Friday, 27 February 2026
ਬੁੱਧ ਧਰਮ ਦੀ ਧਰਤੀ ਵਿੱਚ ਵਿਸ਼ਵਾਸ ਅਤੇ ਦਇਆ ਦਾ ਸਾਹ : ਡਾ. ਪਰਵਿੰਦਰ ਸਿੰਘ
Tuesday, 24 February 2026
ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥੀ ਗੁਰਸ਼ੀਲ ਕੌਰ ਨੇ ਜੀ.ਐਨ.ਐਮ.ਨਰਸਿੰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ
ਬੰਗਾ 25 ਫਰਵਰੀ () ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ.ਐਨ.ਐਮ. ਨਰਸਿੰਗ ਦੂਜਾ ਸਾਲ ਦੀ ਪ੍ਰੀਖਿਆ ਦਾ ਸੌ ਫੀਸਦੀ ਸ਼ਾਨਦਾਰ ਨਤੀਜਾ ਆਇਆ ਹੈ । ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਲਾਸ ਦੇ ਸਾਰੇ ਵਿਦਿਆਰਥੀ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ ਹਨ ਅਤੇ ਕਲਾਸ ਵਿਚੋਂ ਪਹਿਲਾ ਸਥਾਨ ਗੁਰਸ਼ੀਲ ਕੌਰ ਪੁੱਤਰੀ ਸ੍ਰੀ ਤਰਲੋਕ ਸਿੰਘ-ਸ੍ਰੀਮਤੀ ਜਸਵਿੰਦਰ ਕੌਰ ਦੁਸਾਂਝਕਲਾਂ ਨੇ ਪ੍ਰਾਪਤ ਕੀਤਾ । ਜਦ ਕਿ ਦੂਜਾ ਸਥਾਨ ਪਰਦੀਪ ਕੌਰ ਪੁੱਤਰੀ ਸ. ਬਲਵੀਰ ਸਿੰਘ-ਸ੍ਰੀਮਤੀ ਬਲਜਿੰਦਰ ਕੌਰ ਕੁਲਥਮ ਅਤੇ ਤੀਜਾ ਸਥਾਨ ਰਾਜ ਨੰਦਨੀ ਪੁੱਤਰੀ ਸ੍ਰੀ ਪ੍ਰੇਮ ਪ੍ਰਕਾਸ਼-ਸ੍ਰੀਮਤੀ ਭਾਗਵਤੀ ਢਾਹਾਂ ਨੇ ਸ਼ਾਨਦਾਰ ਅੰਕਾਂ ਨਾਲ ਹਾਸਲ ਕੀਤਾ । ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਜੀ.ਐਨ.ਐਮ. ਦੂਜਾ ਸਾਲ ਦੇ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਹਾਰਦਿਕ ਵਧਾਈਆਂ ਦਿੱਤੀਆਂ । ਇਸ ਮੌਕੇ ਸੁਖਮਿੰਦਰ ਕੌਰ ਉੱਭੀ, ਸੰਦੀਪ ਕੌਰ ਕਲਾਸ ਇੰਚਾਰਜ, ਸਰਬਜੀਤ ਕੌਰ, ਸ਼ਿਵਾਨੀ ਭਰਦਵਾਜ, ਰੁਪਿੰਦਰ ਸ਼ਰਮਾ, ਨੇਹਾ ਕੁਮਾਰੀ, ਮਨਦੀਪ ਕੌਰ ਅਤੇ ਕਲਾਸ ਦੇ ਟੌਪਰ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਦੂਜਾ ਸਾਲ ਦੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ
Monday, 23 February 2026
ਅੰਨੇ ਕਤਲ ਮਾਮਲੇ ਦਾ ਪਰਦਾਫਾਸ਼: ਦੋਸ਼ੀ ਗ੍ਰਿਫ਼ਤਾਰ, ਹਥਿਆਰ ਤੇ ਮੋਟਰਸਾਈਕਲ ਬਰਾਮਦ
ਹੁਸ਼ਿਆਰਪੁਰ, 23 ਫ਼ਰਵਰੀ: ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਤੇ ਸ੍ਰੀ ਸੰਦੀਪ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਦਲਜੀਤ ਸਿੰਘ ਖੱਖ ਪੀ.ਪੀ.ਐਸ ਉਪ ਪੁਲਿਸ ਕਪਤਾਨ ਸ.ਡ. ਗੜ੍ਹਸ਼ੰਕਰ ਦੀ ਯੋਗ ਅਗਵਾਈ ਹੇਠ ਸੰਗੀਨ ਅਪਰਾਧੀਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇ ਭਰਵਾਂ ਚੰਗਾ ਹੁੰਗਾਰਾ ਮਿਲਿਆ ਜਦੋਂ ਪਿਛਲੇ ਦਿਨੀ ਪਿੰਡ ਮਹਿੰਦਵਾਣੀ ਵਿੱਚ ਹੋਏ ਹਾਈ ਪ੍ਰੋਫਾਈਲ ਬਲਾਇੰਡ ਮਰਡਰ ਨੂੰ ਟਰੇਸ ਕਰਦੇ ਹੋਏ ਮੁਕੱਦਮੇ ਦੇ ਦੋਸ਼ੀ ਰਾਕੇਸ਼ ਕੁਮਾਰ ਪੁੱਤਰ ਲੇਟ ਰੋਸ਼ਨ ਲਾਲ ਵਾਸੀ ਮਹਿੰਦਵਾਣੀ ਥਾਣਾ ਗੜਸ਼ੰਕਰ ਨੂੰ ਸ਼ਾਹਪੁਰ ਘਾਟੇ ਤੋਂ ਮਿਤੀ 22/2/26 ਨੂੰ ਕਰੀਬ 7.00 ਵਜੇ ਸ਼ਾਮ ਗ੍ਰਿਫਤਾਰ ਕਰ ਲਿਆ ਅਤੇ ਅੱਜ ਮਿਤੀ 23/2/26 ਨੂੰ ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਲੈ ਕੇ ਵਾਰਦਾਤ ਵਿੱਚ ਵਰਤਿਆ ਗਿਆ 32 ਬੋਰ ਪਿਸਤੌਲ 3 ਜਿੰਦਾ ਕਾਰਤੂਸ ਅਤੇ ਇੱਕ ਦਾਤਰ ਸਮੇਤ ਇੱਕ ਪਲਟੀਨਾ ਮੋਟਰ ਸਾਈਕਲ ਪੀ.ਬੀ-16-ਐਫ-7663 ਬ੍ਰਾਮਦ ਕੀਤਾ
ਮਿਤੀ 07/02/26 ਨੂੰ ਰਚਨਾ ਉਮਰ ਕਰੀਬ 60 ਸਾਲ ਪਤਨੀ ਸ਼ਾਮ ਲਾਲ ਵਾਸੀ ਮਹਿੰਦਵਾਣੀ ਦਾ ਮਹਾਰਾਜ ਭੂਰੀਵਾਲੇ ਕੁਟੀਆ ਪਿੰਡ ਮਹਿੰਦਵਾਣੀ ਤੋ ਸਵੇਰੇ 5:30 ਏ.ਐਮ ਮੱਥਾ ਟੇਕ ਕੇ ਵਾਪਸ ਆਉਂਦੇ ਸਮੇ ਮੋਟਰ ਸਾਈਕਲ ਤੇ ਸਵਾਰ ਕਿਸੇ ਅਣਪਛਾਤੇ ਵਿਅਕਤੀ ਵੱਲੋ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਸਬੰਧੀ ਮੁਕੱਦਮਾ ਨੰਬਰ 20 ਮਿਤੀ 7/2/26 ਅ/ਧ 103(1), 25/27/54/59 ਅਸਲਾ ਐਕਟ ਥਾਣਾ ਗੜ੍ਹਸ਼ੰਕਰ ਦਰਜ ਰਜਿਸਟਰ ਕਰਕੇ ਤਫਤੀਸ਼ ਅਰੰਭ ਕੀਤੀ ਗਈ ਸੀ।ਇਸ ਸਬੰਧੀ ਮਾਨਯੋਗ ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਵਲੋਂ ਸ੍ਰੀ ਦਲਜੀਤ ਸਿੰਘ ਖੱਖ ਡੀ.ਐਸ.ਪੀ ਗੜਸ਼ੰਕਰ ਦੀ ਅਗਵਾਈ ਹੇਠ ਇੱਕ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਗਠਿਤ ਕੀਤੀ ਗਈ। ਇਸ ਟੀਮ ਨੇ ਰਾਤ ਦਿਨ ਮਿਹਨਤ ਕਰਦੇ ਹੋਏ ਵੱਖ-ਵੱਖ ਥਿਊਰੀਆਂ ਤੇ ਕੰਮ ਕੀਤਾ ਤੇ ਇਸ ਹਾਈ ਪ੍ਰੋਫਾਈਲ ਅੰਨੇ ਕਤਲ ਨੂੰ ਟਰੇਸ ਕੀਤਾ। ਪੁੱਛਗਿਛ ਦੌਰਾਨ ਦੋਸ਼ੀ ਰਕੇਸ਼ ਕੁਮਾਰ ਨੇ ਮੰਨਿਆ ਕਿ ਉਹ ਰੇਡੀਮੇਡ ਕੱਪੜੇ ਦੀ ਪਿੰਡ ਗੋਂਦਪੁਰ ਹਿਮਾਚਲ ਪ੍ਰਦੇਸ਼ ਵਿੱਚ ਦੁਕਾਨ ਕਰਦਾ ਸੀ।ਉਸਦੇ ਪਿਤਾ ਰੋਸ਼ਨ ਲਾਲ ਦੀ ਕੁਝ ਸਮਾ ਪਹਿਲਾ ਮੋਤ ਹੋ ਗਈ। ਰਾਕੇਸ਼ ਕੁਮਾਰ ਨੂੰ ਪੂਰਾ ਸ਼ੱਕ ਸੀ ਕਿ ਉਸਦੀ ਚਾਚੀ ਰਚਨਾ (ਮ੍ਰਿਤਕਾ) ਪਤਨੀ ਸ਼ਾਮ ਲਾਲ ਵਾਸੀ ਮਹਿੰਦਵਾਣੀ ਵੱਲੋ ਉਸਦੇ ਘਰ ਕਾਲਾ ਜਾਦੂ ਟੂਣਾ ਕੀਤਾ ਹੈ ਜਿਸ ਕਰਕੇ ਉਸਦੇ ਪਿਤਾ ਦੀ ਮੌਤ ਹੋਈ ਹੈ ਅਤੇ ਉਸਦੀ ਕੱਪੜੇ ਦੀ ਦੁਕਾਨ ਵੀ ਨਹੀ ਚੱਲ ਰਹੀ ਸੀ। ਦੋਸ਼ੀ ਵਲੋਂ ਆਪਣੀ ਚਾਚੀ ਨੂੰ ਜਾਨ ਤੋਂ ਮਾਰਨ ਦੀ ਵਿਉਂਤ ਬਣਾਈ ਗਈ। ਦੋਸ਼ੀ ਨੇ ਕਤਲ ਤੋਂ ਪਹਿਲਾਂ ਵੀ ਦੋ ਵਾਰ ਸਵੇਰੇ ਕੁੱਟੀਆ ਨੂੰ ਜਾਂਦੀ ਆਪਣੀ ਚਾਚੀ ਨੂੰ ਮਾਰਨਾ ਚਾਹਿਆ ਪਰ ਡਰ ਗਿਆ ਤੇ ਮਾਰ ਨਾ ਸਕਿਆ।ਫਿਰ ਰਕੇਸ਼ ਕੁਮਾਰ ਨੇ ਆਪਣੀ ਨਿਜੀ ਕਾਰ ਤੇ ਆਪਣੀ ਘਰਵਾਲੀ ਤੇ ਬੱਚਿਆ ਨੂੰ ਦੋ ਦਿਨ ਪਹਿਲਾਂ ਸਹੁਰੇ ਪਿੰਡ ਮੈਲੀ ਛੱਡ ਦਿੱਤਾ ਤੇ ਆਪਣੀ ਕਾਰ ਖਰਾਬ ਹੋਣ ਦਾ ਬਹਾਨਾ ਲਗਾ ਕੇ ਇੱਕ ਢਾਬੇ ਵਾਲੇ ਕੋਲ ਪਿੰਡ ਗੋਂਦਪੁਰ ਦੇ ਮਾਲਕ ਕਰਮ ਚੰਦ ਪੁੱਤਰ ਪ੍ਰੇਮ ਚੰਦ ਵਾਸੀ ਬਖਲੌਰ ਖੱਡ ਥਾਣਾ ਨੂਰਪੁਰ ਬੇਦੀ ਕੋਲ ਛੱਡ ਕੇ ਉਸਦਾ ਮੋਟਰ ਸਾਈਕਲ ਮੰਗ ਕੇ ਆਪਣੇ ਘਰ ਆ ਗਿਆ ਤੇ ਅਗਲੇ ਦਿਨ ਮਿਤੀ 7/2/26 ਨੂੰ ਇਸਨੇ ਤੜਕਸਾਰ ਮੂੰਹ ਬੰਨ ਕੇ ਉਸ ਮੋਟਰ ਸਾਈਕਲ ਤੇ ਸਵਾਰ ਹੋ ਕੇ 5:15 ਏ.ਐਮ ਕੁਟੀਆ ਵਾਲੇ ਰਸਤੇ ਤੇ ਖੜਾ ਹੋ ਗਿਆ ਜਦੋ ਇਸਦੀ ਚਾਚੀ ਰਚਨਾ ਤੁਰਦੀ ਹੋਈ ਇਸਦੇ ਕੋਲ ਦੀ ਗੁਜਰਨ ਲੱਗੀ ਤਾਂ ਇਸਨੇ ਉਸਦੇ ਪਿਸਟਲ ਤਾਣ ਕੇ ਉਸਤੇ 3 ਗੋਲੀਆ ਮਾਰ ਕੇ ਉਸਦਾ ਕਤਲ ਕਰ ਦਿੱਤਾ ਤੇ ਮੋਟਰ ਸਾਈਕਲ ਲੈਕੇ ਮੌਕਾ ਤੋਂ ਫਰਾਰ ਹੋ ਗਿਆ। ਇਸਨੇ ਆਪਣਾ ਮੋਬਾਇਲ ਫੌਨ ਪਹਿਲਾਂ ਤੋਂ ਹੀ ਬੰਦ ਕਰ ਲਿਆ ਸੀ। ਹੁਣ ਦੌਰਾਨੇ ਰਿਮਾਂਡ ਇਸ ਤੋ ਮਜੀਦ ਪੁੱਛਗਿੱਛ ਕੀਤੀ ਜਾਵੇਗੀ।
ਗ੍ਰਿਫਤਾਰ ਦੋਸ਼ੀ :- ਰਾਕੇਸ਼ ਕੁਮਾਰ ਪੁੱਤਰ ਲੇਟ ਰੋਸ਼ਨ ਲਾਲ ਵਾਸੀ ਮਹਿੰਦਵਾਣੀ ਥਾਣਾ ਗੜ੍ਹਸੰਕਰ।
ਬ੍ਰਾਮਦਗੀ :- 32 ਬੋਰ ਪਿਸਟਲ 3 ਜਿੰਦਾ ਰੋਦ 1 ਦਾਤਰ ਅਤੇ ਪਲਾਟੀਨਾ ਮੋਟਰਸਾਈਕਲ ਪੀ.ਬੀ 16 ਐਫ 7663
गढ़शंकर पुलिस की बड़ी सफलता, 32 बोर पिस्तौल व मोटरसाइकिल बरामद
अंधविश्वास बना हत्या की वजह, पुलिस रिमांड में आरोपी से होगी गहन पूछताछ
मंदिर से लौट रही महिला की गोली मारकर हत्या का मामला ट्रेस
गढ़शंकर/होशियारपुर, 23 फरवरी:
पंजाब पुलिस की ओर से संगीन अपराधियों के विरुद्ध चलाए जा रहे अभियान के तहत डीजीपी गौरव यादव के आदेशों और एसएसपी संदीप कुमार मलिक के दिशा-निर्देशों अनुसार डीएसपी गढ़शंकर दलजीत सिंह खख के नेतृत्व में गढ़शंकर पुलिस को उस समय बड़ी सफलता मिली, जब गांव महिंदवाणी में हुए हाई-प्रोफाइल ब्लाइंड मर्डर केस को ट्रेस करते हुए मुख्य आरोपी को गिरफ्तार कर लिया गया।
पुलिस ने आरोपी राकेश कुमार पुत्र स्व. रोशन लाल निवासी महिंदवाणी, थाना गढ़शंकर को 22 फरवरी 2026 को शाम लगभग 7 बजे शाहपुर घाटा क्षेत्र से गिरफ्तार किया। 23 फरवरी को आरोपी को अदालत में पेश कर 3 दिन का पुलिस रिमांड हासिल किया गया। रिमांड के दौरान पुलिस ने वारदात में प्रयुक्त 32 बोर पिस्तौल, 3 जिंदा कारतूस, एक दातर तथा प्लेटिना मोटरसाइकिल (PB-16-F-7663) बरामद कर ली है।
गौरतलब है कि 7 फरवरी 2026 को रचना (लगभग 60 वर्ष), पत्नी शाम लाल, निवासी महिंदवाणी, को सुबह करीब 5:30 बजे महाराज भूरीवाले कुटिया से माथा टेककर लौटते समय मोटरसाइकिल सवार अज्ञात व्यक्ति द्वारा गोलियां मारकर हत्या कर दी गई थी। इस संबंध में थाना गढ़शंकर में मुकदमा नंबर 20 तिथि 07.02.2026 धारा 103(1) बीएनएस तथा 25/27/54/59 आर्म्स एक्ट के तहत मामला दर्ज कर जांच शुरू की गई थी।
मामले की गंभीरता को देखते हुए एसएसपी होशियारपुर संदीप कुमार मलिक के निर्देश पर डीएसपी गढ़शंकर दलजीत सिंह खख के नेतृत्व में विशेष जांच टीम गठित की गई। टीम ने दिन-रात मेहनत करते हुए विभिन्न पहलुओं पर जांच की और अंततः मामले को सुलझाने में सफलता प्राप्त की।
पूछताछ के दौरान आरोपी ने खुलासा किया कि वह हिमाचल प्रदेश के गांव गोंदपुर में रेडीमेड कपड़ों की दुकान चलाता था। उसे शक था कि उसकी चाची रचना ने उसके घर पर काला जादू कराया, जिससे उसके पिता की मृत्यु हुई और उसका कारोबार भी ठप हो गया। इसी अंधविश्वास के चलते उसने हत्या की साजिश रची। आरोपी ने पहले भी दो बार वारदात को अंजाम देने का प्रयास किया, लेकिन सफल नहीं हो पाया।
घटना से दो दिन पहले आरोपी ने अपनी पत्नी और बच्चों को ससुराल छोड़ दिया तथा कार खराब होने का बहाना बनाकर एक परिचित से मोटरसाइकिल ली। 7 फरवरी की सुबह लगभग 5:15 बजे वह कुटिया जाने वाले रास्ते पर मुंह बांधकर खड़ा हो गया और जैसे ही रचना वहां से गुजरी, उसने पिस्तौल से तीन गोलियां मारकर उसकी हत्या कर दी और मौके से फरार हो गया। वारदात के समय उसने अपना मोबाइल फोन भी बंद रखा।
पुलिस के अनुसार, आरोपी से रिमांड अवधि के दौरान और गहन पूछताछ की जाएगी, जिससे मामले से जुड़े अन्य तथ्यों का खुलासा होने की संभावना है।
गिरफ्तार आरोपी:
राकेश कुमार पुत्र स्व. रोशन लाल, निवासी महिंदवाणी, थाना गढ़शंकर।
बरामदगी:
32 बोर पिस्तौल
3 जिंदा कारतूस
एक दातर
प्लेटिना मोटरसाइकिल (PB-16-F-7663)
Saturday, 21 February 2026
ਸੀਮਾ ਸੁਰੱਖਿਆ ਬਲ ਦੇ ਨਵੇਂ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਅਤੇ ਸਹੁੰ ਸਮਾਰੋਹ ਦਾ ਆਯੋਜਨ
Friday, 20 February 2026
ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ 4 ਲੱਖ 50 ਹਜ਼ਾਰ ਰੁਪਏ ਦੀਆਂ ਬਰਸਰੀਆਂ ਪ੍ਰਦਾਨ
ਬੰਗਾ 20 ਫਰਵਰੀ () ਨਰਸਿੰਗ ਖੇਤਰ ਵਿਚ ਦੀ ਪੰਜਾਬ ਦੀ ਪ੍ਰਮੁੱਖ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਜੀ.ਐਨ.ਐਮ. ਅਤੇ ਬੀ.ਐਸ.ਸੀ. ਨਰਸਿੰਗ ਡਿਗਰੀ ਦੇ 15 ਲੋੜਵੰਦ ਵਿਦਿਆਰਥੀਆਂ ਨੂੰ ਸ. ਬਰਜਿੰਦਰ ਸਿੰਘ ਢਾਹਾਂ, ਮੀਤ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੈਨੇਡਾ-ਇੰਡੀਆ ਐਜ਼ੂਕੇਸ਼ਨਲ ਸੁਸਾਇਟੀ ਅਤੇ ਕੈਨੇਡਾ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 4 ਲੱਖ 50 ਹਜ਼ਾਰ ਰੁਪਏ ਦੀਆਂ ਬਰਸਰੀਜ਼ ਪ੍ਰਦਾਨ ਕੀਤੀਆਂ ਗਈਆਂ ।
ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ, ਪ੍ਰਧਾਨ, ਟਰੱਸਟ ਨੇ ਆਪਣੇ ਸਾਥੀ ਟਰੱਸਟੀਆਂ ਨਾਲ ਸ਼ਮਾਂ ਰੋਸ਼ਨ ਕਰਕੇ ਸਮਾਗਮ ਦੀ ਆਰਭੰਤਾ ਕੀਤੀ । ਉਹਨਾਂ ਨੇ ਬਰਸਰੀਜ਼ ਪ੍ਰਾਪਤ ਕਰਨ ਵਾਲੇ ਨਰਸਿੰਗ ਵਿਦਿਆਰਥੀਆਂ ਨੂੰ ਉਹਨਾਂ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਵਧੀਆ ਪੜ੍ਹਾਈ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਮ ਰੋਸ਼ਨ ਕਰਨ ਪ੍ਰੇਰਿਆ ।
ਸ. ਬਰਜਿੰਦਰ ਸਿੰਘ ਢਾਹਾਂ ਨੇ ਬਰਸਰੀਜ਼ ਪ੍ਰਾਪਤ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀ ਅਤੇ ਕੈਨੇਡਾ-ਇੰਡੀਆ ਐਜ਼ੂਕੇਸ਼ਨ ਸੁਸਾਇਟੀ ਅਤੇ ਕੈਨੇਡਾ ਦੇ ਦਾਨੀਆਂ ਦਾ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ । ਉਹਨਾਂ ਦੱਸਿਆ ਕਿ ਕੈਨੇਡਾ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 15 ਵਿਦਿਆਰਥੀਆਂ ਨੂੰ 4 ਲੱਖ 50 ਹਜ਼ਾਰ ਰੁਪਏ ਦੀਆਂ ਬਰਸਰੀਜ਼ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਨਤੀਜੇ ਆਉਣ ਉਪਰੰਤ ਕਾਲਜ ਦੇ ਟੌਪਰ ਵਿਦਿਆਰਥੀਆਂ ਨੂੰ ਲੱਖਾਂ ਰੁਪਏ ਦੀਆਂ ਸਕਾਲਰਸ਼ਿਪ ਵੀ ਦਿੱਤੀਆਂ ਜਾਣਗੀਆਂ । ਉਹਨਾਂ ਆਸ ਪ੍ਰਗਟਾਈ ਕਿ ਸਾਡੇ ਇਹ ਵਿਦਿਆਰਥੀ ਭਵਿੱਖ ਵਿਚ ਦੇਸ਼ ਅਤੇ ਵਿਦੇਸ਼ ਵਿਚ ਸਿਹਤ ਸੇਵਾਵਾਂ ਦੇ ਖੇਤਰ ਵਿਚ ਵਧੀਆ ਕੰਮ ਕਰਦੇ ਹੋਏ ਜੀਵਨ ਵਿਚ ਸਫਲ ਹੋਣਗੇ। । ਕਾਲਜ ਪ੍ਰਿੰਸੀਪਲ ਰਮਨਦੀਪ ਕੌਰ ਨੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਬਰਸਰੀਜ਼ ਦੇ ਰੂਪ ਵਿਚ ਪੜ੍ਹਾਈ ਦੀਆਂ ਫੀਸਾਂ ਦੇਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕਾਲਜ ਪ੍ਰਬੰਧਕਾਂ ਅਤੇ ਦਾਨੀਆਂ ਦਾ ਧੰਨਵਾਦ ਕੀਤਾ ।
ਇਸ ਸਮਾਰੋਹ ਦੌਰਾਨ ਸ. ਬਰਜਿੰਦਰ ਸਿੰਘ ਢਾਹਾਂ ਅਤੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਕਰ ਕਮਲਾਂ ਨਾਲ ਬਰਸਰੀਜ਼ ਭੇਟ ਕੀਤੀਆਂ। ਸਮਾਗਮ ਵਿਚ ਨਰਸਿੰਗ ਵਿਦਿਆਰਥੀਆਂ ਵੱਲੋਂ ਪੇਸ਼ ਸਭਿਆਚਾਰਕ ਪੇਸ਼ਕਾਰੀਆਂ ਨੇ ਸਭ ਸਰੋਤਿਆ ਦਾ ਮਨ ਮੋਹ ਲਿਆ । ਸਹਾਇਕ ਪ੍ਰੌਫੈਸਰ ਵੰਦਨਾ ਬਸਰਾ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕ ਟਰੱਸਟ ਵੱਲੋਂ ਕੈਨੇਡਾ ਇੰਡੀਆ ਐਜ਼ੂਕੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਦਿੱਤੀਆਂ ਜਾਣ ਵਾਲੀਆਂ ਬਰਸਰੀਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਟੇਜ ਸੰਚਾਲਨਾ ਕੀਤੀ । ਇਸ ਮੌਕੇ ਸਮੂਹ ਸਟਾਫ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ :- ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥੀ ਹਰਜੋਤ ਕੌਰ ਨੂੰ ਬਰਸਰੀ ਪ੍ਰਦਾਨ ਕਰਦੇ ਹੋਏ ਸ. ਬਰਜਿੰਦਰ ਸਿੰਘ ਢਾਹਾਂ ਅਤੇ ਨਾਲ ਹਨ ਪ੍ਰਿੰਸੀਪਲ ਰਮਨਦੀਪ ਕੌਰ
Sunday, 15 February 2026
ਅੰਬੈਂਸਡਰ ਡਾ ਪਰਵਿੰਦਰ ਸਿੰਘ ਨੂੰ ਸਦਮਾ, ਜੀਜਾ ਜੀ ਦਾ ਦਿਹਾਂਤ
Friday, 13 February 2026
ਨੌਜਵਾਨ ਪੀੜ੍ਹੀ ਲਈ ਸਿੱਖਿਆ ਤੇ ਹੁਨਰ ਹੀ ਕਾਮਯਾਬੀ ਦਾ ਅਸਲ ਹਥਿਆਰ : ਰਾਮ ਮੂਰਤੀ ਸਰੋਆ
ਬਿਰਧ ਨਾਗਰਿਕਾਂ ਨੂੰ ਸਮੇਂ-ਸਿਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਡਾ. ਰੇਣੂ ਮਿੱਤਲ
Wednesday, 11 February 2026
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਮਾਲ ਅਧਿਕਾਰੀਆਂ ਨਾਲ ਮੀਟਿੰਗ 'ਚ ਸਟੈਂਪ ਅਤੇ ਰਜਿਸਟ੍ਰੇਸ਼ਨ ਨਾਲ ਜੁੜੀ ਰਿਕਵਰੀ ਦੀ ਸਮੀਖਿਆ ਕੀਤੀ
ਅਧਿਕਾਰੀਆਂ ਨੂੰ ਪਾਰਦਰਸ਼ੀ ਤੇ ਸਮੇਂ ਸਿਰ ਸੇਵਾ ਯਕੀਨੀ ਬਣਾਉਣ ਦੇ ਦਿੱਤੇ ਹੁਕਮ
ਹੁਸ਼ਿਆਰਪੁਰ, 11 ਫਰਵਰੀ (ਪ੍ਰਸ਼ੋਤਮ ਲਾਲ ਦੜੌਚ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਵਿਭਾਗਾਂ ਦੁਆਰਾ ਚਲਾਏ ਜਾ ਰਹੇ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ, ਸਕੀਮਾਂ ਅਤੇ ਪੈਂਡਿੰਗ ਕੰਮਾਂ ਬਾਰੇ ਵਿਸ਼ੇਸ਼ ਤੌਰ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਈਜ਼ੀ ਰਜਿਸਟ੍ਰੇਸ਼ਨ ਅਤੇ ਈਜ਼ੀ ਜਮ੍ਹਾਂਬੰਦੀ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਸਟੈਂਪ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਵਸੂਲੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਲੰਬਿਤ ਪਏ ਜ਼ਮੀਨੀ ਮਾਲੀਏ ਦੇ ਬਕਾਏ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਨੂੰ ਆਮ ਲੋਕਾਂ ਲਈ ਹੋਰ ਸਰਲ, ਆਸਾਨ ਅਤੇ ਪਾਰਦਰਸ਼ੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਵਿੱਚ ਭੂਮੀ ਪ੍ਰਾਪਤੀ ਨਾਲ ਸਬੰਧਤ ਚੱਲ ਰਹੇ ਮਾਮਲਿਆਂ ਦੀ ਸਥਿਤੀ ਰਿਪੋਰਟ, ਖਸਰਾ-ਵਾਈਜ ਮੈਪਿੰਗ, ਸਿਵਲ ਕੰਮਾਂ ਲਈ ਵਰਤੋਂ ਸਰਟੀਫਿਕੇਟ (ਯੂ.ਸੀ.) ਸਮੇਂ ਸਿਰ ਜਮ੍ਹਾਂ ਕਰਵਾਉਣ ਅਤੇ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਸ਼ਿਕਾਇਤਾਂ ਨਾਲ ਸਬੰਧਤ ਚੱਲ ਰਹੇ ਮਾਮਲਿਆਂ ਦੀ ਸਥਿਤੀ ਰਿਪੋਰਟ ਦੀ ਸਮੀਖਿਆ ਵੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੇਸਾਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਯਕੀਨੀ ਬਣਾਇਆ ਜਾਵੇ।
ਇਸ ਤੋਂ ਇਲਾਵਾ ਡਿਸਟ੍ਰਿਕਟ ਮਿਨਰਲ ਫਾਊਂਡੇਸ਼ਨ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਗੁਣਵੱਤਾ ਅਤੇ ਸਮੇਂ ਸਿਰ ਪੂਰਾ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਮੁਕੇਰੀਆਂ ਓਇਸ਼ੀ ਮੰਡਲ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।
ਮਹਾਂਰਾਸ਼ਟਰ ਦੌਰੇ ਤੋਂ ਪਰਤੇ ਪੰਚਾਂ-ਸਰਪੰਚਾਂ ਦਾ ਪੰਚਾਇਤ ਵਿਭਾਗ ਵੱਲੋਂ ਸਨਮਾਨ
ਜਿਲ੍ਹੇ ਦੇ ਪੰਚਾਇਤ ਮੈਂਬਰਾਂ ਨੇ ਪ੍ਰਾਪਤ ਕੀਤੀ ਬਹੁਮੁੱਲੀ ਜਾਣਕਾਰੀ-ਬੀ.ਡੀ.ਪੀ.ਓ.
ਹੁਸ਼ਿਆਰਪੁਰ (ਪ੍ਰਸ਼ੋਤਮ ਲਾਲ ਦੜੌਚ) ਪੰਜਾਬ ਸਰਕਾਰ ਵੱਲੋਂ ਪੰਚਾਇਤ ਵਿਭਾਗ ਦੀ ਅਗਵਾਈ ਹੇਠ ਜਿਲ੍ਹੇ ਦੇ ਪੰਚਾਂ-ਸਰਪੰਚਾਂ ਦੇ ਮਹਾਂਰਾਸ਼ਟਰ ਵਿੱਚ ਕਰਵਾਏ ਗਏ ਐਕਸਪੋਜਰ ਵਿਜਟ ਦੌਰਾਨ ਉੱਥੋਂ ਦੀਆਂ ਅਗਾਂਹਵਧੂ ਪੰਚਾਇਤਾਂ ਪ੍ਰਤੀ ਜਾਣਕਾਰੀ ਪ੍ਰਾਪਤ ਕਰਨ ਵਾਲੀਆਂ ਅਤੇ ਇਸ ਦੌਰੇ ਦੌਰਾਨ ਯੋਗਦਾਨ ਦੇਣ ਵਾਲੀਆਂ ਪੰਚਾਇਤਾਂ ਦੇ ਮੈਂਬਰਾਂ ਦਾ ਬੀ.ਡੀ.ਪੀ.ਓ. ਬਲਾਕ-2 ਦੇ ਦਫਤਰ ਵਿੱਚ ਬੀ.ਡੀ.ਪੀ.ਓ. ਦਿਲਬਾਗ ਸਿੰਘ, ਸੁਪਰਡੈਂਟ ਅਜੇ ਕੁਮਾਰ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ.ਦਿਲਬਾਗ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਇਸ ਦੌਰੇ ਦਾ ਮਕਸਦ ਜਿਲ੍ਹੇ ਦੀਆਂ ਮਹਿਲਾ ਸਰਪੰਚਾਂ-ਪੰਚਾਂ ਨੂੰ ਮਹਾਂਰਾਸ਼ਟਰ ਦੀਆਂ ਅਗਾਂਹਵਧੂ ਪੰਚਾਇਤਾਂ ਵੱਲੋਂ ਵਿਕਾਸ ਲਈ ਅਪਨਾਏ ਗਏ ਮਾਡਲ ਤੋਂ ਸੁਚੇਤ ਕਰਨਾ ਸੀ ਅਤੇ ਸਾਨੂੰ ਇਸ ਗੱਲ ਦੀ ਬੇਹੱਦ ਖੁਸ਼ੀ ਹੈ ਕਿ ਜਿਨ੍ਹਾਂ ਪੰਚਾਂ-ਸਰਪੰਚਾਂ ਅਤੇ ਸੈਲਫ ਹੈਲਪ ਗਰੁੱਪ ਚਲਾਉਣ ਵਾਲੀਆਂ ਮਹਿਲਾਵਾਂ ਨੂੰ ਇਸ ਦੌਰੇ 'ਤੇ ਭੇਜਿਆ ਗਿਆ ਸੀ ਉਨ੍ਹਾਂ ਵੱਲੋਂ ਵਾਪਿਸ ਪਰਤ ਕੇ ਆਪਣੇ ਪਿੰਡਾਂ ਵਿੱਚ ਕਾਰਜ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮੌਕੇ ਪੰਚਾਇਤ ਵਿਭਾਗ ਵੱਲੋਂ ਮਹਾਂਰਾਸ਼ਟਰ ਦੌਰੇ ਤੋਂ ਵਾਪਿਸ ਪਰਤੀਆਂ ਮਹਿਲਾਵਾਂ ਮੀਨਾ ਰਾਣੀ ਸ਼ੇਰਪੁਰ, ਰਜਵੰਤ ਕੌਰ ਡਗਾਣਾ ਖੁਰਦ, ਰਵਿੰਦਰ ਕੌਰ ਬੂਰੇ ਜੱਟਾਂ, ਕੁਲਦੀਪ ਕੌਰ ਸਤੌਰ, ਹਰਮਿੰਦਰ ਕੌਰ ਪੰਡੋਰੀ ਬਾਵਾ ਦਾਸ, ਨੀਲਮ ਰਾਣੀ ਮਿੱਠੇਵਾਲ ਆਦਿ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਰਜਵੰਤ ਕੌਰ ਧਾਮੀ ਅਤੇ ਮੀਨਾ ਰਾਣੀ ਸ਼ੇਰਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਇਸ ਦੌਰੇ ਦੌਰਾਨ ਸਿੱਖਣ ਲਈ ਬਹੁਤ ਕੁਝ ਮਿਲਿਆ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਪੰਚਾਇਤ ਵਿਭਾਗ ਦੀ ਅਗਵਾਈ ਹੇਠ ਸਾਡੇ ਵੱਲੋਂ ਆਪਣੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ, ਉਨ੍ਹਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਦੇ ਐਕਸਪੋਜਰ ਵਿਜਟ ਆਉਣ ਵਾਲੇ ਸਮੇਂ ਦੌਰਾਨ ਵੀ ਜਾਰੀ ਰਹਿਣੇ ਚਾਹੀਦੇ ਹਨ ਅਤੇ ਇਸ ਤਰ੍ਹਾਂ ਦੇ ਦੌਰਿਆਂ ਦਾ ਸਭ ਨੂੰ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਗਟ ਸਿੰਘ ਅਕਾਂਊਟੈਂਟ, ਨੀਲਮ ਸੈਣੀ ਜੀ.ਆਰ.ਐੱਸ., ਆਰਤੀ ਪੰਚਾਇਤ ਸੈਕਟਰੀ ਆਦਿ ਵੀ ਮੌਜੂਦ ਰਹੇ।
ਕੈਪਸ਼ਨ-ਮਹਾਂਰਾਸ਼ਟਰ ਦੇ ਦੌਰੇ ਤੋਂ ਪਰਤੇ ਪੰਚਾਇਤ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਪੰਚਾਇਤ ਵਿਭਾਗ ਦੇ ਅਧਿਕਾਰੀ।
Tuesday, 10 February 2026
ਜ਼ਿਲ੍ਹੇ ‘ਚ ਅਪਰਾਧ 'ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ
ਢਾਹਾਂ ਕਲੇਰਾਂ ਵਿਖੇ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਨਮਿੱਤ ਹੋਇਆ ਸ਼ਰਧਾਂਜਲੀ ਸਮਾਗਮ
ਬੀਜੀ ਦਾ ਜੀਵਨ ਸਮਾਜ ਸੇਵੀਆਂ ਲਈ ਇੱਕ ਪ੍ਰੇਰਣਾ ਸਰੋਤ : ਕੁਲਵਿੰਦਰ ਸਿੰਘ ਢਾਹਾਂ
ਬੰਗਾ 10 ਫਰਵਰੀ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਦੀ ਸੁਪਤਨੀ ਅਤੇ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਦੇ ਮਾਤਾ ਜੀ ਸਰਦਾਰਨੀ ਕਸ਼ਮੀਰ ਕੌਰ ਢਾਹਾਂ ਜੀ ਦਾ ਪਿਛਲੇ ਦਿਨੀ ਵੈਨਕੂਵਰ (ਕੈਨੇਡਾ) ਵਿਖੇ 100 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ, ਉਹਨਾਂ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਅੱਜ ਸ਼ਰਧਾਂਜ਼ਲੀ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਹੋਇਆ, ਜਿੱਥੇ ਦੇਸ ਵਿਦੇਸ ਦੀਆਂ ਸੰਗਤਾਂ ਨੇ ਪੁੱਜ ਕੇ ਬੀਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਇਸ ਤੋਂ ਪਹਿਲਾਂ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਦੇ ਨਮਿੱਤ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ । ਸਰਧਾਂਜਲੀ ਸਮਾਰੋਹ ਵਿਚ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ ਅਤੇ ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ । ਉਹਨਾਂ ਕਿਹਾ ਕਿ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਦਾ ਢਾਹਾਂ ਕਲੇਰਾਂ ਵਿਖੇ ਹਸਪਤਾਲ ਅਤੇ ਵਿੱਦਿਅਕ ਸੰਸਥਾਵਾਂ ਦੀ ਸਥਾਪਨਾ ਵਿਚ ਪ੍ਰਮੁੱਖ ਯੋਗਦਾਨ ਸੀ । ਉਹਨਾਂ ਤੋਂ ਮਿਲੀ ਪ੍ਰੇਰਣਾ ਤੇ ਸਹਿਯੋਗ ਸਦਕਾ ਬਾਨੀ ਪ੍ਰਧਾਨ ਸਵ: ਬਾਬਾ ਬੁੱਧ ਸਿੰਘ ਢਾਹਾਂ ਜੀ ਸਮਾਜ ਸੇਵਾ ਦੇ ਖੇਤਰ ਵਿਚ ਨਵੀਂ ਸੋਚ ਅਤੇ ਵਿਚਾਰ ਲੈ ਕੇ ਆਏ । ਉਹਨਾਂ ਕਿਹਾ ਕਿ ਬੀਜੀ ਦਾ ਸਮੁੱਚਾ ਜੀਵਨ ਸਮਾਜ ਸੇਵੀਆਂ ਲਈ ਇੱਕ ਪ੍ਰੇਰਣਾ ਸਰੋਤ ਹੈ । ਬੀਜੀ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸਾਨੂੰ ਸਭ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਇਸ ਮੌਕੇ ਬਰਜਿੰਦਰ ਸਿਘ ਢਾਹਾਂ ਨੇ ਭਾਵੁਕ ਹੁੰਦੇ ਕਿਹਾ ਕਿ ਬੀਜੀ ਹਮੇਸ਼ਾਂ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦੇ ਸਨ । ਇਸੇ ਲਈ ਬੀਜੀ ਨੇ ਪੰਜਾਬ ਦੇ ਪੇਂਡੂ ਖਿੱਤੇ ਦੀਆਂ ਲੜਕੀਆਂ ਨੂੰ ਸਿੱਖਿਅਤ ਕਰਕੇ ਉਹਨਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਆਮ ਲੋਕਾਈ ਨੂੰ ਮਿਆਰੀ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਾਬਾ ਜੀ ਨੂੰ ਕੈਨੇਡਾ ਤੋਂ ਪੰਜਾਬ ਜਾਣ ਲਈ ਪ੍ਰੇਰਿਤ ਕੀਤਾ । ਉਹਨਾਂ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿਚ ਨਰਸਿੰਗ ਸਿੱਖਿਆ ਅਤੇ ਮੈਡੀਕਲ ਸੇਵਾਵਾਂ ਦੇ ਖੇਤਰ ਵਿਚ ਵੱਡੀ ਤਬਦੀਲੀ ਆਈ । ਇਸ ਮੌਕੇ ਸ ਬਰਜਿੰਦਰ ਸਿੰਘ ਢਾਹਾਂ ਨੇ ਸਮੂਹ ਪਰਿਵਾਰ ਵੱਲੋਂ ਉਹਨਾਂ ਨਾਲ ਦੁੱਖ ਸਾਂਝਾਂ ਕਰਨ ਲਈ ਅਤੇ ਸ਼ਰਧਾਂਜ਼ਲੀ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ।
ਸ਼ਰਧਾਂਜਲੀ ਸਮਾਗਮ ਵਿਚ ਬੀਬੀ ਹਰਿੰਦਰ ਕੌਰ (ਸਪੁੱਤਰੀ) ਬੀਬੀ ਮਨਜੀਤ ਕੌਰ ਥਾਂਦੀ- ਸ. ਅਜੀਤ ਸਿਘ ਥਾਂਦੀ (ਸਪੁੱਤਰੀ-ਜਵਾਈ), ਮਨਵੀਰ ਕੌਰ (ਦੋਹਤੀ), ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਬੀਬੀ ਬਲਵਿੰਦਰ ਕੌਰ ਕਲਸੀ ਖਜ਼ਾਨਚੀ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸ. ਦਰਸ਼ਨ ਸਿੰਘ ਮਾਹਿਲ ਕੈਨੇਡਾ ਸੀਨੀਅਰ ਮੈਂਬਰ, ਸ. ਨਰਿੰਦਰ ਸਿੰਘ ਸ਼ੇਰਗਿੱਲ ਕੈਨੇਡਾ ਸੀਨੀਅਰ ਮੈਂਬਰ, ਸ. ਦਵਿੰਦਰ ਸਿੰਘ ਢਿੱਲੋਂ ਅਮਰੀਕਾ, ਡਾ. ਰਘਬੀਰ ਸਿੰਘ ਸਿਰਜਨਾ ਚੰਡੀਗੜ੍ਹ, ਸ. ਗੁਰਦੀਪ ਸਿੰਘ ਢਾਹਾਂ, , ਸ. ਸ਼ਮਸ਼ੇਰ ਸਿੰਘ ਮਾਹਿਲ ਕੈਨੇਡਾ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੁਖਮਿੰਦਰ ਕੌਰ ਉੱਭੀ, ਸ. ਬਹਾਦਰ ਸਿੰਘ ਮਜਾਰੀ ਅਤੇ ਟਰੱਸਟ ਅਧੀਨ ਢਾਹਾਂ ਕਲੇਰਾਂ ਵਿਖੇ ਚੱਲਦੇ ਸਮੂਹ ਅਦਾਰਿਆਂ ਦਾ ਸਟਾਫ਼ ਅਤੇ ਵਿਦਿਆਰਥੀ ਵੀ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜੇ ਸਨ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਵਰਣਨਯੋਗ ਹੈ ਕਿ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਦਾ 100ਵਾਂ ਜਨਮ ਦਿਨ ਦਸੰਬਰ 2025 ਵਿਚ ਪਰਿਵਾਰ ਤੇ ਸ਼ੁਭਚਿੰਤਕਾਂ ਵੱਲੋਂ ਮਨਾਇਆ ਗਿਆ ਸੀ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਨਮਿੱਤ ਹੋਏ ਸ਼ਰਧਾਂਜ਼ਲੀ ਸਮਾਗਮ ਦੀਆਂ ਝਲਕੀਆਂ
Sunday, 8 February 2026
ਮਾਨਸਿਕ ਸਿਹਤ ਸੰਬੰਧੀ ਚਿੰਤਾਵਾਂ ਲਈ ਵਰਦਾਨ ਸਾਬਤ ਹੋ ਰਿਹਾ ਟੈਲੀ-ਮਾਨਸ ਪ੍ਰੋਜੈਕਟ : ਡਾ. ਰਾਜੀਵ ਪਰਾਸ਼ਰ
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ
ਪਿੰਡ ਮਾਹਿਲ ਗਹਿਲਾਂ ਵਿਖੇ ਮਾਹਿਲ ਪਰਿਵਾਰ ਵੱਲੋ ਲਗਵਾਏ 21ਵੇਂ ਫਰੀ ਮੈਡੀਕਲ ਕੈਪ ਦਾ 188 ਲੋੜਵੰਦ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ 08 ਫਰਵਰੀ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸੀਨੀਅਰ ਟਰੱਸਟ ਮੈਂਬਰ ਦਰਸ਼ਨ ਸਿੰਘ ਮਾਹਿਲ ਅਤੇ ਸਮੂਹ ਮਾਹਿਲ ਪਰਿਵਾਰ ਕੈਨੇਡਾ, ਅਮਰੀਕਾ, ਇੰਗਲੈਂਡ ਅਤੇ ਇੰਡੀਆ ਵੱਲੋਂ 21 ਵਾਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਮਾਹਿਲ ਗਹਿਲਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲਗਾਇਆ ਗਿਆ । ਇਸ ਦਾ ਉਦਘਾਟਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਇਸ ਮੌਕੇ ਦਾ ਸਹਿਯੋਗ ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ, ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣਾਂ ਨੇ ਦਿੱਤਾ। ਇਸ ਮੌਕੇ 188 ਤੋਂ ਵੱਧ ਲੋੜਵੰਦ ਮਰੀਜ਼ਾਂ ਨੇ ਚੈਕਅੱਪ ਕਰਵਾਕੇ ਅਤੇ ਮੁਫ਼ਤ ਦਵਾਈਆਂ ਪ੍ਰਾਪਤ ਕੀਤੀਆਂ ।
ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ ਅਤੇ ਸਮੂਹ ਮਾਹਿਲ ਪਰਿਵਾਰ ਵੱਲੋਂ ਹਰ ਸਾਲ ਲੋੜਵੰਦ ਲੋਕਾਂ ਦੀ ਮਦਦ ਕਰਨ ਹਿੱਤ ਫਰੀ ਅੱਖਾਂ ਦਾ ਜਾਂਚ ਅਤੇ ਫਰੀ ਮੈਡੀਕਲ ਜਾਂਚ ਕਰਵਾਉਣ ਦੇ ਨਿਸ਼ਕਾਮ ਸੇਵਾ ਕਾਰਜ ਦੀ ਭਾਰੀ ਸ਼ਲਾਘਾ ਕੀਤੀ । ਇਸ ਮੌਕੇ ਸ. ਦਰਸ਼ਨ ਸਿੰਘ ਮਾਹਿਲ ਨੇ ਦੱਸਿਆ ਕਿ ਸਮੂਹ ਮਾਹਿਲ ਪਰਿਵਾਰ ਕੈਨੇਡਾ, ਯੂ.ਐਸ.ਏ, ਇੰਗਲੈਂਡ ਅਤੇ ਇੰਡੀਆ ਦੇ ਸਹਿਯੋਗ ਨਾਲ ਹਰ ਸਾਲ ਮੁਫਤ ਕੈਂਪ ਲਗਵਾਕੇ ਇਲਾਕਾ ਨਿਵਾਸੀਆਂ ਨੂੰ ਮੁਫਤ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਸਾਲ ਲੋੜਵੰਦ ਮਰੀਜ਼ਾਂ ਦੇ ਅਪਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਕਰਵਾਏ ਜਾਂਦੇ ਹਨ । ਅੱਜ ਇਸ ਮੈਡੀਕਲ ਕੈਂਪ ਵਿਚ ਡਾ. ਕੁਲਦੀਪ ਸਿੰਘ ਮੈਡੀਕਲ ਅਫਸਰ ਅਤੇ ਉਪਟੋਮੀਟਰਸ ਮੈਡਮ ਦਲਜੀਤ ਕੌਰ ਵੱਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਗਿਆ । ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਅਤੇ ਉਹਨਾਂ ਦੇ ਸ਼ੂਗਰ ਟੈਸਟ ਵੀ ਮੁਫਤ ਕੀਤੇ ਗਏ ।
ਕਾਬਲੇਗੌਰ ਹੈ ਕਿ ਸੀਨੀਅਰ ਟਰੱਸਟ ਮੈਂਬਰ ਸ. ਦਰਸ਼ਨ ਸਿੰਘ ਮਾਹਿਲ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਮਾਹਿਲ ਦੀ ਅਗਵਾਈ ਵਿਚ ਸ. ਸ਼ਮਸ਼ੇਰ ਸਿੰਘ ਮਾਹਿਲ ਅਤੇ ਦਲਜੀਤ ਕੌਰ ਮਾਹਿਲ ਕੈਨੇਡਾ, ਸ. ਬਲਜਿੰਦਰ ਸਿੰਘ ਮਾਹਿਲ ਅਤੇ ਹਰਜੀਤ ਕੌਰ ਮਾਹਿਲ ਕੈਨੇਡਾ, ਬੀਬੀ ਦਰਸ਼ਨ ਕੌਰ ਪੁਰੇਵਾਲ ਯੂ.ਕੇ. ਅਤੇ ਅਵਤਾਰ ਸਿੰਘ ਪੁਰੇਵਾਲ ਯੂ ਕੇ, ਬੀਬੀ ਰਸ਼ਪਾਲ ਕੌਰ ਸੰਧੂ ਕੈਨੇਡਾ ਪਤਨੀ ਲੇਟ ਹਰਜੀਤ ਸਿੰਘ ਸੰਧੂ ਕੈਨੇਡਾ, ਨਰਿੰਦਰ ਕੌਰ ਤੱਖਰ ਅਤੇ ਬਲਹਾਰ ਸਿੰਘ ਤੱਖਰ ਕੈਨੇਡਾ, ਮਨਪ੍ਰੀਤ ਕੌਰ ਉੱਪਲ ਅਤੇ ਰਣਵੀਰ ਸਿੰਘ ਉੱਪਲ ਕੈਨੇਡਾ, ਜਸਪ੍ਰੀਤ ਕੌਰ ਗਿੱਲ ਅਮਰੀਕਾ ਅਤੇ ਇੰਦਰਪਾਲ ਗਿੱਲ ਅਮਰੀਕਾ, ਅਮਨਦੀਪ ਕੌਰ ਧਾਲੀਵਾਲ ਅਤੇ ਗੌਰਵਜੀਤ ਧਾਲੀਵਾਲ ਕੈਨੇਡਾ, ਅਮਰਜੀਤ ਕੌਰ ਤੇ ਗੁਰਜੀਤ ਸਿੰਘ ਬਰਾੜ ਕੈਨੇਡਾ, ਗੁਰਿੰਦਰ ਕੌਰ ਮਾਹਿਲ ਤੇ ਸ਼ਰਨਜੀਤ ਸਿੰਘ ਮਾਹਿਲ ਯੂ ਐਸ ਏ, ਚਾਚੀ ਜੀ ਰਛਪਾਲ ਕੌਰ ਮਾਹਿਲ ਤੇ ਚਾਚਾ ਜੀ ਸ. ਅਵਤਾਰ ਸਿੰਘ ਮਾਹਿਲ ਯੂ.ਐਸ.ਏ, ਚਾਚੀ ਜੀ ਸੁਰਜੀਤ ਕੌਰ ਮਾਹਿਲ ਤੇ ਚਾਚਾ ਜੀ ਸ. ਰਘਬੀਰ ਸਿੰਘ ਮਾਹਿਲ ਕੈਨੇਡਾ, ਚਾਚੀ ਜੀ ਸਰਬਜੀਤ ਕੌਰ ਤੇ ਚਾਚਾ ਜੀ ਸ. ਜਸਵੀਰ ਸਿੰਘ ਮਾਹਿਲ ਪਿੰਡ ਮਾਹਿਲ ਗਹਿਲਾਂ ਅਤੇ ਸਮੂਹ ਆਰ-ਪਰਿਵਾਰ ਵੱਲੋਂ ਹਰ ਸਾਲ ਫਰੀ ਮੈਡੀਕਲ ਸਹਾਇਤਾ ਲੋੜਵੰਦਾਂ ਨੂੰ ਪ੍ਰਦਾਨ ਕਰਨ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ ।
ਇਸ ਮੌਕੇ ਸਮੂਹ ਮਾਹਿਲ ਪਰਿਵਾਰ ਤੋਂ ਇਲਾਵਾ ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸ ਦਵਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ ਹਰਜੀਤ ਸਿੰਘ ਮਾਹਿਲ, ਸ੍ਰੀ ਢੇਰੂ ਰਾਮ ਦਰਦੀ, ਸ ਜਸਵੀਰ ਸਿੰਘ ਰਾਣਾ, ਸ ਬਲਦੇਵ ਸਿੰਘ ਮਾਹਿਲ, ਸ. ਨਿਰਮਲ ਸਿੰਘ ਬੰਗਾ, ਹੈੱਡ ਮਾਸਟਰ ਬਲਵੀਰ ਸਿੰਘ, ਸ. ਸ਼ਿੰਗਾਰਾ ਸਿੰਘ ਮਾਹਿਲ ਪ੍ਰਧਾਨ, ਸ. ਪ੍ਰਗਟ ਸਿੰਘ ਮੁਕੰਦਪੁਰ ਸਮੂਹ ਮਾਹਿਲ ਪਰਿਵਾਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ । ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ । ਸਾਰਾ ਦਿਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰਿੰਸੀਪਲ ਹਰਜੀਤ ਸਿੰਘ ਮਾਹਿਲ ਨੇ ਬਾਖੂਬੀ ਨਿਭਾਈ । ਇਸ ਮੌਕੇ ਪਤਵੰਤੇ ਸੱਜਣਾਂ ਅਤੇ ਸਮੂਹ ਮੈਡੀਕਲ ਟੀਮ ਦਾ ਸਨਮਾਨ ਵੀ ਕੀਤਾ ਗਿਆ ।
Saturday, 7 February 2026
ਬੀ.ਐਸ.ਐਫ ਖੜਕਾਂ ਕੈਂਪ ਵਿਖੇ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਦਾ ਆਯੋਜਨ
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ
ਬਿਰਧ ਨਾਗਰਿਕ ਸਮਾਜ ਦਾ ਕੀਮਤੀ ਅੰਗ, ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ
ਅਕਸ਼ੈ ਸ਼ਰਮਾ ਦੀ ਅਗਵਾਈ ਹੇਠ ‘ਰਨ ਫਾਰ ਸਵਦੇਸ਼ੀ’ ਦਾ ਆਯੋਜਨ, ਭਾਜਪਾ ਆਗੂ ਤਰਨਜੀਤ ਸੰਧੂ ਨੇ ਵੀ ਦਿੱਤਾ ਸਮਰਥਨ
ਅੰਮ੍ਰਿਤਸਰ :- ਅੰਮ੍ਰਿਤਸਰ ਨਾਰਥ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਦੀ ਅਗਵਾਈ ਵਿੱਚ ਸਵਦੇਸ਼ੀ ਅਪਣਾਉਣ ਅਤੇ ਆਤਮਨਿਰਭਰ ਭਾਰਤ ਦੇ ਵਿਚਾਰ ਨੂੰ ਘਰ–ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਅੱਜ ਇਤਿਹਾਸਕ 'ਰਨ ਫਾਰ ਸਵਦੇਸ਼ੀ' ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਇਸ ਉਪਰਾਲੇ ਨੂੰ ਆਪਣਾ ਸਮਰਥਨ ਦਿੱਤਾ। ਲਾਰੈਂਸ ਰੋਡ ਸਥਿਤ ਡੀ-ਮਾਰਟ ਤੋਂ ਸ਼ੁਰੂ ਹੋਈ ਇਹ ਦੌੜ ਕੰਪਨੀ ਬਾਗ ਤੱਕ ਪਹੁੰਚੀ, ਜਿਸ ਵਿੱਚ ਸ਼ਹਿਰ ਦੇ ਨੌਜਵਾਨਾਂ, ਵਿਦਿਆਰਥੀਆਂ, ਕਾਰੀਗਰਾਂ, ਮਹਿਲਾਵਾਂ, ਵਪਾਰੀਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਨੇ ਭਰਪੂਰ ਉਤਸ਼ਾਹ ਨਾਲ ਹਿੱਸਾ ਲਿਆ। ਪੂਰਾ ਮਾਰਗ ਦੇਸ਼ਭਗਤੀ ਅਤੇ ਸਵਦੇਸ਼ੀ ਦੇ ਨਾਰਿਆਂ ਨਾਲ ਗੂੰਜ ਉਠਿਆ।
ਕਾਰਜਕ੍ਰਮ ਨੂੰ ਸੰਬੋਧਨ ਕਰਦਿਆਂ ਅਕਸ਼ੈ ਸ਼ਰਮਾ ਨੇ ਕਿਹਾ ਕਿ ਭਾਰਤ ਦੀ ਅਸਲੀ ਤਾਕਤ ਉਸਦੇ ਹੱਥਾਂ ਦਾ ਹੁਨਰ ਹੈ। ਛੋਟੇ ਕਾਰੀਗਰ, ਹਸਤਸ਼ਿਲਪੀ, ਬੁਨਕਰ ਅਤੇ ਲਘੂ ਉਦਯੋਗੀ ਹੀ ਆਤਮਨਿਰਭਰ ਭਾਰਤ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਅਸੀਂ ਆਪਣੇ ਦੇਸ਼ ਵਿੱਚ ਬਣੀਆਂ ਵਸਤੂਆਂ ਨੂੰ ਮਾਣ ਨਾਲ ਨਹੀਂ ਅਪਣਾਵਾਂਗੇ, ਤਦ ਤੱਕ ਆਰਥਿਕ ਆਜ਼ਾਦੀ ਦਾ ਸੁਪਨਾ ਅਧੂਰਾ ਰਹੇਗਾ। ਸਵਦੇਸ਼ੀ ਕੇਵਲ ਇੱਕ ਸੋਚ ਨਹੀਂ, ਸਗੋਂ ਦੇਸ਼ ਦੀ ਖੁਸ਼ਹਾਲੀ ਦਾ ਮੂਲ ਮੰਤਰ ਹੈ।
ਅਕਸ਼ੈ ਸ਼ਰਮਾ ਨੇ ਆਗੇ ਕਿਹਾ ਕਿ ਵਿਦੇਸ਼ੀ ਉਤਪਾਦਾਂ ਦੇ ਨਾਲ ਸਥਾਨਕ ਉਦਯੋਗ ਕਮਜ਼ੋਰ ਹੁੰਦੇ ਹਨ, ਜਦਕਿ ਸਵਦੇਸ਼ੀ ਅਪਣਾਉਣ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ ਅਤੇ ਨੌਜਵਾਨ ਪੀੜ੍ਹੀ ਦਾ ਆਪਣੇ ਹੁਨਰ 'ਤੇ ਭਰੋਸਾ ਵਧਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ "ਮੇਡ ਇਨ ਇੰਡੀਆ" ਉਤਪਾਦਾਂ ਨੂੰ ਆਪਣੀ ਪਹਿਲੀ ਪਸੰਦ ਬਣਾਉਣ ਅਤੇ ਡਿਜ਼ੀਟਲ ਮਾਧਿਅਮਾਂ ਰਾਹੀਂ ਵੀ ਸਵਦੇਸ਼ੀ ਅਭਿਆਨ ਨੂੰ ਅੱਗੇ ਵਧਾਉਣ।
ਦੌੜ ਦੌਰਾਨ "ਸਵਦੇਸ਼ੀ ਅਪਣਾਓ – ਦੇਸ਼ ਬਚਾਓ", "ਆਤਮਨਿਰਭਰ ਭਾਰਤ – ਸਸ਼ਕਤ ਭਾਰਤ" ਅਤੇ "ਲੋਕਲ ਪਰ ਵੋਕਲ" ਵਰਗੇ ਨਾਰਿਆਂ ਨੇ ਪੂਰੇ ਮਾਹੌਲ ਵਿੱਚ ਨਵੀਂ ਉਰਜਾ ਭਰ ਦਿੱਤੀ। ਕਈ ਥਾਵਾਂ 'ਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਧਾਵਕਾਂ ਦਾ ਸਵਾਗਤ ਕੀਤਾ। ਕਈ ਕਾਰੀਗਰ ਆਪਣੇ ਹੱਥਾਂ ਨਾਲ ਬਣੇ ਉਤਪਾਦ ਲੈ ਕੇ ਪਹੁੰਚੇ, ਜਿਨ੍ਹਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਤਾਂ ਜੋ ਆਮ ਲੋਕ ਸਵਦੇਸ਼ੀ ਵਸਤੂਆਂ ਦੀ ਗੁਣਵੱਤਾ ਨੂੰ ਨੇੜੇ ਤੋਂ ਦੇਖ ਸਕਣ।
ਅਕਸ਼ੈ ਸ਼ਰਮਾ ਨੇ ਕਿਹਾ ਕਿ ਇਸ ਆਯੋਜਨ ਦਾ ਉਦੇਸ਼ ਸਿਰਫ ਇੱਕ ਦਿਨ ਦੀ ਦੌੜ ਕਰਵਾਉਣਾ ਨਹੀਂ, ਬਲਕਿ ਸਵਦੇਸ਼ੀ ਨੂੰ ਸਮਾਜਿਕ ਆੰਦੋਲਨ ਬਣਾਉਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਕੂਲਾਂ, ਕਾਲਜਾਂ, ਬਾਜ਼ਾਰਾਂ ਅਤੇ ਪਿੰਡਾਂ ਵਿੱਚ ਵੀ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਹਰ ਘਰ ਤੱਕ ਇਹ ਸੰਦੇਸ਼ ਪਹੁੰਚੇ ਕਿ ਸਵਦੇਸ਼ੀ ਅਪਣਾਉਣਾ ਹੀ ਸੱਚੀ ਰਾਸ਼ਟਰ ਸੇਵਾ ਹੈ।
ਕਾਰਜਕ੍ਰਮ ਵਿੱਚ ਸ਼ਾਮਿਲ ਕਾਰੀਗਰਾਂ ਅਤੇ ਛੋਟੇ ਉਦਯੋਗੀਆਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਉਨ੍ਹਾਂ ਨੂੰ ਨਵੀਂ ਪਛਾਣ ਅਤੇ ਹੌਸਲਾ ਮਿਲਦਾ ਹੈ। ਸਥਾਨਕ ਵਪਾਰੀਆਂ ਨੇ ਵੀ ਸੰਕਲਪ ਲਿਆ ਕਿ ਉਹ ਆਪਣੇ ਕਾਰੋਬਾਰਾਂ ਵਿੱਚ ਸਵਦੇਸ਼ੀ ਉਤਪਾਦਾਂ ਨੂੰ ਵਧ ਤੋਂ ਵਧ ਪ੍ਰੋਤਸਾਹਨ ਦੇਣਗੇ।
ਅੰਤ ਵਿੱਚ ਅਕਸ਼ੈ ਸ਼ਰਮਾ ਨੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਮੁਹਿੰਮ ਪੂਰੇ ਪੰਜਾਬ ਅਤੇ ਦੇਸ਼ ਵਿੱਚ ਨਵੀਂ ਚੇਤਨਾ ਜਗਾਏਗੀ। ਉਨ੍ਹਾਂ ਅਪੀਲ ਕੀਤੀ ਕਿ ਹਰ ਨਾਗਰਿਕ ਹਫ਼ਤੇ ਵਿੱਚ ਘੱਟੋ-ਘੱਟ ਇੱਕ ਸਵਦੇਸ਼ੀ ਵਸਤੂ ਜ਼ਰੂਰ ਖਰੀਦੇ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰੇ।
ਪੂਰਾ ਆਯੋਜਨ ਅਨੁਸ਼ਾਸਨ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਭਰਪੂਰ ਰਿਹਾ। ਇਸ ਮੌਕੇ ਪੂਰਵ ਪਾਰਸ਼ਦ ਪੱਪੂ ਮਹਾਜਨ, ਵਿਕਰਾਂਤ ਸ਼ੋਰੀ, ਸਹਜਪ੍ਰੀਤ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਲਈ ਭਗਵੰਤ ਸਿੰਘ ਮਾਨ ਵਚਨਬੱਧ-ਹਰਪਾਲ ਸਿੰਘ ਚੀਮਾ
ਖੁਰਾਲਗੜ੍ਹ, 6 ਫਰਵਰੀ-(ਪ੍ਰਸ਼ੋਤਮ ਲਾਲ ਦੜੋਚ) ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ 'ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।
ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ 'ਤੇ 649ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ।
ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੌਕੇ ਮੁੱਖ ਮੰਤਰੀ ਸਮੁੱਚੀ ਕੈਬਨਿਟ ਅਤੇ ਸੰਸਦ ਮੈਂਬਰਾਂ ਨਾਲ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਖੁਰਾਲਗੜ੍ਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਲਈ ਡੇਰਾ ਬੱਲਾਂ ਨੇੜੇ 10 ਏਕੜ ਜ਼ਮੀਨ ਪ੍ਰਦਾਨ ਕੀਤੀ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਉਨ੍ਹਾਂ ਨੇ ਇਨ੍ਹਾਂ ਉਪਰਾਲਿਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਣਗੇ।
ਇਸ ਦੌਰਾਨ ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਹੈ, ਜੋ ਅੱਜ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਦੇਸ਼-ਦੁਨੀਆ ਦੇ ਹਰ ਕੋਨੇ ਵਿੱਚ ਪਹੁੰਚਾਇਆ ਜਾਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਨ੍ਹਾਂ ਸਮਾਗਮਾਂ ਲਈ ਕੈਬਨਿਟ ਸਬ-ਕਮੇਟੀ ਬਣਾਈ ਹੈ, ਜਿਸ ਦੀ ਅਗਵਾਈ ਉਨ੍ਹਾਂ ਨੂੰ ਸੌਂਪੀ ਗਈ ਅਤੇ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੀ ਸੰਗਤ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਗੜ੍ਹਸ਼ੰਕਰ ਵਿੱਚ ਸਥਿਤ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਸਮੁੱਚੀ ਕੈਬਨਿਟ ਨੇ ਸੰਗਤੀ ਰੂਪ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੁੱਖ ਮੰਤਰੀ ਅਤੇ ਕੈਬਨਿਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ 'ਤੇ ਵੀ ਮੱਥਾ ਟੇਕਿਆ।
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ
ਖੁਰਾਲਗੜ੍ਹ ਵਿੱਚ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਅਤੇ ਫਰੀਦਪੁਰ ਵਿੱਚ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਬਣੇਗਾ-ਭਗਵੰਤ ਸਿੰਘ ਮਾਨ
ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਸਾਨੂੰ ਏਨੀ ਤਾਕਤ ਦੇਵੇ ਕਿ 'ਆਪ' ਸਰਕਾਰ ਦਾ ਹਰੇਕ ਫੈਸਲਾ ਲੋਕਾਂ ਦੇ ਭਲੇ ਲਈ ਹੋਵੇ-ਭਗਵੰਤ ਸਿੰਘ ਮਾਨ
ਖੁਰਾਲਗੜ੍ਹ, 6 ਫਰਵਰੀ (ਪ੍ਰਸ਼ੋਤਮ ਲਾਲ ਦੜੋਚ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ ਅਕਾਦਮਿਕ ਪੱਧਰ ਉਤੇ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਲ ਭਰ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦੇ ਵਿਸਥਾਰ ਦਾ ਕਾਰਜ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸਮਰਿਪਤ ਮਹਾਨ ਸਮਾਗਮਾਂ ਅਤੇ ਪ੍ਰਾਜੈਕਟਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੰਤ ਸਮਾਜ ਦੇ ਸਾਰੇ ਆਦੇਸ਼ ਪੂਰੀ ਤਰ੍ਹਾਂ ਲਾਗੂ ਕੀਤੇ ਜਾਣਗੇ। ਸਾਲ ਭਰ ਚੱਲਣ ਵਾਲੇ ਪ੍ਰੋਗਰਾਮ 'ਆਪ' ਸਰਕਾਰ ਦੇ ਸ਼ਾਸਨ ਦੇ ਅਨੁਕੂਲ ਹੋਣਗੇ ਜੋ ਸਿੱਖਿਆ ਸੁਧਾਰਾਂ ਨੂੰ ਤਰਜੀਹ ਦਿੰਦਾ ਹੈ, 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਨਾਲ ਜਨਤਕ ਸਿਹਤ ਸੰਭਾਲ ਦਾ ਵਿਸਤਾਰ ਕਰਦਾ ਹੈ ਅਤੇ ਲੋਕ ਭਲਾਈ ਤੇ ਅਧਾਰਿਤ ਫੈਸਲੇ ਲੈਂਦਾ ਹੈ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਵਧਾਈ ਦਿੱਤੀ ਅਤੇ ਕਿਹਾ, "ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਉਣਾ ਸਾਡਾ ਸਮੂਹਿਕ ਫਰਜ਼ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰੇਕ ਤਰ੍ਹਾਂ ਦੇ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ।"
ਸੰਗਤ ਵਿੱਚ ਹਾਜ਼ਰੀ ਲਵਾ ਕੇ ਆਪਣੇ ਆਪ ਨੂੰ ਭਾਗਾਂ ਵਾਲਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ "ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ਉਤੇ ਮਨਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।"
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਪਵਿੱਤਰ ਮੌਕੇ ਨੂੰ ਲੜੀਵਾਰ ਸਮਾਗਮ ਕਰਕੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਵਿਆਪਕ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਰਾਲਗੜ੍ਹ ਦੀ ਪਾਵਨ ਧਰਤੀ ਨਾਲ ਜੁੜ ਕੇ ਸੁਭਾਗਾ ਮਹਿਸੂਸ ਕਰਦੇ ਹਨ ਕਿਉਂਕਿ ਗੁਰੂ ਜੀ ਨੇ ਇੱਥੇ ਚਾਰ ਸਾਲ ਤੋਂ ਵੱਧ ਸਮਾਂ ਰਹਿ ਕੇ ਭਗਤੀ ਕੀਤੀ ਅਤੇ ਬਰਾਬਰਤਾ ਦਾ ਸੰਦੇਸ਼ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਖੋਜ ਲਈ ਚੇਅਰਾਂ ਸਥਾਪਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਤ ਸਮਾਜ ਦੀ ਅਗਵਾਈ ਹੇਠ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਮਾਗਮ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਆਪਣੇ ਜੀਵਨ ਵਿੱਚ ਸੁਭਾਗ ਹਾਸਲ ਹੋਇਆ ਹੈ।
ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਅਣਥੱਕ ਮਿਹਨਤ ਕਰਨ ਦਾ ਪ੍ਰਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਅਨੁਸਾਰ ਉਹ ਇਹ ਭਾਵਨਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗਰੀਬ ਤੋਂ ਗਰੀਬ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਲੋਕ ਭਲਾਈ ਦੀਆਂ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਲਿਆ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਦੁੱਖ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ 'ਤੇ ਅਧਾਰਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲਾ ਸਮਾਜ ਸਿਰਜਣ ਵੱਲ ਸੇਧਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੇ ਮਹਾਨ ਅਧਿਆਤਮਕ ਦੂਤ ਅਤੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਜੀਵਨ ਜਿਊਣ ਦਾ ਸਹੀ ਰਸਤਾ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਇਹ 'ਪ੍ਰਕਾਸ਼ ਪੁਰਬ' ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਨਾਲ ਜੀਵਨ ਜੀਵੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਸ਼ਕਤ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਸਥਾਪਿਤ 'ਸਕੂਲ ਆਫ਼ ਐਮੀਨੈਂਸ' ਹੋਣਹਾਰ ਗ਼ਰੀਬ ਵਿਦਿਆਰਥੀਆਂ ਨੂੰ ਖੁਸ਼ਹਾਲ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਸ਼ਰਧਾਲੂਆਂ ਨੂੰ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ-ਬੇਨਤੀ ਕਰਨ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਸੂਬਾ ਸਰਕਾਰ ਛੇਤੀ ਹੀ ਪੰਜਾਬ ਨੂੰ ਰੰਗਲਾ ਅਤੇ ਪ੍ਰਗਤੀਸ਼ੀਲ ਸੂਬਾ ਬਣਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ 'ਮੁੱਖ ਮੰਤਰੀ ਸਿਹਤ ਯੋਜਨਾ' ਸੂਬੇ ਭਰ ਵਿੱਚ ਲਾਗੂ ਕੀਤੀ ਜਾ ਰਹੀ ਹੈ, ਜੋ ਕਿ ਸੂਬੇ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇੱਕ ਪਰਿਵਾਰ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਜਿਸ ਨੂੰ ਹੁਣ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਲਗਭਗ 65 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ ਜਿਸ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਸ੍ਰੀ ਗੁਰੂ ਰਵਿਦਾਸ ਜੀ ਦੁਆਰਾ ਦਿਖਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਦੁਨੀਆ ਨੂੰ ਮਨੁੱਖਤਾ ਦਾ ਰਾਹ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਦੀ ਬਾਣੀ ਸਮਾਜ ਨੂੰ ਵੱਖ-ਵੱਖ ਸਮੱਸਿਆਵਾਂ ਤੋਂ ਮੁਕਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੁਰਾਲਗੜ੍ਹ ਵਿੱਚ ਲਗਭਗ 148 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ਵ ਪੱਧਰੀ ਯਾਦਗਾਰ ਬਣਾਈ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀ ਸਹੂਲਤਾਂ ਵਾਲੀ ਇਮਾਰਤ, ਬਹੁ-ਪੱਧਰੀ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਦੇ ਪਿੰਡ ਫਰੀਦਪੁਰ ਅਤੇ ਨੌਗਜ਼ਾ ਵਿੱਚ 12 ਏਕੜ ਜ਼ਮੀਨ ਖਰੀਦੀ ਹੈ। ਉਨ੍ਹਾਂ ਨੇ ਕਲਪਨਾ ਕੀਤੀ ਕਿ ਇਹ ਅਤਿ-ਆਧੁਨਿਕ ਕੇਂਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਦਰਸ਼ਨ 'ਤੇ ਵਿਸ਼ਾਲ ਅਧਿਐਨ ਕੇਂਦਰ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਦੇ ਨਾਲ-ਨਾਲ ਸਿੱਖਿਆ ਅਤੇ ਸ਼ਰਧਾ ਦੇ ਚਾਨਣ ਮੁਨਾਰੇ ਵਜੋਂ ਕੰਮ ਕਰੇਗਾ।
ਆਪਣੇ ਸੰਬੋਧਨ ਵਿੱਚ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਖੁਰਾਲਗੜ੍ਹ ਦੀ ਇਸ ਪਵਿੱਤਰ ਧਰਤੀ 'ਤੇ ਆਉਣ ਦਾ ਮੌਕਾ ਮਿਲਣ 'ਤੇ ਖੁਦ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ, ਜਿੱਥੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਚਰਨ ਪਾਏ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਇਸ ਧਰਤੀ ਤੋਂ ਮਨੁੱਖਤਾ ਲਈ ਬਰਾਬਰਤਾ ਦਾ ਸੰਦੇਸ਼ ਦਿੱਤਾ ਅਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੀ ਸਮਾਜ ਦੇ ਸਾਰੇ ਵਰਗਾਂ ਨੂੰ ਬਰਾਬਰ ਅਧਿਕਾਰ ਪ੍ਰਦਾਨ ਕਰਕੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਾਰਗ 'ਤੇ ਚੱਲ ਰਹੀਆਂ ਹਨ। ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਵਿੱਚ ਬਰਾਬਰੀ ਦੇ ਸਿਧਾਂਤ ਨੂੰ ਕਾਇਮ ਰੱਖਦਿਆਂ ਸੂਬਾ ਸਰਕਾਰ ਹਰੇਕ ਨਾਗਰਿਕ ਨੂੰ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਸਮੁੱਚੇ ਦੇਸ਼ ਨੂੰ ਅਜਿਹੇ ਸੰਕਲਪ ਦੀ ਲੋੜ ਹੈ ਜਿੱਥੇ ਹਰ ਵਿਅਕਤੀ ਨਾਲ ਬਰਾਬਰ ਵਿਵਹਾਰ ਕੀਤਾ ਜਾਵੇ।
ਇਸ ਮੌਕੇ ਕਈ ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸੰਤ ਸਮਾਜ ਦੀਆਂ ਸਤਿਕਾਰਤ ਸ਼ਖਸੀਅਤਾਂ ਅਤੇ ਹੋਰ ਵੀ ਮੌਜੂਦ ਸਨ।
Friday, 6 February 2026
ਢਾਹਾਂ ਕਲੇਰਾਂ ਹਸਪਤਾਲ ਵੱਲੋਂ ਪਿੰਡ ਮਾਹਿਲ ਗਹਿਲਾਂ ਵਿਖੇ 21 ਵਾਂ ਸਲਾਨਾ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਅੱਜ 8 ਫਰਵਰੀ ਨੂੰ
ਬੰਗਾ 7 ਫਰਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪਿੰਡ ਮਾਹਿਲ ਗਹਿਲਾਂ ਵਿਖੇ ਸਲਾਨਾ 21ਵਾਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਮਿਤੀ 8 ਫਰਵਰੀ ਦਿਨ ਐਤਵਾਰ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਮਾਹਿਲ ਗਾਹਿਲਾਂ ਵਿਖੇ ਕੈਨੇਡਾ ਨਿਵਾਸੀ ਸ. ਦਰਸ਼ਨ ਸਿੰਘ ਮਾਹਿਲ, ਸੀਨੀਅਰ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ । ਪ੍ਰੈੱਸ ਨੂੰ ਇਹ ਜਾਣਕਾਰੀ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਦਿੱਤੀ। ਉਹਨਾਂ ਦੱਸਿਆ ਕਿ ਇਹ ਫਰੀ ਜਾਂਚ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗਾ। ਇਸ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰਾਂ ਦੀ ਟੀਮ, ਜਿਸ ਵਿਚ ਹਰ ਤਰ੍ਹਾਂ ਦੀਆਂ ਸ਼ੂਗਰ, ਬੀ ਪੀ, ਗਠੀਆ, ਦਰਦਾਂ, ਜ਼ੁਕਾਮ, ਗੋਡਿਆਂ ਦੀਆਂ ਦਰਦਾਂ, ਅੱਖਾਂ ਅਤੇ ਸਰੀਰਿਕ ਬਿਮਾਰੀਆਂ ਦੇ ਮਾਹਿਰ ਸ਼ਪੈਸ਼ਲਿਸਟ ਡਾਕਟਰ ਸ਼ਾਮਿਲ ਹੋਣਗੇ ਜੋ ਕਿ ਕੈਂਪ ਵਿਚ ਆਏ ਮਰੀਜ਼ਾਂ ਦਾ ਫਰੀ ਚੈੱਕਅੱਪ ਕਰਨਗੇ । ਕੈਂਪ ਪ੍ਰਬੰਧਕ ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਮੈਂਬਰ ਨੇ ਸਮੂਹ ਮਾਹਿਲ ਪਰਿਵਾਰ ਵੱਲੋ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ । ਇਸ ਮੌਕੇ ਮਰੀਜ਼ਾਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਹੋਵੇਗਾ । ਇਸ ਮੌਕੇ ਜਗਜੀਤ ਸਿੰਘ ਮੀਤ ਸਕੱਤਰ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਅਤੇ ਸ. ਦਵਿੰਦਰ ਸਿੰਘ ਢਿੱਲੋਂ ਯੂ ਐਸ ਏ ਵੀ ਹਾਜ਼ਰ ਸਨ । ਵਰਣਨਯੋਗ ਹੈ ਸਮੂਹ ਮਾਹਿਲ ਪਰਿਵਾਰ ਕੈਨੇਡਾ, ਅਮਰੀਕਾ, ਇੰਗਲੈਂਡ ਅਤੇ ਇੰਡੀਆ ਪਿਛਲੇ ਦੋ ਦਹਾਕਿਆਂ ਤੋਂ ਨਿਰੰਤਰ ਨਿਸ਼ਕਾਮ ਸੇਵਾ ਕਰਦੇ ਹੋਏ ਆਪਣੇ ਜੱਦੀ ਪਿੰਡ ਮਾਹਿਲ ਗਹਿਲਾਂ ਵਿਖੇ ਫਰੀ ਮੈਡੀਕਲ ਕੈਂਪ ਲੋੜਵੰਦਾਂ ਲਈ ਦਾ ਲਗਵਾਇਆ ਜਾ ਰਿਹਾ ਹੈ।
ਤਸਵੀਰ : ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ
ਢਾਹਾਂ ਕਲੇਰਾਂ ਹਸਪਤਾਲ ਵੱਲੋਂ ਪਿੰਡ ਮਾਹਿਲ ਗਹਿਲਾਂ ਵਿਖੇ 21 ਵਾਂ ਸਲਾਨਾ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਅੱਜ 8 ਫਰਵਰੀ ਨੂੰ
ਬੰਗਾ 7 ਫਰਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪਿੰਡ ਮਾਹਿਲ ਗਹਿਲਾਂ ਵਿਖੇ ਸਲਾਨਾ 21ਵਾਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਮਿਤੀ 8 ਫਰਵਰੀ ਦਿਨ ਐਤਵਾਰ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਮਾਹਿਲ ਗਾਹਿਲਾਂ ਵਿਖੇ ਕੈਨੇਡਾ ਨਿਵਾਸੀ ਸ. ਦਰਸ਼ਨ ਸਿੰਘ ਮਾਹਿਲ, ਸੀਨੀਅਰ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ । ਪ੍ਰੈੱਸ ਨੂੰ ਇਹ ਜਾਣਕਾਰੀ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਦਿੱਤੀ। ਉਹਨਾਂ ਦੱਸਿਆ ਕਿ ਇਹ ਫਰੀ ਜਾਂਚ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗਾ। ਇਸ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰਾਂ ਦੀ ਟੀਮ, ਜਿਸ ਵਿਚ ਹਰ ਤਰ੍ਹਾਂ ਦੀਆਂ ਸ਼ੂਗਰ, ਬੀ ਪੀ, ਗਠੀਆ, ਦਰਦਾਂ, ਜ਼ੁਕਾਮ, ਗੋਡਿਆਂ ਦੀਆਂ ਦਰਦਾਂ, ਅੱਖਾਂ ਅਤੇ ਸਰੀਰਿਕ ਬਿਮਾਰੀਆਂ ਦੇ ਮਾਹਿਰ ਸ਼ਪੈਸ਼ਲਿਸਟ ਡਾਕਟਰ ਸ਼ਾਮਿਲ ਹੋਣਗੇ ਜੋ ਕਿ ਕੈਂਪ ਵਿਚ ਆਏ ਮਰੀਜ਼ਾਂ ਦਾ ਫਰੀ ਚੈੱਕਅੱਪ ਕਰਨਗੇ । ਕੈਂਪ ਪ੍ਰਬੰਧਕ ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਮੈਂਬਰ ਨੇ ਸਮੂਹ ਮਾਹਿਲ ਪਰਿਵਾਰ ਵੱਲੋ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ । ਇਸ ਮੌਕੇ ਮਰੀਜ਼ਾਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਹੋਵੇਗਾ । ਇਸ ਮੌਕੇ ਜਗਜੀਤ ਸਿੰਘ ਮੀਤ ਸਕੱਤਰ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਅਤੇ ਸ. ਦਵਿੰਦਰ ਸਿੰਘ ਢਿੱਲੋਂ ਯੂ ਐਸ ਏ ਵੀ ਹਾਜ਼ਰ ਸਨ । ਵਰਣਨਯੋਗ ਹੈ ਸਮੂਹ ਮਾਹਿਲ ਪਰਿਵਾਰ ਕੈਨੇਡਾ, ਅਮਰੀਕਾ, ਇੰਗਲੈਂਡ ਅਤੇ ਇੰਡੀਆ ਪਿਛਲੇ ਦੋ ਦਹਾਕਿਆਂ ਤੋਂ ਨਿਰੰਤਰ ਨਿਸ਼ਕਾਮ ਸੇਵਾ ਕਰਦੇ ਹੋਏ ਆਪਣੇ ਜੱਦੀ ਪਿੰਡ ਮਾਹਿਲ ਗਹਿਲਾਂ ਵਿਖੇ ਫਰੀ ਮੈਡੀਕਲ ਕੈਂਪ ਲੋੜਵੰਦਾਂ ਲਈ ਦਾ ਲਗਵਾਇਆ ਜਾ ਰਿਹਾ ਹੈ।
ਤਸਵੀਰ : ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ
ਸਰਬ ਨੌਜਵਾਨ ਸਭਾ ਨੇ ਵੋਕੇਸ਼ਨਲ ਸੈਂਟਰ ‘ਚ ਕੋਰਸ ਪੂਰਾ ਕਰਨ ਵਾਲੀਆਂ 100 ਸਿੱਖਿਆਰਥਣਾਂ ਨੂੰ ਵੰਡੇ ਸਰਟੀਫਿਕੇਟ
Thursday, 5 February 2026
ਸਰਕਾਰੀ ਸਨਮਾਨ ਨਾਲ ਹੋਇਆ ਇੰਸਪੈਕਟਰ ਰਜਵਿੰਦਰ ਸਿੰਘ ਦਾ ਸੰਸਕਾਰ
ਢਾਹਾਂ ਕਲੇਰਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
ਬੰਗਾ 5 ਫਰਵਰੀ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਨਰਸਿੰਗ ਵਿਦਿਆਰਥੀਆਂ ਵੱਲੋਂ ਕੀਤੇ ਗਏ, ਉਪੰਰਤ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਵਿਚ ਭਾਈ ਤਜਿੰਦਰ ਸਿੰਘ ਜਲੰਧਰ ਵਾਲਿਆਂ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਕੀਰਤਨੀਆਂ ਜਥਿਆਂ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ । ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸੰਗਤਾਂ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਉਹਨਾਂ ਦੀ ਬਾਣੀ ਸਮੁੱਚੀ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ ਅਤੇ ਜੋ ਜਾਤ-ਪਾਤ ਤੋਂ ਉੱਪਰ ਉੱਠ ਕੇ ਨਵੇਂ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਉਪਦੇਸ਼ ਦਿੰਦੀ ਹੈ । ਇਸ ਗੁਰਮਤਿ ਸਮਾਗਮ ਵਿਚ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਰਸ਼ਨ ਸਿੰਘ ਮਾਹਿਲ ਸੀਨੀਅਰ ਮੈਂਬਰ, ਨਰਿੰਦਰ ਸਿੰਘ ਸ਼ੇਰਗਿੱਲ ਸੀਨੀਅਰ ਮੈਂਬਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਅਜੀਤ ਸਿੰਘ ਥਾਂਦੀ ਕੈਨੇਡਾ, ਬੀਬੀ ਮਨਜੀਤ ਕੌਰ ਥਾਂਦੀ, ਬੀਬੀ ਵਰਿੰਦਰ ਕੌਰ ਥਾਂਦੀ ਬਲਾਚੌਰ, ਦਵਿੰਦਰ ਸਿੰਘ ਢਿੱਲੋਂ ਯੂ.ਐਸ.ਏ, ਮਹਿੰਦਰ ਸਿੰਘ ਢਾਹਾਂ ਕੈਨੇਡਾ, ਗੁਰਦੀਪ ਸਿੰਘ ਢਾਹਾਂ, ਚਰਨ ਸਿੰਘ ਗਿੱਲ ਯੂ.ਐਸ.ਏ, ਸੁਰਿੰਦਰ ਸਿੰਘ ਅਟਵਾਲ ਯੂ.ਐਸ.ਏ, ਸੁਖਵੀਰ ਸਿੰਘ ਨੌਰਾ, ਪ੍ਰੌ: ਹਸਬੰਸ ਸਿੰਘ ਬੋਲੀਨਾ ਸਿੱਖਿਆ ਡਾਇਰੈਕਟਰ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਸ੍ਰੀ ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੀਆਂ ਸੰਸਥਾਵਾਂ ਦੇ ਸੇਵਾ ਕਰਮੀਆਂ, ਡਾਕਟਰ ਸਾਹਿਬਾਨ, ਨਰਸਿੰਗ ਸਟਾਫ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਨੇ ਵੀ ਹਾਜ਼ਰੀਆਂ ਭਰੀਆਂ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ਼ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਝਲਕੀਆਂ
Monday, 2 February 2026
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...