Tuesday, 3 March 2026

ਅੱਖ ਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਥਾਪਨਾ ਦਿਵਸ ਮੌਕੇ ਸ੍ਰੀਮਤੀ ਉਰਮਿਲਾ ਦੇਵੀ ਆਯੁਰਵੇਦਿਕ ਮੈਡੀਕਲ ਕਾਲਜ ਅਤੇ ਹਸਪਤਾਲ, ਖਰਕਾਂ ਵਿਖੇ ਜਾਗਰੂਕਤਾ ਸੈਮੀਨਾਰ

 ਹੁਸ਼ਿਆਰਪੁਰ ( ਪੀ ਐਲ  ਦੜੋਚ ) ਅੱਖ ਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਥਾਪਨਾ ਦਿਵਸ ਮੌਕੇ ਅੱਜ ਸ੍ਰੀਮਤੀ ਉਰਮਿਲਾ ਦੇਵੀ ਆਯੁਰਵੇਦਿਕ ਮੈਡੀਕਲ ਕਾਲਜ ਅਤੇ ਹਸਪਤਾਲ, ਖਰਕਾਂ (ਹੁਸ਼ਿਆਰਪੁਰ) ਵਿਖੇ ਇੱਕ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।
ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ, ਅਧਿਆਪਕ ਵਰਗ, ਵਿਦਿਆਰਥੀ ਅਤੇ ਅੱਖ ਦਾਨ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਰਹੇ। ਕਾਰਜਕ੍ਰਮ ਦਾ ਮੁੱਖ ਉਦੇਸ਼ ਅੱਖ ਦਾਨ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ਨੂੰ ਸਮਾਜ ਸੇਵਾ ਕਾਰਜਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨਾ ਸੀ।
ਅੱਖ ਦਾਨ ਐਸੋਸੀਏਸ਼ਨ ਦੇ ਚੇਅਰਮੈਨ ਪ੍ਰੋ. ਬਹਾਦੁਰ ਸਿੰਘ ਸੁਨੇਤ ਨੇ “ਸਮਾਜਿਕ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਭੂਮਿਕਾ” ਵਿਸ਼ੇ ’ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਨੌਜਵਾਨਾਂ ਨੂੰ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਜਨਰਲ ਸਕੱਤਰ ਸ੍ਰੀ ਬਲਜੀਤ ਸਿੰਘ ਨੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਅਤੇ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਅੱਖ ਦਾਨ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਐਸੋਸੀਏਸ਼ਨ ਦੇ ਮੈਂਬਰ ਸ੍ਰੀ ਓੰਕਾਰ ਸਿੰਘ ਧਾਮੀ ਨੇ ਵੀ ਵਿਦਿਆਰਥੀਆਂ ਨੂੰ ਸਮਾਜਿਕ ਸੇਵਾਵਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਸ੍ਰੀ ਜਸਦੇਵ ਸਿੰਘ ਵਾਲੀਆ, ਵਾਈਸ ਚੇਅਰਮੈਨ, ਸ੍ਰੀਮਤੀ ਉਰਮਿਲਾ ਦੇਵੀ ਆਯੁਰਵੇਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਸਮਾਜਿਕ ਅਤੇ ਮਨੁੱਖੀ ਸੇਵਾਵਾਂ ਵਿੱਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
ਸੈਮੀਨਾਰ ਦਾ ਸਮਾਪਨ ਵਿਦਿਆਰਥੀਆਂ ਨੂੰ ਅੱਖ ਦਾਨ ਲਈ ਪ੍ਰਣ ਕਰਨ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਵਿੱਚ ਸਰਗਰਮ ਭਾਗ ਲੈਣ ਦੀ ਅਪੀਲ ਨਾਲ ਹੋਇਆ।
ਫੋਟੋ ਕੈਪਸ਼ਨ:
ਸਥਾਪਨਾ ਦਿਵਸ ਮੌਕੇ ਖਰਕਾਂ, ਹੁਸ਼ਿਆਰਪੁਰ ਵਿਖੇ ਆਯੋਜਿਤ ਜਾਗਰੂਕਤਾ ਸੈਮੀਨਾਰ ਦੌਰਾਨ ਅੱਖ ਦਾਨ ਐਸੋਸੀਏਸ਼ਨ ਦੇ ਮੈਂਬਰ ਅਤੇ ਕਾਲਜ ਪ੍ਰਬੰਧਕ ਸ੍ਰੀ ਜਸਦੇਵ ਸਿੰਘ ਵਾਲੀਆ ਨੂੰ ਸਨਮਾਨਿਤ ਕਰਦੇ ਹੋਏ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME