Sunday, 7 December 2025

ਸਰਦਾਰ ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਸੰਜੀਵ ਤਲਵਾੜ ਵੱਲੋਂ ਪਿੰਡ ਅਨੰਦਗੜ੍ਹ, ਖੜਕਾਂ, ਚੱਕ ਸਾਧੂ ਵਿਖੇ ਚੋਣ ਪ੍ਰਚਾਰ

 ਹੁਸ਼ਿਆਰਪੁਰ (ਪ੍ਰਸ਼ੋਤਮ ਲਾਲ ਦੜੋਚ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਜੋਨ ਜਹਾਨਖੇਲਾਂ, ਲਈ ਉਮੀਦਵਾਰ ਸਰਦਾਰ ਇਕਬਾਲ ਸਿੰਘ ਗੋਪੀ ਅਤੇ ਕੁਲਵੰਤ ਸਿੰਘ ਦੇ ਹੱਕ ਵਿੱਚ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਦਾਰ ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਸੰਜੀਵ ਤਲਵਾੜ ਜੀ ਵੱਲੋਂ ਸਾਥੀਆਂ ਸਮੇਤ ਪਿੰਡ ਅਨੰਦਗੜ੍ਹ, ਖੜਕਾਂ, ਚੱਕ ਸਾਧੂ ਵਿਖੇ ਚੋਣ ਪ੍ਰਚਾਰ ਦੌਰਾਨ ਪੁੱਜੇ ਅਤੇ ਆਪਣੀਆਂ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਸਰਦਾਰ ਜਤਿੰਦਰ ਸਿੰਘ ਲਾਲੀ ਬਾਜਵਾ ਜੀ ਨੇ ਅਨੰਦਗੜ੍ਹ ਵਿਖੇ ਮੋਹਨ ਲਾਲ ਜੀ ਨਾਲ ਮਿਲ ਕੇ ਸਰਪੰਚ ਸਤਪਾਲ ਮਿੰਟੂ ਜੀ ਨੂੰ ਨਾਲ ਲੈਕੇ ਘਰ ਘਰ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਦਾ ਅਕਾਲੀ ਦਲ ਪ੍ਰਤੀ ਰੁਝਾਨ ਦੱਸ ਰਿਹਾ ਹੈ ਕਿ ਆਉਣ ਵਾਲਾ ਸਮਾਂ ਸਿਰਫ ਤੇ ਸਿਰਫ ਅਕਾਲੀ ਦਲ ਦਾ ਹੋਵੇਗਾ।
ਇਸ ਮੌਕੇ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਕੁਲਦੀਪ ਸਿੰਘ ਬੱਬੂ ਬਜਵਾੜਾ, ਜਗਤਾਰ ਸਿੰਘ ਬਜਵਾੜਾ, ਕੁਲਵੰਤ ਸਿੰਘ, ਇਕਬਾਲ ਸਿੰਘ ਗੋਪੀ,ਜਸਵੀਰ ਸਿੰਘ ਅਤੇ ਹੋਰ ਪਾਰਟੀ ਵਰਕਰ ਅਤੇ ਅਹੁਦੇਦਾਰ ਵੀ ਹਾਜ਼ਿਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME