Monday, 22 December 2025

ਹਰਕਰਮ ਸਿੰਘ ਰੰਧਾਵਾ ਨੇ ਲਿਆ ਤਹਿਸੀਲਦਾਰ ਹੁਸ਼ਿਆਰਪੁਰ ਦਾ ਵਾਧੂ ਚਾਰਜ

ਹਰਕਰਮ ਸਿੰਘ ਰੰਧਾਵਾ ਨੇ ਲਿਆ ਤਹਿਸੀਲਦਾਰ ਹੁਸ਼ਿਆਰਪੁਰ ਦਾ ਵਾਧੂ ਚਾਰਜ
ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਹਰਕਰਮ ਸਿੰਘ ਰੰਧਾਵਾ ਨੇ ਹੁਸ਼ਿਆਰਪੁਰ ਵਿਖੇ ਤਹਿਸੀਲਦਾਰ ਵਾਧੂ ਚਾਰਜ ਵੱਜੋਂ ਅਹੁੱਦਾ ਸੰਭਾਲਿਆ। ਹਾਲ ਹੀ ਵਿੱਚ ਸ਼੍ਰੀ ਰੰਧਾਵਾ ਦਸੂਹਾ ਤਹਿਸੀਲ ਵਿੱਚ ਤਹਿਸੀਲਦਾਰ ਵੱਜੋਂ ਸੇਵਾਵਾਂ ਨਿਭਾ ਰਹੇ ਹਨ। ਦੱਸਣ ਯੋਗ ਹੈ ਕਿ ਲਾਰਸਨ ਸਿੰਗਲਾ ਤਹਿਸੀਲਦਾਰ ਦੇ ਇੱਥੋਂ ਜਾਣ ਤੋਂ ਬਾਅਦ 4 ਮਹੀਨੇ ਤੋਂ ਨਾਇਬ-ਤਹਿਸੀਲਦਾਰ ਭੀਮ ਸੈਨ ਹੀ ਤਹਿਸੀਲਦਾਰ ਦੀਆਂ ਸੇਵਾਵਾਂ ਦੇ ਰਹੇ ਸਨ। ਸ਼੍ਰੀ ਰੰਧਾਵਾ ਨੇ ਚਾਰਜ ਲੈਣ ਉਪਰੰਤ ਸਟਾਫ ਨਾਲ ਮੀਟਿੰਗ ਕੀਤੀ, ਕੰਮ ਕਾਰ ਲਈ ਜ਼ਰੂਰੀ ਨਿਰਦੇਸ਼ ਦਿੱਤੇ ਤੇ ਕਿਹਾ ਕਿ ਜਨਤਾ ਨੂੰ ਕਿਸੇ ਕੰਮ ਲਈ ਕੋਈ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਸੀਨੀਅਰ ਸਿਟੀਜ਼ਨ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME