Saturday, 10 January 2026

Fwd: Press Note

ਸਿਹਤ ਵਿਭਾਗ ਲੋਕਾਂ ਨੂੰ ਸੰਚਾਰੀ ਬਿਮਾਰੀਆਂ ਅਤੇ ਗੈਰ-ਸੰਚਾਰੀ ਬਿਮਾਰੀਆਂ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ : ਡਾ. ਗੀਤਾਂਜਲੀ ਸਿੰਘ

- ਆਯੂਸ਼ਮਾਨ ਆਰੋਗਿਆ ਕੇਂਦਰ, ਸਲੋਹ ਵਿਖੇ ਸਿਹਤ ਜਾਂਚ ਕੈੰਪ ਆਯੋਜਿਤ 

ਨਵਾਂਸ਼ਹਿਰ, 10 ਜਨਵਰੀ 2026: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਈਮਰੀ ਹੈਲਥ ਸੈਂਟਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਆਯੂਸ਼ਮਾਨ ਆਰੋਗਿਆ ਕੇਂਦਰ, ਸਲੋਹ ਵਿਖੇ ਸ਼ੁੱਕਰਵਾਰ ਨੂੰ ਸੰਚਾਰੀ ਬਿਮਾਰੀਆਂ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ ਲਈ ਇੱਕ ਵਿਸ਼ੇਸ਼ ਸਿਹਤ ਕੈਂਪ ਜਾਂਚ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਵਿੱਚ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਉਚਿੱਤ ਇਲਾਜ ਨਾਲ ਜੋੜਨਾ ਸੀ।

ਇਸ ਸਬੰਧੀ ਪ੍ਰਾਈਮਰੀ ਹੈਲਥ ਸੈਂਟਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਲੋਕਾਂ ਨੂੰ ਟੀ.ਬੀ., ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਕੈਂਸਰ ਆਦਿ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕੈਂਪ ਦੌਰਾਨ ਲੋਕਾਂ ਦੀ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ ਆਦਿ ਦੀ ਜਾਂਚ ਕੀਤੀ ਗਈ ਅਤੇ ਟੀ.ਬੀ. ਦੇ ਲੱਛਣਾਂ ਸਬੰਧੀ ਸਕ੍ਰੀਨਿੰਗ ਕੀਤੀ ਗਈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਦਾ ਲਾਭ ਲੈਣ, ਨਿਯਮਿਤ ਸਿਹਤ ਜਾਂਚ ਕਰਵਾਉਣ ਅਤੇ ਸਾਫ਼-ਸੁਥਰੀ ਜੀਵਨਸ਼ੈਲੀ ਅਪਣਾਉਣ। ਸਿਹਤਮੰਦ ਖੁਰਾਕ, ਨਿਯਮਿਤ ਸਰੀਰਕ ਕਸਰਤ ਅਤੇ ਨਸ਼ਿਆਂ ਤੋਂ ਦੂਰ ਰਹਿਣ ਨਾਲ ਕਈ ਗੰਭੀਰ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ।

ਇਸ ਮੌਕੇ ਕਮਿਊਨਿਟੀ ਹੈਲਥ ਅਫਸਰ ਮਨਪ੍ਰੀਤ ਕੌਰ ਤੇ ਏ.ਐੱਨ.ਐੱਮ ਨੀਨਾ ਸ਼ਰਮਾ ਨੇ ਲੋਕਾਂ ਨੂੰ
ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣ, ਟੀ.ਬੀ. ਦੇ ਲੱਛਣਾਂ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME