀਜੇ ਲਈ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ (ਪਹਿਲਾ ਸਮੈਸਟਰ) ਦੇ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ । ਇਸ ਮੌਕੇ ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਵੰਦਨਾ ਬਸਰਾ ਕਲਾਸ ਇੰਚਾਰਜ, ਮਹੁੰਮਦ ਯੂਨਸ ਵਾਨੀ ਕਲਾਸ ਇੰਚਾਰਜ, ਮੈਡਮ ਸੁਨੀਤਾ ਲਖਵਾੜਾ, ਮੈਡਮ ਸਰਬਜੀਤ ਕੌਰ, ਮੈਡਮ ਸੰਦੀਪ ਸੂਦਨ, ਸ੍ਰੀ ਗੁਰਮੀਤ ਸਿੰਘ, ਮੈਡਮ ਮਨਦੀਪ ਕੌਰ, ਮੈਡਮ ਰੋਜ਼ਾ, ਮੈਡਮ ਰੁਪਿੰਦਰ ਸ਼ਰਮਾ, ਮੈਡਮ ਰੀਤੂ ਅਤੇ ਕਲਾਸ ਦੇ ਟੌਪਰ ਨਰਸਿੰਗ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਟੌਪਰ ਵਿਦਿਆਰਥੀ
ਈ-ਗਵਰਨੈਂਸ ਰਾਹੀਂ ਸੇਵਾਵਾਂ ਪ੍ਰਦਾਨ ਕਰਨ ’ਚ ਜਲੰਧਰ ਨੇ ਸੂਬੇ ਵਿੱਚੋਂ ਪਹਿਲਾ ਸਥਾਨ ਕੀਤਾ ਹਾਸਲ
ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਨਾਗਰਿਕ ਸੇਵਾਵਾਂ ਸਬੰਧੀ ਵੱਧ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਕਰਨ ’ਚ ਜ਼ਿਲ੍ਹਾ ਮੋਹਰੀ
ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ’ਚ ਉੱਚ ਸਥਾਨ ਹਾਸਲ ਕਰਨ ’ਚ ਅਹਿਮ ਭੂਮਿਕਾ ਨਿਭਾਉਣ ਲਈ ਅਧਿਕਾਰੀਆਂ ਦਾ ਸਨਮਾਨ
ਜਲੰਧਰ, 24 ਦਸੰਬਰ (ਅੰਮ੍ਰਿਤਪਾਲ ਸਿੰਘ ਜਲੰਧਰ) ਨਿਰਧਾਰਿਤ ਸਮੇਂ ਸੀਮਾਂ ਦੇ ਅੰਦਰ ਨਾਗਰਿਕ ਸੇਵਾਵਾਂ ਸਬੰਧੀ ਸਭ ਤੋਂ ਵੱਧ ਅਰਜ਼ੀਆਂ ਦਾ ਸੁਚਾਰੂ ਢੰਗ ਨਾਲ ਨਿਪਟਾਰਾ ਕਰਕੇ ਜ਼ਿਲ੍ਹਾ ਜਲੰਧਰ ਨੇ ਈ-ਗਵਰਨੈਂਸ ਸੇਵਾ ਨਿਪਟਾਰੇ ’ਚ ਪੰਜਾਬ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਇਹ ਪ੍ਰਾਪਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਸਮਾਂਬੱਧ ਸਪੁਰਦਗੀ 'ਤੇ ਨਿਰੰਤਰ ਤਵਜੋਂ ਨੂੰ ਦਰਸਾਉਂਦੀ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਾ. ਸੁਮਿਤਾ ਅਬਰੋਲ, ਲੋਕਲ ਰਜਿਸਟਰਾਰ (ਜਨਮ ਅਤੇ ਮੌਤ), ਨਗਰ ਨਿਗਮ ਜਲੰਧਰ ਅਤੇ ਡਾ. ਜੋਤੀ ਫੁਲੇਕਾ, ਸਹਾਇਕ ਜ਼ਿਲ੍ਹਾ ਰਜਿਸਟਰਾਰ (ਏ.ਡੀ.ਆਰ.), ਸਿਵਲ ਸਰਜਨ ਦਫ਼ਤਰ, ਜਲੰਧਰ ਨੂੰ ਇਸ ਪ੍ਰਾਪਤੀ ਵਿੱਚ ਉਨ੍ਹਾਂ ਦੇ ਮਿਸਾਲੀ ਯੋਗਦਾਨ ਲਈ ਸਨਮਾਨਿਤ ਕੀਤਾ। ਇਨ੍ਹਾਂ ਦੇ ਸੁਹਿਰਦ ਯਤਨਾਂ ਨੇ ਜਲੰਧਰ ਨੂੰ ਸੂਬੇ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਵਿੱਚ ਸ਼ਾਮਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਅਧਿਕਾਰੀਆਂ ਨੇ ਫੌਰੀ ਅਤੇ ਨਾਗਰਿਕ-ਕੇਂਦਰਿਤ ਸੇਵਾ ਪ੍ਰਦਾਨ ਕਰਨ ਵਿੱਚ ਮਿਸਾਲ ਕਾਇਮ ਕਰਦਿਆਂ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਨਾਲ ਸਬੰਧਤ 97 ਫੀਸਦੀ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸਫ਼ਲਤਾਪੂਰਵਕ ਕੀਤਾ। ਡਾ. ਅਗਰਵਾਲ ਨੇ ਜ਼ਿਲ੍ਹੇ ਭਰ ਦੇ ਵੱਖ-ਵੱਖ ਸੇਵਾ ਕੇਂਦਰਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਅਰਜ਼ੀਆਂ ਦੀ ਨਿਰਵਿਘਨ ਪ੍ਰੋਸੈਸਿੰਗ ਨੂੰ ਯਕੀਨੀ ਬਣਾਉਣ ਅਤੇ ਜਨਤਾ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਵੱਲੋਂ ਨਿਯਮਿਤ ਨਿਗਰਾਨੀ, ਤਕਨੀਕ ਦੀ ਵਰਤੋਂ ਅਤੇ ਜਵਾਬਦੇਹੀ ਰਾਹੀਂ ਨਾਗਰਿਕ ਸੇਵਾਵਾਂ ਦੇ ਮੁੱਖ ਮਾਪਦੰਡਾਂ ਦੀ ਮਜ਼ਬੂਤੀ ਲਈ ਯਤਨ ਜਾਰੀ ਰੱਖੇ ਜਾਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਮੂਹਿਕ ਯਤਨਾਂ ਨਾਲ ਜ਼ਿਲ੍ਹਾ ਆਉਣ ਵਾਲੇ ਸਮੇਂ ਵਿੱਚ ਵੀ ਸੂਬੇ ਵਿੱਚ ਆਪਣੀ ਮੋਹਰੀ ਪੁਜ਼ੀਸ਼ਨ ਨੂੰ ਕਾਇਮ ਰੱਖੇਗਾ।
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਜਲੰਧਰ ’ਚ 8 ਜਨਵਰੀ ਤੋਂ ਸ਼ੁਰੂ ਹੋਵੇਗੀ ਕਾਰਡਾਂ ਲਈ ਰਜਿਸਟ੍ਰੇਸ਼ਨ
ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਵਿਆਪਕ ਲੋਕ ਲਹਿਰ ਬਣੀ 'ਯੁੱਧ ਨਸ਼ਿਆਂ ਵਿਰੁੱਧ' : ਕਰਮਜੀਤ ਕੌਰ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤ ਪੰਜਾਬ ਵੱਲ ਠੋਸ ਕਦਮ
ਹੁਸ਼ਿਆਰਪੁਰ, 25 ਦਸੰਬਰ (ਪਰਸ਼ੋਤਮ ਲਾਲ ਦੜੋਚ) ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ਇਤਿਹਾਸਕ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅੱਜ ਆਪਣੇ 300 ਦਿਨ ਪੂਰੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਕਾਨੂੰਨ ਵਿਵਸਥਾ ਤੱਕ ਸੀਮਤ ਨਹੀਂ ਹੈ, ਸਗੋਂ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਵਿਆਪਕ ਲੋਕ ਲਹਿਰ ਬਣ ਗਈ ਹੈ।
ਉਨ੍ਹਾਂ ਦੱਸਿਆ ਕਿ 23 ਦਸੰਬਰ, 2025 ਤੱਕ ਸੂਬੇ ਵਿੱਚ 28,485 ਨਸ਼ਾ ਤਸਕਰੀ ਦੇ ਮਾਮਲੇ ਦਰਜ ਕੀਤੇ ਗਏ ਹਨ ਅਤੇ 41,517 ਦੋਸ਼ੀਆਂ ਨੂੰ ਸਜ਼ਾ ਦੇ ਕਾਬਲ ਠਹਿਰਾਇਆ ਗਿਆ ਹੈ। ਇਹ ਅੰਕੜੇ ਸਰਕਾਰ ਅਤੇ ਪੁਲਿਸ ਵੱਲੋਂ ਕੀਤੀ ਗਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਨੂੰ ਦਰਸਾਉਂਦੇ ਹਨ।
ਪੰਜਾਬ ਪੁਲਿਸ ਨੇ ਹੈਰੋਇਨ, ਅਫੀਮ, ਭੁੱਕੀ, ਭੰਗ, ਕੋਕੀਨ ਅਤੇ ਆਈਸ ਡਰੱਗਜ਼ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ, ਨਾਲ ਹੀ ਲੱਖਾਂ ਗੋਲੀਆਂ, ਕੈਪਸੂਲ, ਟੀਕੇ ਅਤੇ ਨਸ਼ੀਲੇ ਪਾਊਡਰ ਵੀ ਜ਼ਬਤ ਕੀਤੇ ਹਨ। 15 ਕਰੋੜ ਰੁਪਏ ਤੋਂ ਵੱਧ ਦੀ ਨਸ਼ੀਲੇ ਪਦਾਰਥਾਂ ਦੀ ਰਕਮ ਜ਼ਬਤ ਕੀਤੀ ਗਈ ਹੈ ਅਤੇ ਕਰੋੜਾਂ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।
ਕਰਮਜੀਤ ਕੌਰ ਨੇ ਕਿਹਾ ਕਿ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਨੇ ਦਵਾਈਆਂ ਦੀ ਪੂਰੀ ਉਪਲਬੱਧਤਾ, ਬਿਹਤਰ ਭੋਜਨ ਅਤੇ ਰਿਹਾਇਸ਼, ਦੁਬਾਰਾ ਖੋਲ੍ਹੀਆਂ ਗਈਆਂ ਲਾਇਬ੍ਰੇਰੀਆਂ, ਪ੍ਰੇਰਨਾਦਾਇਕ ਪੰਜਾਬੀ ਕਿਤਾਬਾਂ, ਅਖ਼ਬਾਰਾਂ ਅਤੇ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਹਨ।
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਕਿਹਾ ਕਿ ਪੰਜਾਬ ਨੂੰ ਪੰਜ ਜ਼ੋਨਾਂ ਵਿੱਚ ਵੰਡਿਆ ਗਿਆ ਹੈ: ਮਾਝਾ, ਦੋਆਬਾ, ਮਾਲਵਾ ਪੂਰਬੀ, ਮਾਲਵਾ ਪੱਛਮੀ ਅਤੇ ਮਾਲਵਾ ਕੇਂਦਰੀ। ਵਿਧਾਨ ਸਭਾ, ਬਲਾਕ ਅਤੇ ਪਿੰਡ ਪੱਧਰ 'ਤੇ ਇੰਚਾਰਜ ਨਿਯੁਕਤ ਕੀਤੇ ਗਏ ਹਨ। "ਪਿੰਡਾਂ ਦੇ ਰਖਵਾਲੇ" ਨਾਮਕ ਪਿੰਡ ਰੱਖਿਆ ਕਮੇਟੀਆਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਗਿਣਤੀ ਹੁਣ ਲੱਗਭਗ ਇਕ ਲੱਖ ਤੱਕ ਪਹੁੰਚ ਗਈ ਹੈ।
ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਵਿੱਚ 7 ਜਨਵਰੀ ਤੋਂ 25 ਜਨਵਰੀ ਤੱਕ ਬਲਾਕ ਪੱਧਰ 'ਤੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਣਗੇ, ਜਿਸ ਵਿੱਚ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਸਮਾਜ ਸੇਵਕ ਅਤੇ ਵਲੰਟੀਅਰ ਇਕੱਠੇ ਕੰਮ ਕਰਨਗੇ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਨੇ ਕਿਹਾ ਕਿ ਇਹ ਲੜਾਈ ਕਿਸੇ ਇੱਕ ਵਿਅਕਤੀ ਜਾਂ ਪਾਰਟੀ ਦੀ ਲੜਾਈ ਨਹੀਂ ਹੈ, ਸਗੋਂ ਪੂਰੇ ਪੰਜਾਬ ਲਈ ਇੱਕ ਸਾਂਝੀ ਲੜਾਈ ਹੈ। ਸਰਕਾਰ ਦਾ ਦ੍ਰਿੜ ਇਰਾਦਾ ਅਤੇ ਡਰੋਨ ਵਰਗੀਆਂ ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਦਰਸਾਉਂਦੀ ਹੈ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸਦੇ ਸਕਾਰਾਤਮਕ ਨਤੀਜੇ ਭਵਿੱਖ ਵਿੱਚ ਸੂਬੇ ਦੇ ਹਰ ਕੋਨੇ ਵਿੱਚ ਸਪੱਸ਼ਟ ਤੌਰ 'ਤੇ ਦਿਖਾਈ ਦੇਣਗੇ।
Wednesday, 24 December 2025
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਅਤੇ ਦੁੱਧ ਦਾ ਲੰਗਰ
ਬੰਗਾ 24 ਦਸੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੈਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਮੂਲ ਮੰਤਰ ਦਾ ਜਾਪ ਸੰਗਤੀ ਰੂਪ ਵਿਚ ਕੀਤਾ ਗਿਆ । ਉਪਰੰਤ ਗੁਰਦਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜੋਗਾ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਗੁਰਬਾਣੀ ਕੀਰਤਨ ਕੀਤਾ । ਗੁਰਮਤਿ ਸਮਾਗਮ ਵਿਚ ਡਾ.ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਸਾਕਾ ਸਰਹਿੰਦ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹੋਏ ਸੰਗਤਾਂ ਨੂੰ ਸ਼ਹੀਦੀ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ । ਇਸ ਮੌਕੇ ਸੰਗਤਾਂ ਲਈ ਦੁੱਧ ਦਾ ਲੰਗਰ ਅਤੁੱਟ ਵਰਤਾਇਆ ਗਿਆ । ਇਸ ਸਮਾਗਮ ਦੌਰਾਨ ਸੀਨੀਅਰ ਟਰੱਸਟ ਮੈਂਬਰ ਦਰਸ਼ਨ ਸਿੰਘ ਮਾਹਿਲ, ਦਵਿੰਦਰ ਸਿੰਘ ਢਿੱਲੋਂ ਯੂ ਐਸ ਏ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਪਰਮਿੰਦਰ ਸਿੰਘ ਵਾਰੀਆ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਭਾਈ ਮਨਜੀਤ ਸਿੰਘ ਹੈੱਡ ਗ੍ਰੰਥੀ, ਗਿਆਨੀ ਬਲਜੀਤ ਸਿੰਘ ਢਾਹਾਂ, ਸੁਰਜੀਤ ਸਿੰਘ ਜਗਤਪੁਰ, ਜਸਬੀਰ ਸਿੰਘ ਮਜਾਰੀ, ਰਣਜੀਤ ਸਿੰਘ ਮਾਨ, ਜੋਗਾ ਰਾਮ ਤੋਂ ਇਲਾਵਾ ਟਰੱਸਟ ਦੀਆਂ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਟਰੱਸਟ ਦਾ ਸਮੂਹ ਸਟਾਫ਼ ਅਤੇ ਸਮੂਹ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਸ਼ਹੀਦੀ ਗੁਰਮਤਿ ਸਮਾਗਮ ਅਤੇ ਦੁੱਧ ਦੇ ਲੰਗਰ ਦੀਆਂ ਤਸਵੀਰਾਂ
Tuesday, 23 December 2025
ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ
ਬੰਗਾ 23 ਦਸੰਬਰ () ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਵੱਲੋਂ ਸ੍ਰੀ ਫਤਿਹਗੜ ਸਾਹਿਬ ਵਿਖੇ ਆਪਣੇ ਦਫਤਰ ਵਿਚ ਪੰਜਾਬ ਵਿਚ ਪਿਛਲੇ 40 ਸਾਲ ਤੋਂ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਪ੍ਰਦਾਨ ਕਰਵਾ ਰਹੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇ ਕੇ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ਵਿਚ ਟਰੱਸਟ ਵੱਲੋਂ ਢਾਹਾਂ ਕਲੇਰਾਂ ਦੀ ਧਰਤੀ 'ਤੇ ਮੈਡੀਕਲ ਅਤੇ ਵਿਦਿਅਕ ਖੇਤਰ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਬਹੁਤ ਸ਼ਲਾਘਾਯੋਗ ਹਨ ਅਤੇ ਟਰੱਸਟ ਵੱਲੋਂ ਦਾਨੀਆਂ ਦੇ ਸਹਿਯੋਗ ਨਾਲ ਕੀਤੇ ਇਸ ਸਾਂਝੇ ਉਦਮ ਨਾਲ ਪੰਜਾਬ ਦੀ ਤਰੱਕੀ ਅਤੇ ਵਿਕਾਸ ਦੇ ਨਵੇਂ ਮੁਕਾਮ ਕਾਇਮ ਕੀਤੇ ਹਨ। ਉਹਨਾਂ ਨੇ ਚਾਰ ਦਹਾਕਿਆਂ ਤੋਂ ਨਿਰੰਤਰ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਦੇਣ ਲਈ ਡਾ.ਕੁਲਵਿੰਦਰ ਸਿੰਘ ਢਾਹਾਂ ਅਤੇ ਸਮੂਹ ਟਰੱਸਟੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ । ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੀ ਪੂਰੀ ਟੀਮ ਦਾ ਧੰਨਵਾਦ ਕਰਦੇ ਕਿਹਾ ਕਿ ਉਹ ਹਮੇਸ਼ਾਂ ਲੋਕਾਂ ਦੀ ਸੇਵਾ ਨੂੰ ਸਮਰਪਿਤ ਹਨ ਅਤੇ ਉਹਨਾਂ ਦੇ ਦਰਵਾਜ਼ੇ ਲੋੜਵੰਦਾਂ ਲਈ 24 ਘੰਟੇ ਖੁੱਲ੍ਹੇ ਹਨ । ਡਾ. ਢਾਹਾਂ ਨੇ ਕਿਹਾ ਕਿ ਫਾਊਂਡੇਸ਼ਨ ਵੱਲੋਂ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ੀ ਹਵੇਲੀ ਦੇ ਵਿੱਲਖਣ ਇਤਿਹਾਸ ਨੂੰ ਸੰਭਾਲ ਕੇ ਨਵੀਂ ਪੀੜ੍ਹੀ ਲਈ ਤਿਆਰ ਕਰਨਾ ਇੱਕ ਪਵਿੱਤਰ ਕਾਰਜ ਹੈ ਅਤੇ ਜਿਸ ਵਿਚ ਉਹ ਅਤੇ ਉਹਨਾਂ ਸਹਿਯੋਗੀ ਵੀ ਪੂਰਾ ਸਾਥ ਦੇਣਗੇ । ਇਸ ਮੌਕੇ ਮਹਾਂਰਾਣੀ ਪ੍ਰੀਤੀ ਸਿੰਘ ਨਾਭਾ ਰਿਆਸਤ, ਫਾਊਂਡੇਸ਼ਨ ਦੇ ਜਨਰਲ ਸਕੱਤਰ ਗਿਆਨੀ ਜਸਵਿੰਦਰ ਸਿੰਘ ਬਡਰੁੱਖਾਂ, ਸ.ਕਿਰਪਾਲ ਸਿੰਘ ਬਲਾਕੀਪੁਰ, ਲਖਵਿੰਦਰ ਸਿੰਘ ਕੱਤਰੀ, ਸ.ਦਰਬਾਰਾ ਸਿੰਘ ਧੌਲਾ, ਬੀਬੀ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੀ ਹਾਜ਼ਰ ਸਨ ।
ਤਸਵੀਰ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ ਕਰਦੇ ਹੋਏ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇ ਕੇ , ਨਾਲ ਹਨ ਮਹਾਂਰਾਣੀ ਪ੍ਰੀਤੀ ਸਿੰਘ ਨਾਭਾ ਰਿਆਸਤ ਅਤੇ ਕਿਰਪਾਲ ਸਿੰਘ ਬਲਾਕੀਪੁਰ
Monday, 22 December 2025
ਹਰਕਰਮ ਸਿੰਘ ਰੰਧਾਵਾ ਨੇ ਲਿਆ ਤਹਿਸੀਲਦਾਰ ਹੁਸ਼ਿਆਰਪੁਰ ਦਾ ਵਾਧੂ ਚਾਰਜ
ਪਿੰਡ ਕਾਹਲੋਂ ਵਿਖੇ ਐਚ.ਐਸ.ਬੀ. ਐਗਰੋਇੰਡੀਟਰੀਜ਼ ਦੀ 150 ਟਨ ਸਮਰੱਥਾ ਵਾਲੀ ਫਲੋਰ ਮਿਲ ਦੇ ਨਿਰਮਾਣ ਕਾਰਜ ਦੀ ਆਰੰਭਤਾ
ਰਾਹੋਂ 22 ਦਸੰਬਰ () ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਕਾਰੋਬਾਰੀ ਸ. ਹਰਦੇਵ ਸਿੰਘ ਕਾਹਮਾ ਦੀ ਅਗਵਾਈ ਵਾਲੀ ਕੰਪਨੀ ਐਚ.ਐਸ.ਬੀ. ਐਗਰੋਇੰਡੀਟਰੀਜ਼ ਵੱਲੋਂ ਪਿੰਡ ਕਾਹਲੋਂ ਵਿਖੇ 150 ਟਨ ਰੋਜ਼ਾਨਾ ਸਮਰੱਥਾ ਵਾਲੀ ਫਲੋਰ ਮਿੱਲ ਦੇ ਨਿਰਮਾਣ ਕਾਰਜ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਹੋਈ । ਇਸ ਮੌਕੇ ਬੀਬੀ ਜੋਗਿੰਦਰ ਕੌਰ ਕਾਹਮਾ ਵੱਲੋਂ ਪਹਿਲੀ ਇੱਟ ਨੀਂਹ ਵਿਚ ਰੱਖੀ ਗਈ । ਉਹਨਾਂ ਨੇ ਕਿਹਾ ਇਹ ਮਿਲ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਵੀ ਭਾਰੀ ਰੁਜ਼ਗਾਰ ਮਿਲੇਗਾ । ਇਸ ਮੌਕੇ ਹਲਕਾ ਨਵਾਂਸ਼ਹਿਰ ਤੋਂ ਵਿਧਾਇਕ ਸ੍ਰੀ ਡਾ. ਨਛੱਤਰ ਪਾਲ ਨੇ ਇਲਾਕੇ ਵਿਚ ਵੱਡੀ ਮਿੱਲ ਲਗਾ ਕੇ ਇਲਾਕੇ ਵਿਚ ਰੁਜ਼ਗਾਰ ਦੇਣ ਲਈ ਸ. ਹਰਦੇਵ ਸਿੰਘ ਕਾਹਮਾ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਇਸ ਮਿਲ ਦੇ ਬਣਨ ਨਾਲ ਇਲਾਕੇ ਵਿਚ ਹੋਰ ਸਨਅੱਤੀ ਅਦਾਰੇ ਸਥਾਪਿਤ ਹੋਣਗੇ । ਇਸ ਮੌਕੇ ਕਾਂਗਰਸ ਪਾਰਟੀ ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀਝਿੱਕੀ ਨੇ ਵੀ ਵਧਾਈਆਂ ਦਿੱਤੀਆਂ। ਕੰਪਨੀ ਦੇ ਮੈਨੇਜਰ ਸ੍ਰੀ ਸ਼ੁਭਾਸ਼ ਚੰਦਰਾ ਸਾਮੰਤਰਾਏ ਨੇ ਦੱਸਿਆ ਇਹ ਆਧੁਨਿਕ ਫਲੋਰ ਮਿਲ ਰਿਕਾਰਡ ਸਮੇ ਵਿਚ ਤਿਆਰ ਹੋਵੇਗੀ ਅਤੇ ਆਪਣਾ ਉਤਪਾਦਨ ਸ਼ੁਰੂ ਕਰ ਦੇਵੇਗੀ । ਉਹਨਾਂ ਦੱਸਿਆ ਕਿ ਇਸ ਮਿਲ ਦੀ ਉਤਪਾਦਨ ਸਮੱਰਥਾ 150 ਟਨ ਰੋਜ਼ਾਨਾ ਹੋਵੇਗੀ, ਜਿਸ ਆਟਾ ਬਣਾਉਣ ਦਾ ਨਾਲ-ਨਾਲ ਮੈਦਾ, ਸੂਜੀ ਅਤੇ ਹੋਰ ਖਾਣ ਵਾਲੇ ਉਦਪਾਦ ਬਣਾਏ ਜਾਣਗੇ । ਇਸ ਮਿੱਲ ਵਿਚ ਸਵਟਿਜ਼ਰਲੈਂਡ ਦੀਆਂ ਆਧੁਨਿਕ ਮਸ਼ੀਨਾਂ ਲਗਾਈਆਂ ਜਾ ਰਹੀਆਂ ਹਨ ਅਤੇ ਮਿਲ ਬਣਨ ਨਾਲ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਨੌਜਵਾਨਾਂ ਕੰਮ ਪ੍ਰਾਪਤ ਹੋਵੇਗਾ । ਇਸ ਮੌਕੇ ਸ੍ਰੀ ਵਿਪਨ ਤਨੇਜਾ ਨਵਾਂਸ਼ਹਿਰ, ਸ. ਜਰਨੈਲ ਸਿੰਘ ਪੱਲੀ ਝਿੱਕੀ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਤਸਵੀਰ : ਪਿੰਡ ਕਾਹਲੋਂ ਵਿਖੇ ਫਲੋਰ ਮਿਲ ਦੇ ਨਿਰਮਾਣ ਕਾਰਜ ਦੀ ਆਰੰਭਤਾ ਮੌਕੇ ਬੀਬੀ ਜੋਗਿੰਦਰ ਕੌਰ ਕਾਹਮਾ, ਸ੍ਰੀ ਨਛੱਤਰਪਾਲ ਹਲਕਾ ਵਿਧਾਇਕ, ਸ੍ਰੀ ਸਤਵੀਰ ਸਿੰਘ ਪੱਲੀ ਝਿੱਕੀ ਅਤੇ ਹੋਰ ਪਤਵੰਤੇनागरिक।
ਢਾਹਾਂ ਕਲੇਰਾਂ ਹਸਪਤਾਲ ਦੇ ਨਿਊਰੋਸਜਰਨ ਡਾ. ਸੈਣੀ ਨੇ ਐਕਸੀਡੈਂਟ ਵਿਚ ਗੰਭੀਰ ਜ਼ਖਮੀ ਕੋਮਾ ਵਿੱਚ ਗਏ 19 ਸਾਲਾ ਨੌਜਵਾਨ ਦੀ ਜਾਨ ਬਚਾਈ
ਬੰਗਾ 22 ਦਸੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਉਰੋ ਸਰਜਨ ਡਾ. ਜਸਦੀਪ ਸਿੰਘ ਸੈਣੀ ਐਮ.ਸੀ. ਐਚ. ਵੱਲੋਂ ਬੀਤੇ ਦਿਨੀਂ ਪਿੰਡ ਮਜਾਰੀ ਕੋਲ ਫਲਾਈਉਵਰ ਦੇ ਨਜਦੀਕ ਹੋਏ ਭਿਆਨਕ ਸੜਕ ਐਕਸੀਡੈਂਟ ਵਿਚ ਗੰਭੀਰ ਜ਼ਖਮੀ ਅਤੇ ਬੇਹੋਸ਼ ਹੋ ਚੁੱਕੇ ਪਿੰਡ ਕਰੀਹਾ ਦੇ ਵਾਸੀ 10+1 ਕਲਾਸ ਦੇ ਵਿਦਿਆਰਥੀ 19 ਸਾਲਾ ਵਿਸ਼ਾਲ ਸਿੰਘ ਦੀ ਜਾਨ ਬਿਨਾਂ ਅਪਰੇਸ਼ਨ ਬਚਾਈ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਡਾਕਟਰ ਜਸਦੀਪ ਸਿੰਘ ਸੈਣੀ ਨੇ ਦੱਸਿਆ ਕਿ ਹਸਪਤਾਲ ਦੀ ਐਮਰਜੈਂਸੀ ਵਿਚ ਬੁਰੀ ਤਰ੍ਹਾਂ ਜ਼ਖਮੀ ਮਰੀਜ਼ ਵਿਸ਼ਾਲ ਸਿੰਘ ਨੂੰ ਭਰਤੀ ਕਰਵਾਇਆ ਸੀ । ਡਾਕਟਰੀ ਜਾਂਚ ਦੌਰਾਨ ਉਹ ਪੂਰੀ ਤਰ੍ਹਾਂ ਬੇਹੋਸ਼ ਸੀ । ਹਸਪਤਾਲ ਵਿਚ ਸਿਰ ਦੀ ਸੀ.ਟੀ.ਸੈਕਨ ਕਰਵਾਉਣ ਅਤੇ ਹੋਰ ਕੀਤੇ ਟੈਸਟਾਂ ਅਤੇ ਵਿਸ਼ੇਸ਼ ਸਕੈਨਾਂ ਦੀ ਮਦਦ ਨਾਲ ਉਸ ਦਾ ਪੂਰਾ ਚੈੱਕਅੱਪ ਕੀਤਾ ਗਿਆ ਅਤੇ ਜਾਂਚ ਵਿਚ ਪਾਇਆ ਗਿਆ ਕਿ ਐਕਸੀਡੈਂਟ ਹੋਣ ਮੌਕੇ ਉਸ ਦੇ ਸਿਰ ਅੰਦਰ ਗੰਭੀਰ ਸੱਟ ਲੱਗ ਗਈ ਸੀ, ਜਿਸ ਕਰਕੇ ਉਹ ਕੋਮਾ ਵਾਲੀ ਹਾਲਤ ਵਿਚ ਜਾ ਚੁੱਕਾ ਸੀ । ਮਰੀਜ਼ ਵਿਸ਼ਾਲ ਸਿੰਘ ਦੀ ਅਜਿਹੀ ਬਹੁਤ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਦੀ ਜਾਨ ਬਚਾਉਣ ਲਈ ਬਿਨਾਂ ਅਪਰੇਸ਼ਨ ਕੀਤੇ ਇਲਾਜ ਕਰਨ ਦਾ ਫੈਸਲਾ ਲਿਆ ਗਿਆ । ਡਾ. ਸੈਣੀ ਨੇ ਹਸਪਤਾਲ ਦੇ ਆਈ. ਸੀ. ਯੂ. ਵਿਚ ਉਸ ਨੂੰ ਦਾਖਲ ਕਰਕੇ ਵਿਸ਼ੇਸ਼ ਦਵਾਈਆਂ ਨਾਲ ਇਲਾਜ ਕਰਨਾ ਆਰੰਭ ਕੀਤਾ ਗਿਆ । ਡਾਕਟਰ ਸੈਣੀ ਅਤੇ ਸਮੂਹ ਸਟਾਫ ਦੀ ਦਿਨ ਰਾਤ ਇਲਾਜ ਕਰਨ ਲਈ ਕੀਤੀ ਮਿਹਨਤ ਨਾਲ ਮਰੀਜ਼ ਦੀ ਬੇਹੋਸ਼ੀ ਦਸਵੇਂ ਦਿਨ ਟੁੱਟੀ ਅਤੇ ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ । ਜਦੋਂ ਕਿ ਉਹ 22ਵੇਂ ਦਿਨ ਉਹ ਬੋਲਣ ਦੇ ਕਾਬਲ ਹੋ ਗਿਆ । ਹੁਣ 19 ਸਾਲਾ ਵਿਸ਼ਾਲ ਸਿੰਘ ਹੁਣ ਬਿਲਕੁੱਲ ਤੰਦਰੁਸਤ ਹੈ ਅਤੇ ਆਪਣੇ ਸਕੂਲ ਪੜ੍ਹਨ ਜਾਂਦਾ ਹੈ । ਡਾ. ਜਸਦੀਪ ਸਿੰਘ ਸੈਣੀ ਨੇ ਅੱਗੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਊਰੋਸਰਜਰੀ ਵਿਭਾਗ ਵਿਚ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਹਰ ਤਰ੍ਹਾਂ ਦੀ ਬਿਮਾਰੀਆ ਦਾ ਸਫਲ ਇਲਾਜ ਹੋ ਰਿਹਾ ਹੈ । ਐਕਸੀਡੈਂਟਾਂ ਵਿਚ ਜਖਮੀ ਮਰੀਜ਼ਾਂ ਦੇ ਇਲਾਜ ਲਈ ਆਧੁਨਿਕ ਯੰਤਰਾਂ ਨਾਲ ਲੈਸ ਵਿਸ਼ੇਸ਼ ਅਪਰੇਸ਼ਨ ਥੀਏਟਰ ਅਤੇ ਰਹਿਣ ਲਈ ਐਚ ਡੀ ਯੂ ਵਾਰਡ ਤੇ ਪ੍ਰਾਈਵੇਟ ਡੀਲਕਸ ਰੂਮ ਹਨ । ਇਸ ਮੌਕੇ ਗੱਲਬਾਤ ਕਰਦੇ ਉਸ ਦੇ ਪਿਤਾ ਕੁਲਦੀਪ ਸਿੰਘ ਬਹੁਤ ਖੁਸ਼ ਸਨ ਅਤੇ ਉਹਨਾਂ ਨੇ ਡਾ. ਜਸਦੀਪ ਸਿੰਘ ਸੈਣੀ ਅਤੇ ਉਹਨਾਂ ਦੀ ਪੂਰੀ ਮੈਡੀਕਲ ਟੀਮ ਦਾ ਹਾਰਦਿਕ ਧੰਨਵਾਦ ਕੀਤਾ, ਜਿਹਨਾਂ ਨੇ ਉਹਨਾਂ ਦੇ ਲਾਡਲੇ ਪੁੱਤਰ ਵਿਸ਼ਾਲ ਸਿੰਘ ਦੀ ਜਾਨ ਬਚਾਈ ਅਤੇ ਉਸ ਨੂੰ ਨਵਾਂ ਜੀਵਨ ਮਿਲਿਆ ਹੈ । ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਡਾ. ਜਸਦੀਪ ਸਿੰਘ ਸੈਣੀ ਅਤੇ ਸਮੂਹ ਮੈਡੀਕਲ ਟੀਮ ਨੂੰ 19 ਸਾਲ ਦੇ ਨੌਜਵਾਨ ਦਾ ਵਧੀਆ ਇਲਾਜ ਕਰਨ ਲਈ ਵਧਾਈ ਦਿੱਤੀ । ਇਸ ਮੌਕੇ ਮਰੀਜ਼ ਵਿਸ਼ਾਲ ਸਿੰਘ ਦੇ ਨਾਲ ਉਸ ਦੇ ਪਿਤਾ ਕੁਲਦੀਪ ਸਿੰਘ ਵੀ ਮੌਜੂਦ ਸਨ ।
ਫੋਟੋ ਕੈਪਸ਼ਨ : ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਜਸਦੀਪ ਸਿੰਘ ਦਾ ਸ਼ਾਨਦਾਰ ਇਲਾਜ ਲਈ ਧੰਨਵਾਦ ਕਰਨ ਮੌਕੇ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ ਤੰਦਰੁਸਤ ਮਰੀਜ਼ ਵਿਸ਼ਾਲ ਸਿੰਘ ਅਤੇ ਉਸ ਦੇ ਪਿਤਾ ਕੁਲਦੀਪ ਸਿੰਘ
Sunday, 21 December 2025
ਬਲਜਿੰਦਰਪਾਲ ਸਿੰਘ ਸਰਬਸੰਮਤੀ ਨਾਲ ਮੁੜ ਹੁਸ਼ਿਆਰਪੁਰ ਪ੍ਰੈੱਸ ਕਲੱਬ ਦੇ ਪ੍ਰਧਾਨ ਬਣੇ
Saturday, 20 December 2025
ਨੌਜਵਾਨਾਂ ਨੂੰ ਨਸ਼ਾ, ਬਾਲ ਵਿਆਹ ਤੇ ਐਚ.ਆਈ.ਵੀ ਮੁਕਤ ਭਾਰਤ ਸਿਰਜਣ ਦਾ ਸੱਦਾ
ਹੁਸ਼ਿਆਰਪੁਰ, 19 ਦਸੰਬਰ (ਪ੍ਰਸ਼ੋਤਮ ਲਾਲ ਦੜੋਚ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ- ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਪਿੰਡਾਂ, ਸਕੂਲਾਂ, ਸਿਵਲ ਹਸਪਤਾਲ, ਨਸ਼ਾ ਛੁਡਾਊ ਕੇਂਦਰ, ਮੁੜ ਵਸੇਬਾ ਕੇਂਦਰ, ਕੇਂਦਰੀ ਜੇਲ੍ਹ, ਹੁਸ਼ਿਆਰਪੁਰ, ਆਬਜ਼ਰਵੇਸ਼ਨ ਹੋਮ, ਹੁਸ਼ਿਆਰਪੁਰ ਅਤੇ ਸਾਂਝ ਕੇਂਦਰ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾ ਜ਼ੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਤੋ ਇਲਾਵਾ ਇਕ ਹੋਰ ਮੁਹਿੰਮ ਬਾਲ ਵਿਵਾਹ ਮੁਕਤ ਭਾਰਤ ਅਤੇ 'ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ' (ਐਚ. ਆਈ. ਵੀ ਏਡਜ਼ ਕੰਪੇਨ) ਸਬੰਧੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਦੱਸਿਆ ਗਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ। ਇਸ ਦੌਰਾਨ ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ- ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ਤੇ ਨਸ਼ਿਆ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ. ਐਕਟ ਦੇ ਕਾਨੂੰਨੀ ਉਪਬੰਦਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਖੀਰ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ।
ਮਨਰੇਗਾ ਵਿੱਚ ਬਦਲਾਅ ਗਰੀਬਾਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ : ਕਰਮਜੀਤ ਕੌਰ
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਮਨਰੇਗਾ ਸਕੀਮ 'ਚ ਪ੍ਰਸਤਾਵਿਤ ਬਦਲਾਅ 'ਤੇ ਪ੍ਰਗਟਾਇਆ ਸਖ਼ਤ ਇਤਰਾਜ਼
ਹੁਸ਼ਿਆਰਪੁਰ, 20 ਦਸੰਬਰ (ਪ੍ਰਸ਼ੋਤਮ ਲਾਲ ਦੜੋਚ) ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਮਨਰੇਗਾ ਸਕੀਮ ਵਿੱਚ ਪ੍ਰਸਤਾਵਿਤ ਬਦਲਾਅ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਸਿਰਫ਼ ਨਾਮ ਬਦਲਣਾ ਨਹੀਂ ਹੈ, ਸਗੋਂ ਗ਼ਰੀਬਾਂ ਦੇ ਅਧਿਕਾਰਾਂ ਨੂੰ ਸੀਮਤ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਮਨਰੇਗਾ ਲਈ 90 ਫੀਸਦੀ ਫੰਡਿੰਗ ਪ੍ਰਦਾਨ ਕਰਦੀ ਸੀ, ਹੁਣ ਇਸ ਨੂੰ ਘਟਾ ਕੇ 60:40 ਕਰ ਦਿੱਤਾ ਗਿਆ ਹੈ, ਜਿਸ ਨਾਲ ਰਾਜਾਂ 'ਤੇ ਵਾਧੂ ਵਿੱਤੀ ਬੋਝ ਪਾਇਆ ਜਾ ਰਿਹਾ ਹੈ।
ਕਰਮਜੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਾਜਾਂ ਦੇ ਆਰ.ਡੀ.ਐਫ ਅਤੇ ਜੀ.ਐਸ.ਟੀ ਫੰਡ ਰੋਕ ਦਿੱਤੇ ਹਨ। ਇਸ ਤੋਂ ਇਲਾਵਾ ਕੀਤੇ ਜਾ ਰਹੇ ਕੰਮਾਂ 'ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ, ਜਿਸ ਤਹਿਤ ਕੇਂਦਰ ਸਰਕਾਰ ਇਹ ਤੈਅ ਕਰਦੀ ਹੈ ਕਿ ਕਿਹੜੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਈਪ ਲਾਈਨਾਂ, ਬਾਜ਼ਾਰਾਂ ਅਤੇ ਪਿੰਡਾਂ ਵਿੱਚ ਉਸਾਰੀ ਵਰਗੇ ਜ਼ਰੂਰੀ ਵਿਕਾਸ ਪ੍ਰੋਜੈਕਟ ਹੁਣ ਮਨਰੇਗਾ ਅਧੀਨ ਨਹੀਂ ਕੀਤੇ ਜਾ ਸਕਦੇ, ਜੋ ਕਿ ਪੇਂਡੂ ਜ਼ਰੂਰਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹੈ।
ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪਿੰਡਾਂ ਦੇ ਛੱਪੜਾਂ ਦੀ ਸਫਾਈ ਪੰਜ ਸਾਲਾਂ ਵਿੱਚ ਸਿਰਫ਼ ਇੱਕ ਵਾਰ ਹੀ ਕੀਤੀ ਜਾ ਸਕਦੀ ਹੈ ਤਾਂ 125 ਦਿਨਾਂ ਦਾ ਰੁਜ਼ਗਾਰ ਕਿਵੇਂ ਪੂਰਾ ਹੋਵੇਗਾ। ਇਹ ਗਰੀਬਾਂ ਦੇ ਮੂੰਹੋਂ ਰੋਟੀ ਖੋਹਣ ਦੇ ਬਰਾਬਰ ਹੈ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁੱਦਾ ਹਰ ਮੰਚ ਅਤੇ ਸੈਸ਼ਨ ਵਿੱਚ ਉਠਾਇਆ ਜਾਵੇਗਾ।
ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਇਹ ਮੁੱਦਾ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਹੈ, ਸਗੋਂ ਦੇਸ਼ ਭਰ ਦੇ 68 ਕਰੋੜ ਮਨਰੇਗਾ ਕਾਰਡ ਧਾਰਕਾਂ ਦੇ ਹਿੱਤਾਂ ਨਾਲ ਸਬੰਧਤ ਹੈ। ਇੱਕ ਪਾਸੇ ਗਰੀਬਾਂ ਦਾ ਮੁਕਤੀਦਾਤਾ ਬਣਨ ਦੀ ਗੱਲ ਹੋ ਰਹੀ ਹੈ, ਜਦੋਂ ਕਿ ਦੂਜੇ ਪਾਸੇ ਕੰਮ ਅਤੇ ਪੈਸਾ ਦੋਵਾਂ 'ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।
ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣਾ ਯੋਗਦਾਨ 10 ਪ੍ਰਤੀਸ਼ਤ ਅਤੇ ਹੁਣ 40 ਪ੍ਰਤੀਸ਼ਤ ਵਧਾ ਦਿੱਤਾ ਹੈ, ਫਿਰ ਵੀ ਕੰਮ ਦਾ ਕੰਟਰੋਲ ਕੇਂਦਰ ਸਰਕਾਰ ਨੂੰ ਸੌਂਪ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਸੜਕਾਂ ਦਾ ਜਾਲ ਵਿਛਾ ਦਿੱਤਾ ਹੈ, ਆਵਾਜਾਈ ਨੂੰ ਮਜ਼ਬੂਤ ਕੀਤਾ ਹੈ, ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਕੰਮ ਕੀਤਾ ਹੈ, ਨੌਕਰੀ ਲੱਭਣ ਵਾਲੇ ਨਹੀਂ। ਆਉਣ ਵਾਲੇ ਮਹੀਨਿਆਂ ਵਿੱਚ ਨਵੀਆਂ ਬੱਸਾਂ ਸੜਕਾਂ 'ਤੇ ਆਉਣਗੀਆਂ ਅਤੇ ਵਿਕਾਸ ਕਾਰਜ ਤੇਜ਼ ਹੋਣਗੇ।
ਕਰਮਜੀਤ ਕੌਰ ਨੇ ਕਿਹਾ ਕਿ ਸਰਕਾਰ ਨੂੰ ਨਾਮ ਬਦਲਣ ਨਾਲ ਨਹੀਂ ਸਗੋਂ ਜ਼ਮੀਨੀ ਪੱਧਰ 'ਤੇ ਕੰਮ ਕਰਨ ਨਾਲ ਮਾਨਤਾ ਮਿਲਦੀ ਹੈ ਅਤੇ ਗਰੀਬਾਂ ਦੇ ਹਿੱਤਾਂ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਨਹੀਂ ਕੀਤਾ ਜਾਵੇਗਾ।
ਬੀਬੀਐਮਬੀ ਰੈਡ ਕ੍ਰਾਸ ਸੰਸਥਾ ਵੱਲੋਂ ਸਮਾਜ ਸੇਵਾ ਦੇ ਕਾਰਜਾਂ ਦੀ ਲੜੀ ਤਹਿਤ ਸੈਨਿਟਰੀ ਪੈਡ ਦੀ ਕੀਤੀ ਵੰਡ
- ਸਵੱਛਤਾ, ਸਿਹਤਮੰਦ ਸਮਾਜ ਦਾ ਅਧਾਰ ਹੈ - ਸੀਮਾ ਗੁਪਤਾ
ਤਲਵਾੜਾ 20 ਦਿਸੰਬਰ (ਪ੍ਰਸ਼ੋਤਮ ਲਾਲ ਦੜੋਚ) ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਰੈਡ ਕ੍ਰਾਸ ਸੰਸਥਾ ਵੱਲੋਂ ਮੁੱਖ ਇੰਜਨੀਅਰ ਸ੍ਰੀ ਰਾਕੇਸ਼ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਸਮਾਜ ਭਲਾਈ ਦੇ ਆਪਣੇ ਲਗਾਤਾਰ ਯਤਨਾਂ ਤਹਿਤ ਅੱਜ ਸ਼ਿਵ ਕਲੋਨੀ, ਸੈਕਟਰ 2 ਵਿੱਚ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਲਈ ਸੈਨੇਟਰੀ ਪੈਡ ਅਤੇ ਪਰਿਵਾਰਿਕ ਮੈਂਬਰਾਂ ਦੀ ਵਰਤੋਂ ਲਈ ਸਾਬਣਾਂ ਦੀ ਵੰਡ ਕੀਤੀ ਗਈ। ਇਸ ਉਦੇਸ਼ਪੂਰਨ ਕਾਰਜ ਦੀ ਅਗਵਾਈ ਬੀਬੀਐਮਬੀ ਰੈਡ ਕ੍ਰਾਸ ਦੀ ਚੇਅਰਪਰਸਨ ਸ਼੍ਰੀਮਤੀ ਸੀਮਾ ਗੁਪਤਾ ਨੇ ਖੁਦ ਕੀਤੀ ਅਤੇ ਉਨ੍ਹਾਂ ਨੇ ਮਹਿਲਾਵਾਂ ਨਾਲ ਸਿੱਧਾ ਸੰਵਾਦ ਕਰਦਿਆਂ ਸਵੱਛਤਾ ਅਤੇ ਸਿਹਤ ਸਬੰਧੀ ਮਸਲਿਆਂ ਬਾਰੇ ਗੱਲਬਾਤ ਵੀ ਕੀਤੀ। ਉਹਨਾਂ ਆਖਿਆ ਕਿ ਸਵੱਛਤਾ ਹੀ ਸਿਹਤਮੰਦ ਸਮਾਜ ਦਾ ਆਧਾਰ ਹੈ ਅਤੇ ਸਮਾਜ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਬੀਬੀਐਮਬੀ ਰੈਡ ਕ੍ਰਾਸ ਇਹ ਉਪਰਾਲੇ ਕਰ ਰਿਹਾ ਹੈ। ਬੀਬੀਐਮਬੀ ਰੈਡ ਕ੍ਰਾਸ ਸੰਸਥਾ ਦੇ ਚੇਅਰ ਪਰਸਨ ਮੁੱਖ ਇੰਜੀਨੀਅਰ ਸ੍ਰੀ ਰਾਕੇਸ਼ ਗੁਪਤਾ ਦੇ ਧਰਮ ਪਤਨੀ ਹਨ।
ਇਸ ਮੌਕੇ ਬੀਬੀਐਮਬੀ ਰੈਡ ਕ੍ਰਾਸ ਦੇ ਸਕੱਤਰ ਨਿਗਰਾਨ ਇੰਜੀਨੀਅਰ ਮਨਵੀਨ ਚੌਧਰੀ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਉਨ੍ਹਾਂ ਨੇ ਇਸ ਤਰ੍ਹਾਂ ਦੇ ਸਮਾਜਿਕ ਕਾਰਜਾਂ ਦੀ ਸਫਲਤਾ ਵਿੱਚ ਸਥਾਨਕ ਲੋਕਾਂ ਦੀ ਭਾਗੀਦਾਰੀ ਦੀ ਮਹੱਤਤਾ ਉਤੇ ਜ਼ੋਰ ਦਿੱਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਬੀਬੀਐਮਬੀ ਰੈਡ ਕ੍ਰਾਸ ਦੀ ਚੇਅਰਪਰਸਨ ਸ਼੍ਰੀਮਤੀ ਸੀਮਾ ਗੁਪਤਾ ਨੇ ਕਿਹਾ ਕਿ ਬੀ ਬੀ ਐਮ ਬੀ ਰੈਡ ਕ੍ਰਾਸ ਸੰਸਥਾ ਹਮੇਸ਼ਾ ਹੀ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਦੀ ਸਿਹਤ ਅਤੇ ਸਵੱਛਤਾ ਸਮਾਜ ਦੀ ਮਜ਼ਬੂਤ ਨੀਂਹ ਹੈ ਅਤੇ ਇਸ ਦਿਸ਼ਾ ਵਿੱਚ ਸੈਨੇਟਰੀ ਪੈਡ ਅਤੇ ਸਾਬਣਾਂ ਦੀ ਵੰਡ ਜਿਹੇ ਕਾਰਜ ਬਹੁਤ ਜ਼ਰੂਰੀ ਹਨ। ਸ਼੍ਰੀਮਤੀ ਗੁਪਤਾ ਨੇ ਦੱਸਿਆ ਕਿ ਬੀਬੀਐਮਬੀ ਰੈਡ ਕ੍ਰਾਸ ਭਵਿੱਖ ਵਿੱਚ ਵੀ ਸਿਹਤ, ਸਵੱਛਤਾ, ਸਿੱਖਿਆ ਅਤੇ ਸਮਾਜਿਕ ਸਹਾਇਤਾ ਨਾਲ ਜੁੜੇ ਹੋਰ ਕਈ ਕਾਰਜ ਲਾਗੂ ਕਰਦੀ ਰਹੇਗੀ, ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਸਹਾਰਾ ਦਿੱਤਾ ਜਾ ਸਕੇ।
ਇਸ ਦੌਰਾਨ ਡਾ ਸੋਭਨਾ ਸੋਨੀ ਨੇ ਬਸਤੀ ਦੀਆਂ ਮਹਿਲਾਵਾਂ ਨੂੰ ਸਵੱਛਤਾ ਅਤੇ ਹਾਈਜੀਨ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮਾਹਵਾਰੀ ਦੌਰਾਨ ਸੈਨੇਟਰੀ ਪੈਡ ਦੀ ਸਹੀ ਵਰਤੋਂ, ਨਿਯਮਿਤ ਸਫਾਈ, ਸਾਫ਼ ਪਾਣੀ ਦੀ ਵਰਤੋਂ ਅਤੇ ਹੱਥ ਧੋਣ ਦੀਆਂ ਆਦਤਾਂ ਬਾਰੇ ਜਾਗਰੂਕ ਕੀਤਾ। ਡਾ ਸੋਨੀ ਨੇ ਕਿਹਾ ਕਿ ਸਹੀ ਸਵੱਛਤਾ ਅਪਣਾਉਣ ਨਾਲ ਕਈ ਬਿਮਾਰੀਆਂ ਤੋਂ ਬਚਾਅ ਸੰਭਵ ਹੈ ਅਤੇ ਪਰਿਵਾਰ ਦੀ ਸਿਹਤ ਵਿੱਚ ਸੁਧਾਰ ਆਉਂਦਾ ਹੈ। ਅੰਤ ਵਿੱਚ, ਸਥਾਨਕ ਵਸਨੀਕਾਂ ਵੱਲੋਂ ਬੀਬੀਐਮਬੀ ਰੈਡ ਕ੍ਰਾਸ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕਲਿਆਣਕਾਰੀ ਕਾਰਜ ਜਾਰੀ ਰੱਖਣ ਦੀ ਅਪੀਲ ਕੀਤੀ ਗਈ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ 'ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਹੁਸ਼ਿਆਰਪੁਰ, 20 ਦਸੰਬਰ (ਪ੍ਰਸ਼ੋਤਮ ਲਾਲ ਦੜੋਚ) ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਕੰਢੀ ਖੇਤਰ ਦੇ ਸਰਪੰਚਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੀ ਇਸ ਮੌਕੇ ਮੌਜੂਦ ਸਨ।
ਮੀਟਿੰਗ ਦਾ ਮੁੱਖ ਉਦੇਸ਼ ਕੰਢੀ ਖੇਤਰ ਦੇ ਪਿੰਡ ਵਾਸੀਆਂ ਵੱਲੋਂ ਉਠਾਏ ਗਏ ਲੰਬੇ ਸਮੇਂ ਤੋਂ ਚੱਲ ਰਹੇ ਮੁੱਦਿਆਂ ਨੂੰ ਹੱਲ ਕਰਨਾ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਕੰਢੀ ਦੇ ਲੋਕ ਖਾਸ ਤੌਰ 'ਤੇ ਮੋਬਾਇਲ ਨੈੱਟਵਰਕ ਦੀ ਘਾਟ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇਸ ਸਬੰਧ ਵਿੱਚ ਬੀ.ਐਸ.ਐਨ.ਐਲ ਅਤੇ ਹੋਰ ਨਿੱਜੀ ਟੈਲੀਕਾਮ ਕੰਪਨੀਆਂ ਦੇ ਅਧਿਕਾਰੀਆਂ ਨੂੰ ਸਥਿਤੀ ਦਾ ਜਾਇਜ਼ਾ ਲੈਣ ਲਈ ਬੁਲਾਇਆ ਗਿਆ ਸੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨੈੱਟਵਰਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ ਤਾਂ ਜੋ ਪਿੰਡ ਵਾਸੀਆਂ ਨੂੰ ਕਿਸੇ ਵੀ ਸੰਚਾਰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਦੇ ਸਮਾਜਿਕ-ਆਰਥਿਕ ਵਿਕਾਸ ਲਈ ਮੋਬਾਇਲ ਨੈੱਟਵਰਕ ਵਰਗਾ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦੇ ਸਥਾਈ ਹੱਲ ਯਕੀਨੀ ਬਣਾਏ ਜਾਣ ਅਤੇ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਤੋਂ ਬਚਿਆ ਜਾਵੇ। ਮੀਟਿੰਗ ਵਿੱਚ ਸ਼ਾਮਿਲ ਪਿੰਡਾਂ ਦੇ ਹੋਰ ਸਥਾਨਕ ਮੁੱਦਿਆਂ 'ਤੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਡਾ. ਰਵਜੋਤ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਜਨਤਕ ਨੁਮਾਇੰਦਿਆਂ ਵਿਚਕਾਰ ਤਾਲਮੇਲ ਹੀ ਵਿਕਾਸ ਕਾਰਜਾਂ ਨੂੰ ਤੇਜ਼ ਕਰ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਪੇਂਡੂ ਖੇਤਰਾਂ ਦੇ ਵਿਕਾਸ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।
ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਕੰਢੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਉਹ ਅਧਿਕਾਰੀਆਂ ਨਾਲ ਨਿੱਜੀ ਤੌਰ 'ਤੇ ਪਿੰਡਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੇ ਮੁੱਦਿਆਂ ਦੇ ਹੱਲ ਲਈ ਕੰਮ ਕਰਨਗੇ।
Tuesday, 16 December 2025
ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਬੈਂਸ ਵੱਲੋਂ ਪੇਟ ਵਿਚ ਫਟੀ ਅਪੈਂਡਿਕਸ ਦਾ ਵੱਡਾ ਅਪਰੇਸ਼ਨ ਕਰਕੇ ਨੌਜਵਾਨ ਦੀ ਜਾਨ ਬਚਾਈ
ਬੰਗਾ 16 ਦਸੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪੇਟ ਦੇ ਰੋਗਾਂ ਦੇ ਮਾਹਿਰ, ਜਰਨਲ ਤੇ ਲੈਪਰੋਸਕੋਪਿਕ ਅਪਰੇਸ਼ਨਾਂ ਦੇ ਮਾਹਿਰ ਡਾ. ਮਾਨਵਦੀਪ ਸਿੰਘ ਬੈਂਸ ਐਮ.ਐਸ. ਵੱਲੋਂ ਨੇੜਲੇ ਪਿੰਡ ਦੇ ਨੌਜਵਾਨ ਦੇ ਪੇਟ ਵਿਚ ਫਟੀ ਅਪੈਂਡਿਕਸ ਦਾ ਵੱਡਾ ਅਪਰੇਸ਼ਨ ਕਰਕੇ ਨੌਜਵਾਨ ਦੀ ਜਾਨ ਬਚਾਈ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਡਾ. ਮਾਨਵਦੀਪ ਸਿੰਘ ਬੈਂਸ ਨੇ ਦੱਸਿਆ ਕਿ ਹਸਪਤਾਲ ਵਿਖੇ ਪੇਟ ਦੇ ਦਰਦ ਨਾਲ ਪੀੜ੍ਹਤ 40 ਸਾਲਾ ਨੌਜਵਾਨ ਆਪਣੇ ਇਲਾਜ ਲਈ ਆਇਆ। ਉਸ ਦੇ ਚੈੱਕਅਪ ਦੌਰਾਨ ਪੇਟ ਦੀ ਸਕੈਨ ਕੀਤੀ ਗਈ ਤਾਂ ਜਾਂਚ ਦੌਰਾਨ ਪਤਾ ਲੱਗਾ ਕਿ ਉਸ ਦੇ ਪੇਟ ਦੀ ਅਪੈਂਡਿਕਸ ਫਟ ਚੁੱਕੀ ਸੀ ਅਤੇ ਜਿਸ ਕਰਕੇ ਪੇਟ ਵਿਚ ਇੰਨਫੈਕਸ਼ਨ ਹੋ ਗਈ ਸੀ ਅਤੇ ਸਰੀਰ ਦਾ ਮਲ ਵੀ ਵਿਚ ਰਲ ਚੁੱਕਾ ਸੀ । ਜਦੋਂ ਤੱਕ ਮਰੀਜ਼ ਢਾਹਾਂ ਕਲੇਰਾਂ ਹਸਪਤਾਲ ਪੁੱਜਾ ਤਾਂ ਮਰੀਜ਼ ਦੀ ਹਾਲਤ ਕਾਫੀ ਵਿਗੜ ਚੁੱਕੀ ਸੀ । ਇਸ ਸਬੰਧੀ ਮਰੀਜ਼ ਦੀ ਜਾਨ ਬਚਾਉਣ ਲਈ ਉਸ ਦੇ ਪੇਟ ਦਾ ਚੀਰੇ ਵਾਲਾ ਵੱਡਾ ਅਪਰੇਸ਼ਨ ਕੀਤਾ ਗਿਆ । ਜੋ ਲੱਗਪੱਗ ਢਾਈ ਘੰਟੇ ਤੱਕ ਚੱਲਿਆ । ਅਪਰੇਸ਼ਨ ਉਪਰੰਤ ਮਰੀਜ਼ ਚੌਥੇ ਦਿਨ ਤੰਦਰੁਸਤ ਸੀ ਅਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ । ਡਾ. ਬੈਂਸ ਨੇ ਇਸ ਅਪੈਂਡਿਕਸ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਅਪੈਂਡਿਕਸ ਸਰੀਰ ਵਿਚ ਇੱਕ ਛੋਟਾ ਟਿਊਬ-ਆਕਾਰੀ ਅੰਗ ਹੈ ਜੋ ਵੱਡੀ ਆਂਤੜੀ ਨਾਲ ਜੁੜਿਆ ਹੋਇਆ ਹੈ । ਇਹ ਅੰਤੜੀਆਂ ਵਿੱਚ ਲਾਭਦਾਇਕ ਬੈਕਟੀਰੀਆ ਪੈਦਾ ਕਰਕੇ ਅਤੇ ਸਰੀਰ ਦੀ ਰੱਖਿਆ ਕਰਕੇ ਤਾਕਤਵਰ ਬਣਾਉਣ ਵਿਚ ਅਹਿਮ ਯੋਗਦਾਨ ਪਾਉਂਦਾ ਹੈ । ਇਸ ਵਿਚ ਕਿਸੇ ਪ੍ਰਕਾਰ ਦੀ ਇੰਨਫੈਕਸ਼ਨ, ਸੋਜਿਸ ਹੋ ਜਾਵੇ ਜਾਂ ਫਟ ਜਾਵੇ ਤਾਂ ਇਹ ਅੰਗ ਇੱਕ ਗੰਭੀਰ ਡਾਕਟਰੀ ਐਮਰਜੈਂਸੀ ਦਾ ਕਾਰਨ ਬਣ ਸਕਦਾ ਹੈ ਅਤੇ ਜਾਨਲੇਵਾ ਵੀ ਹੋ ਸਕਦਾ ਹੈ । ਜੋ ਆਮ ਤੌਰ ਤੇ ਲੋਕਾਂ ਵਿੱਚ ਪੇਟ ਦੇ ਸੱਜੇ ਪਾਸੇ ਦਰਦ ਨਾਲ ਸ਼ੁਰੂ ਹੁੰਦਾ ਹੈ । ਉੱਥੇ ਜਿਵੇਂ-ਜਿਵੇਂ ਸੋਜਸ਼ ਵੱਧਦੀ ਹੈ, ਤਾਂ ਐਪੈਂਡਿਸਾਈਟਿਸ ਦਰਦ ਵੀ ਵੱਧਦਾ ਹੈ ਤੇ ਅੰਤ ਵਿੱਚ ਬਹੁਤ ਗੰਭੀਰ ਹੋ ਜਾਂਦਾ ਹੈ । ਇਹ ਬਿਮਾਰੀ ਕਿਸੇ ਵੀ ਉਮਰ ਵਿਚ ਹੋ ਸਕਦੀ ਹੈ ਪਰ 10 ਤੋਂ 40 ਸਾਲ ਦੀ ਉਮਰ ਦੇ ਲੋਕਾਂ ਵਿੱਚ ਹੁੰਦੀ ਹੈ ਅਤੇ ਜ਼ਿਆਦਾਤਰ ਕੇਸਾਂ ਵਿੱਚ ਅਪੈਂਡਿਕਸ ਨੂੰ ਹਟਾਉਣ ਲਈ ਅਪਰੇਸ਼ਨ ਕਰਨਾ ਪੈਂਦਾ ਹੈ । ਇਸ ਮੌਕੇ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਵਧੀਆ ਅਪਰੇਸ਼ਨ ਕਰਨ ਲਈ ਡਾਕਟਰ ਮਾਨਵਦੀਪ ਸਿੰਘ ਬੈਂਸ ਅਤੇ ਸਮੂਹ ਹਸਪਤਾਲ ਸਟਾਫ ਦਾ ਹਾਰਦਿਕ ਧੰਨਵਾਦ ਕੀਤਾ । ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਤੇ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਵੀ ਮਰੀਜ਼ ਦੇ ਸਫਲ ਅਪਰੇਸ਼ਨ ਲਈ ਡਾਕਟਰ ਬੈਂਸ ਅਤੇ ਉਹਨਾਂ ਦੀ ਸਮੂਹ ਮੈਡੀਕਲ ਟੀਮ ਸ਼ਾਮਿਲ ਡਾ. ਦੀਪਕ ਦੁੱਗਲ, ਡਾ. ਕੁਲਦੀਪ ਸਿੰਘ, ਡਾ. ਸ਼ੁਰੇਸ਼ ਬਸਰਾ ਅਤੇ ਨਰਸਿੰਗ ਸਟਾਫ ਨੂੰ ਵਧਾਈਆਂ ਦਿੱਤੀਆਂ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 40 ਸਾਲ ਦੇ ਮਰੀਜ਼ ਹਸਪਤਾਲ ਤੋਂ ਛੁੱਟੀ ਮੌਕੇ ਡਾ. ਮਾਨਵਦੀਪ ਸਿੰਘ ਬੈਂਸ ਤੇ ਡਾ. ਦੀਪਕ ਦੁੱਗਲ ਨਾਲ ਖੁਸ਼ੀ ਭਰੇ ਮਾਹੌਲ ਵਿਚ
Monday, 15 December 2025
*ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਾਲਾਨਾ ਜੂਨੀਅਰ ਖੇਡ ਮੇਲੇ ਦਾ ਆਯੋਜਨ*
ਬੰਗਾ 15 ਦਸੰਬਰ () ਇਲਾਕੇ ਦੀ ਪ੍ਰਮੁੱਖ ਵਿਦਿਅਕ ਸੰਸਥਾ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿੱਚ ਬੀਤੇ ਦਿਨੀ ਸਾਲਾਨਾ ਜੂਨੀਅਰ ਖੇਡ ਮੇਲੇ ਦਾ ਆਯੋਜਨ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਅਤੇ ਡਾਇਰੈਕਟਰ ਸਿੱਖਿਆ ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ ਦੀ ਅਗਵਾਈ ਹੇਠ ਕੀਤਾ ਗਿਆ । ਜੂਨੀਅਰ ਖੇਡ ਮੇਲੇ ਦਾ ਆਰੰਭ ਕਰਨ ਤੋਂ ਪਹਿਲਾਂ ਸਕੂਲ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਉਪਰੰਤ ਖੇਡ ਮੇਲੇ ਦੇ ਮੁੱਖ ਮਹਿਮਾਨ ਡਾਕਟਰ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਤੇ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਉਦਘਾਟਨ ਦੀ ਰਸਮ ਅਦਾ ਕੀਤੀ ਗਈ । ਆਪਣੇ ਸੰਬੋਧਨ ਵਿਚ ਡਾ. ਢਾਹਾਂ ਨੇ ਕਿਹਾ ਕਿ ਸਕੂਲ ਵਿਚ ਖੇਡਾਂ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀਆਂ ਨਵੀਆਂ ਖੇਡ ਪ੍ਰਤਿਭਾਵਾਂ ਦੀ ਪਛਾਣ ਕਰਨਾ ਹੈ ਅਤੇ ਸਕੂਲ ਵਿਚ ਖੇਡ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਹੈ। ਇਸ ਮੌਕੇ ਉਹਨਾਂ ਨੇ ਖਿਡਾਰੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਖੇਡ ਮੇਲਾ ਆਰੰਭ ਕਰਨ ਦਾ ਐਲਾਨ ਕੀਤਾ । ਇਸ ਮੌਕੇ ਡਾ. ਢਾਹਾਂ ਨੇ ਜੇਤੂ ਖਿਡਾਰੀਆਂ ਨੂੰ ਆਪਣੇ ਕਰ ਕਮਲਾਂ ਨਾਲ ਇਨਾਮ ਵੀ ਵੰਡੇ। ਇਸ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ ਮੁੱਖ ਮਹਿਮਾਨ, ਪਤਵੰਤੇ ਸੱਜਣਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਡਾਇਰੈਕਟਰ ਸਿੱਖਿਆ ਪ੍ਰੋ. ਹਰਬੰਸ ਸਿੰਘ ਬੋਲੀਨਾ ਵੱਲੋਂ ਧੰਨਵਾਦ ਕੀਤਾ ਗਿਆ ਅਤੇ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ । ਇਸ ਜੂਨੀਅਰ ਖੇਡ ਮੇਲੇ ਵਿੱਚ ਸਕੂਲ ਦੇ ਨੰਨੇ-ਮੁੰਨੇ ਖਿਡਾਰੀਆਂ ਨੇ ਅਥਲੈਟਿਕਸ ਈਵੈਂਟ ਵਿਚ 50 ਮੀਟਰ ਦੌੜ, 100 ਮੀਟਰ ਦੌੜ, ਰੀਲੇਅ ਦੌੜ, ਲੈਮਨ ਦੌੜ, ਗਰੀਨ ਹਰਡਲ ਦੌੜ, ਰੱਸਾਕਸ਼ੀ ਅਤੇ ਡੋ-ਨਟ ਦੌੜ ਭਾਗ ਲੈ ਕੇ ਬਹੁਤ ਹੀ ਬਾਕਮਾਲ ਖੇਡ ਜੋਸ਼ ਦਾ ਪ੍ਰਦਰਸ਼ਨ ਕੀਤਾ। ਖੇਡ ਮੇਲੇ ਵਿਚ ਛੋਟੀਆਂ ਬੱਚੀਆਂ ਵੱਲੋਂ ਕੀਤੇ ਸ਼ਾਨਦਾਰ ਨਾਚ ਨੇ ਸਰੋਤਿਆਂ ਦਾ ਮਨ ਮੋਹ ਲਿਆ । ਇਸ ਮੌਕੇ ਸ੍ਰੀ ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਸ੍ਰੀ ਲਾਲ ਚੰਦ ਔਜਲਾ ਖੇਡ ਕੁਆਡੀਨੇਟਰ, ਮੈਡਮ ਜਸਵੀਰ ਕੌਰ ਡੀ.ਪੀ.ਈ., ਮੈਡਮ ਕੋਮਲ ਡੀ.ਪੀ.ਈ., ਸ੍ਰੀ ਕੁਲਜੀਤ ਸਿੰਘ ਡੀ.ਪੀ.ਈ. ਵੀ ਹਾਜ਼ਰ ਸਨ।
ਤਸਵੀਰ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਲਾਨਾ ਜੂਨੀਅਰ ਖੇਡ ਮੇਲੇ ਮੌਕੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਮੌਕੇ ਮੁੱਖ ਮਹਿਮਾਨ ਡਾਕਟਰ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਪ੍ਰੋ. ਹਰਬੰਸ ਸਿੰਘ ਬੋਲੀਨਾ, ਮੈਡਮ ਵਨੀਤਾ ਚੋਟ ਅਤੇ ਅਧਿਆਪਕ ਸਹਿਬਾਨ
Sunday, 14 December 2025
ਸਾਬਕਾ ਸੈਨਿਕਾਂ ਤੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਇੱਕ ਵਧੀਆ ਉਪਰਾਲਾ
Friday, 12 December 2025
ਸਿੱਖਿਆ ਵਿਭਾਗ ਵਿੱਚ ਸਭ ਤੋਂ ਵੱਧ ਪ੍ਰਵਾਨਿਤ ਕਿਤਾਬਾਂ ਵਾਲਾ ਲੇਖਕ ਹੋਣ ਦਾ ਪੰਜਾਬ ਦਾ ਮਾਣ ਬਣਿਆ ਡਾਕਟਰ ਕਲਸੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨੁੱਖੀ ਅਧਿਕਾਰਾਂ ਤੇ ਕਾਨੂੰਨੀ ਹੱਕਾਂ ਬਾਰੇ ਕਰਵਾਏ ਜਾਗਰੂਕਤਾ ਸਮਾਗਮ
ਗੋ-ਸੋਲਰ ਮੁਹਿੰਮ 'ਚ ਹੁਸ਼ਿਆਰਪੁਰ ਬਣਿਆ ਮੋਹਰੀ : ਡੀ.ਸੀ ਆਸ਼ਿਕਾ ਜੈਨ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ : ਆਸ਼ਿਕਾ ਜੈਨ
14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ - ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹਾਰਟ ਫ਼ੇਲੀਅਰ ਨਾਲ ਜੂਝ ਰਹੀ 31 ਸਾਲਾਂ ਲੜਕੀ ਦਾ ਢਾਹਾਂ ਕਲੇਰਾਂ ਹਸਪਤਾਲ ਵਿੱਚ ਹੋਇਆ ਸਫ਼ਲ ਇਲਾਜ
ਬੰਗਾ 12 ਦਸੰਬਰ () ਪਿਛਲੇ ਚਾਰ ਦਹਾਕਿਆਂ ਤੋਂ ਮਿਆਰੀ ਸਿਹਤ ਸਹੂਲਤਾਂ ਲਈ ਜਾਣੀ ਜਾਂਦੀ ਦੁਆਬਾ ਖੇਤਰ ਦੀ ਮੋਹਰੀ ਸਿਹਤ ਸੰਸਥਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਅਤੇ ਉਨ੍ਹਾਂ ਦੀ ਸਪਰਪਿਤ ਟੀਮ ਵੱਲੋਂ ਦਿਲ ਦੀ ਕਾਰਜ ਪ੍ਣਾਲੀ ਫੇਲ ਹੋਣ ਅਤੇ ਬਲੱਡ ਪੈ੍ਸ਼ਰ ਘਟਣ ਕਰਕੇ ਕੋਮਾ ਵਿੱਚ ਗਈ ਇਕੱਤੀ ਸਾਲ ਉਮਰ ਦੀ ਲੜਕੀ ਦਾ ਸਫਲ ਇਲਾਜ ਕਰਕੇ ਉਸ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢਣ ਵਿੱਚ ਕਾਮਯਾਬ ਰਹੀ ਹੈ । ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਕਤ ਲੜਕੀ ਬੇਹੱਦ ਗੰਭੀਰ ਹਾਲਤ ਵਿੱਚ ਹਸਪਤਾਲ ਵਿਖੇ ਲਿਆਂਦੀ ਗਈ ਸੀ । ਬਲੱਡ ਪੈ੍ਸ਼ਰ ਕਾਫੀ ਘੱਟ ਚੁੱਕਾ ਸੀ ਤੇ ਫੇਫ਼ੜਿਆਂ ਵਿੱਚ ਪਾਣੀ ਭਰ ਚੁੱਕਾ ਸੀ । ਮੁੱਢਲੀ ਜਾਂਚ ਦੌਰਾਨ ਕਰਵਾਏ ਜ਼ਰੂਰੀ ਟੈਸਟਾਂ ਨੇ ਵੀ ਉਕਤ ਬਿਮਾਰੀ ਦੀ ਪੁਸ਼ਟੀ ਕੀਤੀ । ਮਰੀਜ਼ ਦੀ ਹਾਲਤ ਨੂੰ ਧਿਆਨ ਵਿੱਚ ਰਖਦੇ ਹੋਏ ਉਸ ਨੂੰ ਆਈ.ਸੀ.ਯੂ. ਵਿਭਾਗ ਵਿੱਚ ਭਰਤੀ ਕੀਤਾ ਗਿਆ ਤੇ ਇਲਾਜ ਸ਼ੁਰੂ ਕੀਤਾ ਗਿਆ । ਡਾਕਟਰੀ ਟੀਮ ਦੀ ਦਿਨ-ਰਾਤ ਦੀ ਮਿਹਨਤ ਰੰਗ ਲਿਆਈ ਛੇ ਦਿਨ ਆਈ.ਸੀ.ਯੂ ਅਤੇ ਤਿੰਨ ਦਿਨ ਐਚ.ਡੀ.ਯੂ ਵਾਰਡ ਵਿੱਚ ਇਲਾਜ ਤੋਂ ਬਾਅਦ ਉਹ ਲੜਕੀ ਹੁਣ ਤੰਦਰੁਸਤ ਹੈ । ਇਸ ਮੌਕੇ ਮਰੀਜ਼ ਦੇ ਪਰਿਵਾਰਜਨਾਂ ਨੇ ਮੈਡੀਕਲ ਸਪੈਸ਼ਲਿਸਟ ਡਾ. ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ, ਨਰਸਿੰਗ ਸਟਾਫ ਦਾ ਹਾਰਦਿਕ ਧੰਨਵਾਦ ਕੀਤਾ । ਉਨ੍ਹਾਂ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਵੀ ਡਾਕਟਰੀ ਟੀਮਾਂ ਦੀ ਯੋਗ ਰਹਿਨੁਮਾਈ ਲਈ ਧੰਨਵਾਦ ਕੀਤਾ । ਕਾਬਿਲੇਗੌਰ ਹੈ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇੱਕ ਛੱਤ ਹੇਠਾਂ ਵੱਖ ਵੱਖ ਡਾਕਟਰੀ ਵਿਭਾਗ ਮੌਜੂਦ ਹਨ ਜਿਨ੍ਹਾਂ ਦੇ ਮਾਹਿਰ ਡਾਕਟਰ ਸਾਹਿਬਾਨਾਂ ਵੱਲੋਂ ਮਰੀਜ਼ਾਂ ਦਾ ਮਿਆਰੀ ਇਲਾਜ ਕੀਤਾ ਜਾ ਰਿਹਾ ਹੈ ।
ਫੋਟੋ ਕੈਪਸ਼ਨ: ਤੰਦਰੁਸਤ ਹੋਏ ਮਰੀਜ਼ ਨਾਲ ਡਾ. ਵਿਵੇਕ ਗੁੰਬਰ ਤੇ ਹਸਪਤਾਲ ਸਟਾਫ
Thursday, 11 December 2025
*ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਤੇ ਸੈਮੀਨਾਰ*
ਬੰਗਾ 11 ਦਸੰਬਰ () ਮਾਣਯੋਗ ਸ੍ਰੀਮਤੀ ਪ੍ਰਿਆ ਸੂਦ ਜੀ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਡਾ. ਅਮਨਦੀਪ ਸਿੰਘ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਇੱਕ ਵਿਸ਼ੇਸ਼ ਮੁਹਿੰਮ ''ਯੂਥ ਅਗੇਂਸਟ ਡਰੱਗਜ਼ (ਨਸ਼ਿਆਂ ਵਿਰੁੱਧ ਯੁਵਾ)' ਆਰੰਭ ਕੀਤੀ ਹੋਈ ਹੈ ਜੋ ਕਿ ਮਿਤੀ 06 ਦਸੰਬਰ 2025 ਤੋਂ 06 ਜਨਵਰੀ 2026 ਤੱਕ ਚੱਲੇਗੀ । ਇਸ ਦੇ ਸਬੰਧ ਵਿੱਚ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੀਮ ਵੱਲੋਂ ਅੱਜ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਤੇ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਪੈਰਾ ਲੀਗਲ ਵਲੰਟੀਅਰਜ਼ ਸ੍ਰੀ ਅਵਤਾਰ ਚੰਦ ਚੁੰਬਰ, ਰਵਜੋਤ ਸਿੰਘ ਚੁੰਬਰ ਅਤੇ ਮੈਡਮ ਜਸਵਿੰਦਰ ਕੌਰ ਰਾਣੀ ਨੇ ਨਰਸਿੰਗ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ । ਉਨ੍ਹਾਂ ਨੇ ਵਿਦਿਆਰਥੀਆਂ ਨੂੰ "ਨਸ਼ਿਆਂ ਵਿਰੁੱਧ ਯੁਵਾ" ਮੁਹਿੰਮ ਤਹਿਤ ਨਸ਼ਿਆਂ ਦੀ ਦੁਰਵਰਤੋਂ ਦੇ ਖ਼ਤਰਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ । ਉਹਨਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਇਹ ਜਾਗਰੂਕਤਾ ਮੁਹਿੰਮ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ 6 ਦਸੰਬਰ 2025 ਤੋਂ ਲੈ ਕੇ 6 ਜਨਵਰੀ 2026 ਤੱਕ ਚਲੇਗੀ । ਉਹਨਾਂ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਅਧਿਕਾਰਾਂ, ਸਿੱਖਿਆ ਦਾ ਅਧਿਕਾਰ, ਪੋਕਸੋ ਐਕਟ 2012, ਚਾਈਲਡ ਹੈਲਪ ਲਾਈਨ ਨੰਬਰ ਬਾਰੇ ਵੀ ਜਾਗਰੂਕ ਕੀਤਾ ਗਿਆ । ਇਸ ਮੌਕੇ ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੇ ਕਾਲਜ ਵਿਖੇ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਵਿਰੁੱਧ ਰੈਲੀ ਅਤੇ ਵਿਸ਼ੇਸ਼ ਸੈਮੀਨਾਰ ਕਰਕੇ ਵਿਦਿਆਰਥੀਆਂ ਨੂੰ ਜਾਗਰੁਕ ਕਰਨ ਲਈ ਧੰਨਵਾਦ ਕੀਤਾ । ਇਸ ਸੈਮੀਨਾਰ ਵਿਚ ਕਾਲਜ ਵਿਦਿਆਰਥੀਆਂ ਮਨਰੀਤ ਕੌਰ ਜੀ.ਐਨ.ਐਮ. (ਦੂਜਾ ਸਾਲ), ਤਰਨਪ੍ਰੀਤ ਕੌਰ ਬੀ.ਐਸ.ਸੀ. ਨਰਸਿੰਗ (ਚੌਥਾ ਸਾਲ) ਅਤੇ ਅਮਨੀਤ ਕੌਰ ਜੀ.ਐਨ.ਐਮ. (ਤੀਜਾ ਸਾਲ) ਨੇ ਨਸ਼ਿਆਂ ਅਤੇ ਹੋਰ ਬੁਰਾਈਆਂ ਖਿਲਾਫ ਗੀਤ, ਕਵਿਤਾ ਅਤੇ ਗੀਤ ਪੇਸ਼ ਕਰਕੇ ਨਾਲ ਸਮੂਹ ਸਰੋਤਿਆਂ ਦਾ ਮਨ ਮੋਹ ਲਿਆ। ਇਸ ਮੌਕੇ ਮੈਡਮ ਸੁਖਮਿੰਦਰ ਕੌਰ ਊਬੀ, ਮੈਡਮ ਮਨਿੰਦਰ ਕੌਰ, ਮੈਡਮ ਰੋਜ਼ਾ ਗਰੇਵਾਲ, ਮੈਡਮ ਜਸਬੀਰ ਕੌਰ, ਮੈਡਮ ਹਰਲੀਨ ਕੌਰ, ਮੁਹੰਮਦ ਯੂਨਸ ਵਾਨੀ ਅਤੇ ਆਕੀਬ ਮੁਹੰਮਦ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਇਸ ਮੌਕੇ ਕਾਲਜ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਬੈਨਰ ਅਤੇ ਪੋਸਟਰਾਂ ਨਾਲ ਕਾਲਜ ਤੋਂ ਚੱਲ ਕੇ ਢਾਹਾਂ ਕਲੇਰਾਂ ਕਲੋਨੀ ਵਿੱਚ ਜੀ ਟੀ ਰੋਡ ਤੇ ਨਸ਼ਿਆਂ ਵਿਰੁੱਧ ਰੈਲੀ ਕੱਢੀ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੁਕ ਕੀਤਾ ।
ਤਸਵੀਰ : ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਮੌਕੇ ਦੀ ਯਾਦਗਾਰੀ ਤਸਵੀਰ
Wednesday, 10 December 2025
ਧੁੰਦ ਦੌਰਾਨ ਸੜਕ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ : ਆਸ਼ਿਕਾ ਜੈਨ
-ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਦਿੱਤੇ ਸਖ਼ਤ ਨਿਰਦੇਸ਼ - ਦੁਰਘਟਨਾ ਕੰਟਰੋਲ ਲਈ ਵਿਆਪਕ ਰਣਨੀਤੀ ਤਿਆਰ
ਹੁਸ਼ਿਆਰਪੁਰ, 10 ਦਸੰਬਰ ( ਪ੍ਰਸ਼ੋਤਮ ਲਾਲ ਦੜੋਚ ) ਜ਼ਿਲ੍ਹੇ ਵਿੱਚ ਧੁੰਦ ਕਾਰਨ ਸੜਕ ਹਾਦਸਿਆਂ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਡਾਇਰੈਕਟਰ ਜਨਰਲ, ਲੀਡ ਏਜੰਸੀ ਰੋਡ ਸੇਫਟੀ ਵੱਲੋਂ ਭੇਜੇ ਗਏ ਦਿਸ਼ਾ-ਨਿਰਦੇਸ਼ਾਂ ਦੇ ਆਧਾਰ 'ਤੇ ਸੜਕ ਸੁਰੱਖਿਆ ਨਾਲ ਜੁੜੇ ਨੁਕਤਿਆਂ 'ਤੇ ਵਿਆਪਕ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧੁੰਦ ਵਾਲੇ ਮੌਸਮ ਵਿੱਚ ਘੱਟ ਦ੍ਰਿਸ਼ਟੀ ਕਾਰਨ ਸੜਕ ਹਾਦਸਿਆਂ ਦੀ ਸੰਭਾਵਨਾ ਕਈ ਗੁਣਾ ਵੱਧ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਸਬੰਧਤ ਵਿਭਾਗਾਂ ਨੂੰ ਵਧੇਰੇ ਚੌਕਸੀ ਅਤੇ ਤਾਲਮੇਲ ਨਾਲ ਕੰਮ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਸੜਕਾਂ ਦੇ ਕਿਨਾਰਿਆਂ 'ਤੇ ਅਣਚਾਹੀ ਬਨਸਪਤੀ ਨੂੰ ਹਟਾਉਣ, ਖ਼ਤਰਨਾਕ ਸੜਕਾਂ 'ਤੇ ਰੁਕਾਵਟਾਂ, ਗੈਰ-ਕਾਰਜਸ਼ੀਲ ਟ੍ਰੈਫਿਕ ਲਾਈਟਾਂ, ਸਕੂਲ ਬੱਸਾਂ ਦੀ ਸੁਰੱਖਿਆ, ਰੇਲਵੇ ਕਰਾਸਿੰਗ, ਨਿਰਮਾਣ ਅਧੀਨ ਸੜਕਾਂ ਦੀ ਸੁਰੱਖਿਆ, ਐਮਰਜੈਂਸੀ ਸੇਵਾਵਾਂ ਦੀ ਉਪਲਬੱਧਤਾ ਅਤੇ ਬੈਰੀਕੇਡਾਂ ਦੀ ਦਿੱਖ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਵਿਭਾਗ-ਵਾਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਨੇ ਹਦਾਇਤ ਕੀਤੀ ਕਿ ਮਗਨਰੇਗਾ ਵਰਕਰਾਂ ਦੀ ਮੱਦਦ ਨਾਲ ਸੜਕ ਕਿਨਾਰੇ ਸਫ਼ਾਈ, ਬਰਮਾਂ ਦੀ ਦੇਖ-ਭਾਲ ਆਦਿ ਦੇ ਕੰਮ ਤੇਜ਼ੀ ਨਾਲ ਪੂਰੇ ਕੀਤੇ ਜਾਣ। ਸਾਰੀਆਂ ਬੰਦ ਟ੍ਰੈਫਿਕ ਲਾਈਟਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ, ਜਦੋਂ ਕਿ ਖ਼ਤਰਨਾਕ ਖੇਤਰਾਂ ਵਿੱਚ ਰੈਟਰੋ-ਰਿਫਲੈਕਟਿਵ ਟੇਪ, ਚਿਤਾਵਨੀ ਚਿੰਨ੍ਹ ਅਤੇ ਸੁਰੱਖਿਆ ਚਿੰਨ੍ਹ ਲਗਾਏ ਜਾਣ। ਉਸਾਰੀ ਅਧੀਨ ਸੜਕਾਂ 'ਤੇ ਆਈ.ਆਰ.ਸੀ ਮਾਨਕਾਂ ਅਨੁਸਾਰ ਚਿਤਾਵਨੀ ਚਿੰਨ੍ਹ ਅਤੇ ਡਾਇਵਰਸ਼ਨ ਬੋਰਡ ਲਗਾਏ ਜਾਣ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿੱਖਿਆ ਵਿਭਾਗ, ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਨੂੰ ਸਕੂਲ ਬੱਸਾਂ ਦੀ ਸੁਰੱਖਿਆ ਸਬੰਧੀ ਸਾਂਝੇ ਨਿਰੀਖਣ ਕਰਨ ਅਤੇ 'ਸੁਰੱਖਿਅਤ ਸਕੂਲ ਵਾਹਨ ਪਾਲਿਸੀ' ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਹਾਈਵੇਅ 'ਤੇ ਟਰੱਕਾਂ ਦੀ ਅਣ-ਅਧਿਕਾਰਤ ਪਾਰਕਿੰਗ ਨੂੰ ਰੋਕਣ, ਅਵਾਰਾ ਪਸ਼ੂਆਂ ਨੂੰ ਕੰਟਰੋਲ ਕਰਨ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ 'ਤੇ ਨਿਗਰਾਨੀ ਵਧਾਉਣ ਅਤੇ ਦੁਰਘਟਨਾ ਵਾਲੇ ਸਥਾਨਾਂ 'ਤੇ ਪੁਲਿਸ ਤਾਇਨਾਤ ਕਰਨ ਲਈ ਵੀ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਧੁੰਦ ਵਾਲੇ ਦਿਨਾਂ ਵਿੱਚ ਵੱਡੇ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦੀ ਆਗਿਆ ਦੇਣ ਤੋਂ ਪਹਿਲਾਂ ਮੌਸਮ ਦੀ ਸਥਿਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜ਼ੀਹ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਧੁੰਦ ਦੇ ਮੌਸਮ ਦੌਰਾਨ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਪੀ ਡਾ. ਮਨਪ੍ਰੀਤ ਸ਼ੀਹਮਾਰ, ਆਰ.ਟੀ.ਓ ਅਮਨਦੀਪ ਕੌਰ, ਡੀ.ਡੀ.ਪੀ.ਓ ਸੰਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਗੁਰਮੀਤ ਸਿੰਘ, ਏ.ਆਰ.ਟੀ.ਓ ਸੰਦੀਪ ਭਾਰਤੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਮੈਡੀਕੋਲੀਗਲ ਰਿਕਾਰਡ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਇਆ ਜਾਏ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਐਸ.ਡੀ.ਐਮ ਨੇ ਕੀਤੀ ਸਮੀਖਿਆ ਮੀਟਿੰਗ
ਹੁਸ਼ਿਆਰਪੁਰ, 10 ਦਸੰਬਰ : ( ਪ੍ਰਸ਼ੋਤਮ ਲਾਲ ਦੜੋਚ ) ਜ਼ਿਲ੍ਹਾ ਚੋਣ ਅਫਸਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਮੰਡਲ ਮੈਜਿਸਟ੍ਰੇਟ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025 ਦੀਆਂ ਤਿਆਰੀਆਂ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਆਪਣੇ ਦਫ਼ਤਰ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸੁਚਾਰੂ, ਸੁਰੱਖਿਅਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜ਼ੀਹ ਹੈ, ਜਿਸ ਲਈ ਸਾਰੇ ਵਿਭਾਗਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣੀਆਂ ਚਾਹੀਦੀਆਂ ਹਨ।
ਮੀਟਿੰਗ ਵਿੱਚ ਸਭ ਤੋਂ ਪਹਿਲਾਂ ਸਟਰਾਂਗ ਰੂਮ ਅਤੇ ਕਾਊਂਟਿੰਗ ਹਾਲ ਵਿੱਚ ਕੈਮਰੇ ਲਗਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ ਗਈ। ਐਸ.ਡੀ.ਐਮ ਨੇ ਹਦਾਇਤ ਕੀਤੀ ਕਿ ਸੁਰੱਖਿਆ ਕਾਰਨਾਂ ਕਰਕੇ ਸਾਰੀਆਂ ਥਾਵਾਂ 'ਤੇ ਉੱਚ ਗੁਣਵੱਤਾ ਵਾਲੇ ਕੈਮਰੇ ਲਗਾਏ ਜਾਣ। ਇਸ ਤੋਂ ਇਲਾਵਾ ਪੋਲਿੰਗ ਬੂਥਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਵੀ ਨਿਰਦੇਸ਼ ਦਿੱਤੇ ਗਏ, ਤਾਂ ਜੋ ਵੋਟਿੰਗ ਪ੍ਰਕਿਰਿਆ 'ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਟਰਾਂਗ ਰੂਮ ਅਤੇ ਕਾਊਂਟਿੰਗ ਹਾਲ ਦੀਆਂ ਤਿਆਰੀਆਂ, ਪੋਲਿੰਗ ਸਟੇਸ਼ਨਾਂ 'ਤੇ ਨਿਰਵਿਘਨ ਬਿਜਲੀ ਸਪਲਾਈ ਅਤੇ ਜੇ.ਆਰ ਪੌਲੀਟੈਕਨਿਕ ਕਾਲਜ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਅਤੇ ਡੱਲੇਵਾਲ ਕਾਲਜ ਵਿਖੇ ਪਖਾਨਿਆਂ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਐਸ.ਡੀ.ਐਮ ਨੇ 13 ਦਸੰਬਰ ਨੂੰ ਪੋਲਿੰਗ ਪਾਰਟੀਆਂ ਲਈ ਬੈਠਣ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ 13 ਦਸੰਬਰ ਨੂੰ ਦਿਨ-ਰਾਤ ਅਤੇ 14 ਦਸੰਬਰ ਨੂੰ ਰਿਫਰੈਸ਼ਮੈਂਟ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਵੀ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਸਮੱਗਰੀ ਦੀ ਵੰਡ 13 ਦਸੰਬਰ ਨੂੰ ਅਤੇ ਪ੍ਰਾਪਤੀ 14 ਦਸੰਬਰ ਨੂੰ ਸਮਾਂਬੱਧ ਢੰਗ ਨਾਲ ਪੂਰੀ ਕਰਨ ਲਈ ਕਿਹਾ।
ਮੀਟਿੰਗ ਵਿੱਚ ਚੋਣ ਕਿੱਟਾਂ ਦੀ ਤਿਆਰੀ ਅਤੇ ਬੈਲਟ ਪੇਪਰਾਂ ਦੀ ਸੁਰੱਖਿਅਤ ਸਟੋਰੇਜ ਦੇ ਪ੍ਰਬੰਧਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਤਿਆਰੀਆਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੀਆਂ ਕੀਤੀਆਂ ਜਾਣ, ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੌਰਾਨ ਤਹਿਸੀਲਦਾਰ ਭੀਮ ਸੈਨ, ਨਾਇਬ ਤਹਿਸੀਲਦਾਰ ਹਿਰਦੇਵੀਰ ਸਿੰਘ, ਚੋਣ ਕਾਨੂੰਗੋ ਹਰਪ੍ਰੀਤ ਕੌਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਪੁੱਤਰ ਦੇ ਜਨਮ ਦਿਨ ਮੌਕੇ ਰੈੱਡ ਕਰਾਸ ਸੋਸਾਇਟੀ ਨੂੰ 21 ਕੰਬਲ ਕੀਤੇ ਦਾਨ
ਹੁਸ਼ਿਆਰਪੁਰ, 10 ਦਸੰਬਰ : ( ਪ੍ਰਸ਼ੋਤਮ ਲਾਲ ਦੜੋਚ ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਰੈੱਡ ਕਰਾਸ ਸੁਸਾਇਟੀ ਵਿਖੇ ਸਮਾਜ ਸੇਵੀ ਕਸ਼ਮੀਰੀ ਲਾਲ (ਸੇਵਾਮੁਕਤ ਮੈਜੈਨਰ, ਪੰਜਾਬ ਨੈਸ਼ਨਲ ਬੈਂਕ) ਨੇ ਆਪਣੇ ਪੁੱਤਰ ਪੀਰਸ਼ ਜੌਲੀ ਦੇ ਜਨਮ ਦਿਨ ਮੌਕੇ 21 ਕੰਬਲ ਰੈੱਡ ਕਰਾਸ ਸੋਸਾਇਟੀ ਨੂੰ ਦਾਨ ਕੀਤੇ ਹਨ।
ਸੱਕਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਸ਼ਮੀਰੀ ਲਾਲ ਦੇ ਇਸ ਕਦਮ ਦਾ ਮੁੱਖ ਉਦੇਸ਼ ਸਰਦੀਆਂ ਦੇ ਮੌਸਮ ਵਿੱਚ ਗ਼ਰੀਬ ਤੇ ਲਾਚਾਰ ਲੋਕਾਂ ਨੂੰ ਠੰਢ ਤੋਂ ਬਚਾਉਣਾ ਅਤੇ ਉਨ੍ਹਾਂ ਦੇ ਚਿਹਰਿਆਂ ਉੱਤੇ ਮੁਸਕਾਨ ਲਿਆਉਣਾ ਹੈ।
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਜੁਆਇੰਟ ਸੈਕਟਰੀ ਆਦਿੱਤਿਆ ਰਾਣਾ ਨੇ ਇਸ ਨੇਕ ਕਾਰਜ ਲਈ ਕਸ਼ਮੀਰੀ ਲਾਲ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਦਾਨ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਪ੍ਰਬਲ ਬਣਾਉਂਦੇ ਹਨ ਅਤੇ ਸੁਸਾਇਟੀ ਨੂੰ ਗਰੀਬਾਂ ਦੀ ਸੇਵਾ ਕਰਨ ਵਿੱਚ ਸਹਾਇਤਾ ਕਰਦੇ ਹਨ।
ਕਸ਼ਮੀਰੀ ਲਾਲ ਨੇ ਕਿਹਾ ਕਿ ਖੁਸ਼ੀਆਂ ਨੂੰ ਵੰਡਣ ਨਾਲ ਹੀ ਇਹ ਵਧਦੀਆਂ ਹਨ ਅਤੇ ਸਮਾਜ ਦੇ ਨਿਰਬਲ ਵਰਗ ਦੀ ਸੇਵਾ ਕਰਨਾ ਹੀ ਸੱਚੀ ਮਨੁੱਖਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮਾਜ ਲਈ ਇੱਕ ਸੰਦੇਸ਼ ਦਿੱਤਾ ਕਿ ਤਿਉਹਾਰ ਅਤੇ ਖੁਸ਼ੀ ਦੇ ਮੌਕੇ ਸਾਨੂੰ ਉਨ੍ਹਾਂ ਲੋਕਾਂ ਬਾਰੇ ਵੀ ਸੋਚਣਾ ਚਾਹੀਦਾ ਹੈ, ਜੋ ਮੁਸ਼ਕਿਲ ਹਾਲਤਾਂ ਵਿੱਚ ਜੀਵਨ ਬਿਤਾ ਰਹੇ ਹਨ। ਇਸ ਮੌਕੇ ਪੀਰਸ਼ ਜੌਲੀ ਨੇ ਵੀ ਕਿਹਾ ਕਿ ਉਨ੍ਹਾਂ ਲਈ ਇਹ ਸਭ ਤੋਂ ਖਾਸ ਜਨਮ ਦਿਨ ਦਾ ਤੋਹਫ਼ਾ ਹੈ ਕਿਉਂਕਿ ਇਸ ਦੇ ਜ਼ਰੀਏ ਉਹ ਲੋਕਾਂ ਦੀ ਸੇਵਾ ਵਿੱਚ ਹਿੱਸਾ ਪਾ ਸਕੇ ਹਨ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...