Wednesday, 11 February 2026

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ


ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਮਾਲ ਅਧਿਕਾਰੀਆਂ ਨਾਲ ਮੀਟਿੰਗ 'ਚ ਸਟੈਂਪ ਅਤੇ ਰਜਿਸਟ੍ਰੇਸ਼ਨ ਨਾਲ ਜੁੜੀ ਰਿਕਵਰੀ ਦੀ ਸਮੀਖਿਆ ਕੀਤੀ

ਅਧਿਕਾਰੀਆਂ ਨੂੰ ਪਾਰਦਰਸ਼ੀ ਤੇ ਸਮੇਂ ਸਿਰ ਸੇਵਾ ਯਕੀਨੀ ਬਣਾਉਣ ਦੇ ਦਿੱਤੇ ਹੁਕਮ

ਹੁਸ਼ਿਆਰਪੁਰ, 11 ਫਰਵਰੀ (ਪ੍ਰਸ਼ੋਤਮ ਲਾਲ ਦੜੌਚ)    ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਵਿਭਾਗਾਂ ਦੁਆਰਾ ਚਲਾਏ ਜਾ ਰਹੇ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ, ਸਕੀਮਾਂ ਅਤੇ ਪੈਂਡਿੰਗ ਕੰਮਾਂ ਬਾਰੇ ਵਿਸ਼ੇਸ਼ ਤੌਰ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।

                ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਈਜ਼ੀ ਰਜਿਸਟ੍ਰੇਸ਼ਨ ਅਤੇ ਈਜ਼ੀ ਜਮ੍ਹਾਂਬੰਦੀ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ  ਸਟੈਂਪ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਵਸੂਲੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਲੰਬਿਤ ਪਏ ਜ਼ਮੀਨੀ ਮਾਲੀਏ ਦੇ ਬਕਾਏ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਨੂੰ ਆਮ ਲੋਕਾਂ ਲਈ ਹੋਰ ਸਰਲ, ਆਸਾਨ ਅਤੇ ਪਾਰਦਰਸ਼ੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

                ਮੀਟਿੰਗ ਵਿੱਚ ਭੂਮੀ ਪ੍ਰਾਪਤੀ ਨਾਲ ਸਬੰਧਤ ਚੱਲ ਰਹੇ ਮਾਮਲਿਆਂ ਦੀ ਸਥਿਤੀ ਰਿਪੋਰਟ, ਖਸਰਾ-ਵਾਈਜ ਮੈਪਿੰਗ, ਸਿਵਲ ਕੰਮਾਂ ਲਈ ਵਰਤੋਂ ਸਰਟੀਫਿਕੇਟ (ਯੂ.ਸੀ.) ਸਮੇਂ ਸਿਰ ਜਮ੍ਹਾਂ ਕਰਵਾਉਣ ਅਤੇ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਸ਼ਿਕਾਇਤਾਂ ਨਾਲ ਸਬੰਧਤ ਚੱਲ ਰਹੇ ਮਾਮਲਿਆਂ ਦੀ ਸਥਿਤੀ ਰਿਪੋਰਟ ਦੀ ਸਮੀਖਿਆ ਵੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੇਸਾਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਯਕੀਨੀ ਬਣਾਇਆ ਜਾਵੇ।

                ਇਸ ਤੋਂ ਇਲਾਵਾ ਡਿਸਟ੍ਰਿਕਟ ਮਿਨਰਲ ਫਾਊਂਡੇਸ਼ਨ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਗੁਣਵੱਤਾ ਅਤੇ ਸਮੇਂ ਸਿਰ ਪੂਰਾ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਮੁਕੇਰੀਆਂ ਓਸ਼ੀ ਮੰਡਲ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।


ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME