Thursday, 8 January 2026

ਬਾਲ ਵਿਆਹ ਮੁਕਤ ਭਾਰਤ ਸਕੀਮ ਸਬੰਧੀ ਆਮ ਜਨਤਾ ਨੂੰ ਕੀਤਾ ਜਾਗਰੂਕ


ਬਾਲ ਵਿਆਹ ਮੁਕਤ ਭਾਰਤ ਸਕੀਮ ਸਬੰਧੀ ਆਮ ਜਨਤਾ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ, 08 ਜਨਵਰੀ (ਪ੍ਰਸ਼ੋਤਮ ਲਾਲ ਦੜੋਚ)  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਵਿੱਚ ਬਾਲ ਵਿਆਹ ਰੋਕਣ ਅਤੇ ਲੋਕਾਂ ਨੂੰ ਸੁਚੇਤ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਸੈਮੀਨਾਰ ਲਗਾਏ ਜਾ ਰਹੇ ਹਨ, ਜਿਵੇਂ ਕਿ ਗ੍ਰਾਮ ਪੰਚਾਇਤ ਸਤਿਆਲ ਬਲਾਕ ਹੁਸ਼ਿਆਰਪੁਰ-1, ਗ੍ਰਾਮ ਪੰਚਾਇਤ ਬਰੋਟਾ, ਮੁਕੇਰਿਆਂ, ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ 'ਬਾਲ ਵਿਵਾਹ ਮੁਕਤ ਭਾਰਤ' ਮੁਹਿੰਮ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਧਿਆਨ ਵਿੱਚ ਲਿਆਂਦਾ ਗਿਆ ਕਿ ਲੜਕੀ ਦੀ ਵਿਆਹ ਦੀ ਉਮਰ 18 ਸਾਲ ਤੋ ਘੱਟ ਨਾ ਹੋਵੇ ਅਤੇ ਲੜਕੇ ਦੀ ਉਮਰ 21 ਸਾਲ ਤੋ ਘੱਟ ਨਹੀਂ ਹੋਣੀ ਚਾਹੀਦੀ। ਅਖ਼ੀਰ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ ।


ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME