Friday, 13 February 2026

ਨੌਜਵਾਨ ਪੀੜ੍ਹੀ ਲਈ ਸਿੱਖਿਆ ਤੇ ਹੁਨਰ ਹੀ ਕਾਮਯਾਬੀ ਦਾ ਅਸਲ ਹਥਿਆਰ : ਰਾਮ ਮੂਰਤੀ ਸਰੋਆ

ਐਨ.ਆਰ.ਆਈ. ਵੀਰਾਂ ਨੇ ਸਰਬ ਸੇਵਾ ਸਦਨ ਲਈ ਦਿੱਤੇ 1 ਲੱਖ ਰੁਪਏ 
• ਸਰਬ ਨੌਜਵਾਨ ਸਭਾ ਦੇ ਵੋਕੇਸ਼ਨਲ ਸੈਂਟਰ ਦਾ ਕੀਤਾ ਦੌਰਾ
ਫਗਵਾੜਾ 13 ਫਰਵਰੀ (ਮਨਜੀਤ ਸਿੰਘ ਫਗਵਾੜਾ ) – ਸਰਬ ਨੌਜਵਾਨ ਸਭਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ (ਰਜਿ.) ਵੱਲੋਂ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਸਕੀਮ ਨੰਬਰ–3, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਚਲਾਏ ਜਾ ਰਹੇ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿੱਚ ਇੱਕ ਪ੍ਰੇਰਣਾਦਾਇਕ ਅਤੇ ਭਾਵੁਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਉੱਘੇ ਸਮਾਜ ਸੇਵੀ ਰਾਮ ਮੂਰਤੀ ਸਰੋਆ, ਚੇਅਰਮੈਨ ਡਾ. ਅੰਬੇਡਕਰ ਐਜੂਕੇਸ਼ਨਲ ਸੁਸਾਇਟੀ (ਯੂ.ਐੱਸ.ਏ.) ਅਤੇ ਪ੍ਰਸਿੱਧ ਸੱਭਿਆਚਾਰਕ ਪ੍ਰਮੋਟਰ (ਯੂ.ਐੱਸ.ਏ.) ਜੱਸੀ ਬੰਗਾ ਨੇ ਸੈਂਟਰ ਦਾ ਦੌਰਾ ਕਰਕੇ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਸਭਾ ਦੇ ਮੈਂਬਰਾਂ ਵੱਲੋਂ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਸਿੱਖਿਆਰਥਣਾਂ ਵੱਲੋਂ ਤਿਆਰ ਕੀਤੇ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਵੇਖ ਕੇ ਮਹਿਮਾਨ ਕਾਫੀ ਪ੍ਰਭਾਵਿਤ ਹੋਏ। ਜੱਸੀ ਬੰਗਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਹੋਏ ਵੀ ਆਪਣੇ ਵਤਨ ਅਤੇ ਆਪਣੀ ਮਿੱਟੀ ਨਾਲ ਜੁੜੇ ਰਹਿਣਾ ਹਰ ਪੰਜਾਬੀ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੀਆਂ ਧੀਆਂ ਨੂੰ ਸਵੈ-ਰੋਜ਼ਗਾਰ ਲਈ ਤਿਆਰ ਕੀਤਾ ਜਾਂਦਾ ਹੈ ਤਾਂ ਇਹ ਪੂਰੇ ਸਮਾਜ ਨੂੰ ਮਜ਼ਬੂਤ ਬਣਾਉਂਦਾ ਹੈ। ਚੇਅਰਮੈਨ ਰਾਮ ਮੂਰਤੀ ਸਰੋਆ ਨੇ ਕਿਹਾ ਕਿ ਸਿੱਖਿਆ ਅਤੇ ਹੁਨਰ ਹੀ ਉਹ ਅਸਲ ਹਥਿਆਰ ਹਨ ਜੋ ਨੌਜਵਾਨ ਪੀੜ੍ਹੀ ਨੂੰ ਆਤਮਨਿਰਭਰ ਅਤੇ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਉਹ ਅਜਿਹੇ ਲੋਕ-ਭਲਾਈ ਪ੍ਰੋਜੈਕਟਾਂ ਨਾਲ ਜੁੜੇ ਰਹਿਣਗੇ ਅਤੇ ਹਰ ਸੰਭਵ ਸਹਿਯੋਗ ਦਿੰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਵੱਲੋਂ ਇੱਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਸਰਬ ਨੌਜਵਾਨ ਵੱਲੋਂ ਨਵੀਂ ਉਸਾਰੀ ਗਈ ਸਰਬ ਸੇਵਾ ਸਦਨ ਦੀ ਇਮਾਰਤ ਲਈ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੂੰ ਭੇਟ ਕੀਤੀ ਗਈ। ਸਿੱਖਿਆਰਥਣਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਇਸ ਸੈਂਟਰ ਨੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਨਵੀਂ ਉਮੀਦ ਅਤੇ ਆਤਮ-ਵਿਸ਼ਵਾਸ ਜਗਾਇਆ ਹੈ। ਅਖੀਰ ਵਿੱਚ ਸਭਾ ਦੇ ਜਨਰਲ ਸਕੱਤਰ ਡਾ. ਵਿਜੈ ਕੁਮਾਰ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਭਾ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਨੂੰ ਸਵੈ-ਨਿਰਭਰ ਬਣਾਉਣਾ ਹੈ। ਸਮਾਗਮ ਦੇ ਅੰਤ ਵਿੱਚ ਸਭਾ ਵੱਲੋਂ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਦਨ ਲਾਲ ਕੋਰੋਟਾਨੀਆ (ਬਲਾਕ ਪ੍ਰਧਾਨ ਆਪ), ਸੇਵਾਮੁਕਤ ਲੈਕਚਰਾਰ ਹਰਜਿੰਦਰ ਗੋਗਨਾ, ਵਿੱਕੀ ਸਿੰਘ (ਯੂਥ ਆਗੂ ਆਪ), ਜਗਜੀਤ ਸੇਠ, ਆਰ.ਪੀ. ਸ਼ਰਮਾ, ਗੁਲਸ਼ਨ ਕਪੂਰ, ਮੈਡਮ ਆਸ਼ੂ ਬੱਗਾ, ਮੈਡਮ ਗੁਰਜੀਤ ਕੌਰ, ਮੈਡਮ ਲਕਸ਼ਮੀ, ਮੈਡਮ ਸੁਖਪ੍ਰੀਤ ਕੌਰ, ਅਨੂਪ ਦੁੱਗਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ, ਸੈਂਟਰ ਸਟਾਫ ਅਤੇ ਸਿੱਖਿਆਰਥਣਾਂ ਹਾਜ਼ਰ ਸਨ।
ਤਸਵੀਰ ਕੈਪਸ਼ਨ – ਸਰਬ ਨੌਜਵਾਨ ਸਭਾ ਵੱਲੋਂ ਰਾਮ ਮੂਰਤੀ ਸਰੋਆ ਅਤੇ ਜੱਸੀ ਬੰਗਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਸਭਾ ਦੇ ਮੈਂਬਰ, ਅਤੇ ਵੋਕੇਸ਼ਨਲ ਸੈਂਟਰ ਦਾ ਦੌਰਾ ਕਰਦੇ ਹੋਏ ਐਨ.ਆਰ.ਆਈ. ਪਤਵੰਤੇ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME