Monday, 19 January 2026

ਸੀਤ ਲਹਿਰ ਅਤੇ ਸੰਘਣੀ ਧੁੰਦ ਦੌਰਾਨ ਪੂਰੀ ਸਾਵਧਾਨੀ ਵਰਤੀ ਜਾਵੇ : ਡਿਪਟੀ ਕਮਿਸ਼ਨਰ

ਸੀਤ ਲਹਿਰ ਅਤੇ ਸੰਘਣੀ ਧੁੰਦ ਦੌਰਾਨ ਪੂਰੀ ਸਾਵਧਾਨੀ ਵਰਤੀ ਜਾਵੇ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 19 ਜਨਵਰੀ :(ਪ੍ਰਸ਼ੋਤਮ ਲਾਲ ਦੜੋਚ) ਇਸ ਵੇਲੇ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਠੰਢ ਦੇ ਮੌਸਮ ਦੌਰਾਨ ਪੂਰੀ ਅਹਿਤਿਆਤ ਵਰਤਣ, ਤਾਂ ਜੋ ਕਿਸੇ ਵੀ ਅਣਸੁਖਾਵੀਂ ਹਾਲਤ ਤੋਂ ਬਚਿਆ ਜਾ ਸਕੇ।
ਸੀਤ ਲਹਿਰ ਤੋਂ ਬਚਾਅ ਲਈ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਮੌਸਮ ਵਿੱਚ ਲੋਕ ਖਾਸਕਰ ਬਜ਼ੁਰਗਾਂ, ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਾਲ-ਨਾਲ ਪਸ਼ੂਆਂ, ਫ਼ਸਲਾਂ ਅਤੇ ਹੋਰ ਵਸਤੂਆਂ ਦੀ ਸੰਭਾਲ ਨੂੰ ਤਰਜ਼ੀਹ ਦੇਣ।
        ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵੇਲੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਆਪਣੇ ਘਰਾਂ ਆਦਿ ਵਿਚ ਵੀ ਠੰਢੀਆਂ ਹਵਾਵਾਂ ਤੋਂ ਬਚਾਅ ਲਈ ਪੂਰੀ ਸਾਵਧਾਨੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਠੰਢ ਕਾਰਨ ਕੋਈ ਸਰੀਰਕ ਸਮੱਸਿਆ ਪੇਸ਼ ਆਉਂਦੀ ਹੈ ਤਾਂ ਫੌਰੀ ਡਾਕਟਰ ਦੀ ਸਲਾਹ ਲਈ ਜਾਵੇ‌।  ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਧੁੰਦ  ਦੌਰਾਨ ਵਾਹਨਾਂ ਦੀ ਰਫ਼ਤਾਰ ਮੱਠੀ ਰੱਖਣ ਦੇ ਨਾਲ-ਨਾਲ ਗੱਡੀਆਂ ਦੀਆਂ ਲਾਈਟਾਂ ਅਤੇ ਇਸ਼ਾਰੇ ਪੂਰੀ ਤਰ੍ਹਾਂ ਕੰਮ ਕਰਦੇ ਰੱਖੇ ਜਾਣ, ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਅਤੇ ਓਵਰਟੇਕਿੰਗ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਦਿਆਂ ਹਮੇਸ਼ਾ ਸੁਰੱਖਿਅਤ ਡਰਾਈਵਿੰਗ ਵੱਲ ਧਿਆਨ ਦੇਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਸ਼ੂਆਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਬੰਨ੍ਹਣ ਵਾਲੀ ਥਾਂ 'ਤੇ ਠੰਢ ਦੀ ਰੋਕਥਾਮ ਲਈ ਢੁੱਕਵੇਂ ਇੰਤਜ਼ਾਮ ਰੱਖੇ ਜਾਣ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME