ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ
ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਸਿਵਲ ਡਿਫੈਂਸ ਨੂੰ ਪੂਰੇ ਦੇਸ਼ ਵਿੱਚ ਹੋਰ ਮਜ਼ਬੂਤ ਕਰਨ ਲਈ ਸਾਰੇ ਰਾਜਾਂ ਵਿੱਚ ਜ਼ਿਲ੍ਹਾ ਪੱਧਰ ਤੇ ਸਿਵਲ ਡਿਫੈਂਸ ਸਮਰੱਥਾ ਨਿਰਮਾਣ ਪ੍ਰੋਗਰਾਮ ਉਲੀਕੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਰਵੇਲ ਸਿੰਘ ਰੰਧਾਵਾ ਜ਼ਿਲ੍ਹਾ ਕਮਾਡੈਂਟ ਪੰਜਾਬ ਹੋਮ ਗਾਰਡ ਤੇ ਐਡੀਸ਼ਨਲ ਕੰਟਰੋਲ ਸਿਵਲ ਡਿਫੈਂਸ ਹੁਸ਼ਿਆਰਪੁਰ ਨੇ ਕਿਹਾ ਕਿ ਮਾਨਯੋਗ ਸਪੈਸ਼ਲ ਡੀ.ਜੀ.ਪੀ. ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਸ੍ਰੀ ਸੰਜੀਵ ਕਾਲੜਾ ਤੇ ਐਡੀਸ਼ਨਲ ਕਮਾਂਡੈਂਟ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਸ੍ਰੀ ਹਰਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 10 ਫਰਵਰੀ ਤੋਂ 16 ਫਰਵਰੀ 2026 ਤੱਕ ਐਸ.ਡੀ. ਕਾਲਜ ਫਗਵਾੜਾ ਰੋਡ ਹੁਸ਼ਿਆਰਪੁਰ ਵਿਖੇ ਸ੍ਰੀਮਤੀ ਆਸ਼ਿਕਾ ਜੈਨ ਡਿਪਟੀ ਕਮਿਸ਼ਨਰ-ਕਮ ਕੰਟਰੋਲਰ ਸਿਵਲ ਡਿਫੈਂਸ ਹੁਸ਼ਿਆਰਪੁਰ ਦੇ ਵਿਸ਼ੇਸ਼ ਸਹਿਯੋਗ ਨਾਲ 180 ਵਲੰਟੀਅਰਾਂ ਦਾ ਦੂਜਾ ਵਿਸ਼ੇਸ਼ 7 ਰੋਜਾ ਟ੍ਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਯੁੱਧ ਅਤੇ ਆਫਤਾਂ ਦੌਰਾਨ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਾਲੇ 18 ਸਾਲਾਂ ਤੋਂ ਵੱਧ ਉਮਰ ਵਾਲੇ ਨਾਗਰਿਕ ਇਸ ਟ੍ਰੇਨਿੰਗ ਵਿੱਚ ਭਾਗ ਲੈ ਸਕਦੇ ਹਨ। ਸ੍ਰੀ ਰੰਧਾਵਾ ਨੇ ਸਮਾਜ ਸੇਵਾ ਤੇ ਦੇਸ਼ ਪ੍ਰਤੀ ਸਮਰਪਣ ਭਾਵਨਾ ਰੱਖਣ ਵਾਲੇ ਹਰ ਵਿਅਕਤੀ ਨੂੰ ਅਪੀਲ ਕੀਤੀ ਕਿ ਉਹ ਇਸ 7 ਰੋਜਾ ਟ੍ਰੇਨਿੰਗ ਕੈਂਪ ਵਿੱਚ ਭਾਗ ਲੈਣ ਕੈਂਪ ਵਿੱਚ ਆਉਣ ਸਮੇਂ ਫੋਟੋ ਆਧਾਰ ਕਾਰਡ, ਕਾਪੀ ਨਾਲ ਲੈ ਕੇ ਆਉਣ।