Monday, 27 April 2026

ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਡਾਈਟੀਸ਼ੀਅਨ ਕੈਂਪ ਦਾ 117 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਡਾਈਟੀਸ਼ੀਅਨ ਕੈਂਪ ਦਾ 117 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ 27 ਅਪਰੈਲ ()  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਮੁਫਤ ਡਾਈਟੀਸ਼ੀਅਨ ਕੈਂਪ (ਮੁਫਤ ਪੋਸ਼ਣ ਕੈਂਪ) ਹਸਪਤਾਲ ਦੇ ਡਾਈਟੀਸ਼ੀਅਨ ਵਿਭਾਗ ਵਿਚ ਸੀਨੀਅਰ ਡਾਈਟੀਸ਼ੀਅਨ ਡਾ. ਕਨਵ ਸ਼ਰਮਾ ਦੀ ਅਗਵਾਈ ਵਿਚ ਲਗਾਇਆ ਗਿਆ। ਇਸ ਮੌਕੇ ਡਾ. ਕਨਵ ਸ਼ਰਮਾ ਨੇ ਮਰੀਜ਼ਾਂ ਨੂੰ ਜਾਗਰੁਕ  ਕਰਦੇ ਕਿਹਾ ਕਿ ਸਿਹਤਮੰਦ ਰਹਿਣ ਲਈ ਸਹੀ ਅਤੇ ਸੁੰਤਲਤ ਖੁਰਾਕ ਖਾਣੀ ਜ਼ਰੂਰੀ ਹੈ । ਉਹਨਾਂ ਕਿਹਾ ਕਿ ਅੱਜ ਦੀ ਲੋੜ ਇਹ ਹੈ ਕਿ ਅਸੀਂ ਆਪਣੇ ਰਵਾਇਤੀ ਖੁਰਾਕੀ ਪਦਾਰਥਾਂ ਨੂੰ ਰੋਜ਼ਾਨਾ ਜ਼ਿੰਦਗੀ 'ਵਿਚ ਸ਼ਾਮਿਲ ਕਰੀਏ ਤਾਂ ਜੋ ਸਰੀਰਕ ਤੇ ਮਾਨਸਿਕ ਤੌਰ 'ਤੇ  ਸਿਹਤਮੰਦ ਰਹੀਏ ।
                       ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਇਹ ਵਿਸ਼ੇਸ਼ ਮੁਫਤ ਡਾਈਟੀਸ਼ੀਅਨ ਕੈਂਪ ਵੱਖ-ਵੱਖ ਬਿਮਾਰੀਆਂ ਦੇ ਮਰੀਜ਼ਾਂ ਦੀ ਮਦਦ ਕਰਨ ਲਈ ਲਗਾਇਆ ਗਿਆ ਹੈ।  ਸ. ਢਾਹਾਂ ਨੇ ਕਿਹਾ ਮੌਜੂਦਾ ਸਮੇਂ ਅੰਦਰ ਚੰਗੀ ਸਿਹਤ ਤੇ ਪੌਸ਼ਟਿਕ ਖ਼ੁਰਾਕ ਦਾ ਤਾਲਮੇਲ ਰੱਖ ਕੇ ਤੰਦਰੁਸਤ ਰਹਿਣ ਲਈ ਸਹੀ ਖੁਰਾਕ ਸਬੰਧੀ ਸਲਾਹ ਪ੍ਰਾਪਤ ਕਰਨ ਲਈ ਡਾਇਟੀਸ਼ੀਅਨ ਦੀ ਸਲਾਹ ਲੈਣੀ ਬਹੁਤ ਜ਼ਰੂਰੀ ਹੁੰਦੀ ਹੈ । ਜਿਸ ਨਾਲ ਲੋਕ ਆਪਣੀ ਖੁਰਾਕ ਲੈਣ ਬਾਰੇ ਜਾਗਰੂਕ ਹੋਣਗੇ ਅਤੇ ਤੰਦਰੁਸਤ ਰਹਿਣਗੇ । ਕਾਬਲੇ ਗੌਰ ਹੈ ਕਿ ਇਸ ਮੁਫਤ ਡਾਈਟੀਸ਼ੀਅਨ ਕੈਂਪ (ਮੁਫਤ ਪੋਸ਼ਣ ਕੈਂਪ) ਵਿਚ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੇ ਰੋਗਾਂ, ਗਰਭਵਤੀ ਔਰਤਾਂ, ਮਾਨਸਿਕ ਤਣਾਅ,  ਮੋਟਾਪੇ ਦੇ ਸ਼ਿਕਾਰ ਤੇ ਹੋਰ ਸਰੀਰਕ ਬਿਮਾਰੀਆਂ ਦੇ 117 ਤੋਂ ਵੱਧ ਮਰੀਜ਼ਾਂ ਨੇ ਵਿਸ਼ੇਸ਼ ਜਾਂਚ ਬੀ. ਸੀ. ਏ. ਮਸ਼ੀਨ 'ਤੇ ਐਸ.ਐਮ. ਐਮ. ਟੈਸਟ ਤੋਂ ਇਲਾਵਾ ਬੀ.ਐਮ.ਆਰ. ਟੈਸਟ, ਬੀ.ਐਮ.ਆਈ. ਟੈਸਟ ਮੁਫਤ ਕਰਵਾਏ ਅਤੇ ਮੁਫਤ ਸਲਾਹ ਪ੍ਰਾਪਤ ਕਰਕੇ ਇਸ ਕੈਂਪ ਦਾ ਲਾਭ ਪ੍ਰਾਪਤ ਕੀਤਾ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ  ਡਿਪਟੀ ਮੈਡੀਕਲ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਜੋਤੀ ਭਾਟੀਆ ਉ ਪੀ ਡੀ ਇੰਚਾਰਜ ਅਤੇ ਨਵਨੀਤ ਕੌਰ ਡਾਈਟੀਸ਼ੀਅਨ ਨਰਸ ਵੀ ਹਾਜ਼ਰ ਸਨ।
ਤਸਵੀਰ : ਹਸਪਤਾਲ ਢਾਹਾਂ ਕਲੇਰਾਂ ਵਿਖੇ 
ਮੁਫਤ ਡਾਈਟੀਸ਼ੀਅਨ ਕੈਂਪ ਦੌਰਾਨ ਮਰੀਜ਼ਾਂ ਦੀ ਮੁਫਤ ਜਾਂਚ ਕਰਦੇ ਹੋਏ ਸੀਨੀਅਰ ਡਾਈਟੀਸ਼ੀਅਨ ਡਾ. ਕਨਵ ਸ਼ਰਮਾ
Uploaded Image

ਏਡੀਸੀ ਵਲੋਂ ਇੰਤਕਾਲ ਦੇ ਲੰਬਿਤ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਏਡੀਸੀ ਵਲੋਂ ਇੰਤਕਾਲ ਦੇ ਲੰਬਿਤ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ 
ਸਮੂਹ ਐਸਡੀਐਮਜ਼ ਤੇ ਤਹਿਸੀਲਦਾਰਾਂ ਨਾਲ ਮੀਟਿੰਗ ਕਰ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ 

ਫਗਵਾੜਾ/ਕਪੂਰਥਲਾ, 24 ਅਪ੍ਰੈਲ (ਮਨਜੀਤ ਸਿੰਘ)ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਕੱਤਰ ਸਿੰਘ ਬੱਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਐਸ.ਡੀ.ਐਮਜ਼ ਤੇ ਤਹਿਸੀਲਦਾਰਾਂ ਦੇ ਨਾਲ ਮੀਟਿੰਗ ਕਰ ਸਰਕਾਰੀ ਯੋਜਨਾਵਾਂ ਅਤੇ ਪ੍ਰਸ਼ਾਸਨਿਕ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।

 ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਲੋਕ ਹਿੱਤਾਂ ਨਾਲ ਜੁੜੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਇੰਤਕਾਲ ਨਾਲ ਸਬੰਧਤ ਪੈਂਡਿੰਗ ਮਾਮਲਿਆਂ ਨੂੰ ਤਰਜੀਹ ਦੇ ਆਧਾਰ 'ਤੇ ਨਿਪਟਾਉਣ ਅਤੇ 'ਸਵੈ-ਮਿੱਤਵਾ ਯੋਜਨਾ ਸਕੀਮ' ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪੇਂਡੂ ਖੇਤਰ ਦੇ ਲੋਕਾਂ ਜਿਹੜੇ ਲਾਲ ਲਕੀਰ ਦੇ ਅੰਦਰ ਹਨ ਉਹਨਾ ਪਿੰਡਾਂ ਦੇ ਵਸਨੀਕਾ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕਾਨਾ ਹੱਕ ਜਲਦੀ ਤੋ ਜਲਦੀ ਮਿਲ ਸਕਣ। ਇਸ ਤੋਂ ਇਲਾਵਾ, ਪੰਚਾਇਤ ਵਿਭਾਗ ਨਾਲ ਸਬੰਧਤ ਦਖਲ ਵਾਰੰਟਾਂ ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕਾਨੂੰਨੀ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ।

ਵਧੀਕ ਡਿਪਟੀ ਕਮਿਸ਼ਨਰ ਨੇ ਖ਼ਰਾਬੇ ਦੀ ਵੰਡ ਅਤੇ ਮੁਆਵਜ਼ੇ ਸਬੰਧੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਅਧਿਕਾਰੀ ਘੱਟੋ-ਘੱਟ ਇੱਕ ਪਿੰਡ ਦੀ ਏ.ਪੀ.ਆਰ ਜਾਂ ਅਸੈਸਮੈਂਟ ਰਜਿਸਟਰ ਨਾਲ ਲੈ ਕੇ ਆਉਣ ਤਾਂ ਜੋ ਅਸਲ ਸਥਿਤੀ ਦਾ ਪਤਾ ਲੱਗ ਸਕੇ। 

ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਪਿੰਡ ਵਾਰ ਲਾਭਪਾਤਰੀਆਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਇਹ ਦੱਸਿਆ ਜਾਵੇ ਕਿ ਕਿੰਨੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ।

 ਮੀਟਿੰਗ ਦੌਰਾਨ ਵਿਕਾਸ ਕਾਰਜਾਂ ਲਈ ਜਾਰੀ ਫੰਡਾਂ ਦੇ ਵਰਤੋਂ ਸਰਟੀਫਿਕੇਟ ਜਲਦ ਜਮ੍ਹਾਂ ਕਰਵਾਉਣ, ਤਤੀਮਾ ਇਨਕੋਰਪੋਰੇਸ਼ਨ ਅਤੇ ਜਮਾਂਬੰਦੀਆਂ ਦੇ ਰਿਕਾਰਡ ਨੂੰ ਅਪਡੇਟ ਕਰਨ ਲਈ ਵੀ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਗਏ।

 ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਕੰਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਤਾਂ ਜੋ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾ ਸਕੇ।

ਕੈਪਸ਼ਨ- ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸਕੱਤਰ ਸਿੰਘ ਬੱਲ ਐਸ.ਡੀ.ਐਮਜ਼ ਤੇ ਤਹਿਸੀਲਦਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Sunday, 26 April 2026

ਭਾਸ਼ਾ ਵਿਭਾਗ ਪੰਜਾਬ ਦੀ ‘ਪ੍ਰੀਤ ਨਗਰ ਯਾਤਰਾ’ ਰਵਾਨਾ

ਭਾਸ਼ਾ ਵਿਭਾਗ ਪੰਜਾਬ ਦੀ ‘ਪ੍ਰੀਤ ਨਗਰ ਯਾਤਰਾ’ ਰਵਾਨਾ
ਵੱਡੀ ਗਿਣਤੀ ’ਚ ਸਾਹਿਤਕਾਰ ਤੇ ਸਾਹਿਤ ਰਸੀਏ ਸ਼ਾਮਲ ਹੋਏ
ਪਟਿਆਲਾ 26 ਅਪ੍ਰੈਲ: ਪੰਜਾਬ ਸਰਕਾਰ ਦੀ ਸਰਪ੍ਰਸਤੀ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਉੱਘੇ ਸਰਬਾਂਗੀ ਸਾਹਿਤਕਾਰ ਸ. ਗੁਰਬਖਸ਼ ਸਿੰਘ ਪ੍ਰੀਤਲੜੀ ਦੇ ਜਨਮ ਦਿਨ ਮੌਕੇ ਆਯੋਜਤ ਕੀਤੀ ਗਈ ‘ਪ੍ਰੀਤ ਨਗਰ ਯਾਤਰਾ’ ਅੱਜ ਇੱਥੋਂ ਭਾਸ਼ਾ ਭਵਨ ਤੋਂ ਰਵਾਨਾ ਹੋ ਗਈ ਹੈ। ਇਸ ਇੱਕ ਦਿਨ ਯਾਤਰਾ ’ਚ ਵੱਡੀ ਗਿਣਤੀ ’ਚ ਸਾਹਿਤਕਾਰ, ਰੰਗਕਰਮੀ ਤੇ ਸਾਹਿਤ ਰਸੀਏ ਸ਼ਾਮਲ ਹੋਏ ਹਨ। ਇਸ ਯਾਤਰਾ ਲਈ ਇੱਕ ਬੱਸ ਪਟਿਆਲਾ ਤੋਂ ਸਰਹੰਦ, ਖੰਨਾ, ਲੁਧਿਆਣਾ ਤੇ ਜਲੰਧਰ ਹੁੰਦੀ ਹੋਈ ਅਤੇ ਦੁਸਰੀ ਬੱਸ ਮਾਨਸਾ ਤੋਂ ਬਠਿੰਡਾ, ਫ਼ਰੀਦਕੋਟ ਹੁੰਦੀ ਹੋਈ ਪ੍ਰੀਤ ਨਗਰ (ਅੰਮ੍ਰਿਤਸਰ) ਪਹੁੰਚੇਗੀ। ਦੋਨੋਂ ਬੱਸਾਂ ’ਚ ਵੱਖ-ਵੱਖ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਤੋਂ ਸਾਹਿਤਕਾਰ ਤੇ ਸਾਹਿਤ ਰਸੀਏ ਸ਼ਾਮਲ ਹੋਣਗੇ।
‘ਪ੍ਰੀਤ ਨਗਰ ਯਾਤਰਾ’ ਦੀ ਰਵਾਨਗੀ ਸਮੇਂ ਡਾਇਰੈਕਟਰ ਭਾਸ਼ਾਵਾਂ ਨੇ ਦੱਸਿਆ ਕਿ ਇਸ ਯਾਤਰਾ ’ਚ ਸੂਬੇ ਭਰ ’ਚੋਂ ਸੌ ਤੋਂ ਵਧੇਰੇ ਸਾਹਿਤਕਾਰ ਪ੍ਰੀਤ ਨਗਰ ਪਹੁੰਚਣਗੇ ਅਤੇ ਇਨ੍ਹਾਂ ਦਾ ਸਵਾਗਤ ਕਰਨ ਲਈ ਮਾਝੇ ਦੇ ਸਾਹਿਤਕਾਰ ਪਹਿਲਾ ਹੀ ਮੌਜੂਦ ਹੋਣਗੇ। ਉਨ੍ਹਾਂ ਦੱਸਿਆ ਕਿ ਪ੍ਰੀਤ ਨਗਰ ਵਿਖੇ ਸ. ਪ੍ਰੀਤਲੜੀ ਨਾਲ ਜੁੜੀਆਂ ਵੱਖ-ਵੱਖ ਥਾਵਾਂ ਦੇ ਦਰਸ਼ਨ ਕਰਨ ਉਪਰੰਤ ਆਡੀਟੋਰੀਅਮ ਵਿਖੇ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਦੌਰਾਨ ਸ. ਪ੍ਰੀਤਲੜੀ ਦੇ ਸਪੁੱਤਰ ਸ. ਹਿਰਦੇਪਾਲ ਸਿੰਘ ਉਨ੍ਹਾਂ ਦੇ ਜੀਵਨ ਬਾਰੇ ਚਾਨਣਾ ਪਾਉਣਗੇ ਅਤੇ ਡਾ. ਹਰਭਜਨ ਸਿੰਘ ਭਾਟੀਆ ਉਨ੍ਹਾਂ ਦੀਆਂ ਲਿਖਤਾਂ ਬਾਰੇ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਉੱਘੇ ਨਾਟਕਕਾਰ ਕੇਵਲ ਧਾਲੀਵਾਲ ਵੱਲੋਂ ਤਿਆਰ ਕੀਤੀ ਪ੍ਰੀਤ ਨਗਰ ਬਾਰੇ ਦਸਤਾਵੇਜੀ ਫਿਲਮ ‘ਸੁਪਨਿਆਂ ਦੀ ਧਰਤੀ’ ਵਿਖਾਈ ਜਾਵੇਗੀ। ਇਸ ਯਾਤਰਾ ’ਚ ਡਾ. ਲਕਸ਼ਮੀ ਨਰਾਇਣ ਭੀਖੀ, ਕਮਲਜੀਤ ਨੀਲੋਂ, ਡਾ. ਬਲਵੀਰ ਕੌਰ ਪੰਧੇਰ, ਰਾਜੇਸ਼ ਸ਼ਰਮਾ, ਬਲਜਿੰਦਰ ਮਾਨ, ਰਵਿੰਦਰ ਚੋਟ, ਹਰਪ੍ਰੀਤ ਰਾਣਾ, ਅੰਗਰੇਜ ਸਿੰਘ, ਅਵਤਾਰਜੀਤ ਸਿੰਘ, ਭਾਸ਼ੋ, ਡਾ. ਵੀਰਪਾਲ ਕੌਰ, ਪ੍ਰੀਤਮ ਸਿੰਘ ਜੌਹਲ, ਜਸਵੀਰ ਝੱਜ, ਗੁਰਿੰਦਰ ਗੈਰੀ, ਕਰਨੈਲ ਸਿੰਘ ਵਜ਼ੀਰਾਬਾਦੀ, ਗੁਰਚਰਨ ਕੌਰ ਕੋਚਰ, ਸੰਤ ਸਿੰਘ ਸੋਹਲ, ਅੰਮ੍ਰਿਤਪਾਲ ਕੌਰ, ਰਾਜਪਾਲ ਕੌਰ, ਬਲਵਿੰਦਰ ਭੱਟੀ, ਰਿਪਨਜੋਤ ਬੱਗਾ ਸੋਨੀ, ਅਨਿਲ ਕੁਮਾਰ ਗੋਇਲ, ਭੁਪਿੰਦਰਪ੍ਰੀਤ ਸਿੰਘ, ਸਰਬਜੀਤ ਗਿੱਲ, ਸੁਨੀਤਾ ਸਨੂ ਆਦਿ ਸ਼ਾਮਲ ਹਨ। ਇਸ ਯਾਤਰਾ ਦੇ ਪ੍ਰਬੰਧ ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਖੋਜ ਅਫ਼ਸਰ ਡਾ. ਸੰਤੋਖ ਸੁੱਖੀ, ਡਾ. ਸੁਖਦਰਸ਼ਨ ਸਿੰਘ ਚਹਿਲ, ਸਤਪਾਲ ਸਿੰਘ ਚਹਿਲ, ਡਾ. ਮਨਜਿੰਦਰ ਸਿੰਘ, ਖੋਜ ਸਹਾਇਕ ਹਰਪ੍ਰੀਤ ਸਿੰਘ, ਅਰੁਨ ਕੁਮਾਰ, ਤਰਲੋਕ ਨੇਗੀ, ਰਾਜਵਿੰਦਰ ਸਿੰਘ ਤੇ ਅਨਮੋਲ ਆਦਿ ਕਰ ਰਹੇ ਹਨ।
ਤਸਵੀਰ: ਪ੍ਰੀਤ ਨਗਰ ਯਾਤਰਾ ’ਚ ਸ਼ਾਮਲ ਸਾਹਿਤਕਾਰ ਤੇ ਸਾਹਿਤ ਰਸੀਏ ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨਾਲ।
Uploaded Image

Thursday, 23 April 2026

ਲਿੰਗ ਚੋਣ ਵਿਰੁੱਧ ਸਿਹਤ ਵਿਭਾਗ ਦਾ ਰਵੱਈਆ ਸਖ਼ਤ: ਉਲੰਘਣਾ ਕਰਨ ਵਾਲਿਆਂ ਨੂੰ ਨਹੀਂ ਮਿਲੇਗੀ ਕੋਈ ਰਿਆਇਤ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ

>


ਪੀ.ਸੀ.ਪੀ.ਐੱਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਡਾ. ਹਰੀਸ਼ ਕਿਰਪਾਲ

- ਜ਼ਿਲ੍ਹਾ ਪੀ.ਸੀ.ਪੀ.ਐੱਨ.ਡੀ.ਟੀ. ਸਲਾਹਕਾਰ ਕਮੇਟੀ ਦੀ ਅਹਿਮ ਮੀਟਿੰਗ ਆਯੋਜਿਤ 

ਨਵਾਂਸ਼ਹਿਰ, 23 ਅਪ੍ਰੈਲ 2026:
ਜ਼ਿਲ੍ਹੇ ਵਿੱਚ ਲਿੰਗ ਚੋਣ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਅੱਜ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪੀ.ਸੀ.ਪੀ.ਐੱਨ.ਡੀ.ਟੀ. ਸਲਾਹਕਾਰ ਕਮੇਟੀ ਦੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਪੱਸ਼ਟ ਸੰਦੇਸ਼ ਦਿੱਤਾ ਗਿਆ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਕਾਰਜਕਾਰੀ ਪੀ.ਐਨ.ਡੀ.ਟੀ. ਕੋਆਰਡੀਨੇਟਰ ਡਾ. ਹਰਨੇਕ ਸਿੰਘ ਵੱਲੋਂ ਕਮੇਟੀ ਮੈਂਬਰਾਂ ਨੂੰ ਨਵੇਂ ਅਲਟਰਾਸਾਊਂਡ ਸਕੈਨ ਸੈਂਟਰ ਖੋਲ੍ਹਣ ਸਮੇਤ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਗਈ।

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅਲਟਰਾਸਾਊਂਡ ਕੇਂਦਰਾਂ ਦੀ ਕਾਰਗੁਜ਼ਾਰੀ, ਰਿਕਾਰਡ ਰੱਖ-ਰਖਾਅ ਅਤੇ ਨਿਗਰਾਨੀ ਪ੍ਰਣਾਲੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਵੱਲੋਂ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਗਿਆ ਕਿ ਸਾਰੇ ਕੇਂਦਰ ਨਿਯਮਾਂ ਅਨੁਸਾਰ ਫਾਰਮ ਭਰਨ ਅਤੇ ਡਿਸਪਲੇ ਬੋਰਡ ਲਗਾਉਣ ਨੂੰ ਯਕੀਨੀ ਬਣਾਉਣ।

ਉਨ੍ਹਾਂ ਨੇ ਦੋ ਟੁਕ ਸ਼ਬਦਾਂ ਵਿੱਚ ਕਿਹਾ ਕਿ ਗੈਰ-ਕਾਨੂੰਨੀ ਲਿੰਗ ਜਾਂਚ ਕਰਨ ਵਾਲਿਆਂ ਨਾਲ ਕੋਈ ਰਿਆਇਤ ਨਹੀਂ ਵਰਤੀ ਜਾਵੇਗੀ। ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਸੁਧਾਰਨਾ ਸਿਖਰਲੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਅਚਾਨਕ ਜਾਂਚਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਲੰਘਣਾ ਸਾਹਮਣੇ ਆਉਣ ‘ਤੇ ਤੁਰੰਤ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਿਵਲ ਸਰਜਨ ਨੇ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਭਰੂਣ ਹੱਤਿਆ ਵਿਰੁੱਧ ਸਮਾਜ ਵਿੱਚ ਸਕਾਰਾਤਮਕ ਸੋਚ ਨੂੰ ਉਤਸ਼ਾਹ ਮਿਲੇ। ਉਨ੍ਹਾਂ ਨੇ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਸਾਰੇ ਰਜਿਸਟਰਡ ਕੇਂਦਰਾਂ ਦੇ ਰਿਕਾਰਡਾਂ ਦੀ ਨਿਯਮਿਤ ਜਾਂਚ ਕੀਤੀ ਜਾਵੇਗੀ ਅਤੇ ਰਿਪੋਰਟਿੰਗ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਮਿਲਣ ਵਾਲੀ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀਆਂ ਕਾਨੂੰਨੀ ਪ੍ਰਾਵਧਾਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਰ ਕੇਂਦਰ ‘ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।

ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਵੱਲੋਂ ਆਪਣੇ ਕੀਮਤੀ ਸੁਝਾਅ ਵੀ ਦਿੱਤੇ ਗਏ। ਅੰਤ ਵਿੱਚ ਸਿਵਲ ਸਰਜਨ ਵੱਲੋਂ ਕਿਹਾ ਗਿਆ ਕਿ ਸਖ਼ਤ ਨਿਗਰਾਨੀ, ਤੁਰੰਤ ਕਾਰਵਾਈ ਅਤੇ ਸਮੂਹਿਕ ਯਤਨਾਂ ਨਾਲ ਹੀ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਂਦਾ ਜਾ ਸਕਦਾ ਹੈ ਅਤੇ ਸਮਾਜ ਵਿੱਚ ਧੀਆਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤੀ ਮਿਲੇਗੀ।

ਇਸ ਮੌਕੇ ਡਾ. ਮੋਨਿਕਾ ਜੈਨ, ਡਾ ਊਸ਼ਾ ਕਿਰਨ, ਡਾ ਪ੍ਰਿਯੰਕਾ, ਡਾ ਵਿਕਰਮਾਦਿਤਿਆ ਸਿੰਘ, ਦਿਲਪ੍ਰੀਤ ਸਿੰਘ, ਸੁਰਜੀਤ ਸਿੰਘ, ਰਤਨ ਜੈਨ, ਬੀਰਬਲ ਤੱਖੀ ਸਮੇਤ ਹੋਰ ਕਮੇਟੀ ਮੈਂਬਰ ਹਾਜ਼ਰ ਸਨ।

Uploaded Image

ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
ਕਪੂਰਥਲਾ, 23 ਅਪ੍ਰੈਲ (ਮਨਜੀਤ ਸਿੰਘ) ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪੁਲਿਸ ਪਾਰਟੀਆਂ ਵੱਲੋਂ ਪਿੰਡਾਂ ਵਿੱਚ ਗਸ਼ਤ ਵਧਾਈ ਜਾਵੇ ਅਤੇ 'ਹੌਟ-ਸਪੋਟ' ਖੇਤਰਾਂ ਵਿੱਚ ਵਿਸ਼ੇਸ਼ ਫੋਰਸ ਤਾਇਨਾਤ ਕੀਤੀ ਜਾਵੇ।

ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ 'ਤੇ ਨੋਡਲ ਅਫ਼ਸਰਾਂ ਅਤੇ ਕਲੱਸਟਰ ਅਫ਼ਸਰਾਂ ਦੀ ਨਿਯੁਕਤੀ ਨੂੰ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਆਈ.ਈ.ਸੀ. (IEC) ਗਤੀਵਿਧੀਆਂ ਤੇਜ਼ ਕਰਨ ਅਤੇ ਨਾੜ ਦੇ ਪ੍ਰਬੰਧਨ ਲਈ ਮਸ਼ੀਨਾਂ ਦੀ ਵਰਤੋਂ ਵਧਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਸੰਦਾਂ ਦੀ ਦੇ ਉਪਲਬਧਤਾ ਬਾਰੇ 85271-11124 ਅਤੇ 78890-42876 ਨੰਬਰਾਂ ‘ਤੇ ਸੰਪਰਕ ਕੀਤਾ ਜਾਵੇ।

ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨਿਰਦੇਸ਼ ਦਿੱਤੇ ਕਿ ਉਦਯੋਗਿਕ ਬਾਇਲਰਾਂ ਅਤੇ ਇੱਟਾਂ ਦੇ ਭੱਠਿਆਂ ਵਿੱਚ ਕਣਕ ਦੀ ਰਹਿੰਦ-ਖੂੰਹਦ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾ ਕੇ ਬੱਚਿਆਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦਾ ਸੁਨੇਹਾ ਹੇਠਲੇ ਪੱਧਰ ਤੱਕ ਪਹੁੰਚ ਸਕੇ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਵਾਤਾਵਰਣ ਦੀ ਸੰਭਾਲ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਰਕਾਰ ਸੜ ਕੇ ਸੁਆਹ ਹੋਈ ਕਣਕ ਦੇ ਪੀੜ੍ਹਤ ਕਿਸਾਨਾਂ ਦੀ ਅਤਿਅੰਤ ਔਖੇ ਤੇ ਦੁਖਦਾਈ ਸਮੇਂ ਸਾਰ ਲਵੇ: ਤਲਵਿੰਦਰ ਹੀਰ

ਸਰਕਾਰ ਸੜ ਕੇ ਸੁਆਹ ਹੋਈ ਕਣਕ ਦੇ ਪੀੜ੍ਹਤ ਕਿਸਾਨਾਂ ਦੀ ਅਤਿਅੰਤ ਔਖੇ ਤੇ ਦੁਖਦਾਈ ਸਮੇਂ ਸਾਰ ਲਵੇ: ਤਲਵਿੰਦਰ ਹੀਰ
ਮਾਹਿਲਪੁਰ (ਰਵੀ ਬੱਗਾ) ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਥਾਣਾ ਚੱਬੇਵਾਲ ਦੇ ਅਧੀਨ ਪੈਂਦੇ ਪਿੰਡ ਨੰਗਲ ਖਿਲਾੜੀਆਂ ਤੇ ਸੇਰਪੁਰ ਦੇ ਖੇਤਾਂ ਵਿੱਚ ਕੱਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਸੜ੍ਹ ਕੇ ਸੁਆਹ ਹੋ ਗਈ।ਬਾਅਦ ਦੁਪਹਿਰ ਜਦੋਂ ਕਿਸਾਨ ਲਾਗਲੇ ਖੇਤਾਂ ਵਿੱਚ ਕਣਕ ਦੀ ਵਾਢੀ ਕਰਵਾ ਰਹੇ ਸਨ ਤਾਂ ਦੇਖਿਆ ਕਿ ਜਤਿੰਦਰ ਸਿੰਘ ਪੁੱਤਰ ਮਝੈਲ ਸਿੰਘ ਦੇ ਖੇਤ ਚੋਂ ਅੱਗ ਦੀਆਂ ਲਪਟਾਂ ਦਿਖਾਈ ਦਿੱਤੀਆਂ ਜੋ ਇੱਕਦਮ ਭਿਆਨਕ ਰੂਪ ਧਾਰਨ ਕਰ ਗਈਆਂ।ਜਿਸ ਨਾਲ ਕਿਸਾਨਾਂ ਦੀ ਬਿਲਕੁਲ ਤਿਆਰ ਸੋਨੇ ਵਰਗੇ ਕਣਕ ਦੀ ਫ਼ਸਲ ਸੜ੍ਹ ਕੇ ਸੁਆਹ ਹੋ ਗਈ।ਪੀੜ੍ਹਤ ਕਿਸਾਨਾਂ ਨੇ ਖੁਦ ਇਕੱਠੇ ਹੋ ਕੇ ਪਾਣੀ ਦੇ ਟੈਂਕਰਾਂ ਰਾਹੀਂ ਛਿੜਕਾਅ ਅਤੇ ਟਰੈਕਟਰਾਂ ਨਾਲ ਖੇਤ ਵਾਹ ਜਾਨ ਜੋਖ਼ਮ ਵਿੱਚ ਪਾ ਕੇ ਅੱਗ ਨੂੰ ਜ਼ਿਆਦਾ ਰਕਬੇ ਚ ਫੈਲਣ ਤੋਂ ਰੋਕਿਆ।ਬਾਅਦ 'ਚ ਫਾਇਰ ਬ੍ਰਿਗੇਡ ਵੀ ਕਿਸਾਨਾਂ ਦੀ ਮੱਦਦ ਲਈ ਮੌਕੇ ਤੇ ਪਹੁੰਚ ਗਈ ਜਿਸ ਨਾਲ ਬਹੁਤ ਵੱਡਾ ਨੁਕਸਾਨ ਹੋਣ ਤੋਂ ਤਾਂ ਬਚਾਅ ਹੋ ਗਿਆ ਪਰ ਕੁੱਝ ਕਿਸਾਨਾਂ ਦੀ ਮਿਹਨਤ ਸੜ੍ਹ ਕੇ ਸੁਆਹ ਬਣ ਗਈ।ਅੱਜ ਪੀੜ੍ਹਤ ਕਿਸਾਨਾਂ ਰਣਜੀਤ ਸਿੰਘ ਪੁੱਤਰ ਅਵਤਾਰ ਸਿੰਘ ਨੁਕਸਾਨਿਆ ਰਕਬਾ ਸੇਰਪੁਰ,ਜਤਿੰਦਰ ਸਿੰਘ ਪੁੱਤਰ ਮਝੈਲ ਸਿੰਘ ਰਕਬਾ ਨੰਗਲ ਖਿਲਾੜੀਆਂ ਤੇ ਬ੍ਰਹਮਜੋਤ ਸਿੰਘ ਪੁੱਤਰ ਦਾਨ ਸਿੰਘ ਰਕਬਾ ਸੇਰਪੁਰ ਨਾਲ ਦੁੱਖ ਵੰਡਾਉਣ ਤੇ ਹਰ ਤਰ੍ਹਾਂ ਦੀ ਸਬੰਧਿਤ ਮੱਦਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਕਿਸਾਨ ਆਗੂ ਤਲਵਿੰਦਰ ਸਿੰਘ ਹੀਰ ਨੰਗਲ ਖਿਲਾੜੀਆਂ ਨੇ ਮੌਕੇ ਤੇ ਪਹੁੰਚ ਕੇ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਨੂੰ ਸਰਕਾਰ ਕੋਲੋਂ ਨੁਕਸਾਨ ਦੀ ਭਰਪਾਈ ਕਰਵਾਉਣ ਦਾ ਭਰੋਸਾ ਦਿਵਾਇਆ।ਉਨ੍ਹਾਂ ਮੌਕੇ ਤੋਂ ਸਬੰਧਤ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੂੰ ਕਿਸਾਨਾਂ ਦੀ ਕਣਕ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਤੇ ਪੀੜ੍ਹਤ ਕਿਸਾਨਾਂ ਨਾਲ ਵੀ ਮਹਿਕਮੇ ਦੇ ਕਰਮਚਾਰੀਆਂ ਦੀ ਗੱਲ ਕਰਾਈ।ਉਨ੍ਹਾਂ ਨੇ ਸਰਕਾਰ ਨੂੰ ਆਪਣੀਂ ਜ਼ਿੰਮੇਵਾਰੀ ਸਮਝਦੇ ਹੋਏ ਜਲਦ ਤੋਂ ਜਲਦ ਪੀੜ੍ਹਤ ਕਿਸਾਨਾਂ ਦੇ ਨੁਕਸਾਨ ਦਾ ਮੌਕੇ ਤੇ ਪਹੁੰਚ ਕੇ ਜਾਇਜ਼ਾ ਲੈਣ ਤੇ ਸਰਕਾਰ ਪਾਸੋਂ ਵੱਧ ਤੋਂ ਵੱਧ ਸਹਾਇਤਾ ਦਿਵਾਉਣ ਲਈ ਵੀ ਬੇਨਤੀ ਕੀਤੀ ਕਿਉਂਕਿ ਕਿਸਾਨ ਠੇਕੇ ਤੇ ਜ਼ਮੀਨ ਲੈ ਕੇ ਖੇਤੀ ਕਰਦੇ ਸਨ ਜਿਸ ਨਾਲ ਉਨ੍ਹਾਂ ਨੂੰ ਦੋਹਰੀ ਮਾਰ ਸਹਿਣੀ ਪੈ ਰਹੀ ਹੈ।ਉਨਾਂ ਕਿਹਾ ਕਿ ਜਿਹੜੇ ਪਿੰਡ ਵਾਸੀਆਂ ਨੇ ਆਪਣੇ ਜਾਨ ਮਾਲ ਨੂੰ ਖ਼ਤਰੇ ਵਿੱਚ ਪਾ ਕੇ ਨਾਲ ਲੱਗਦੀ ਵੱਡੇ ਰਕਬੇ ਚ ਖੜੀ ਕਣਕ ਦੀ ਫਸਲ ਨੂੰ ਸੜਨ ਤੋਂ ਬਚਾਇਆ ਸਰਕਾਰ ਉਨ੍ਹਾਂ ਦੀ ਵੀ ਹੌਂਸਲਾ ਅਫਜ਼ਾਈ ਜ਼ਰੂਰ ਕਰੇ।ਉਨਾਂ ਸਾਰੇ ਕਿਸਾਨ ਮਜ਼ਦੂਰ ਭਰਾਵਾਂ ਨੂੰ ਇਹੋ ਜਿਹੇ ਸਮੇਂ ਸੰਕਟ ਨੂੰ ਟਾਲਣ ਲਈ ਇੱਕਜੁੱਟ ਤੇ ਚੌਕੰਨੇ ਰਹਿਣ ਲਈ ਵੀ ਕਿਹਾ।

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਾਈ ਸਕੂਲ ਭੀਣ ਵਿਖੇ ਪੌਦੇ ਲਗਾ ਕੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਾਈ ਸਕੂਲ ਭੀਣ ਵਿਖੇ ਪੌਦੇ ਲਗਾ ਕੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ 

ਨਵਾਂ ਸ਼ਹਿਰ :22 ਅਪ੍ਰੈਲ - ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਮਿਸ. ਪ੍ਰਿਆ ਸੂਦ ਜੀਆਂ ਦੇ ਦਿਸ਼ਾqq ਨਿਰਦੇਸ਼ਾ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਜੀਆਂ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋਂ ਗੌਰਮਿੰਟ ਹਾਈ ਸਕੂਲ, ਭੀਨ.ਸ.ਭ.ਸ ਨਗਰ ਵਿਖੇ ਵਿਸ਼ਵ ਧਰਤ ਦਿਵਸ ਮਨਾਇਆ ਗਿਆ ।

ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਹੀਦ ਭਗਤ ਸਿੰਘ ਨਗਰ ਦੇ ਮਿਸ ਜਸਨਦੀਪ, ਪੈਨਲ ਲਾਇਰ ਅਤੇ ਪੈਰਾ ਲੀਗਲ ਵਲੰਟੀਅਰਜ਼ ਸ੍ਰੀ ਦੇਸ ਰਾਜ ਬਾਲੀ, ਸ੍ਰੀ ਕਸ਼ਮੀਰ ਸਿੰਘ ਅਤੇ ਸ਼੍ਰੀ ਵਾਸੂਦੇਵ ਪ੍ਰਦੇਸੀ ਵੱਲੋ ਗੋਰਮਿੰਟ ਹਾਈ ਸਕੂਲ, ਭੀਨ ਵਿਖੇ ਪੌਦੇ ਲਗਾਏ ਗਏ । ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋ ਵਿਦਿਆਰਥੀਆਂ ਨੂੰ ਵਿਸ਼ਵ ਧਰਤੀ ਦਿਵਸ ਦੀਆ ਵਧਾਈਆ ਦਿੰਦੇ ਹੋਏ ਉਹਨਾਂ ਨੂੰ ਦੱਸਿਆ ਕਿ ਇਹ ਦਿਨ ਹਰ ਸਾਲ 22 ਅਪ੍ਰੈਲ ਨੂੰ ਪੂਰੇ ਸੰਸਾਰ ਵਿੱਚ ਮਨਾਇਆ ਜਾਦਾ ਹੈ ਇਸ ਦਿਨ ਦੀ ਸਥਾਪਨਾ ਵਾਤਾਵਰਣ ਅਤੇ ਇਸ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਲਈ ਕੀਤੀ ਗਈ ਹੈ। ਇਸ ਵਿਸ਼ਵ ਧਰਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਧਰਤੀ ਦੀ ਸਾਂਭ-ਸੰਭਾਲ ਕਰਨਾ, ਧਰਤੀ ਨੂੰ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾ ਤੋਂ ਬਚਾਉਣਾ ਅਤੇ ਧਰਤੀ ਦੀ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕਤ ਕਰਨਾ ਹੈ । ਉਹਨਾਂ ਕਿਹਾ ਸਾਨੂੰ ਸਭ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਜਰੂਰਤ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਦੇ ਦਫਤਰ ਦੇ ਨੰਬਰ 01823-223511 ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਨੰਬਰ 15100 ਤੇ ਕਾਲ ਕਰਕੇ ਮੁਫਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਲੈ ਸਕਦਾ ਹੈ। ਇਸ ਤੋਂ ਇਲਾਵਾ ਮਿਤੀ 09.05.2026 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵਿਦਿਆਰਥੀਆ ਨੂੰ ਜਾਗਰੂਕਤ ਕੀਤਾ ਗਿਆ

1

Wednesday, 22 April 2026

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਏਮਜ਼ ਰਿਸ਼ੀਕੇਸ਼ ਵਿਖੇ ਦੋ ਇਨਾਮ ਜਿੱਤ ਕੇ ਇਤਿਹਾਸ ਰਚਿਆ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਏਮਜ਼ ਰਿਸ਼ੀਕੇਸ਼ ਵਿਖੇ ਦੋ ਇਨਾਮ ਜਿੱਤ ਕੇ ਇਤਿਹਾਸ ਰਚਿਆ
ਬੰਗਾ 22 ਅਪ੍ਰੈਲ () ਗੁਰੂ ਨਾਨਕ ਪੈਰਾ ਮੈਡਕਲ ਕਾਲਜ ਢਾਹਾਂ ਕਲੇਰਾਂ ਦੇ ਦੋ ਵਿਦਿਆਰਥੀਆਂ ਜਸ਼ਨਪ੍ਰੀਤ ਕੌਰ,ਅਤੇ ਅਦਿੱਤੀ ਕੌਰ ਨੇ ਬੀਤੇ ਦਿਨੀ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਰਿਸ਼ੀਕੇਸ਼ ਵਿਖੇ "ਐਡਵਾਂਸਡ ਟੈਕਨਾਲੋਜੀਜ਼ ਇਨ ਅਨੈਸਥੀਸੀਆ ਐਂਡ ਓ.ਟੀ. ਪ੍ਰੈਕਟਿਸ" ਕਾਨਫਰੰਸ ਮੌਕੇ ਹੋਏ ਵੱਡੇ ਮੁਕਾਬਲੇ ਵਿਚੋਂ ਦੋ ਇਨਾਮ ਜਿੱਤ ਕੇ ਇਤਿਹਾਸ ਰਚਿਆ ਹੈ । ਇਹ ਜਾਣਕਾਰੀ ਕਾਲਜ ਦੇ ਵਾਈਸ ਪ੍ਰਿੰਸੀਪਲ ਰਾਜਦੀਪ ਥਿਦਵਾਰ ਨੇ ਦਿੱਤੀ । ਉਹਨਾਂ ਦੱਸਿਆ ਕਿ ਏਮਜ਼ ਰਿਸ਼ੀਕੇਸ਼ ਵਿਚ ਹੋਈ ਨੈਸ਼ਨਲ ਪੱਧਰ ਦੀ ਇਸ ਕਾਨਫਰੰਸ ਵਿਚ ਰਿਸਰਚ ਐਬਸਟਰੈਕਟ ਕੰਪੀਟੀਸ਼ਨ ਕਰਵਾਇਆ ਗਿਆ, ਜਿਸ ਵਿੱਚ ਦੇਸ਼ ਦੇ ਵੱਖ ਵੱਖ ਕਾਲਜਾਂ ਦੇ ਲਗਭਗ 800 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਭਿਤਾ ਦਾ ਪ੍ਰਦਰਸ਼ਨ ਕਰਦੇ ਹੋਏ ਕਾਲਜ ਦੇ ਵਿਦਿਆਰਥੀ ਜਸ਼ਨਪ੍ਰੀਤ ਕੌਰ ਪੁੱਤਰੀ ਬਲਦੇਵ ਸਿੰਘ-ਸ੍ਰੀਮਤੀ ਹਰਜਿੰਦਰ ਕੌਰ ਜ਼ਿਲ੍ਹਾ ਜਲੰਧਰ (ਬੀ.ਐਸ.ਸੀ. ਆਪ੍ਰੇਸ਼ਨ ਥੀਏਟਰ ਟੈਕਨਾਲੋਜੀ, ਚੌਥਾ ਸਮੈਸਟਰ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅਦਿੱਤੀ ਕੌਰ ਪੁੱਤਰੀ ਜਸਵੰਤ ਸਿੰਘ-ਸ੍ਰੀਮਤੀ ਮਿਨਾਕਸ਼ੀ, ਨਵਾਂਸ਼ਹਿਰ (ਬੀ.ਐਸ.ਸੀ. ਆਪ੍ਰੇਸ਼ਨ ਥੀਏਟਰ ਟੈਕਨਾਲੋਜੀ, ਚੌਥਾ ਸਮੈਸਟਰ) ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਕਾਨਫਰੰਸ ਵਿਚ ਮੈਡਮ ਪਿਊਸ਼ੀ ਯਾਦਵ ਸਹਾਇਕ ਪ੍ਰੋਫੈਸਰ ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ ਨੂੰ ਰਸਮੀ ਤੌਰ 'ਤੇ ਇੰਡੀਅਨ ਸੋਸਾਇਟੀ ਆਫ਼ ਟੈਕਨਾਲੋਜਿਸਟਸ ਦੇ ਸਰਪ੍ਰਸਤ ਵਜੋਂ ਚੁਣਿਆ ਗਿਆ, ਜਿਸ ਨੇ ਪੈਰਾ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਪਾਏ ਵਿਸ਼ੇਸ਼ ਯੋਗਦਾਨ ਨੂੰ ਮਾਨਤਾ ਦਿੱਤੀ । ਉਹਨਾਂ ਦੀ ਇਹ ਚੋਣ ਸ਼ੇਸ਼ਨਾਥ ਯਾਦਵ (ਪ੍ਰਧਾਨ, ਆਈਐਸਟੀ),ਰਾਜੀਵ ਕੁਮਾਰ ਸਕਸੈਨਾ (ਸੀਨੀਅਰ ਵਾਈਸ ਪ੍ਰੈਜ਼ੀਡੈਂਟ), ਮਨੋਜ ਕੁਮਾਰ (ਵਾਈਸ ਪ੍ਰੈਜ਼ੀਡੈਂਟ), ਮੁਹੰਮਦ ਮਕਸੂਦ ਆਲਮ (ਵਾਈਸ ਪ੍ਰੈਜ਼ੀਡੈਂਟ), ਸ਼੍ਰੀ ਨਰੇਸ਼ ਕੁਮਾਰ (ਖਜ਼ਾਨਚੀ), ਸ਼੍ਰੀਮਤੀ ਮੋਨਿਕਾ ਵੇਦਰਾਜ ਜਾਧਵ (ਜਨਰਲ ਸੈਕਟਰੀ), ਸ਼੍ਰੀ ਪ੍ਰਸ਼ਾਂਤ ਮੌਰਿਆ (ਸਕੱਤਰ),  ਹੇਮੰਤ ਕੁਮਾਰ (ਸੰਯੁਕਤ ਸੈਕਟਰੀ) ਅਤੇ ਸ਼੍ਰੀਮਤੀ ਮਮਤਾ ਸ਼ਰਮਾ ਵੱਲੋਂ ਕੀਤੀ ਗਈ ।
                  ਇਸ ਮੌਕੇ ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਕਾਲਜ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਮੂਹ ਟਰੱਸਟ ਵੱਲੋਂ ਦੋਵਾਂ ਜੇਤੂ ਵਿਦਿਆਰਥੀਆਂ ਜਸ਼ਨਪ੍ਰੀਤ ਕੌਰ, ਅਦਿੱਤੀ ਕੌਰ ਅਤੇ ਮੈਡਮ ਪਿਊਸ਼ੀ ਯਾਦਵ ਨੂੰ ਉਹਨਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਵਿਸ਼ੇਸ਼ ਸਨਮਾਨ ਕੀਤਾ । ਉਹਨਾਂ ਕਿਹਾ ਕਿ ਏਮਜ਼ ਰਿਸ਼ੀਕੇਸ਼ ਵਿਖੇ ਕੌਮੀ ਪੱਧਰ ਦੀ ਕਾਨਫਰੰਸ ਵਿਚ ਇਨਾਮ ਪ੍ਰਾਪਤ ਕਰਨ ਦੀ ਇਤਿਹਾਸਕ ਜਿੱਤ, ਸਾਡੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਕਰਵਾਈ ਸਖ਼ਤ ਮਿਹਨਤ ਦਾ ਨਤੀਜਾ ਹੈ ।  ਜਿਸ ਲਈ ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ ਵਧਾਈ ਦੇ ਪਾਤਰ ਹਨ।   ਇਸ ਮੌਕੇ ਮਹਿੰਦਰ ਪਾਲ ਸਿੰਘ ਦਫਤਰ ਸੁਪਰਡੈਂਟ, ਆਪ੍ਰੇਸ਼ਨ ਥੀਏਟਰ ਟੈਕਨਾਲੋਜੀ ਦੇ ਸਹਾਇਕ ਪ੍ਰੋਫੈਸਰ ਸਿੰਘ ਅੰਜਲੀ ਜੈਅ ਅਤੇ ਸਹਾਇਕ ਪ੍ਰੋਫੈਸਰ ਧੀਰ ਸਿੰਘ ਵੀ ਹਾਜ਼ਰ ਸਨ । ਵਰਨਣਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਮੈਡੀਕਲ ਅਤੇ ਐਜੂਕੇਸ਼ਨਲ ਟਰੱਸਟ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਪੰਜਾਬ ਵਿਚ ਪੈਰਾ ਮੈਡੀਕਲ ਵਿਦਿਆ ਦੇ ਖੇਤਰ ਦਾ ਇੱਕ ਪ੍ਰਮੁੱਖ ਸਿੱਖਿਆ ਅਦਾਰਾ ਹੈ ਅਤੇ ਜਿਸ ਦੇ ਵਿਦਿਆਰਥੀ ਲਗਾਤਾਰ ਰਾਸ਼ਟਰੀ ਪੱਧਰ ਦੀਆਂ ਅਕਾਦਮਿਕ ਕਾਨਫਰੰਸਾਂ ਵਿਚ ਟੌਪ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਮ ਰੋਸ਼ਨ ਕਰ ਰਹੇ ਹਨ ।
ਤਸਵੀਰ : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਜੇਤੂ  ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨਾਲ ਹਨ ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ  

Uploaded Image

Tuesday, 21 April 2026

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖ਼ਰੀਦ ਦਾ ਕੰਮ ਜੋਰਾਂ ਸ਼ੋਰਾਂ ’ਤੇ - ਡਿਪਟੀ ਕਮਿਸ਼ਨਰ


• ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
• ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 418666 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ
‎‎ਫਿਰੋਜ਼ਪੁਰ, 21 ਅਪ੍ਰੈਲ (ਹੀਰਾ ਲਾਲ ਪੱਤਰਕਾਰ)ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦਾ ਕੰਮ ਜੋਰਾਂ ਸ਼ੋਰਾਂ ਤੇ ਚੱਲ ਰਿਹਾ ਹੈ ਅਤੇ ਕਣਕ ਦੀ ਖਰੀਦ ਸਬੰਧੀ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 418666 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ ਜਿਸ ਵਿਚੋਂ ਹੁਣ ਤੱਕ ਕੁੱਲ 379443 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਪਨਗ੍ਰੇਨ ਵਲੋਂ 116407 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 109671 ਮੀਟ੍ਰਿਕ ਟਨ, ਪਨਸਪ ਵਲੋਂ 96640 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 56725 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਫ਼ਸਲ ਦੀ ਖਰੀਦੇ ਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਮੰਡੀਆਂ ਵਿਚ ਖਰੀਦ ਸਬੰਧੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਾ ਆਵੇ।

ਗੈਰ-ਕਾਨੂੰਨੀ ਸ਼ਰਾਬ ਦੇ ਖਿਲਾਫ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ


ਮੰਡ ਖੇਤਰਾਂ ‘ਚ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਵੱਡੀ ਮਾਤਰਾ ਵਿੱਚ ਲਾਹਨ ਅਤੇ ਸ਼ਰਾਬ ਬਰਾਮਦ

ਹੁਸ਼ਿਆਰਪੁਰ, 21 ਅਪ੍ਰੈਲ ( ਪ੍ਰਸ਼ੋਤਮ ਲਾਲ ਦੜੋਚ) ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਗੈਰ-ਕਾਨੂੰਨੀ ਸ਼ਰਾਬ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਵੇਰੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਐਕਸਾਈਜ਼ ਸਰਕਲ ਦਸੂਹਾ ਅਧੀਨ ਸੰਵੇਦਨਸ਼ੀਲ ‘ਮੰਡ’ ਖੇਤਰਾਂ ਵਿੱਚ ਵੱਡੇ ਪੱਧਰ ‘ਤੇ ਅੰਤਰ-ਜ਼ਿਲ੍ਹਾ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦਾ ਮਕਸਦ ਗੈਰ-ਕਾਨੂੰਨੀ ਸ਼ਰਾਬ ਦੀ ਤਿਆਰੀ ‘ਤੇ ਰੋਕ ਲਗਾਉਣਾ, ਮਾਲਿਆ ਨੁਕਸਾਨ ਨੂੰ ਰੋਕਣਾ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣਾ ਸੀ।
       ਇਸ ਮੁਹਿੰਮ ਦੀ ਕੁੱਲ ਨਿਗਰਾਨੀ ਐਸ.ਐਸ.ਪੀ. ਸੰਦੀਪ ਮਲਿਕ ਅਤੇ ਸਹਾਇਕ ਆਬਕਾਰੀ ਕਮਿਸ਼ਨਰ ਹਨੁਵੰਤ ਸਿੰਘ ਵੱਲੋਂ ਕੀਤੀ ਗਈ, ਜਦਕਿ ਮੌਕੇ ‘ਤੇ ਕਾਰਵਾਈ ਦੀ ਅਗਵਾਈ ਆਬਕਾਰੀ ਅਧਿਕਾਰੀ ਹੁਸ਼ਿਆਰਪੁਰ-2 ਪ੍ਰੀਤ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੇ ਨਾਲ ਡੀ.ਐਸ.ਪੀ. ਦਸੂਹਾ ਹਰਗੁਰਦੇਵ ਸਿੰਘ, ਐਸ.ਐਚ.ਓ. ਦਸੂਹਾ ਅਮਰਜੀਤ ਕੌਰ, ਐਸ.ਐਚ.ਓ. ਤਲਵਾੜਾ ਸਤਪਾਲ ਸਿੰਘ ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।
          ਇਸ ਸਾਂਝੀ ਅੰਤਰ-ਜ਼ਿਲ੍ਹਾ ਮੁਹਿੰਮ ਵਿੱਚ ਹੁਸ਼ਿਆਰਪੁਰ ਆਬਕਾਰੀ ਵਿਭਾਗ, ਗੁਰਦਾਸਪੁਰ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਭਾਗ ਲਿਆ। ਆਬਕਾਰੀ ਟੀਮ ਵਿੱਚ ਇੰਸਪੈਕਟਰ ਪਰਵਿੰਦਰ ਕੁਮਾਰ, ਅਜੈ ਕੁਮਾਰ, ਰਸ਼ਪਾਲ ਸਿੰਘ, ਲਵਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਸ਼ਾਮਲ ਰਹੇ, ਜਦਕਿ ਗੁਰਦਾਸਪੁਰ ਰੇਂਜ ਤੋਂ ਇੰਸਪੈਕਟਰ ਦੀਪਕ, ਪੰਕਜ ਗੁਪਤਾ ਅਤੇ ਕਸ਼ਮੀਰ ਸਿੰਘ ਨੇ ਸਹਿਯੋਗ ਦਿੱਤਾ।
        ਸਹਾਇਕ ਕਮਿਸ਼ਨਰ ਹਨੁਵੰਤ ਸਿੰਘ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਸਵੇਰੇ ਲਗਭਗ 6 ਵਜੇ ਸ਼ੁਰੂ ਹੋਈ ਅਤੇ ਛੇ ਘੰਟਿਆਂ ਤੋਂ ਵੱਧ ਸਮੇਂ ਤੱਕ ਜਾਰੀ ਰਹੀ। ਇਸ ਦੌਰਾਨ ਬਿਆਸ ਦਰਿਆ ਦੇ ਕਿਨਾਰੇ ਸਥਿਤ ਸੰਵੇਦਨਸ਼ੀਲ ‘ਮੰਡ’ ਖੇਤਰਾਂ, ਖ਼ਾਸ ਕਰਕੇ ਪਿੰਡ ਭਿਖੋਵਾਲ, ਟੇਰਕਿਆਨਾ ਅਤੇ ਸੈਦਪੁਰ ਵਿੱਚ ਵਿਸਥਾਰ ਨਾਲ ਤਲਾਸ਼ੀ ਕੀਤੀ ਗਈ। ਔਖੀਆਂ ਭੂਗੋਲਿਕ ਸਥਿਤੀਆਂ ਅਤੇ ਪਾਣੀ ਦੇ ਸਰੋਤਾਂ ਦੇ ਨੇੜੇ ਹੋਣ ਕਾਰਨ ਇਹ ਇਲਾਕੇ ਗੈਰ-ਕਾਨੂੰਨੀ ਸ਼ਰਾਬ ਬਣਾਉਣ ਲਈ ਸੰਵੇਦਨਸ਼ੀਲ ਮੰਨੇ ਜਾਂਦੇ ਹਨ।
            ਕਾਰਵਾਈ ਦੌਰਾਨ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਿੱਚ ਵਰਤੀ ਜਾਣ ਵਾਲੀ ਵੱਡੀ ਮਾਤਰਾ ਵਿੱਚ ਸਮੱਗਰੀ ਬਰਾਮਦ ਕੀਤੀ ਗਈ, ਜਿਸਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ। ਬਰਾਮਦ ਸਮੱਗਰੀ ਵਿੱਚ 15 ਟੀਨ, 8 ਲੋਹੇ ਦੇ ਡਰੰਮ, 4 ਚੱਲਦੀਆਂ ਭੱਟੀਆਂ, 5 ਪਲਾਸਟਿਕ ਕੈਨ, 95 ਤ੍ਰਿਪਾਲਾਂ ਵਿੱਚ ਲਗਭਗ 50,000 ਕਿਲੋਗ੍ਰਾਮ ਲਾਹਨ (ਫਰਮੈਂਟਡ ਵਾਸ਼) ਅਤੇ 75 ਲੀਟਰ ਅਵੈਧ ਸ਼ਰਾਬ ਸ਼ਾਮਲ ਹੈ।
          ਸਹਾਇਕ ਕਮਿਸ਼ਨਰ ਆਬਕਾਰੀ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਗੈਰ-ਕਾਨੂੰਨੀ ਸਪਲਾਈ ਚੇਨ ਨੂੰ ਤੋੜਣ, ਮਾਲਿਆ ਦੀ ਰੱਖਿਆ ਕਰਨ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਸੰਵੇਦਨਸ਼ੀਲ ਖੇਤਰਾਂ ਵਿੱਚ ਅਜਿਹੀ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਆਬਕਾਰੀ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਇਹ ਸਾਂਝਾ ਯਤਨ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ‘ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਸ.ਤਲਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ 2 ਲੱਖ 11 ਹਜ਼ਾਰ ਰੁਪਏ ਦਾਨ

ਸ.ਤਲਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ 2 ਲੱਖ 11 ਹਜ਼ਾਰ ਰੁਪਏ ਦਾਨ
ਬੰਗਾ 21 ਅਪਰੈਲ () ਇਲਾਕੇ ਦੇ ਪ੍ਰਮੁੱਖ ਸਿਹਤ ਅਦਾਰੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ  ਸ.ਤਲਵਿੰਦਰ ਸਿੰਘ ਅਸਮਾਨਪੁਰ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਨੇ ਦੋ ਲੱਖ ਗਿਆਰਾਂ ਹਜ਼ਾਰ ਰੁਪਏ ਦਾਨ ਕੀਤੇ ਹਨ ।  ਅੱਜ ਢਾਹਾਂ ਕਲੇਰਾਂ ਵਿਖੇ ਉਹਨਾਂ ਨੇ ਇਹ ਦਾਨ ਦੀ ਰਾਸ਼ੀ ਲੋੜਵੰਦ ਮਰੀਜ਼ਾਂ ਦੇ ਇਲਾਜ ਤੇ ਸਾਂਭ ਸੰਭਾਲ ਵਿੱਚ ਸਹਾਇਤਾ ਕਰਨ ਲਈ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ  ਨੂੰ ਭੇਟ ਕੀਤੀ । ਉਹਨਾਂ ਨੇ ਪਿਛਲੇ 42 ਸਾਲਾਂ ਤੋਂ ਨਿਰੰਤਰ ਹਸਪਤਾਲ ਵੱਲੋ ਆਮ ਲੋਕਾਈ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਮੈਡੀਕਲ ਸੇਵਾਵਾਂ ਦੀ ਵੀ ਭਾਰੀ ਸ਼ਲਾਘਾ ਕੀਤੀ ।
ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਇਸ ਮੌਕੇ ਸ.ਤਲਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਦਾ ਨਿੱਘਾ ਸਵਾਗਤ ਕਰਦੇ ਹੋਏ ਹਸਪਤਾਲ ਦੇ ਲੋੜਵੰਦ ਮਰੀਜ਼ਾਂ ਲਈ ਦਾਨ ਦੇਣ ਲਈ ਧੰਨਵਾਦ ਕੀਤਾ। ਸ. ਢਾਹਾਂ ਨੇ ਸ.ਤਲਵਿੰਦਰ ਸਿੰਘ  ਅਤੇ ਉਹਨਾਂ ਸੁਪਤਨੀ  ਬੀਬੀ  ਕਿਰਪਾਲ ਕੌਰ ਦਾ ਸਨਮਾਨ ਵੀ ਕੀਤਾ ਅਤੇ ਉਹਨਾਂ ਵੱਲੋਂ ਲੋੜਵੰਦਾਂ ਦੀ ਮਦਦ ਕਰਨ ਦਾ ਉੱਦਮ ਕਰਕੇ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ । ਇਸ ਭਾਈਚਾਰਕ ਸਹਿਯੋਗ ਮੌਕੇ ਸ.ਜਗਜੀਤ ਸਿੰਘ ਮੀਤ ਸਕੱਤਰ, ਭਾਈ ਜੋਗਾ ਸਿੰਘ, ਸ.ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਅਤੇ ਸ. ਕੰਵਲਜੀਤ ਸਿੰਘ ਸੋਢੀ ਵੀ ਹਾਜ਼ਰ ਸਨ ।
ਤਸਵੀਰ : ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਦੇ ਪ੍ਰਧਾਨ ਸ. ਤਲਵਿੰਦਰ ਸਿੰਘ ਅਤੇ ਉਹਨਾਂ ਸੁਪਤਨੀ ਬੀਬੀ ਕਿਰਪਾਲ ਕੌਰ ਦਾ ਸਨਮਾਨ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਨਾਲ ਹਨ  ਸ.ਜਗਜੀਤ ਸਿੰਘ ਮੀਤ ਸਕੱਤਰ

Uploaded Image

Monday, 20 April 2026

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

-ਵਿਦੇਸ਼ੀ ਗੈਂਗਸਟਰਾਂ ਦੇ ਸਥਾਨਕ ਹੈਂਡਲਰਾਂ ਵਜੋਂ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
-ਗ੍ਰਿਫਤਾਰ ਕੀਤੇ ਦੋਸ਼ੀਆਂ ਵਿਚੋਂ ਇੱਕ ਬਟਾਲਾ ਵਿਖੇ ਪੁਲਿਸ ਪਾਰਟੀ ’ਤੇ ਹੋਈ ਗੋਲੀਬਾਰੀ ਮਾਮਲੇ ਵਿੱਚ ਵੀ ਹੈ ਸ਼ਾਮਲ : ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਮਲਿਕ
ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਸੋਨੂੰ ਵਾਸੀ ਪਿੰਡ ਪਥਰਾਲੀਆਂ (ਹੁਸ਼ਿਆਰਪੁਰ), ਸ਼ਿਵਮ ਭੰਡਾਰੀ ਵਾਸੀ ਧੀਨਾ (ਜਲੰਧਰ), ਸਾਹਿਲ ਮਸੀਹ ਉਰਫ ਮੋਨੂੰ ਵਾਸੀ ਪਿੰਡ ਪੱਖੋਕੇ ਟਾਹਲੀ (ਗੁਰਦਾਸਪੁਰ) ਅਤੇ ਰਮੇਲ ਰੌਜਰ ਵਾਸੀ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਸਥਾਨਕ ਹੈਂਡਲਰਾਂ ਵਜੋਂ ਕੰਮ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦੇ ਸਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਖ਼ਾਤਮਾ ਕੀਤਾ ਜਾ ਸਕੇ।
ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੜ੍ਹਸ਼ੰਕਰ ਦੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਅਤੇ ਸ਼ੱਕ ਦੇ ਆਧਾਰ ’ਤੇ ਇੱਕ ਆਈ-20 ਕਾਰ ਨੂੰ ਰੋਕਿਆ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਤਲਾਸ਼ੀ ਦੌਰਾਨ ਉਨ੍ਹਾਂ ਦੀ ਗੱਡੀ ਵਿੱਚੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਵੀ ਬਰਾਮਦ ਕੀਤੀ ਗਈ।
ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਸਾਹਿਲ ਮਸੀਹ, ਜੁਮਾਇਮ ਪੇਸ਼ਾ ਮੁਜਰਿਮ ਹੈ ਅਤੇ ਜ਼ਿਲ੍ਹਾ ਬਟਾਲਾ ਵਿੱਚ ਪੁਲਿਸ ਪਾਰਟੀ ’ਤੇ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ ਐਫਆਈਆਰ ਨੰਬਰ 61 ਮਿਤੀ 19-04-2026 ਨੂੰ ਹੁਸ਼ਿਆਰਪੁਰ ਵਿੱਚ ਗੜ੍ਹਸ਼ੰਕਰ ਦੇ ਪੁਲਿਸ ਥਾਣਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
--

ਢਾਹਾਂ ਕਲੇਰਾਂ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੀ ਅੱਠਵੀਂ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਵਿਚ 51 ਯੂਨਿਟ ਇੱਕਤਰ

ਢਾਹਾਂ ਕਲੇਰਾਂ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੀ ਅੱਠਵੀਂ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਵਿਚ 51 ਯੂਨਿਟ ਇੱਕਤਰ
ਬੰਗਾ 20 ਅਪ੍ਰੈਲ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਸੇਵਾ ਦੇ ਪੁੰਜ,  ਕੱਲਰੀ ਧਰਤੀ ਦੇ ਗੁਲਾਬ ਸਵ: ਬਾਬਾ ਬੁੱਧ ਸਿੰਘ ਢਾਹਾਂ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਉਹਨਾਂ ਦੀ ਅੱਠਵੀਂ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਯੋਜਿਤ ਕੀਤਾ ਗਿਆ । ਇਸ ਦਾ ਉਦਘਾਟਨ ਸੀਤਲ ਸਿੰਘ ਸਿੱਧੂ ਸੀਨੀਅਰ ਟਰੱਸਟ ਮੈਂਬਰ ਅਤੇ ਹਰਿੰਦਰ ਕੌਰ ਢਾਹਾਂ (ਸਪੁੱਤਰੀ ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ) ਨੇ ਕੀਤਾ । ਇਸ ਮੌਕੇ 51 ਖੂਨਦਾਨੀ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਆਪਣਾ ਖੂਨਦਾਨ ਕੀਤਾ।
       ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ  ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਏ ਅਤੇ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਸ਼ਰਧਾ ਦੇ ਫੁੱਲ ਭੇਟ ਕਰਦੇ ਕਿਹਾ ਕਿ ਬਾਬਾ ਜੀ ਨੇ ਢਾਹਾਂ ਕਲੇਰਾਂ ਵਿਖੇ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਦੀ ਸਥਾਪਨਾ ਕਰਕੇ ਜਨਤਕ ਸੇਵਾਵਾਂ ਦੇ ਖੇਤਰ ਵਿੱਚ ਇੱਕ ਨਵਾਂ ਇਤਿਹਾਸ ਰਚਿਆ । ਇਸ ਲਈ ਸਾਡਾ ਫਰਜ਼ ਹੈ ਕਿ ਅਸੀਂ ਬਾਬਾ ਜੀ ਦੇ ਲੋਕ ਸੇਵਾ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧਤਾ ਰੱਖੀਏ ਅਤੇ ਉਨ੍ਹਾਂ ਦੁਆਰਾ ਮਿੱਥੇ ਟੀਚੇ ਪੂਰੇ ਕਰੀਏ । ਉਹਨਾਂ ਦੱਸਿਆ ਕਿ ਬਾਬਾ ਜੀ ਦੀ ਅਗਵਾਈ ਵਿਚ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ, ਟਰੌਮਾ ਸੈਂਟਰ, ਬਲੱਡ ਸੈਂਟਰ, ਨਰਸਿੰਗ ਕਾਲਜ, ਪੈਰਾ ਮੈਡੀਕਲ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਸਥਾਪਿਤ ਕੀਤੇ ਗਏ, ਜੋ ਇਲਾਕਾ ਨਿਵਾਸੀਆਂ ਨੂੰ ਪਿਛਲੇ 42 ਸਾਲਾਂ ਤੋਂ ਉੱਤਮ ਵਿਦਿਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ ।
        ਇਸ ਸਵੈ-ਇਛੁੱਕ ਖੂਨਦਾਨ ਕੈਂਪ ਮੌਕੇ ਟਰੱਸਟ ਮੈਂਬਰਾਂ, ਇਲਾਕੇ ਦੇ ਪਤਵੰਤੇ ਸੱਜਣਾਂ, ਟਰੱਸਟ ਅਧੀਨ ਚੱਲਦੇ ਮੈਡੀਕਲ ਅਤੇ ਵਿਦਿਅਕ ਅਦਾਰਿਆਂ ਦੇ ਮੁਖੀਆਂ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬਾਬਾ ਜੀ  ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਖੂਨਦਾਨ ਦੀ ਮਹੱਤਤਾ ਸਬੰਧੀ ਵੀ ਜਾਗਰੂਕ ਕੀਤਾ ਗਿਆ । ਖੂਨਦਾਨ ਕਰਨ ਵਾਲੇ ਸਟਾਫ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਭੇਟ ਕਰਕੇ ਸਨਮਾਨ ਕੀਤਾ ਗਿਆ ।
      ਇਸ ਮੌਕੇ ਬੀਬੀ ਹਰਿੰਦਰ ਕੌਰ ਢਾਹਾਂ ਕੈਨੇਡਾ (ਸਪੁੱਤਰੀ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ), ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸੀਤਲ ਸਿੰਘ ਸਿੱਧੂ ਯੂ ਕੇ, ਮਲਕੀਅਤ ਸਿੰਘ ਬਾਹੜੋਵਾਲ, ਦਵਿੰਦਰ ਸਿੰਘ ਢਿੱਲੋਂ (ਸਾਰੇ ਟਰੱਸਟ ਮੈਂਬਰ),  ਹੁਨਰਦੀਪ ਸਿੰਘ ਬਰਾੜ ਐਚ ਆਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ ਰਾਹੁਲ ਗੋਇਲ ਬੀ ਟੀ ਉ, ਪ੍ਰਿੰਸੀਪਲ ਰਮਨਦੀਪ ਕੌਰ ਗੁਰੂ ਨਾਨਕ ਕਾਲਜ ਆਫ ਨਰਸਿੰਗ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਕੁਲਵੰਤ ਸਿੰਘ ਰੰਧਾਵਾ ਯੂ. ਐਸ. ਏ., ਭਾਈ ਜੋਗਾ ਸਿੰਘ, ਮਨਜੀਤ ਸਿੰਘ ਬਲੱਡ ਸੈਂਟਰ ਇੰਚਾਰਜ, ਡਾ. ਅਵਤਾਰ ਸਿੰਘ ਦੇਨੋਵਾਲ, ਹਰਪ੍ਰੀਤ ਸਿੰਘ ਆਸਟਰੇਲੀਆ, ਸਮੂਹ ਡਾਕਟਰ ਸਾਹਿਬਾਨ, ਵਿਭਾਗਾਂ ਦੇ ਇੰਚਾਰਜ, ਸਟਾਫ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ ।
ਤਸਵੀਰ: ਬਾਬਾ ਬੁੱਧ ਸਿੰਘ ਢਾਹਾਂ ਜੀ ਦੀ ਅੱਠਵੀਂ ਬਰਸੀ ਮੌਕੇ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਟਰੱਸਟ ਪ੍ਰਬੰਧਕ ਅਤੇ ਪਤਵੰਤੇ
Uploaded Image

Sunday, 19 April 2026

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਚਮੜੀ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ ਲੱਗਾ

*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਚਮੜੀ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ ਲੱਗਾ*
ਬੰਗਾ  19 ਅਪਰੈਲ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਚਮੜੀ ਦੇ ਰੋਗਾਂ ਦਾ ਮੁਫਤ ਚੈੱਕਅਪ ਕੈਂਪ ਅੱਜ ਹਸਪਤਾਲ ਦੀ ਉ ਪੀ ਡੀ ਵਿਚ ਲਗਾਇਆ ਗਿਆ । ਜਿਸ ਦਾ 284 ਮਰੀਜ਼ਾਂ ਨੇ ਮੁਫਤ ਚੈੱਕਅਪ ਕਰਵਾਕੇ ਲਾਭ ਪ੍ਰਾਪਤ ਕੀਤਾ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਇਹ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਲਗਾਇਆ ਗਿਆ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ।  ਸ. ਢਾਹਾਂ ਨੇ ਕਿਹਾ ਕਿ ਆਮ ਲੋਕਾਈ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਹਮੇਸ਼ਾ ਵਚਨਬੱਧ ਹੈ । ਅੱਜ ਦੇ ਇਸ ਕੈਂਪ ਵਿਚ ਚਮੜੀ ਰੋਗਾਂ ਦੇ ਮਾਹਿਰ ਡਾ. ਕਰਨ ਛਾਬੜਾ ਵੱਲੋਂ ਮਰੀਜ਼ਾਂ ਦੀ ਮੁਫਤ ਚੈੱਕਅਪ ਕੀਤਾ ਗਿਆ ਤੇ  ਉਹਨਾਂ ਨੇ ਮਰੀਜ਼ਾਂ ਨੂੰ ਚਮੜੀ ਦੀਆਂ ਬਿਮਾਰੀਆਂ ਤੋਂ ਬਚਾਅ ਰੱਖਣ ਲਈ ਵੀ ਜਾਗੁਰਕ ਕੀਤਾ । ਕੈਂਪ ਵਿਚ ਮਰੀਜ਼ਾਂ ਦੀ ਮੁਫਤ ਰਜਿਸਟਰੇਸ਼ਨ ਹੋਈ ਅਤੇ ਦਵਾਈਆਂ ਵੀ ਮੁਫ਼ਤ ਵੰਡੀਆਂ ਗਈਆਂ। ਇਸ  ਮੌਕੇ ਡਾ. ਕਰਨਬੀਰ ਸਿੰਘ ਬੱਲ ਮੈਡੀਕਲ ਅਫਸਰ, ਜੋਤੀ ਭਾਟੀਆ,  ਰਣਜੀਤ ਸਿੰਘ ਮਾਨ, ਕਰਨ ਸਰਗੰਲ, ਵਿਸ਼ਾਲ ਚੌਧਰੀ
, ਰਾਹੁਲ ਵਰਮਾ, ਵਿਵੇਕ ਅਰੋੜਾ, ਅਮਿਤ ਪੁਰੀ ਤੋਂ ਇਲਾਵਾ ਨਰਸਿੰਗ ਅਤੇ ਪੈਰਾ ਮੈਡੀਕਲ ਸਟਾਫ ਵੀ ਹਾਜ਼ਰ ਸੀ।
ਤਸਵੀਰ :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੱਗੇ ਮੁਫਤ ਚਮੜੀ ਦੇ ਰੋਗਾਂ ਦੇ ਮੁਫਤ ਕੈਂਪ ਵਿਚ ਡਾ. ਕਰਨ ਛਾਬੜਾ ਮਰੀਜ਼ਾਂ ਦੀ ਜਾਂਚ ਕਰਨ ਮੌਕੇ 
Uploaded Image

Friday, 17 April 2026

Fwd: Press Note

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

- ਸਿਹਤ ਕਾਰਡ ਬਣਾਉਣ ਲਈ ਐਨਰੋਲਮੈਂਟ ਪ੍ਰਕਿਰਿਆ ਦੀ ਪ੍ਰਗਤੀ ਦੀ ਵਿਸਥਾਰਪੂਰਵਕ ਸਮੀਖਿਆ

ਨਵਾਂਸ਼ਹਿਰ, 17 ਅਪ੍ਰੈਲ 2026: ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਪੰਜਾਬ ਦੀ ਡਾਇਰੈਕਟਰ ਡਾ. ਬਲਵਿੰਦਰ ਕੌਰ ਨੇ ਲੰਘੇ ਦਿਨੀਂ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਅਤੇ ਅਰਬਨ ਏਰੀਆ ਨਵਾਂਸ਼ਹਿਰ ਤੇ ਰਾਹੋਂ ਵਿਖੇ ਸਥਿਤ ਕਾਮਨ ਸਰਵਿਸ ਸੈਂਟਰਾਂ ਦਾ ਦੌਰਾ ਕਰਦੇ ਹੋਏ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਸਿਹਤ ਕਾਰਡ ਬਣਾਉਣ ਲਈ ਚੱਲ ਰਹੀ ਐਨਰੋਲਮੈਂਟ ਪ੍ਰਕਿਰਿਆ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਬੰਧਤ ਸਿਹਤ ਅਧਿਕਾਰੀਆਂ, ਕਾਮਨ ਸਰਵਿਸ ਸੈਂਟਰਾਂ ਦੇ ਆਪਰੇਟਰਾਂ ਅਤੇ ਫੀਲਡ ਸਟਾਫ ਨਾਲ ਗੱਲਬਾਤ ਕਰਕੇ ਯੋਜਨਾ ਦੀ ਪ੍ਰਗਤੀ ਅਤੇ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।

ਇਸ ਮੌਕੇ ਡਾ. ਬਲਵਿੰਦਰ ਕੌਰ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ “ਮੁੱਖ ਮੰਤਰੀ ਸਿਹਤ ਯੋਜਨਾ” ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਯੋਗ ਪਰਿਵਾਰਾਂ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਿਹਤ ਕਾਰਡ ਬਣਾਉਣ ਦੀ ਐਨਰੋਲਮੈਂਟ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਸੁਚਾਰੂ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਹਰ ਹੱਕਦਾਰ ਪਰਿਵਾਰ ਤੱਕ ਇਹ ਸਹੂਲਤ ਸਮੇਂ ਸਿਰ ਪਹੁੰਚਣੀ ਯਕੀਨੀ ਬਣਾਈ ਜਾਵੇ।

ਡਾ. ਬਲਵਿੰਦਰ ਕੌਰ ਨੇ ਆਸ਼ਾ ਵਰਕਰਾਂ ਅਤੇ ਹੋਰ ਫੀਲਡ ਸਟਾਫ ਨੂੰ ਹੋਰ ਉਤਸ਼ਾਹਿਤ ਕਰਦਿਆਂ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਐਨਰੋਲਮੈਂਟ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਸਕਣ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਮਿਊਨਿਟੀ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।

ਡਾ. ਬਲਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ “ਮੁੱਖ ਮੰਤਰੀ ਸਿਹਤ ਯੋਜਨਾ” ਸਰਕਾਰ ਦੀ ਇਕ ਮਹੱਤਵਪੂਰਨ ਲੋਕ-ਹਿਤੈਸ਼ੀ ਪਹਿਲ ਹੈ ਅਤੇ ਇਸਦੀ ਸਫਲਤਾ ਲਈ ਸਾਰੇ ਸਬੰਧਤ ਵਿਭਾਗਾਂ ਦੀ ਸਾਂਝੀ ਕੋਸ਼ਿਸ਼ ਬਹੁਤ ਜ਼ਰੂਰੀ ਹੈ। ਇਸ ਲਈ ਹਰ ਪੱਧਰ ‘ਤੇ ਟੀਮ ਵਰਕ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦੇ ਹੋਏ ਇਹ ਯਕੀਨੀ ਬਣਾਇਆ ਜਾਵੇ ਕਿ ਯੋਜਨਾ ਦਾ ਲਾਭ ਹਰੇਕ ਹੱਕਦਾਰ ਵਿਅਕਤੀ ਤੱਕ ਪਹੁੰਚੇ।

ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਮੌਜੂਦ ਸਨ। 
Uploaded Image Uploaded Image Uploaded Image Uploaded Image

ਮੁਕੇਰੀਆਂ 'ਚ ਨਵ-ਨਿਯੁਕਤ ਐੱਸ.ਐਚ.ਓ. ਹਰਜੀਤ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ


 

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਮੁਫ਼ਤ ਮੈਗਾ ਮੈਡੀਕਲ ਚੈੱਕਅੱਪ ਕੈਂਪ ਦਾ ਉਦਘਾਟਨ ਡੀ.ਸੀ. ਗੁਲਪ੍ਰੀਤ ਸਿੰਘ ਔਲਖ ਨੇ ਕੀਤਾ

ਹੈਡਿੰਗ 01
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਮੁਫ਼ਤ ਮੈਗਾ ਮੈਡੀਕਲ ਚੈੱਕਅੱਪ ਕੈਂਪ ਦਾ ਉਦਘਾਟਨ ਡੀ.ਸੀ. ਗੁਲਪ੍ਰੀਤ ਸਿੰਘ ਔਲਖ ਨੇ ਕੀਤਾ


ਹੈਡਿੰਗ 02
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਮੈਗਾ ਮੈਡੀਕਲ ਚੈੱਕਅੱਪ ਕੈਂਪ ਵਿਚ 870 ਮਰੀਜ਼ਾਂ ਦਾ ਚੈੱਕਅੱਪ
ਸਬ ਹੈਡਿੰਗ : ਕੈਂਪ ਦਾ ਉਦਘਾਟਨ ਡੀ.ਸੀ. ਗੁਲਪ੍ਰੀਤ ਸਿੰਘ ਔਲਖ ਨੇ ਕੀਤਾ


ਬੰਗਾ 17 ਅਪਰੈਲ ()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਲੋਕ ਸੇਵਾ ਹਿੱਤ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀ ਵਰ੍ਹੇਗੰਢ ਨੂੰ ਸਮਰਪਿਤ ਮੁਫ਼ਤ ਮੈਡੀਕਲ ਮੈਗਾ ਚੈੱਕਅੱਪ ਕੈਂਪ  ਲਗਾਇਆ ਗਿਆ ਜਿਸ ਦਾ 870 ਮਰੀਜ਼ਾਂ ਲਾਭ ਪ੍ਰਾਪਤ ਕੀਤਾ । ਇਸ ਕੈਂਪ ਦਾ ਉਦਘਾਟਨ ਗੁਲਪ੍ਰੀਤ ਸਿੰਘ ਔਲਖ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੇ ਕੀਤਾ ।  ਇਸ ਮੌਕੇ ਹੋਏ ਉਹਨਾਂ ਨੇ ਕਿਹਾ ਕਿ ਟਰੱਸਟ ਵੱਲੋਂ ਹਸਪਤਾਲ ਦੀ 42ਵੀੰ ਵਰ੍ਹੇਗੰਢ ਮੌਕੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਕੇ ਸ਼ਲਾਘਾਯੋਗ ਕਾਰਜ ਕੀਤਾ ਹੈ , ਜਿਸ ਨਾਲ ਲੋੜਵੰਦਾਂ ਨੂੰ ਮਿਆਰੀ ਮੈਡੀਕਲ ਸਹੂਲਤਾਂ ਮਿਲਣਗੀਆਂ। ਸ੍ਰੀ ਔਲਖ ਨੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਨੂੰ ਯਾਦ ਕੀਤਾ ਅਤੇ ਮੌਜੂਦਾ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਮਿਲ ਰਹੀਆਂ ਆਧੁਨਿਕ ਸਿਹਤ ਸੇਵਾਵਾਂ ਦੀ ਭਾਰੀ ਪ੍ਰਸੰਸਾ ਕੀਤੀ । ਉਹਨਾਂ ਨੇ ਆਪਣੇ ਵੱਲੋਂ ਅਤੇ ਪੰਜਾਬ ਸਰਕਾਰ ਵੱਲੋਂ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ।
  ਇਸ ਤੋਂ ਪਹਿਲਾਂ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਮੁੱਖ ਮਹਿਮਾਨ ਗੁਲਪ੍ਰੀਤ ਸਿੰਘ ਔਲਖ ਡਿਪਟੀ ਕਮਿਸ਼ਨਰ ਦਾ ਸਾਥੀ ਟਰੱਸਟ ਮੈਂਬਰਾਂ ਨਾਲ ਹਸਪਤਾਲ ਕੰਪਲੈਕਸ ਢਾਹਾਂ ਕਲੇਰਾਂ ਵਿਖੇ  ਨਿੱਘਾ ਸਵਾਗਤ ਕੀਤਾ ਅਤੇ ਉਹਨਾਂ ਇੱਥੇ ਚੱਲ ਰਹੇ ਅਦਾਰਿਆਂ ਬਾਬਤ ਜਾਣਕਾਰੀ ਸਾਂਝੀ ਕੀਤੀ ਅਤੇ ਟਰੱਸਟ ਦੀ ਡਾਕੂਮੈਂਟਰੀ  ਫਿਲਮ ਦਿਖਾਈ । ਇਸ ਮੌਕੇ ਉਹਨਾਂ ਨੇ ਕੈਂਪ ਨੂੰ ਸਫਲ ਕਰਨ ਲਈ ਸਮੂਹ ਸਟਾਫ ਅਤੇ ਇਲਾਕੇ ਦੇ ਲੋਕਾਂ ਦਾ ਹਾਰਦਿਕ ਧੰਨਵਾਦ ਕੀਤਾ ।
             ਅੱਜ ਦੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ   ਨਿਊਰੋਸਰਜਨ ਡਾ. ਜਸਦੀਪ ਸਿੰਘ ਸੈਣੀ, ਈ ਐਨ ਟੀ ਮਾਹਿਰ ਡਾ. ਬਲਵਿੰਦਰ ਸਿੰਘ, ਸੀਨੀਅਰ ਯੂਰੋਲਜਿਸਟ ਡਾ ਅਮਿਤ ਸੰਧੂ, ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ, ਜਨਰਲ ਸਰਜਨ ਡਾ ਮਾਨਵਦੀਪ ਸਿੰਘ ਬੈਂਸ, ਹੱਡੀਆਂ ਅਤੇ ਜੋੜਾਂ ਦੇ ਮਾਹਿਰ ਡਾ ਪਰਮਿੰਦਰ ਸਿੰਘ ਵਾਰੀਆ,  ਔਰਤ ਰੋਗਾਂ ਦੇ ਮਾਹਿਰ ਡਾ ਸ਼ਵੇਤ ਬਗਿੜਆ,ਬੱਚਿਆਂ ਦੇ ਮਾਹਿਰ ਡਾ ਹਰਤੇਸ਼ ਸਿੰਘ ਪਾਹਵਾ, ਡਾ. ਰਾਹੁਲ ਗੋਇਲ ਪੈਥੋਲਜਿਸਟ, ਚਿੱਟਾ ਮੋਤੀਆ ਅਪਰੇਸ਼ਨਾਂ ਦੇ ਮਾਹਿਰ ਡਾ. ਟੀ. ਅਗਰਵਾਲ, ਡੈਂਟਲ ਸਰਜਨ ਡਾ. ਜਗਜੀਤ ਸਿੰਘ, ਐਨਾਥੀਸੀਆ ਮਾਹਿਰ ਡਾ. ਦੀਪਕ ਦੁੱਗਲ, ਰੇਡੀਲੋਜਸਟ ਡਾ ਵਿਕਰਾਂਤ ਰਾਏ, ਫਿਜ਼ੀਉਥੈਰਾਪਿਸਟ ਡਾ. ਰਵੀਨਾ, ਉਪਟਰੋਮੀਟਰੀਅਸ ਦਲਜੀਤ ਕੌਰ ਨੇ ਕੈਂਪ ਵਿਚ ਆਏ 870 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੀਤਾ । ਇਸ ਕੈਂਪ ਵਿਚ ਮੁਫਤ ਡਾਕਟਰੀ ਸਲਾਹ ਤੋਂ ਇਲਾਵਾ ਮੁਫਤ ਥਾਇਰਾਇਡ ਟੈਸਟ, ਮੁਫਤ ਐਚ ਬੀ ਏ 1ਸੀ ਤੇ ਨਾਰਮਲ ਸ਼ੂਗਰ ਟੈਸਟ, ਅੱਖਾਂ ਦੇ ਚਿੱਟਾ ਮੋਤੀਆ ਦੇ ਮੁਫਤ ਆਪਰੇਸ਼ਨ, ਮੁਫਤ ਯੂਰੋਫਲੋਮੈਟਰੀ ਟੈਸਟ, ਨਿਊਰੋਪੈਥੀ, ਸਪਾਈਰੋਮੈਟਰੀ ਟੈਸਟ, ਮੁਫਤ ਈ.ਸੀ.ਜੀ., ਮੁਫਤ ਬੀ.ਐਮ.ਡੀ. ਟੈਸਟ, ਮੁਫਤ ਟੀ. ਬੀ. ਜਾਂਚ, ਬੱਚੇਦਾਨੀ ਦੀਆਂ ਰਸੌਲੀਆਂ ਤੇ ਲਕੋਰੀਆ ਦੀ ਮੁਫਤ ਜਾਂਚ, ਗਰਭਵਤੀ ਔਰਤਾਂ ਲਈ ਮੁਫ਼ਤ ਅਲਟਰਾਸਾਊਂਡ ਸਕੈਨ, ਔਰਤਾਂ ਵਿੱਚ ਛਾਤੀ ਦੀਆਂ ਗੰਢਾਂ ਦੀ ਮੁਫਤ ਜਾਂਚ, ਦੰਦਾਂ ਦੇ ਐਕਸਰੇ, ਖਰਾਬ ਦੰਦਾਂ ਨੂੰ ਕੱਢਣਾ ਅਤੇ ਬੱਚਿਆਂ ਦੇ ਟੇਢੇ ਮੇਢੇ ਦੰਦਾਂ ਦੀ ਜਾਂਚ  ਫਰੀ ਕੀਤੀ ਗਈ । ਇਸ ਮੌਕੇ ਯੂਰੋਲੋਜੀ ਦੇ ਮਰੀਜ਼ਾਂ ਨੂੰ ਅਲਟਰਾਸਾਊਂਡ ਸਕੈਨ ਤੇ 50% ਛੋਟ , ਦੰਦਾਂ ਦੀ ਸਫਾਈ ਤੇ ਫਿਲਿੰਗ ਤੇ 50 % ਛੋਟ, ਲੈਬ ਟੈਸਟਾਂ ਸੀ.ਬੀ.ਸੀ.,ਐਲ.ਐਫ.ਟੀ, ਆਰ.ਐਫ.ਟੀ, ਲਿਪਿਡ ਪ੍ਰੋਫਾਈਲ, ਯੂਰਿਕ ਐਸਿਡ, ਟ੍ਰਿਪਲ ਮਾਰਕਰ, ਵਿਟਾਮਿਨ ਬੀ 12, ਵਿਟਾਮਿਨ ਡੀ, ਕੈਂਸਰ ਟੈਸਟਾਂ  ਅਤੇ  ਐਕਸਰੇ  ਕਰਵਾਉਣ 'ਤੇ 50 % ਛੋਟ ਪ੍ਰਦਾਨ ਕੀਤੀ ਗਈ ।
       ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ  ਮੁਫ਼ਤ ਮੈਗਾ ਮੈਡੀਕਲ ਚੈੱਕਅੱਪ ਕੈਂਪ ਮੌਕੇ ਐਸ ਡੀ ਐਮ ਬੰਗਾ ਵਿਪਨ ਭੰਡਾਰੀ, ਹਰਪਾਲ ਸਿੰਘ,   ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸੀਤਲ ਸਿੰਘ ਸਿੱਧੂ ਯੂ ਕੇ, ਮਲਕੀਅਤ ਸਿੰਘ ਬਾਹੜੋਵਾਲ, ਦਵਿੰਦਰ ਸਿੰਘ ਢਿੱਲੋਂ ( ਸਾਰੇ ਟਰੱਸਟ ਮੈਂਬਰ), ਬੀਬੀ ਹਰਿੰਦਰ ਕੌਰ ਢਾਹਾਂ ਕੈਨੇਡਾ (ਸਪੁੱਤਰੀ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ), ਪ੍ਰੌ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਹੁਨਰਦੀਪ ਸਿੰਘ ਬਰਾੜ ਐਚ ਆਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਪ੍ਰਿੰਸੀਪਲ ਵਨੀਤਾ ਚੋਟ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਪ੍ਰਿੰਸੀਪਲ ਰਮਨਦੀਪ ਕੌਰ ਗੁਰੂ ਨਾਨਕ ਕਾਲਜ ਆਫ ਨਰਸਿੰਗ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸੁਰਜੀਤ ਮਜਾਰੀ ਅਤੇ ਜੋਤੀ ਭਾਟੀਆ ਉ ਪੀ ਇੰਚਾਰਜ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਫੋਟੋ ਕੈਪਸ਼ਨ :  ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਉਦਘਾਟਨ ਕਰਨ ਮੌਕੇ ਗੁਲਪ੍ਰੀਤ ਸਿੰਘ ਔਲਖ ਡਿਪਟੀ ਕਮਿਸ਼ਨਰ  ਨਾਲ ਸਹਿਯੋਗ ਕਰ ਰਹੇ ਹਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਪਤਵੰਤੇ

ਵਿਸ਼ੇਸ਼ ਨੋਟ : ਆਪ ਜੀ ਨੇ ਆਪਣੀ ਸਹੂਲਤ ਅਨੁਸਾਰ ਹੈਡਿੰਗ ਪ੍ਰਕਾਸ਼ਿਤ ਕਰਨ ਦੀ ਕਿਰਪਾਲਤਾ ਕਰਨਾ ਜੀ । 
Uploaded Image

Thursday, 16 April 2026

ਗੁਰੁ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ 10ਵੀ ਜਮਾਤ ਸ਼ੈਸ਼ਨ 2025-26 ਦਾ ਨਤੀਜਾ ਬੇੱਹਦ ਸ਼ਾਨਦਾਰ

ਗੁਰੁ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ 10ਵੀ ਜਮਾਤ ਸ਼ੈਸ਼ਨ 2025-26 ਦਾ ਨਤੀਜਾ ਬੇੱਹਦ ਸ਼ਾਨਦਾਰ
ਬੰਗਾ 16 ਅਪਰੈਲ ()  ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦਸਵੀ ਜਮਾਤ ਦੇ ਵਿਦਿਆਰਥੀਆਂ ਦਾ ਸ਼ੈਸ਼ਨ 2025-26  ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਹੈ। ਵਿਦਿਆਰਥੀਆਂ ਦੁਆਰਾ ਵੱਖ-ਵੱਖ ਵਿਸ਼ਿਆਂ ਵਿੱਚ ਰਿਕਾਰਡ ਤੋੜ ਸਫਲਤਾ ਹਾਸਲ ਕਰਦਿਆਂ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਗਏ । ਇਹ ਜਾਣਕਾਰੀ  ਡਾਇਰੈਕਟਰ ਸਿੱਖਿਆ ਪ੍ਰੌ: ਹਰਬੰਸ ਸਿੰਘ ਬੋਲੀਨਾ ਅਤੇ ਪ੍ਰਿੰਸੀਪਲ ਸ੍ਰੀਮਤੀ ਵਨੀਤਾ ਚੋਟ ਨੇ ਦਿੱਤੀ। ਉਹਨਾਂ ਦੱਸਿਆ ਕਿ ਇਸ ਨਤੀਜੇ ਵਿਚ  ਰਾਧਿਕਾ ਸਪੁੱਤਰੀ ਸ੍ਰੀ ਰਾਣਾ ਵਾਸੀ ਪਿੰਡ ਢਾਹਾਂ ਨੇ 94.8%ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ । ਜਦ ਕਿ ਪੱਲਵੀ ਸਪੁੱਤਰੀ ਮਦਨ ਲਾਲ ਵਾਸੀ ਭਰੋਲੀ ਨੇ 93.2% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਰਨਜੋਤ ਕੌਰ ਸਪੁੱਤਰੀ ਪਰਦੀਪ ਸਿੰਘ ਵਾਸੀ ਮੱਲ੍ਹਾ ਸੋਢੀਆਂ ਨੇ 93% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ।  ਉਹਨਾਂ ਦੱਸਿਆ ਕਿ ਸਕੂਲ ਦਾ ਨਾਮ ਰੋਸ਼ਨ ਕਰਨ ਦੇ ਨਾਲ -ਨਾਲ ਵਿਦਿਆਰਥੀਆਂ ਦੁਆਰਾ ਕਾਮਯਾਬੀ ਦੀ ਸਿਖਰ ਨੂੰ ਛੂਹਦਿਆਂ ਪੰਜਾਬੀ ਵਿਚ 99%ਅੰਕ, ਸ਼ੌਸ਼ਲ ਸਾਇੰਸ ਵਿਚੋਂ 99%, ਆਈ ਟੀ ਵਿਚੋਂ 98%, ਹਿੰਦੀ ਵਿਚੋਂ 96%, ਅੰਗਰੇਜ਼ੀ ਵਿਚੋਂ 95%, ਸਾਇੰਸ ਵਿਚੋਂ 95% ਅਤੇ ਗਣਿਤ ਵਿਚੋਂ 94% ਵਿਚੋਂ ਸਰਵ ਉੱਤਮ ਅੰਕ ਪ੍ਰਾਪਤ ਕਰਕੇ ਸਫਲਤਾ ਦੇ ਸੁਨਿਹਰੀ ਝੰਡੇ ਗੱਡੇ ਗਏ ਹਨ। ਸਕੂਲ ਪ੍ਰਬੰਧਕ ਗੁਰੂ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਵੱਲੋਂ  ਵਿਦਿਆਰਥੀਆਂ ਅਤੇ ਉਹਨਾਂ ਦਾ ਮਾਰਗ ਦਰਸ਼ਨ ਕਰਨ ਵਾਲੇ ਡਾਇਰੈਕਟਰ ਸਿੱਖਿਆ, ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ । ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ ਟਰੱਸਟ, ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਡਾਇਰੈਕਟਰ ਪ੍ਰੌ: ਹਰਬੰਸ ਸਿੰਘ ਬੋਲੀਨਾ, ਪ੍ਰਿੰਸੀਪਲ ਵਨੀਤਾ ਚੋਟ ਅਤੇ ਸਕੂਲ ਅਧਿਆਪਕ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸੀ.ਬੀ.ਐਸ.ਈ  ਬੋਰਡ ਦੀ ਦਸਵੀਂ ਕਲਾਸ ਦੇ ਟੌਪਰ ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਮੈਂਬਰ, ਡਾਇਰੈਕਟਰ ਸਿੱਖਿਆ ਪ੍ਰੌ: ਹਰਬੰਸ ਸਿੰਘ ਬੋਲੀਨਾ, ਪ੍ਰਿੰਸੀਪਲ ਵਨੀਤਾ ਚੋਟ 
Uploaded Image

Wednesday, 15 April 2026

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਮੁਫ਼ਤ ਮੈਗਾ ਮੈਡੀਕਲ ਚੈੱਕਅੱਪ ਕੈਂਪ 17 ਅਪਰੈਲ ਨੂੰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ  ਮੁਫ਼ਤ ਮੈਗਾ ਮੈਡੀਕਲ ਚੈੱਕਅੱਪ ਕੈਂਪ 17 ਅਪਰੈਲ ਨੂੰ
ਬੰਗਾ 15 ਅਪਰੈਲ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਲੋਕ ਸੇਵਾ ਹਿੱਤ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀ ਵਰ੍ਹੇਗੰਢ ਨੂੰ ਸਮਰਪਿਤ ਮੁਫ਼ਤ ਮੈਡੀਕਲ ਮੈਗਾ ਚੈੱਕਅੱਪ ਕੈਂਪ 17 ਅਪ੍ਰੈਲ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਪ੍ਰੈੱਸ ਨੂੰ ਇਹ ਜਾਣਕਾਰੀ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਅੱਜ ਵਿਸ਼ੇਸ਼ ਭੇਟ ਦੌਰਾਨ ਦਿੱਤੀ । ਉਹਨਾਂ ਦੱਸਿਆ ਕਿ  ਟਰੱਸਟ ਵੱਲੋਂ ਇਲਾਕੇ ਵਿਚ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਤ ਲੋੜਵੰਦ ਮਰੀਜ਼ਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਇੱਕ ਮੁਫ਼ਤ ਮੈਗਾ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਜਾ ਰਿਹਾ ਹੈ । ਜਿਸ ਵਿਚ ਮੁਫਤ ਡਾਕਟਰੀ ਸਲਾਹ ਤੋਂ ਇਲਾਵਾ ਮੁਫਤ ਥਾਇਰਾਇਡ ਟੈਸਟ, ਮੁਫਤ ਐਚ ਬੀ ਏ 1ਸੀ ਤੇ ਨਾਰਮਲ ਸ਼ੂਗਰ ਟੈਸਟ, ਅੱਖਾਂ ਦੇ ਚਿੱਟਾ ਮੋਤੀਆ ਦੇ ਮੁਫਤ ਆਪਰੇਸ਼ਨ, ਮੁਫਤ ਯੂਰੋਫਲੋਮੈਟਰੀ ਟੈਸਟ, ਨਿਊਰੋਪੈਥੀ, ਸਪਾਈਰੋਮੈਟਰੀ ਟੈਸਟ, ਮੁਫਤ ਈ.ਸੀ.ਜੀ., ਮੁਫਤ ਬੀ.ਐਮ.ਡੀ. ਟੈਸਟ, ਮੁਫਤ ਟੀ. ਬੀ. ਜਾਂਚ ਟੈਸਟ, ਬੱਚੇਦਾਨੀ ਦੀਆਂ ਰਸੌਲੀਆਂ ਅਤੇ ਲਕੋਰੀਆ ਦੀ ਮੁਫਤ ਜਾਂਚ, ਗਰਭਵਤੀ ਔਰਤਾਂ ਲਈ ਮੁਫ਼ਤ ਅਲਟਰਾਸਾਊਂਡ ਸਕੈਨ, ਔਰਤਾਂ ਵਿੱਚ ਛਾਤੀ ਦੀਆਂ ਗੰਢਾਂ ਦੀ ਮੁਫਤ ਜਾਂਚ, ਦੰਦਾਂ ਦੇ ਐਕਸਰੇ, ਖਰਾਬ ਦੰਦਾਂ ਨੂੰ ਕੱਢਣਾ ਅਤੇ ਬੱਚਿਆਂ ਦੇ ਟੇਢੇ ਮੇਢੇ ਦੰਦਾਂ ਦੀ ਜਾਂਚ ਆਦਿ ਵੀ ਫਰੀ ਹੋਵੇਗੀ । ਜਦ ਕਿ ਕੈਂਪ ਵਿਚ ਯੂਰੋਲੋਜੀ ਦੇ ਮਰੀਜ਼ ਲਈ ਅਲਟਰਾਸਾਊਂਡ ਤੇ 50% ਛੋਟ , ਦੰਦਾਂ ਦੀ ਸਫਾਈ ਅਤੇ ਫਿਲਿੰਗ ਤੇ  50 % ਛੋਟ,  ਲੈਬ ਟੈਸਟਾਂ ਸੀ.ਬੀ.ਸੀ.,ਐਲ.ਐਫ.ਟੀ, ਆਰ.ਐਫ.ਟੀ, ਲਿਪਿਡ ਪ੍ਰੋਫਾਈਲ, ਯੂਰਿਕ ਐਸਿਡ, ਟ੍ਰਿਪਲ ਮਾਰਕਰ, ਵਿਟਾਮਿਨ ਬੀ 12 ਅਤੇ ਡੀ ਅਤੇ ਕੈਂਸਰ ਟੈਸਟਾਂ (PSA, CA-125, CEA, CA15.3) ਅਤੇ  ਐਕਸਰੇ 'ਤੇ 50 % ਛੋਟ ਦਿੱਤੀ ਜਾਵੇਗੀ । ਮੁਫ਼ਤ ਮੈਗਾ ਮੈਡੀਕਲ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਦੱਸਿਆ ਕਿ  ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਹਰ ਤਰ੍ਹਾਂ ਦੀ ਸਰੀਰਕ ਬਿਮਾਰੀਆਂ ਦੇ  ਮਾਹਿਰ, ਔਰਤਾਂ ਦੀਆਂ ਬਿਮਾਰੀਆਂ, ਬੱਚਿਆਂ ਦੀਆਂ ਬਿਮਾਰੀਆਂ, ਸਿਰ ਤੇ ਦਿਮਾਗ ਦੀਆਂ ਬਿਮਾਰੀਆਂ, ਹੱਡੀਆਂ ਦੀਆਂ ਬਿਮਾਰੀਆਂ,  ਦੰਦਾਂ ਦੀਆਂ ਬਿਮਾਰੀਆਂ, ਚਮੜੀ ਦੀਆਂ ਬਿਮਾਰੀਆਂ,  ਨੱਕ¸ਕੰਨ¸ਗਲੇ ਦੀਆਂ ਬਿਮਾਰੀਆਂ, ਅੱਖਾਂ ਦੀਆਂ ਬਿਮਾਰੀਆਂ ਅਤੇ ਹਰ ਤਰ੍ਹਾਂ ਦੇ ਛੋਟੇ, ਵੱਡੇ ਅਪਰੇਸ਼ਨਾਂ ਅਤੇ ਦੂਰਬੀਨੀ ਅਪਰੇਸ਼ਨਾਂ ਦੇ ਮਾਹਿਰ ਡਾਕਟਰ ਸਾਹਿਬਾਨ ਕੈਂਪ ਵਿਚ ਆਏ ਸਾਰੇ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕਰਨਗੇ । ਉਹਨਾਂ ਨੇ ਇਲਾਕੇ ਦੇ  ਲੋੜਵੰਦ ਮਰੀਜ਼ਾਂ ਨੂੰ ਇਸ ਮੁਫ਼ਤ ਮੈਗਾ ਮੈਡੀਕਲ ਚੈੱਕਅੱਪ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ।
             ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ  ਮੁਫ਼ਤ ਮੈਗਾ ਮੈਡੀਕਲ ਚੈੱਕਅੱਪ ਕੈਂਪ ਜਾਣਕਾਰੀ ਦੇਣ ਮੌਕੇ ਹੁਨਰਦੀਪ ਸਿੰਘ ਬਰਾੜ ਐਚ ਆਰ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਵਿਵੇਕ ਗੁੰਬਰ, ਡਾ. ਰਾਹੁਲ ਗੋਇਲ, ਡਾ. ਮਾਨਵਦੀਪ ਸਿੰਘ ਬੈਂਸ, ਡਾ. ਸ਼ਵੇਤਾ ਬਗੜਿਆ ਅਤੇ ਡਾ. ਜਗਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ । 

Uploaded Image

ਸਰਬ ਨੌਜਵਾਨ ਸਭਾ ਨੇ ਕੇਕ ਕੱਟ ਕੇ ਮਨਾਈ ਡਾ. ਅੰਬੇਡਕਰ ਜਯੰਤੀ

ਸਰਬ ਨੌਜਵਾਨ ਸਭਾ ਨੇ ਕੇਕ ਕੱਟ ਕੇ ਮਨਾਈ ਡਾ. ਅੰਬੇਡਕਰ ਜਯੰਤੀ

ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੰਘਰਸ਼ ਦੁਨੀਆ ਨੂੰ ਪ੍ਰੇਰਣਾ ਦਿੰਦੇ ਰਹਿਣਗੇ - ਤੇਜਪਾਲ ਬਸਰਾ
* ਦੇਸ਼ ਦੀ ਵੰਡ ਨੂੰ ਲੈ ਕੇ ਬਾਬਾ ਸਾਹਿਬ ਦੀ ਦੂਰਦਰਸ਼ੀ ਸੋਚ ਨੂੰ ਸਰਾਹਿਆ
ਫਗਵਾੜਾ 13 ਅਪ੍ਰੈਲ (ਮਨਜੀਤ ਸਿੰਘ ) ਸਰਬ ਨੌਜਵਾਨ ਸਭਾ (ਰਜਿ:) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ਸਾਂਝਾ ਉਪਰਾਲਾ ਕਰਦੇ ਹੋਏ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਸਥਾਨਕ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਵਿਖੇ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਸੰਚਾਲਿਤ ਵੋਕੈਸ਼ਨਲ ਸੈਂਟਰ ‘ਚ ਕੀਤਾ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਫਗਵਾੜਾ ਦੇ ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਨੇ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਜ਼ਿਲ੍ਹਾ ਸਕੱਤਰ ਸੰਤੋਸ਼ ਕੁਮਾਰ ਗੋਗੀ, ਭਾਜਪਾ ਕਿਸਾਨ ਮੋਰਚਾ ਦੇ ਕੌਮੀ ਸਕੱਤਰ ਅਵਤਾਰ ਸਿੰਘ ਮੰਡ, ਸਮਾਜ ਸੇਵਕ ਬੀ.ਆਰ. ਕਟਾਰੀਆ ਯੂ.ਕੇ. ਸ਼ਾਮਲ ਹੋਏ। ਪ੍ਰਮੁੱਖ ਸ਼ਖਸੀਅਤਾਂ ਨੇ ਡਾ. ਅੰਬੇਡਕਰ ਦੀ ਤਸਵੀਰ ‘ਤੇ ਫੁੱਲਮਾਲਾਵਾਂ ਭੇਂਟ ਕੀਤੀਆਂ ਅਤੇ ਜਨਮ ਦਿਨ ਦਾ ਕੇਕ ਕੱਟਿਆ। ਸਮਾਗਮ ਦੌਰਾਨ ਬੁਲਾਰਿਆਂ ਨੇ ਡਾ. ਅੰਬੇਡਕਰ ਦੀ ਜੀਵਨੀ ਬਾਰੇ ਸੰਖੇਪ ਚਾਨਣਾ ਪਾਇਆ। ਨਾਲ ਹੀ ਉਹਨਾਂ ਦੇ ਸੰਘਰਸ਼ਾਂ, ਧਾਰਮਿਕ ਅਧਾਰ ਤੇ ਦੇਸ਼ ਦੀ ਵੰਡ ਨੂੰ ਲੈ ਕੇ ਉਹਨਾਂ ਦੇ ਦੂਰਦਰਸ਼ੀ ਵਿਚਾਰਾਂ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਣ ‘ਚ ਡਾ. ਅੰਬੇਡਕਰ ਦੇ ਯੋਗਦਾਨ ਦਾ ਜਿਕਰ ਕੀਤਾ। ਮੁੱਖ ਮਹਿਮਾਨ ਤੇਜਪਾਲ ਬਸਰਾ ਨੇ ਕਿਹਾ ਕਿ ਡਾ. ਅੰਬੇਡਕਰ ਨੂੰ ਆਪਣੇ ਜੀਵਨ ਵਿਚ ਬਹੁਤ ਸਾਰੀਆਂ ਕਠਿਨਾਈਆਂ ਦਾ ਸਾਹਮਣਾ ਕਰਨਾ ਪਿਆ। ਉਹਨਾਂ ਲੋਕਾਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਫਰਜ਼ਾਂ ਦੇ ਬਾਰ ਵੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਸਮੂਹ ਸਮਾਜ ਨੂੰ ਡਾ. ਅੰਬੇਡਕਰ ਦੇ ਸੰਦੇਸ਼ ਪੜ੍ਹੋ-ਜੁੜੋ ਅਤੇ ਸੰਘਰਸ਼ ਕਰੋ ‘ਤੇ ਅਮਲ ਕਰਨ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਕਵੀ ਮਨੋਜ ਫਗਵਾੜਵੀ ਅਤੇ ਸੁਖਦੇਵ ਗੰਢਵਾਂ, ਵਲੋਂ ਕਵਿਤਾਵਾਂ ਰਾਹੀਂ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸਭਾ ਵਲੋਂ ਪ੍ਰਮੁਖ ਸ਼ਖਸੀਅਤਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਸਭਾ ਦੇ ਸਲਾਹਕਾਰ ਬੋਰਡ ਦੇ ਮੈਂਬਰ ਅਵਤਾਰ ਸਿੰਘ ਮੰਡ ਦਾ ਕੇਕ ਕੱਟ ਕੇ ਉਹਨਾਂ ਦੇ ਜਨਮ ਦਿਨ ਦੀ ਖੁਸ਼ੀ ਵੀ ਸਾਂਝੀ ਕੀਤੀ ਗਈ। ਸਟੇਜ ਦੀ ਸੇਵਾ ਰਵਿੰਦਰ ਸਿੰਘ ਰਾਏ ਨੇ ਬਾਖੂਬੀ ਨਿਭਾਈ। ਸਮਾਗਮ ਦਾ ਅੰਤ ਬਾਬਾ ਸਾਹਿਬ ਦੇ ਜਨਮ ਦਿਨ ਦੀ ਖੁਸ਼ੀ ਵਿਚ ਲੱਡੂ ਵੰਡ ਕੇ ਕੀਤਾ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਅਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਗੁਰਦੀਪ ਸਿੰਘ ਤੁਲੀ ਸੀਨੀਅਰ ਆਪ ਆਗੂ, ਰਵਿੰਦਰ ਰਾਏ, ਪਰਮਜੀਤ ਰਾਏ, ਗੁਲਸ਼ਨ ਕਪੂਰ, ਮੈਡਮ ਆਸ਼ੂ ਬੱਗਾ, ਮੈਡਮ ਸੁਖਪ੍ਰੀਤ ਕੌਰ, ਮੈਡਮ ਨਵਜੋਤ ਕੌਰ, ਮੈਡਮ ਗੁਰਜੀਤ ਕੌਰ, ਮੈਡਮ ਖੁਸ਼ੀ ਰਾਣਾ, ਸਮਾਜ ਸੇਵਕ ਰਮਨ ਨਹਿਰ, ਸਿਮਰਨ, ਅਨੁਰਾਧਾ, ਗੋਮਤੀ, ਦਿਵਯਾ, ਸੰਜਨਾ, ਗੁਰਪ੍ਰੀਤ, ਪ੍ਰਿਆ, ਪ੍ਰਾਚੀ, ਮੁਸਕਾਨ, ਅਮਨਦੀਪ, ਰੀਟਾ, ਅਮਨਪ੍ਰੀਤ, ਕੋਮਲ, ਹਰਮਨ, ਕਿਰਨ, ਮਮਤਾ, ਹਰਮੀਨ, ਅੰਜਲੀ ਕੁਮਾਰੀ, ਪ੍ਰਿਯੰਕਾ, ਹਰਪ੍ਰੀਤ, ਨੀਰਜ, ਸਨੇਹਾ, ਜਸਪ੍ਰੀਤ, ਪ੍ਰਿਆ, ਨੇਹਾ, ਰਜਨੀ, ਸਨੇਹਾ, ਈਸ਼ਾ, ਮੁਸਕਾਨ , ਆਰਤੀ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਨੇਹਾ, ਗੁਰਪ੍ਰੀਤ ਕੌਰ, ਸਮੀਨਾ, ਖੁਸ਼ੀ, ਸ਼ਵੇਤਾ, ਨੰਦਨੀ, ਪ੍ਰਿਅੰਕਾ, ਨਵਜੋਤ ਕੌਰ, ਤਾਨੀਆ, ਆਸ਼ਾ ਕੁਮਾਰੀ, ਅਰਧਨਾ, ਮੁਸਕਾਨ, ਕੋਮਲ, ਜੋਤੀ, ਜਾਨਵੀਂ, ਸੁਖਵਿੰਦਰ ਕੌਰ, ਐਸ਼ਪ੍ਰੀਤ ਕੌਰ, ਭਾਰਤੀ ਆਦਿ ਹਾਜ਼ਰ ਸਨ।
ਤਸਵੀਰ - ਸਰਬ ਨੌਜਵਾਨ ਸਭਾ ਵਲੋਂ ਡਾ. ਅੰਬੇਡਕਰ ਜਯੰਤੀ ਮੌਕੇ ਆਯੋਜਿਤ ਸਮਾਗਮ ਦੌਰਾਨ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ, ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ, ਅਵਤਾਰ ਸਿੰਘ ਮੰਡ ਅਤੇ ਹੋਰ।

Saturday, 11 April 2026

ਐਨ ਆਰ. ਵੀਰਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭੂਤਾਂ ਦੇ ਵਿਦਿਆਰਥੀਆਂ ਨੂੰ ਸ਼ਟੇਸ਼ਨਰੀ ਦਾ ਸਮਾਨ ਪ੍ਰਦਾਨ

ਐਨ ਆਰ. ਵੀਰਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭੂਤਾਂ ਦੇ ਵਿਦਿਆਰਥੀਆਂ ਨੂੰ ਸ਼ਟੇਸ਼ਨਰੀ ਦਾ ਸਮਾਨ ਪ੍ਰਦਾਨ
ਬੰਗਾ 11 ਅਪਰੈਲ () ਐਨ.ਆਰ.ਆਈ. ਵੀਰਾਂ ਵੱਲੋਂ ਪੰਜਾਬ ਵਿੱਚ ਸਕੂਲਾਂ ਵਿਦਿਆਰਥੀਆਂ ਦੇ ਲਈ ਪੜ੍ਹਾਈ ਵਿਚ ਲਈ ਜ਼ਰੂਰੀ ਸਟੇਸ਼ਨਰੀ ਅਤੇ ਸਹਾਇਕ ਸਮੱਗਰੀ ਦਾਨ ਕਰਨਾ ਇੱਕ ਸ਼ਲਾਘਾਯੋਗ ਕਾਰਜ ਹੈ, ਜਿਸ ਦੀ ਤਾਜ਼ਾ ਮਿਸਾਲ ਪਿੰਡ ਭੂਤਾਂ ਦੇ ਐਨ.ਆਰ.ਆਈਜ਼  ਕੇਹਰ ਸਿੰਘ ਕੈਨੇਡਾ, ਜੋਗਾ ਸਿੰਘ ਕੈਨੇਡਾ, ਪ੍ਰਲਾਦ ਸਿੰਘ ਕੈਨੇਡਾ, ਅਵਤਾਰ ਸਿੰਘ ਕੈਨੇਡਾ, ਸੁਰਿੰਦਰ ਸਿੰਘ ਜਰਮਨੀ, ਸੁਖਵਿੰਦਰ ਸਿੰਘ ਕੈਨੇਡਾ ਅਤੇ ਅਮਰੀਕ ਸਿੰਘ ਕੈਨੇਡਾ ਬਣੇ ਹਨ, ਜਿਹਨਾਂ ਨੇ ਆਪਣੇ ਜੱਦੀ ਪਿੰਡ ਭੂਤਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਉੱਤਮ ਕੁਆਲਿਟੀ ਦੀ ਸ਼ਟੇਸ਼ਨਰੀ, ਪੈਨ, ਪੈਨਸਿਲਾਂ ਅਤੇ ਹੋਰ ਸਮਾਨ ਪ੍ਰਦਾਨ ਕੀਤਾ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਬਲਜਿੰਦਰ ਕੌਰ ਨੇ ਸਮੂਹ ਐਨ ਆਰ ਆਈ ਵੀਰਾਂ ਦਾ ਵਿਦਿਆਰਥੀਆਂ ਦੀ ਮਦਦ ਕਰਨ ਲਈ ਧੰਨਵਾਦ ਕੀਤਾ । ਸਮਾਜ ਸੇਵਕ ਗੁਰਵਿੰਦਰ ਸਿੰਘ ਕੰਦੋਲਾ ਅਤੇ ਕਮਲਜੀਤ ਸਿੰਘ ਸਾਬਕਾ ਸਰਪੰਚ ਨੇ ਵੀ ਦਾਨੀ ਸੱਜਣਾਂ ਦਾ ਧੰਨਵਾਦ ਕਰਦੇ ਹੋਏ ਆਸ ਪ੍ਰਗਟਾਈ ਕਿ ਭਵਿੱਖ ਵਿਚ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਸਕੂਲ ਵਿਦਿਆਰਥੀਆਂ ਦੀ ਮਦਦ ਕਰਨ ਲਈ ਹੋਰ ਵੀ ਵਧੀਆ ਪ੍ਰੌਜੈਕਟ ਉਲੀਕੇ ਜਾਣਗੇ। ਸਕੂਲ ਪ੍ਰਬੰਧਕਾਂ ਵੱਲੋਂ ਐਨ ਆਰ ਆਈ ਵੀਰਾਂ ਦਾ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਰਾਜ ਕੁਮਾਰੀ ਇੰਚਾਰਜ ਸਰਕਾਰੀ ਮਿਡਲ ਸਕੂਲ, ਮਨਦੀਪ ਕੌਰ, ਦੌਲਤ ਰਾਮ, ਕਾਂਤਾ ਦੇਵੀ, ਮਨਜੀਤ ਕੌਰ, ਪੁਸ਼ਪਾ ਰਾਣੀ (ਸਾਰੇ ਸਕੂਲ ਸਟਾਫ), ਨਰਿੰਦਰ ਸਿੰਘ ਪੰਚ, ਮਾਸਟਰ ਰਾਮ ਲਾਲ ਅਤੇ ਹਰਮੇਸ਼ ਸਿੰਘ ਹਾਜ਼ਰ ਸਨ।  
ਤਸਵੀਰ :  ਸਰਕਾਰੀ ਪ੍ਰਾਇਮਰੀ ਸਕੂਲ ਭੂਤਾਂ ਦੇ ਵਿਦਿਆਰਥੀਆਂ ਨੂੰ ਸ਼ਟੇਸ਼ਨਰੀ ਦਾ ਸਮਾਨ ਪ੍ਰਦਾਨ ਮੌਕੇ ਐਨ ਆਰ. ਵੀਰ 
Uploaded Image

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ ਇਕ ਲੱਖ ਰੁਪਏ ਦਾ ਦਾਨ ਦਿੱਤਾ

*ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ ਇਕ ਲੱਖ ਰੁਪਏ ਦਾ ਦਾਨ ਦਿੱਤਾ*
ਬੰਗਾ 11 ਅਪਰੈਲ () ''ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਪੰਜਾਬ ਦੇ ਪੇਂਡੂ ਇਲਾਕੇ ਵਿਚ ਮਿਆਰੀ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਆਮ ਲੋਕਾਈ ਨੂੰ ਪ੍ਰਦਾਨ ਕਰਵਾਉਣ ਵਾਲਾ ਪੰਜਾਬ ਦਾ ਪ੍ਰਮੁੱਖ ਸਮਾਜ ਸੇਵੀ ਅਦਾਰਾ ਹੈ'', ਇਹ ਵਿਚਾਰ ਪਿੰਡ ਅੱਟਾ ਦੇ ਵਾਸੀ ਬੀਬੀ ਪੂਰਵੀ ਸੋਹਲ ਪ੍ਰਧਾਨ ਸੋਹਨ ਕਾਦਰੀ ਆਰਟ ਫਾਊਡੇਸ਼ਨ ਅਤੇ ਬਲਵਿੰਦਰ ਸਿੰਘ ਸੋਹਲ ਨੇ ਢਾਹਾਂ ਕਲੇਰਾਂ ਵਿਖੇ ਮੁੱਖ ਦਫਤਰ ਵਿਖੇ ਪੁੱਜ ਕੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕਰਨ ਮੌਕੇ ਗੱਲਬਾਤ ਕਰਦੇ ਪ੍ਰਗਟਾਏ । ਉਹਨਾਂ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਪੇਂਡੂ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਰਿਆਇਤੀ ਮੈਡੀਕਲ ਸਹੂਲਤਾਂ ਅਤੇ ਆਧੁਨਿਕ ਵਿਦਿਅਕ ਸੇਵਾਵਾਂ ਦੇਣ ਦੇ ਅਦਾਰੇ ਸਥਾਪਿਤ ਕਰਕੇ ਕੀਤੇ ਜਾ ਰਹੇ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ । ਉਹਨਾਂ ਨੇ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਫੇਰੀ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਬਣਾਏ ਗਏ ਆਰਟ ਵਰਕ ਨੂੰ ਬਹੁਤ ਸਰਾਹਿਆ ਅਤੇ ਸਕੂਲ ਪ੍ਰਿੰਸੀਪਲ ਤੇ ਆਰਟ ਅਧਿਆਪਕਾਂ ਦਾ ਉਹਨਾਂ ਦੇ ਕਲਾ ਪ੍ਰਤੀ ਸਮਰਪਣ ਲਈ ਧੰਨਵਾਦ ਕੀਤਾ ।
   ਇਸ ਮੌਕੇ ਦਾਨੀਆਂ ਦਾ ਹਾਰਦਿਕ ਸਵਾਗਤ ਕਰਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਟਰੱਸਟ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਅਤੇ ਹੋਰ ਅਦਾਰੇ ਚਲਾਏ ਜਾ ਰਹੇ ਹਨ । ਉਹਨਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਸਤਪਤਾਲ ਵਿਖੇ ਜਿੱਥੇ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਕਲਾਤਮਿਕ ਕਾਰਜਾਂ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ । ਉਹਨਾਂ ਨੇ ਬੀਬੀ ਪੂਰਵੀ ਸੋਹਲ ਪ੍ਰਧਾਨ ਸੋਹਨ ਕਾਦਰੀ ਆਰਟ ਫਾਊਂਡੇਸ਼ਨ ਅਤੇ ਬਲਵਿੰਦਰ ਸਿੰਘ ਸੋਹਲ ਦਾ ਟਰੱਸਟ ਵੱਲੋਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਾਨੀ ਸੋਹਲ ਪਰਿਵਾਰ ਦਾ ਸਨਮਾਨ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਅਤੇ ਸ. ਦਵਿੰਦਰ ਸਿੰਘ ਢਿੱਲੋਂ

Uploaded Image

Thursday, 9 April 2026

*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਯੂਰੋਲੋਜਿਸਟ ਡਾ. ਅਮਿਤ ਸੰਧੂ ਵੱਲੋਂ 85 ਸਾਲ ਦੇ ਹਾਈ ਰਿਸਕ ਮਰੀਜ਼ ਦਾ ਕੈਂਸਰ ਗ੍ਰਸਤ ਗੁਰਦਾ ਕੱਢ ਕੇ ਜਾਨ ਬਚਾਈ*

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਯੂਰੋਲੋਜਿਸਟ ਡਾ. ਅਮਿਤ ਸੰਧੂ ਵੱਲੋਂ 
85 ਸਾਲ ਦੇ ਹਾਈ ਰਿਸਕ ਮਰੀਜ਼ ਦਾ ਕੈਂਸਰ ਗ੍ਰਸਤ ਗੁਰਦਾ ਕੱਢ ਕੇ ਜਾਨ ਬਚਾਈ

ਬੰਗਾ 10 ਅਪਰੈਲ () ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਟਰੌਮਾ ਸੈਂਟਰ ਢਾਹਾਂ ਕਲੇਰਾਂ ਦੇ ਸੁਪਰਸਪੈਸ਼ਲਿਸਟ ਯੂਰੋਲੋਜਿਸਟ ਡਾ. ਅਮਿਤ ਸੰਧੂ ਵੱਲੋਂ 85 ਸਾਲ ਦੇ ਹਾਈ ਰਿਸਕ ਮਰੀਜ਼ ਦਾ ਵੱਡੇ ਅਪਰੇਸ਼ਨ ਨਾਲ ਕੈਂਸਰ ਗ੍ਰਸਤ ਗੁਰਦਾ ਕੱਢ ਕੇ ਜਾਨ ਬਚਾਈ ਹੈ । ਜੋ ਇਲਾਕੇ ਦਾ ਇਸ ਤਰ੍ਹਾਂ ਦਾ ਪਹਿਲਾ ਅਪਰੇਸ਼ਨ ਹੈ । ਇਸ ਸਬੰਧੀ ਡਾ. ਅਮਿਤ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਹਨਾਂ ਕੋਲ 85 ਸਾਲਾ ਮਰੀਜ਼ ਆਪਣੇ ਪਿਸ਼ਾਬ ਦੇ ਰੋਗਾਂ ਦਾ ਇਲਾਜ ਕਰਵਾਉਣ ਆਏ । ਕੁਝ ਅਰਸੇ ਤੋਂ ਪਿਸ਼ਾਬ ਦੀ ਨਲੀ ਵਿਚ ਖੂਨ ਆਣ ਕਰਕੇ ਮਰੀਜ਼ ਦੇ ਸਰੀਰ ਵਿਚ  ਖੂਨ ਦੀ ਕਮੀ ਹੋ ਰਹੀ ਸੀ । ਜਦੋਂ ਮਰੀਜ਼ ਦੀ ਸਕੈਨਿੰਗ ਅਤੇ ਜ਼ਰੂਰੀ ਟੈਸਟ ਕਰਵਾਏ ਤਾਂ ਜਾਂਚ ਵਿਚ ਪਤਾ ਲੱਗਾ ਕਿ ਖੱਬੀ ਕਿਡਨੀ ਵਿੱਚ ਟਿਊਮਰ ਹੈ ਜੋ ਕੈਂਸਰ ਦਾ ਰੂਪ ਹੈ, ਇਹ ਮਰੀਜ਼ ਲਈ ਜਾਨ ਲੇਵਾ ਬਣ ਰਿਹਾ ਸੀ । ਇਹ ਟਿਊਮਰ ਖੱਬੇ ਗੁਰਦੇ ਦੀਆਂ ਮਹੱਤਵਪੂਰਣ ਨਾੜੀਆਂ ਅਤੇ ਅੰਗਾਂ ਨਾਲ ਜੁੜ ਗਿਆ ਸੀ । ਇਸ ਲਈ ਮਰੀਜ਼ ਦੀ ਜਾਨ ਬਚਾਉਣ ਲਈ ਵੱਡਾ ਅਪਰੇਸ਼ਨ ਕਰਕੇ ਸਰੀਰ ਵਿਚੋਂ  ਕੈਂਸਰ ਗ੍ਰਸਤ ਖਰਾਬ ਗੁਰਦਾ ਬਾਹਰ ਕੱਢਿਆ ਗਿਆ । ਇਹ ਅਪਰੇਸ਼ਨ ਤਿੰਨ ਘੰਟੋ ਤੋਂ ਵੱਧ ਸਮਾਂ ਚੱਲਿਆ । ਖੂਨ ਦੀ ਕਮੀ ਹੋਣ ਕਰਕੇ ਮਰੀਜ਼ ਨੂੰ ਕਈ ਖੂਨ ਦੀਆਂ ਬੋਤਲਾਂ ਚੜ੍ਹਾਈਆਂ ਗਈਆਂ । ਵੱਡੀ ਉਮਰ, ਕੰਮਜ਼ੋਰ ਗੁਰਦੇ ਹੋਣ ਨਾਲ ਤੇ ਹੋਰ ਰੋਗਾਂ ਕਰਕੇ ਇਹ ਇੱਕ ਹਾਈ ਰਿਸਕ ਅਪਰੇਸ਼ਨ ਸੀ, ਜਿਸ ਵਿਚ ਐਨੇਸਥੀਸੀਆ ਦੇ ਮਾਹਿਰ ਡਾ. ਦੀਪਕ ਦੁੱਗਲ ਨੇ ਵਿਸ਼ੇਸ਼ ਸਹਿਯੋਗ ਦਿੱਤਾ । ਡਾ. ਅਮਿਤ ਸੰਧੂ ਨੇ ਦੱਸਿਆ ਕਿ ਗੁਰਦੇ ਦਾ ਕੈਂਸਰ ਇੱਕ ਖਤਰਨਾਕ ਬਿਮਾਰੀ ਹੈ, ਜਿਸ ਵਿੱਚ ਗੁਰਦਿਆਂ ਦੇ ਸਿਹਤਮੰਦ ਸੈੱਲ ਆਪਣਾ ਰੂਪ ਬਦਲ ਲੈਂਦੇ ਹਨ ਅਤੇ ਉਹਨਾਂ ਦਾ ਵਾਧਾ ਕੰਟਰੋਲ ਤੋਂ ਬਾਹਰ ਹੋ ਜਾਂਦਾ ਹੈ । ਜਿਸਨੂੰ ਰੀਨਲ ਸੈੱਲ ਕਾਰਸਿਨੋਮਾ ਟਿਊਮਰ ਕਿਹਾ ਜਾਂਦਾ ਹੈ । ਡਾ. ਅਮਿਤ ਸੰਧੂ ਅਤੇ ਉਹਨਾਂ ਦੀ ਮੈਡੀਕਲ ਟੀਮ ਵੱਲੋਂ ਦਿਨ-ਰਾਤ ਦੀ ਮਿਹਨਤ ਨਾਲ ਕੀਤੇ ਮਿਆਰੀ ਇਲਾਜ ਨਾਲ 85 ਸਾਲ ਦਾ ਇਹ ਮਰੀਜ਼ ਹੁਣ ਤੰਦਰੁਸਤ ਹੈ ਅਤੇ ਉਹ ਆਪਣੇ ਪਰਿਵਾਰ ਨਾਲ ਖੁਸ਼ੀ ਭਰਿਆ ਸਮਾਂ ਬਿਤਾ ਰਿਹਾ ਹੈ । ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ  ਇਹ ਹਾਈ ਰਿਸਕ ਅਪਰੇਸ਼ਨ ਕਰਨ ਲਈ ਡਾ. ਅਮਿਤ ਸੰਧੂ ਅਤੇ ਡਾ. ਦੀਪਕ ਦੁੱਗਲ ਨੂੰ ਵਧਾਈ ਦਿੱਤੀ । ਇਸ ਮੌਕੇ ਮਰੀਜ਼ ਦੇ ਪਰਿਵਾਰਿਕ ਮੈਂਬਰ ਵੀ ਹਾਜ਼ਰ ਸੀ ਅਤੇ ਉਹਨਾਂ ਨੇ ਸੁਪਰਸਪੈਸ਼ਲਿਸਟ ਯੂਰੋਲੋਜਿਸਟ ਡਾ. ਅਮਿਤ ਸੰਧੂ, ਮੈਡੀਕਲ ਅਫ਼ਸਰਾਂ, ਨਰਸਿੰਗ ਸਟਾਫ ਅਤੇ ਹਸਪਤਾਲ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ । ਕਾਬਿਲੇਗੌਰ ਹੈ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਯੂਰੋਲੋਜੀ ਵਿਭਾਗ ਵਿਚ ਰੋਜ਼ਾਨਾ ਮਰੀਜ਼ਾਂ ਦਾ ਚੈੱਕਅਪ ਹੁੰਦਾ ਹੈ ਤੇ ਮਿਆਰੀ ਇਲਾਜ ਕੀਤਾ ਜਾਂਦਾ ਹੈ ।

ਫੋਟੋ ਕੈਪਸ਼ਨ :- ਤੰਦਰੁਸਤ ਹੋਏ ਮਰੀਜ਼ ਨਾਲ ਖੁਸ਼ੀ ਭਰੇ ਮਾਹੌਲ ਵਿਚ ਡਾ. ਅਮਿਤ ਸੰਧੂ, ਡਾ ਦੀਪਕ ਦੁੱਗਲ ਤੇ ਮਰੀਜ਼ ਦੇ ਪਰਿਵਾਰਜਨ

 
Uploaded Image

Tuesday, 7 April 2026

News &  Photo

efonkBk ਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ

ਹੁਸ਼ਿਆਰਪੁਰ, 7 ngq?b (ਪਰਸ਼ੋਤਮ ਲਾਲ ਦੜੋਚ)L ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਸ਼੍ਰੀਮਤੀ ਕਮਲਪ੍ਰੀਤ ਕੌਰ ਬਰਾੜ (IAS) ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਆਸ਼ਿਕਾ ਜੈਨ (IAS) ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਜੀ ਦੇ ਨਿਰਦੇਸ਼ਾਂ ਅਤੇ ਡਾ.ਜਤਿੰਦਰ ਭਾਟੀਆ ਡਿਜਿਗਨੇਟਡ ਅਫ਼ਸਰ-ਕਮ- ਜਿਲਾ ਸਿਹਤ ਅਫ਼ਸਰ ਹੁਸ਼ਿਆਰਪੁਰ ਦੀ ਦੇਖ ਰੇਖ ਹੇਠ ਫੂਡ ਸੇਫਟੀ ਅਫ਼ਸਰ ਇਸ਼ਾਨ ਬੰਸਲ ਵਲੋਂ ਜ਼ਿਲ੍ਹੇ ਵਿੱਚ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫਟੀ ਟੀਮ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।

 

ਇਸੇ ਮੁਹਿੰਮ ਦੌਰਾਨ ਜਿਲੇ ਦੇ ਵੱਖ ਵੱਖ ਕਿਰਿਆਣਾ ਦੁਕਾਨਾਂ ਅਤੇ ਗੁੜ ਬਣਾਉਣ ਵਾਲੀਆਂ ਇਕਾਈਆਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ ਦੋ ਸੈਂਪਲ ਕੁਲ 4 ਸੈਂਪਲ ਭਰੇ ਗਏ ਅਤੇ ਇਹ ਸਾਰੇ ਸੈਂਪਲ ਲੈਬ ਟੈਸਟ ਲਈ ਫੂਡ ਲੈਬ ਖਰੜ ਭੇਜੇ ਗਏ ਹਨ। ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਕਿਸੇ ਸੈਂਪਲ ਵਿੱਚ ਮਿਆਰਾਂ ਦੀ ਉਲੰਘਣਾ ਜਾਂ ਮਿਲਾਵਟ ਪਾਈ ਗਈ ਤਾਂ ਸੰਬੰਧਿਤ ਵਿਕਰੇਤਾ ਖਿਲਾਫ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

ਡੀ.ਐਚ.ਓ. ਡਾ. ਜਤਿੰਦਰ ਭਾਟੀਆ ਅਤੇ ਫੂਡ ਸੇਫਟੀ ਅਫਸਰ ਇਸ਼ਾਨ ਬੰਸਲ ਨੇ ਸਾਰੇ ਫੂਡ ਬਿਜ਼ਨਸ ਆਪਰੇਟਰਾਂ (FBOs) ਨੂੰ FSSAI ਦੇ ਅਧੀਨ ਲਾਜ਼ਮੀ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਦੀ ਪਾਲਣਾ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਸਾਰੇ ਫੂਡ ਬਿਜ਼ਨਸ ਓਪਰੇਟਰਾਂ (FBOs) ਨੂੰ ਸਖ਼ਤੀ ਨਾਲ ਹੁਕਮ ਦਿੱਤੇ ਗਏ ਕਿ ਉਹ ਸਹੀ ਸਫ਼ਾਈ ਬਣਾਈ ਰੱਖਣ ਅਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਧੀਨ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ। ਉਹਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਖਾਧ ਪਦਾਰਥ ਦੀ ਗੁਣਵੱਤਾ ਬਾਰੇ ਕੋਈ ਸ਼ੱਕ ਹੋਵੇ ਤਾਂ ਇਸ ਸਬੰਧੀ ਸੂਚਨਾ ਸਿਹਤ ਵਿਭਾਗ ਜਾਂ ਫੂਡ ਸੇਫਟੀ ਅਧਿਕਾਰੀਆਂ ਨੂੰ ਦਿੱਤੀ ਜਾ ਸਕਦੀ ਹੈ।ਵਿਭਾਗ ਵੱਲੋਂ ਇਹ ਯਕੀਨੀ ਬਣਾਉਣ ਲਈ ਕਿ ਉਪਭੋਗਤਾਵਾਂ ਅਤੇ ਆਮ ਜਨਤਾ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲਾ ਖਾਣਾ ਮਿਲੇ, ਇਸ ਤਰ੍ਹਾਂ ਦੀਆਂ ਸਖ਼ਤ ਅਤੇ ਨਿਯਮਿਤ ਜਾਂਚਾਂ ਜਾਰੀ ਰੱਖੀਆਂ ਜਾਣਗੀਆਂ।

--
PARSHOTAM LAL DAROCH
CHIEF EDITOR
PUNJAB CRIME NEWS
HOSHIARPUR (PUNJAB) INDIA
Office : +91 1882 256080
Mobile: +91 9814587007
E-mail : pcnhsp@gmail.com
Uploaded Image

ਰਾਜਦੂਤ ਡਾ. ਪਰਵਿੰਦਰ ਸਿੰਘ ਨੇ ਪੰਜਾਬ ਨੂੰ 'ਭਵਿੱਖ ਦੀਆਂ ਪੀੜ੍ਹੀਆਂ ਲਈ ਸ਼ਾਂਤੀ ਦੀ ਚੋਣ ਕਰਨ' ਦੀ ਅਪੀਲ ਕੀਤੀ

ਵਿਸ਼ਵ ਬੁੱਧ ਫੈਡਰੇਸ਼ਨ ਦੇ ਪ੍ਰਧਾਨ ਨੂੰ ਹੁਸ਼ਿਆਰਪੁਰ ਵਿੱਚ ਸਨਮਾਨਿਤ ਕੀਤਾ ਗਿਆ, ਭਾਈਚਾਰਿਆਂ ਨੂੰ ਵੰਡ ਤੋਂ ਉੱਪਰ ਸਦਭਾਵਨਾ ਨੂੰ ਰੱਖਣ ਦਾ ਸੱਦਾ ਦਿੱਤਾ 
ਹੁਸ਼ਿਆਰਪੁਰ, (ਸਤੀਸ਼ ਜੌੜਾ )ਪੰਜਾਬ, ਭਾਰਤ:** ਰਾਜਦੂਤ **ਡਾ. ਪਰਵਿੰਦਰ ਸਿੰਘ**, ਇੱਕ ਸ਼ਾਂਤੀ ਵਕੀਲ ਜਿਸਨੇ **ਵਿਸ਼ਵ ਸ਼ਾਂਤੀ ਸੰਸਥਾ** ਅਤੇ **ਸੰਯੁਕਤ ਰਾਸ਼ਟਰ** ਨਾਲ ਜੁੜੇ ਅੰਤਰਰਾਸ਼ਟਰੀ ਫੋਰਮਾਂ ਨਾਲ ਕੰਮ ਕੀਤਾ ਹੈ, ਨੇ ਪੰਜਾਬ ਦੇ ਦੌਰੇ ਦੀ ਵਰਤੋਂ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਦੀ ਖ਼ਾਤਰ ਜਨਤਕ ਜੀਵਨ ਦੇ ਕੇਂਦਰ ਵਿੱਚ ਸ਼ਾਂਤੀ, ਸੰਵਾਦ ਅਤੇ ਆਪਸੀ ਸਤਿਕਾਰ ਰੱਖਣ ਦਾ ਸੱਦਾ ਦਿੱਤਾ।

ਡਾ. ਸਿੰਘ, ਜੋ **ਵਿਸ਼ਵ ਬੁੱਧ ਫੈਡਰੇਸ਼ਨ ਦੇ ਪ੍ਰਧਾਨ** ਵਜੋਂ ਸੇਵਾ ਨਿਭਾਉਂਦੇ ਹਨ, ਨੂੰ ਹੁਸ਼ਿਆਰਪੁਰ, ਪੰਜਾਬ ਵਿੱਚ ਇੱਕ ਪ੍ਰੋਗਰਾਮ ਦੌਰਾਨ ਰਸਮੀ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਰੋਹ ਦੀ ਅਗਵਾਈ **ਜਸਵੀਰ ਸਿੰਘ ਜੌੜਾ**, **ਪ੍ਰਸ਼ੋਤਮ ਲਾਲ ਡਰੋਚ**, *ਪੰਜਾਬ ਕ੍ਰਾਈਮ ਨਿਊਜ਼* ਦੇ ਸੰਪਾਦਕ, ਅਤੇ **ਸਤੀਸ਼ ਜੌੜਾ**, ਮਨੁੱਖੀ ਅਧਿਕਾਰ ਕਮਿਸ਼ਨ, ਜ਼ਿਲ੍ਹਾ ਹੁਸ਼ਿਆਰਪੁਰ (ਕੋਰ ਗਰੁੱਪ) ਦੇ ਮੈਂਬਰ ਨੇ ਕੀਤੀ।

ਸਥਾਨਕ ਮਨੁੱਖੀ ਅਧਿਕਾਰਾਂ ਦੇ ਵਕੀਲ, ਭਾਈਚਾਰਕ ਆਗੂ ਅਤੇ ਮੀਡੀਆ ਪ੍ਰਤੀਨਿਧੀ ਇਸ ਸਮਾਗਮ ਵਿੱਚ ਸ਼ਾਮਲ ਹੋਏ, ਜਿਸ ਵਿੱਚ ਖੇਤਰ ਵਿੱਚ ਸ਼ਾਂਤੀ, ਮਨੁੱਖੀ ਮਾਣ ਅਤੇ ਸਮਾਜਿਕ ਜ਼ਿੰਮੇਵਾਰੀ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਬੁਲਾਰਿਆਂ ਨੇ ਹਿੰਸਾ ਨੂੰ ਰੋਕਣ, ਨਿਆਂ ਨੂੰ ਉਤਸ਼ਾਹਿਤ ਕਰਨ ਅਤੇ ਕਮਜ਼ੋਰ ਭਾਈਚਾਰਿਆਂ ਨੂੰ ਆਵਾਜ਼ ਦੇਣ ਵਿੱਚ ਸੁਤੰਤਰ ਮੀਡੀਆ ਅਤੇ ਸਿਵਲ ਸਮਾਜ ਦੀ ਭੂਮਿਕਾ 'ਤੇ ਚਾਨਣਾ ਪਾਇਆ।

ਆਪਣੇ ਸੰਬੋਧਨ ਵਿੱਚ, ਡਾ. ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਸਪੱਸ਼ਟ ਅਤੇ ਜ਼ਰੂਰੀ ਸੰਦੇਸ਼ ਦਿੱਤਾ: **ਸ਼ਾਂਤੀ ਇੱਕ ਵਿਕਲਪ ਨਹੀਂ ਹੈ, ਸਗੋਂ ਇੱਕ ਜ਼ਰੂਰਤ ਹੈ**। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਮਤਭੇਦਾਂ ਨੂੰ ਬੱਚਿਆਂ ਅਤੇ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਲਈ ਸਾਂਝੀ ਜ਼ਿੰਮੇਵਾਰੀ ਨੂੰ ਕਦੇ ਵੀ ਢਾਹ ਨਹੀਂ ਲੱਗਣ ਦੇਣਾ ਚਾਹੀਦਾ।

"ਅੱਜ ਅਸੀਂ ਜੋ ਵੀ ਫੈਸਲਾ ਲੈਂਦੇ ਹਾਂ - ਭਾਵੇਂ ਰਾਜਨੀਤੀ ਵਿੱਚ, ਭਾਈਚਾਰਕ ਜੀਵਨ ਵਿੱਚ ਜਾਂ ਇੱਥੋਂ ਤੱਕ ਕਿ ਸਾਡੇ ਘਰਾਂ ਵਿੱਚ ਵੀ - ਉਸ ਦੁਨੀਆ ਨੂੰ ਆਕਾਰ ਦਿੰਦਾ ਹੈ ਜੋ ਸਾਡੇ ਬੱਚੇ ਵਿਰਾਸਤ ਵਿੱਚ ਪ੍ਰਾਪਤ ਕਰਨਗੇ," ਉਨ੍ਹਾਂ ਕਿਹਾ। "ਜੇ ਅਸੀਂ ਗੁੱਸੇ ਅਤੇ ਵੰਡ ਨੂੰ ਆਮ ਬਣਾਉਂਦੇ ਹਾਂ, ਤਾਂ ਉਹ ਇਹ ਵਿਸ਼ਵਾਸ ਕਰਦੇ ਹੋਏ ਵੱਡੇ ਹੋਣਗੇ ਕਿ ਟਕਰਾਅ ਕੁਦਰਤੀ ਹੈ। ਜੇ ਅਸੀਂ ਹਮਦਰਦੀ ਅਤੇ ਸੰਵਾਦ ਨੂੰ ਮਾਡਲ ਬਣਾਉਂਦੇ ਹਾਂ, ਤਾਂ ਉਹ ਇਹ ਵਿਸ਼ਵਾਸ ਕਰਦੇ ਹੋਏ ਵੱਡੇ ਹੋਣਗੇ ਕਿ ਸ਼ਾਂਤੀ ਸੰਭਵ ਹੈ।"

ਡਾ. ਸਿੰਘ ਨੇ ਅੰਤਰ-ਧਰਮ ਸਮਝ, ਸਿੱਖਿਆ ਅਤੇ ਜ਼ਮੀਨੀ ਪੱਧਰ ਦੀਆਂ ਪਹਿਲਕਦਮੀਆਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ ਜੋ ਸਮਾਜਿਕ ਅਤੇ ਧਾਰਮਿਕ ਲੀਹਾਂ 'ਤੇ ਭਾਈਚਾਰਿਆਂ ਨੂੰ ਇਕੱਠੇ ਕਰਦੇ ਹਨ। ਉਨ੍ਹਾਂ ਨੇ ਪੰਜਾਬ ਅਤੇ ਵਿਆਪਕ ਭਾਰਤੀ ਅਤੇ ਵਿਸ਼ਵਵਿਆਪੀ ਡਾਇਸਪੋਰਾ ਵਿੱਚ ਨੌਜਵਾਨਾਂ ਨੂੰ ਆਪਣੇ ਆਪ ਨੂੰ **ਸ਼ਾਂਤੀ ਦੇ ਨਿਰਮਾਤਾ** ਵਜੋਂ ਦੇਖਣ ਲਈ ਉਤਸ਼ਾਹਿਤ ਕੀਤਾ, ਨਾ ਕਿ ਪੈਸਿਵ ਨਿਰੀਖਕਾਂ ਵਜੋਂ।

ਆਪਣੀ ਟਿੱਪਣੀ ਨੂੰ ਸਮਾਪਤ ਕਰਦੇ ਹੋਏ, ਡਾ. ਸਿੰਘ ਨੇ ਨੇਤਾਵਾਂ, ਸੰਸਥਾਵਾਂ ਅਤੇ ਆਮ ਨਾਗਰਿਕਾਂ ਨੂੰ ਇੱਕੋ ਜਿਹੇ ਅਪੀਲ ਕੀਤੀ: "ਆਓ ਆਪਾਂ ਸ਼ਾਂਤੀ ਨੂੰ ਆਪਣੀ ਸਭ ਤੋਂ ਵੱਡੀ ਤਰਜੀਹ ਬਣਾਈਏ। ਅਗਲੀ ਪੀੜ੍ਹੀ ਨੂੰ ਅਸੀਂ ਸਭ ਤੋਂ ਵੱਡਾ ਤੋਹਫ਼ਾ ਦੇ ਸਕਦੇ ਹਾਂ ਉਹ ਇੱਕ ਅਜਿਹਾ ਸਮਾਜ ਹੈ ਜਿੱਥੇ ਉਹ ਸੁਰੱਖਿਅਤ, ਸਤਿਕਾਰਯੋਗ ਅਤੇ ਆਪਣੇ ਭਵਿੱਖ ਬਾਰੇ ਉਮੀਦ ਮਹਿਸੂਸ ਕਰਦੇ ਹਨ।

Monday, 6 April 2026

ਫਗਵਾੜਾ ਤੋਂ ਪ੍ਰਸਿੱਧ ਸਮਾਜ ਸੇਵਕ ਰਮਨ ਨਹਿਰਾ ਮਨੁੱਖੀ ਅਧਿਕਾਰ ਕਮਿਸ਼ਨ ਦੀ ਜ਼ਿਲ੍ਹਾ ਕੋਰ ਕਮੇਟੀ ਦੇ ਮੈਂਬਰ ਬਣੇ

ਫਗਵਾੜਾ ਤੋਂ ਪ੍ਰਸਿੱਧ ਸਮਾਜ ਸੇਵਕ ਰਮਨ ਨਹਿਰਾ ਮਨੁੱਖੀ ਅਧਿਕਾਰ ਕਮਿਸ਼ਨ ਦੀ ਜ਼ਿਲ੍ਹਾ ਕੋਰ ਕਮੇਟੀ ਦੇ ਮੈਂਬਰ ਬਣੇ
ਫਗਵਾੜਾ ( ਮਨਜੀਤ ਸਿੰਘ ) ਪੰਜਾਬ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਨੇ ਕਪੂਰਥਲਾ ਜ਼ਿਲ੍ਹੇ ਲਈ ਕੋਰ ਕਮੇਟੀ ਦਾ ਗਠਨ ਕੀਤਾ ਹੈ। ਫਗਵਾੜਾ ਤੋਂ ਪ੍ਰਸਿੱਧ ਸਮਾਜ ਸੇਵਕ ਰਮਨ ਨਹਿਰਾ ਨੂੰ ਇਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਹ ਨਿਯੁਕਤੀਆਂ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼, ਮੈਂਬਰ ਜਸਟਿਸ ਗੁਰਬੀਰ ਸਿੰਘ ਅਤੇ ਪ੍ਰਸਿੱਧ ਸਮਾਜ ਸੇਵਕ ਜਤਿੰਦਰ ਸਿੰਘ ਸ਼ਂਟੀ ਨੇ ਕੀਤੀਆਂ।
ਇਸ ਸਮਾਗਮ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਜਸਟਿਸ ਹਰਕੇਸ਼ ਮਨੂਜਾ ਅਤੇ ਜਸਟਿਸ ਨਮਿਤ ਕੁਮਾਰ ਮੁੱਖ ਮਹਿਮਾਨ ਸਨ। ਪੁਲਿਸ ਪ੍ਰਸ਼ਾਸਨ ਵੱਲੋਂ, ਡੀਜੀਪੀ ਪੰਜਾਬ ਗੌਰਵ ਯਾਦਵ, ਡੀਜੀਪੀ ਚੰਡੀਗੜ੍ਹ ਡਾ. ਸਾਗਰ ਪ੍ਰੀਤ ਹੁੱਡਾ, ਅਤੇ ਡੀਜੀਪੀ ਸਪੈਸ਼ਲ ਹਿਊਮਨ ਰਾਈਟਸ ਪੰਜਾਬ ਡਾ. ਨਰੇਸ਼ ਅਰੋੜਾ ਨੇ ਸ਼ਿਰਕਤ ਕੀਤੀ। ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਉਪ ਚੇਅਰਪਰਸਨ ਗੁਰਜੀਤ ਰੁਚੀ ਬਾਵਾ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਵੀ ਸ਼ਾਮਲ ਹੋਏ। ਇਸ ਮੌਕੇ ਸਮਾਜ ਸੇਵਕ ਰਮਨ ਨਹਿਰਾ ਤੋਂ ਇਲਾਵਾ, ਐਡਵੋਕੇਟ ਚੰਦਨ ਪੁਰੀ, ਸੁਨੀਲ ਕੁਮਾਰ, ਸਲੀਮ ਮਸੀਹ, ਸੰਜੇ ਸੈਣੀ, ਹਰਪ੍ਰੀਤ ਸਿੰਘ, ਨੰਦ ਸੋਨੀ, ਪੀਯੂਸ਼ ਸੋਨੀ, ਰਾਜਮਨੀ ਅਤੇ ਗੁਰਜੋਤ ਸਿੰਘ ਨੂੰ ਵੀ ਕਪੂਰਥਲਾ ਜ਼ਿਲ੍ਹੇ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਫਗਵਾੜਾ ਦੇ ਪ੍ਰਸਿੱਧ ਸਮਾਜ ਸੇਵਕ ਰਮਨ ਨਹਿਰਾ, ਹਿਊਮਨ ਰਾਈਟਸ ਕੌਂਸਲ ਇੰਡੀਆ (ਐਂਟੀ ਕੁਰਪੱਸ਼ਨ ਸੈੱਲ) ਦੇ ਪੰਜਾਬ ਪ੍ਰਧਾਨ ਵੀ ਹਨ। ਇਸ ਤੋਂ ਇਲਾਵਾ, ਰਮਨ ਨਹਿਰਾ ਖੱਤਰੀ ਮਹਾਂਸਭਾ ਪੰਜਾਬ ਦੇ ਜਨਰਲ ਸਕੱਤਰ, ਭਾਜਪਾ ਐਨਜੀਓ ਸੈੱਲ ਪੰਜਾਬ ਦੇ ਕਾਰਜਕਾਰੀ ਮੈਂਬਰ, ਵਿਸ਼ਵ ਹਿੰਦੂ ਸੰਘ ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ, ਪੰਜਾਬ ਸਰਕਾਰ ਦੇ ਖੱਤਰੀ ਅਰੋੜਾ ਭਲਾਈ ਬੋਰਡ ਦੇ ਸਾਬਕਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਫਗਵਾੜਾ ਸ਼ਹਿਰੀ ਪ੍ਰਧਾਨ ਹਨ। ਫਗਵਾੜਾ ਦੇ ਇੱਕ ਪ੍ਰਸਿੱਧ ਸਮਾਜ ਸੇਵਕ ਰਮਨ ਨਹਿਰਾ ਲੰਬੇ ਸਮੇਂ ਤੋਂ ਸਮਾਜ ਸੇਵਾ ਵਿੱਚ ਸਰਗਰਮੀ ਨਾਲ ਸ਼ਾਮਲ ਰਹੇ ਹਨ, ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਨਿਯੁਕਤੀ ਫਗਵਾੜਾ ਦੇ ਨਾਲ-ਨਾਲ ਕਪੂਰਥਲਾ ਜ਼ਿਲ੍ਹੇ ਲਈ ਇੱਕ ਮਾਣ ਵਾਲੀ ਪ੍ਰਾਪਤੀ ਮੰਨੀ ਜਾਂਦੀ ਹੈ। ਆਪਣੀ ਨਿਯੁਕਤੀ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ, ਸਮਾਜ ਸੇਵਕ ਰਮਨ ਨਹਿਰਾ ਨੇ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ 'ਤੇ ਫਗਵਾੜਾ ਦੇ ਪਤਵੰਤਿਆਂ ਅਤੇ ਪੰਜਾਬ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਰੇ ਮੈਂਬਰਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਫੋਟੋ ਕੈਪਸ਼ਨ: ਪੰਜਾਬ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਇੱਕ ਸਮਾਗਮ ਵਿੱਚ ਕੋਰ ਕਮੇਟੀ ਮੈਂਬਰ ਵਜੋਂ ਨਿਯੁਕਤੀ 'ਤੇ ਸਮਾਜ ਸੇਵਕ ਰਮਨ ਨਹਿਰਾ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ ਅਤੇ ਹੋਰ ਪਤਵੰਤੇ।

Saturday, 4 April 2026

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗਰਭਵਤੀ ਔਰਤਾਂ ਦੀ ਅਲਟਰਾ ਸਾਊਂਡ ਸਕੈਨ ਹੋਵੇਗੀ ਮੁਫ਼ਤ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗਰਭਵਤੀ ਔਰਤਾਂ ਦੀ ਅਲਟਰਾ ਸਾਊਂਡ ਸਕੈਨ ਹੋਵੇਗੀ ਮੁਫ਼ਤ
ਬੰਗਾ  04 ਅਪਰੈਲ  () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੁਣ ਗਰਭਵਤੀ ਔਰਤਾਂ ਦੀ ਅਲਟਰਾਸਾਊਂਡ ਸਕੈਨ ਮੁਫਤ ਹੋਵੇਗੀ । ਇਹ ਜਾਣਕਾਰੀ ਹਸਪਤਾਲ ਦੇ ਔਰਤਾਂ  ਦੀਆਂ ਬਿਮਾਰੀਆਂ ਅਤੇ ਬਾਂਝਪਣ ਦੇ ਮਾਹਿਰ  ਡਾ. ਸ਼ਵੇਤਾ ਬਗੜਿਆ ਐਮ ਐਸ (ਗਾਇਨੀ) ਨੇ ਦਿੱਤੀ । ਉਹਨਾਂ ਦੱਸਿਆ ਕਿ ਹਸਤਪਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਜਨਮ ਤੋਂ ਪਹਿਲਾਂ ਅਤੇ ਜਨਮ ਤੋਂ ਬਾਅਦ ਦੀ ਦੇਖਭਾਲ ਲਈ ਤੰਦਰੁਸਤ ਮਾਵਾਂ ਅਤੇ ਤੰਦਰੁਸਤ ਬੱਚੇ ਮਿਸ਼ਨ ਤਹਿਤ ਗਰਭਵਤੀ ਔਰਤਾਂ ਅਤੇ ਉਹਨਾਂ ਦੇ ਨਵ ਜਨਮੇ ਬੱਚਿਆਂ ਨੂੰ ਜਨਮ ਤੋਂ ਪਹਿਲਾਂ ਅਤੇ ਜਨਮ ਤੋਂ ਬਾਅਦ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਅਹਿਮ ਕਾਰਜ ਕੀਤੇ ਜਾ ਰਹੇ ਹਨ । ਇਸ ਸੇਵਾ ਮਿਸ਼ਨ ਵਿਚ ਹਸਪਤਾਲ ਵਿਖੇ ਗਰਭਵਤੀ ਔਰਤਾਂ ਦੀ ਅਲਟਰਾ ਸਾਊਂਡ ਸਕੈਨ ਮੁਫਤ ਆਰੰਭ ਕੀਤੀ ਹੈ । ਇਹ ਸੇਵਾ ਹਰ ਸੋਮਵਾਰ ਤੋਂ ਸ਼ਨੀਵਾਰ ਤੱਕ ਰੋਜ਼ਾਨਾ ਸਵੇਰ 9 ਵਜੇ ਤੋ ਬਾਅਦ ਦੁਪਹਿਰ 3 ਵਜੇ ਤੱਕ ਉਪਲੱਬਧ ਹੋਵੇਗੀ । ਡਾ.  ਸ਼ਵੇਤਾ ਬਗੜਿਆ ਨੇ  ਔਰਤਾਂ ਦੇ ਵਿਭਾਗ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਇੱਥੇ ਔਰਤਾਂ ਦੀਆਂ ਹਰ ਤਰ੍ਹਾਂ ਦੀਆਂ ਸਰੀਰਿਕ ਬਿਮਾਰੀਆਂ, ਹਰ ਤਰ੍ਹਾਂ ਦੇ ਜਣੇਪੇ, ਵੱਡੇ ਆਪਰੇਸ਼ਨ, ਦਰਦ ਰਹਿਤ ਡਲਿਵਰੀ, ਬਾਂਝਪਣ (ਇਨਫਰਟੀਲਿਟੀ) ਦਾ ਇਲਾਜ, ਬੱਚੇਦਾਨੀ ਅਤੇ ਛਾਤੀ ਦੇ ਕੈਂਸਰ ਦਾ ਇਲਾਜ ਹੁੰਦਾ ਹੈ। ਇਸ ਦੇ ਨਾਲ ਹੀ ਗਰਭਵਤੀ ਔਰਤਾਂ ਦੀ ਮਿਆਰੀ ਸਾਂਭ ਸੰਭਾਲ ਹੁੰਦੀ ਹੈ । ਹਸਪਤਾਲ ਵਿਚ ਨਵਜਨਮੇ ਬੱਚਿਆਂ ਦੀ ਦੇਖ ਭਾਲ ਲਈ ਆਧੁਨਿਕ ਮਸ਼ੀਨਾਂ ਉਪਲਬਧ ਹਨ । ਹਸਪਤਾਲ ਵਿਖੇ ਗਰਭਵਤੀ ਔਰਤਾਂ ਲਈ ਵੱਖ ਵੱਖ ਜ਼ਰੂਰੀ ਟੈਸਟ ਵੀ ਰਿਆਇਤੀ ਦਰਾਂ 'ਤੇ ਹੁੰਦੇ ਹਨ । ਡਾ. ਸ਼ਵੇਤਾ ਬਗੜਿਆ ਨੇ ਕਿਹਾ ਕਿ ਔਰਤਾਂ ਨੂੰ ਤੰਦਰੁਸਤ ਰਹਿਣ ਲਈ ਸਮੇਂ ਸਿਰ ਮਾਹਿਰ ਡਾਕਟਰ ਤੋਂ ਨਿਯਮਿਤ ਤੌਰ 'ਤੇ ਜਾਂਚ ਕਰਵਾਉਣੀ ਚਾਹੀਦੀ ਹੈ । ਇਹ ਜਾਂਚ  ਸਿਹਤ ਸਮੱਸਿਆਵਾਂ ਦੀ ਜਾਂਚ ਅਤੇ ਇਲਾਜ ਕਰਨ ਵਿੱਚ ਮਦਦ ਕਰਦੀ ਹੈ । ਵਰਨਣਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗਰਭ ਅਵਸਥਾ ਦੇਖਭਾਲ ਸੇਵਾਵਾਂ ਦਾ ਵਿਸਥਾਰ ਇੱਕ ਇਲਾਕੇ ਵਿਚ ਵੱਡਾ ਉੱਦਮ ਹੈ ਅਤੇ ਜੋ ਔਰਤਾਂ ਦੀ ਸਿਹਤ ਸੰਭਾਲ ਲਈ ਅਹਿਮ ਰੋਲ ਅਦਾ ਕਰੇਗਾ ।
ਫੋਟੋ :- ਮੁਫਤ ਅਲਟਰਾ ਸਾਊਂਡ ਸਕੈਨ ਕਰਦੇ ਹੋਏ ਡਾ. ਸ਼ਵੇਤਾ ਬਗੜਿਆ

ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ
ਢਾਹਾਂ ਕਲੇਰਾਂ 04 ਅਪਰੈਲ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ ।  ਬਾਬਾ ਬਲਵਿੰਦਰ ਸਿੰਘ ਲਾਡਾ ਨੇ  ਦਿਲ ਟੁੰਬਵੀਆਂ ਗੱਲਾਂ ਕਰਦੇ ਹੋਏ ਮਨੁੱਖੀ ਜੀਵਨ ਦੀ ਖੋਜ ਬਾਬਤ ਵਿਚਾਰਾਂ ਦੀ ਸਾਂਝ ਪਾਈ । ਬਾਬਾ ਜੀ ਨੇ ਨਾਮ ਸਿਮਰਨ ਕਰਦੇ ਹੋਏ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੇ ਗਏ ਜੀਵਨ ਦੇ ਰਾਹ ਦਸੇਰੇ ਉਪਦੇਸ਼ ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ ਤੇ ਚਾਨਣਾ ਪਾਇਆ ਅਤੇ  ਕਿਉਂਕਿ ਇਹ ਸਿਧਾਂਤ ਮਨੁੱਖ ਨੂੰ ਆਦਰਸ਼ ਅਤੇ ਸੰਤੁਲਿਤ ਜੀਵਨ ਜੀਣ ਦਾ ਮਾਰਗ ਪ੍ਰਦਾਨ ਕਰਦਾ ਹੈ । ਜੋ ਇਨਸਾਨ ਵਾਹਿਗੁਰੂ ਦੀ ਰਜ਼੍ਹਾ ਵਿਚ ਰਹਿਣਾ ਸਿੱਖ ਲੈਂਦਾ ਹੈ ਉਹ ਦੁਨੀਆ ਦਾ ਸਭ ਤੋਂ ਵੱਡਾ ਤੇ ਦਿਲ ਦਾ ਅਮੀਰ ਹੁੰਦਾ ਹੈ । ਇਸ ਮੌਕੇ ਬਾਬਾ ਜੀ ਨੇ ਢਾਹਾਂ ਕਲੇਰਾਂ ਵਿਖੇ ਚੱਲਦੀਆਂ ਲੋਕ  ਸੇਵਕ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਦੀ ਵੀ ਭਾਰੀ ਸ਼ਲਾਘਾ ਕੀਤੀ । ਇਸ ਤੋਂ ਪਹਿਲਾਂ ਸੰਸਥਾ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਬਾਬਾ ਜੀ ਦਾ ਨਿੱਘਾ ਜੀ ਆਇਆ‍ ਕਰਦੇ ਹੋਏ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਮੈਡੀਕਲ ਅਤੇ ਵਿੱਦਿਅਕ ਅਦਾਰਿਆਂ ਸਬੰਧੀ ਜਾਣਕਾਰੀ ਦਿੱਤੀ। ਸ. ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬਾਬਾ ਬਲਵਿੰਦਰ ਸਿੰਘ ਲਾਡੀ ਦਾ ਸਨਮਾਨ ਵੀ ਕੀਤਾ । ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਭਾਈ ਜੋਗਾ ਸਿੰਘ ਅਤੇ ਜਸਬੀਰ ਸਿੰਘ ਨੂਰਪੁਰ ਪੱਤਰਕਾਰ ਵੀ ਹਾਜ਼ਰ ਸਨ।
ਫੋਟੋ :- ਬਾਬਾ ਬਲਵਿੰਦਰ ਸਿੰਘ ਲਾਡਾ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ ਕਰਨ ਮੌਕੇ ਕੁਲਵਿੰਦਰ ਸਿੰਘ 
ਢਾਹਾਂ ਪ੍ਰਧਾਨ ਅਤੇ ਪਤਵੰਤੇ  

Wednesday, 1 April 2026

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ

ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨੀ ਮੈਂਬਰ ਚੁਣੇ ਗਏ

ਚੰਡੀਗੜ੍ਹ 1ਅਪ੍ਰੈਲ-  ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ) ਦੀ 11ਵੀਂ ਨੈਸ਼ਨਲ ਪਲੈਨਰੀ ਨੇ ਵਿਜੇਵਾੜਾ ਵਿੱਚ ਆਪਣੀ ਨਵੀਂ ਰਾਸ਼ਟਰੀ ਕਾਰਜਕਾਰੀ ਕਮੇਟੀ ਦਾ ਐਲਾਨ ਕੀਤਾ ਹੈ ਅਤੇ ਇਸ ਮੌਕੇ ਪਹਿਲਾਂ ਹੀ ਨਿਰਵਿਰੋਧ ਚੁਣੇ ਗਏ। ਪੰਜਾਬ ਦੇ ਬਲਵਿੰਦਰ ਸਿੰਘ ਜੰਮੂ ਨੇ ਕੌਮੀ ਪ੍ਰਧਾਨ ਅਤੇ ਆਂਧਰਾ ਪ੍ਰਦੇਸ਼ ਦੇ ਆਗੂ ਡੀ. ਸੋਮ ਸੁੰਦਰ ਨੇ ਸਕੱਤਰ ਜਨਰਲ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਬਾਅਦ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਨੇ ਸੰਬੋਧਨ ਕਰਦਿਆਂ ਪੱਤਰਕਾਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸੂਬਾ ਪੱਧਰ 'ਤੇ ਸੈਮੀਨਾਰ ਅਤੇ ਕਨਵੈੱਨਸ਼ਨਾਂ ਕਰ ਕੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੀਡੀਆ ਉੱਪਰ ਕਾਰਪੋਰੇਟ ਘਰਾਣਿਆਂ ਦੇ ਕਬਜ਼ੇ, ਵਧ ਰਹੇ ਠੇਕੇਦਾਰੀ ਪ੍ਰਬੰਧ, ਪ੍ਰੈੱਸ ਦੀ ਅਜ਼ਾਦੀ ਉੱਪਰ ਵੱਧ ਰਹੇ ਹਮਲਿਆਂ ਕਾਰਨ ਪੱਤਰਕਾਰੀ ਗੰਭੀਰ ਸੰਕਟ ਦਾ ਸ਼ਿਕਾਰ ਹੈ। ਇਸ ਮੌਕੇ ਚੋਣ ਅਧਿਕਾਰੀ ਸੀਨੀਅਰ ਪੱਤਰਕਾਰ ਐੱਮ.ਏ ਮਾਜ਼ਿਦ ਨੇ ਨਤੀਜਿਆਂ ਦਾ ਐਲਾਨ ਕੀਤਾ। ਜਿਸ ਵਿੱਚ ਪੰਜਾਬ ਦੇ ਇਕ ਹੋਰ ਸੀਨੀਅਰ ਆਗੂ ਬਲਬੀਰ ਸਿੰਘ ਜੰਡੂ ਕੌਮੀ ਖ਼ਜ਼ਾਨਚੀ, ਅਮਰ ਮੋਹਨ ਪ੍ਰਸਾਦ (ਬਿਹਾਰ) ਅਤੇ ਵਾਈ. ਨਰਿੰਦਰ ਰੈਡੀ (ਤੇਲੰਗਾਨਾ) ਕੌਮੀ ਮੀਤ ਪ੍ਰਧਾਨ ਅਤੇ ਨਰਿੰਦਰ ਭਾਰਦਵਾਜ (ਉੱਤਰ ਪ੍ਰਦੇਸ਼), ਡੀ.ਐੱਸ.ਆਰ ਸੁਭਾਸ਼ (ਤਾਮਿਲਨਾਡੂ) ਅਤੇ ਪੀ. ਭਾਸਕਰ ਰੈਡੀ (ਕਰਨਾਟਕ) ਨੂੰ ਨਿਰਵਿਰੋਧ ਕੌਮੀ ਸਕੱਤਰ ਚੁਣੇ ਜਾਣ ਦਾ ਐਲਾਨ ਕੀਤਾ ਗਿਆ। ਪੰਜਾਬ ਦੀ ਸੀਨੀਅਰ ਪੱਤਰਕਾਰ ਬਿੰਦੂ ਸਿੰਘ ਸਮੇਤ ਹੋਰ ਰਾਜਾਂ ਦੇ 14 ਮੈਂਬਰਾਂ ਨੂੰ ਵੀ ਕੌਮੀ ਕਾਰਜਕਾਰਨੀ ਲਈ ਚੁਣ ਲਿਆ ਗਿਆ। ਪੰਜਾਬ ਅਤੇ ਚੰਡੀਗੜ੍ਹ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਸਮੇਤ ਦੂਜੇ ਸੂਬਿਆਂ ਦੇ ਪ੍ਰਧਾਨ ਅਤੇ ਸਕੱਤਰ ਜਨਰਲ ਵੀ ਕੌਮੀ ਕਾਰਜਕਾਰਨੀ ਵਿੱਚ ਸ਼ਾਮਲ ਕੀਤੇ ਗਏ ਹਨ। ਇੰਡੀਅਨ ਜਰਨਲਿਸਟਸ ਯੂਨੀਅਨ ਨੇ ਸਰਬਸੰਮਤੀ ਨਾਲ ਦੇਸ਼ ਭਰ ਵਿੱਚ 5 ਪੱਤਰਕਾਰਾਂ ਦੇ ਮਾਰੇ ਜਾਣ, ਪੰਜਾਬ ਸਮੇਤ ਹੋਰ ਰਾਜਾਂ ਦੇ ਦਰਜਨਾਂ ਪੱਤਰਕਾਰਾਂ ਉੱਪਰ ਜਾਨਲੇਵਾ ਹਮਲੇ, ਝੂਠੇ ਕੇਸ ਦਰਜ ਕਰਨ ਅਤੇ ਡਿਜੀਟਲ ਪ੍ਰੇਸ਼ਾਨੀਆਂ ਦੀ ਜ਼ੋਰਦਾਰ ਨਿੰਦਾ ਤੋਂ ਇਲਾਵਾ ਸੱਚ ਦੀ ਅਵਾਜ਼ ਨੂੰ ਦਬਾਉਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਇਸ਼ਤਿਹਾਰਬਾਜ਼ੀ ਦੀ ਹਥਿਆਰ ਵਜੋਂ ਦੁਰਵਰਤੋਂ ਉਪਰ ਫ਼ੌਰੀ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ। ਪੱਤਰਕਾਰਾਂ ਦੀ ਸੁਰੱਖਿਆ ਲਈ ਵਿਸ਼ੇਸ਼ ਕਾਨੂੰਨ, ਕੌਮੀ ਅਤੇ ਰਾਜ ਪੱਧਰ ਉਪਰ ਮੀਡੀਆ ਕਮਿਸ਼ਨ ਕਾਇਮ ਕਰਨ ਤੋਂ ਇਲਾਵਾ ਕੌਮੀ ਪ੍ਰੈੱਸ ਕੌਂਸਲ ਦੀ ਥਾਂ ਪ੍ਰਭਾਵਸ਼ਾਲੀ ਮੀਡੀਆ ਕੌਂਸਲ ਬਣਾਉਣ ਦੀ ਵੀ ਮੰਗ ਸਮੇਤ 10 ਮਤੇ ਸਰਬਸੰਮਤੀ ਨਾਲ ਪ੍ਰਵਾਨ ਕੀਤੇ ਗਏ ਹਨ। ਪੰਜਾਬ ਦੀ ਆਗੂ ਟੀਮ ਵੱਲੋਂ ਅਹੁਦਾ ਛੱਡ ਰਹੇ ਕੌਮੀ ਪ੍ਰਧਾਨ ਕੇ ਸ੍ਰੀ ਨਿਵਾਸ ਰੈਡੀ, ਨਵੇਂ ਚੁਣੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਅਤੇ ਸਕੱਤਰ ਜਨਰਲ ਡੀ.ਸੋਮ ਸੁੰਦਰ ਦਾ ਸਨਮਾਨ ਕੀਤਾ ਗਿਆ।

ਕੈਪਸ਼ਨ: ਨਵੇਂ ਚੁਣੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਅਤੇ ਸਕੱਤਰ ਜਨਰਲ ਡੀ. ਸੋਮ ਸੁੰਦਰ ਅਤੇ ਸ੍ਰੀ ਨਿਵਾਸ ਰੈਡੀ ਦਾ ਸਨਮਾਨ ਕਰਦੇ ਪੰਜਾਬ ਦੇ ਆਗੂ।

ਸੂਬੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ – ਹਰਚੰਦ ਸਿੰਘ ਬਰਸਟ

ਸੂਬੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ – ਹਰਚੰਦ ਸਿੰਘ ਬਰਸਟ
-ਕਿਸਾਨਾਂ ਦੀ ਸਹੂਲਤਾਂ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਕੀਤਾ ਸਥਾਪਿਤ
ਐਸ.ਏ.ਐਸ. ਨਗਰ (ਮੋਹਾਲੀ) 1 ਅਪ੍ਰੈਲ 2026 (ਬਿਉਰੋ ) - ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਹਾੜੀ ਸੀਜਨ 2026-27 ਦੌਰਾਨ ਕਣਕ ਦੀ ਖਰੀਦ ਅਤੇ ਵੇਚ ਲਈ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਉਣ ਦੀ ਗੱਲ ਤੇ ਜੋਰ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਦੀ ਸਹੂਲਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਾੜੀ ਸੀਜਨ 2026-27 ਦੀ ਸ਼ੁਰੂਆਤ 1 ਅਪ੍ਰੈਲ ਤੋਂ ਹੋ ਗਈ ਹੈ। ਇਸਦੇ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।
 ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਸਰਕਾਰੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ ਸੀਜਨ ਦੌਰਾਨ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਆਰਜੀ ਖਰੀਦ ਕੇਂਦਰ ਘੋਸ਼ਿਤ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ, ਜਿਸਦੇ ਤਹਿਤ ਹੁਣ ਤੱਕ 266 ਆਰਜੀ ਮੰਡੀਆਂ ਘੋਸ਼ਿਤ ਕੀਤੀਆਂ ਜਾ ਚੁੱਕੀਆਂ ਹਨ। ਚੇਅਰਮੈਨ ਨੇ ਦੱਸਿਆ ਕਿ ਕਣਕ ਦੀ ਖਰੀਦ ਵਾਸਤੇ ਸੂਬੇ ਨੂੰ ਅਪ੍ਰੈਲ ਮਹੀਨੇ ਲਈ 30,973 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਹੋਈ ਹੈ। ਸਾਲ 2026-27 ਦੌਰਾਨ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਘੋਸ਼ਿਤ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 160 ਰੁਪਏ ਵੱਧ ਹੈ। ਪਿਛਲੇ ਹਾੜੀ ਸੀਜਨ ਵਿੱਚ ਇਹ 2425 ਰੁਪਏ ਪ੍ਰਤੀ ਕੁਇੰਟਲ ਸੀ। 
ਉਨ੍ਹਾਂ ਦੱਸਿਆ ਕਿ ਸੀਜਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੀਜਨ ਦੌਰਾਨ ਉੱਚ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਣਕ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ - ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਘਰ ਜਾ ਸਕਣ।  
ਸ. ਬਰਸਟ ਨੇ ਆੜ੍ਹਤੀ ਅਤੇ ਮਜ਼ਦੂਰ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਫ਼ਸਲ ਦੀ ਖ਼ਰੀਦ-ਫ਼ਰੋਖਤ ਦੌਰਾਨ ਕਿਸਾਨਾਂ ਦੀ ਸੇਵਾ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਵੀ ਆੜ੍ਹਤੀ, ਮਜ਼ਦੂਰ ਅਤੇ ਕਰਮਚਾਰੀ ਮਿਲ ਕੇ ਕਿਸਾਨਾਂ ਦਾ ਸਾਥ ਦਿੰਦੇ ਰਹੇ ਹਨ, ਉਸੇ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਦੀ ਪੂਰੀ ਮਦਦ ਕੀਤੀ ਜਾਵੇ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
..................................................

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ ਹੋ ਗਈ ਹੈ । ਇਹ ਜਾਣਕਾਰੀ ਹਸਪਤਾਲ ਦੇ ਮੁੱਖ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੰਦੇ ਦੱਸਿਆ ਕਿ ਭਾਰਤ ਸਰਕਾਰ ਦੀ ਕੈਸ਼ਲੈੱਸ ਇਲਾਜ ਸੇਵਾ ਸਕੀਮ ਅਧੀਨ ਉੱਤਰ ਭਾਰਤੀ ਰੇਲਵੇ ਦੇ ਕਰਮਚਾਰੀ ਹੁਣ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਪਣਾ ਕੈਸ਼ਲੈਸ ਇਲਾਜ ਕਰਵਾ ਸਕਣਗੇ । ਇਸ ਨਾਲ ਮਰੀਜ਼ ਨੂੰ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਨਕਦ ਪੈਸੇ ਦੇਣ ਦੀ ਲੋੜ ਨਹੀਂ ਪੈਂਦੀ ਅਤੇ ਮਰੀਜ਼ ਦੇ ਇਲਾਜ ਦਾ ਭੁਗਤਾਨ ਭਾਰਤੀ ਰੇਲਵੇ ਦੁਆਰਾ ਕੀਤਾ ਜਾਂਦਾ ਹੈ । ਉਹਨਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਮੁੱਖ ਹਸਪਤਾਲ ਹੈ ਜੋ ਅਤਿ-ਆਧੁਨਿਕ ਮੈਡੀਕਲ ਯੰਤਰਾਂ, ਐਮਰਜੈਂਸੀ ਸੇਵਾਵਾਂ, ਟਰੌਮਾ ਸੈਂਟਰ ਅਤੇ ਆਈ. ਸੀ. ਯੂ. ਸੁਵਿਧਾਵਾਂ ਨਾਲ ਲੈਸ ਹੈ । ਹਸਪਤਾਲ ਢਾਹਾਂ ਕਲੇਰਾਂ ਵਿਖੇ ਰੇਲਵੇ ਕਰਮਚਾਰੀਆਂ ਨੂੰ ਸੁਪਰ ਸਪੈਸ਼ਲਿਟੀ ਮੈਡੀਕਲ ਸੇਵਾਵਾਂ ਨਿਊਰੋਸਰਜਰੀ, ਯੂਰੋਲੋਜੀ, ਜਨਰਲ ਮੈਡੀਸਨ, ਜਨਰਲ ਤੇ ਲੈਪਰੋਸਕੋਪਿਕ ਸਰਜਰੀ, ਗਾਇਨੀਕੋਲੋਜੀ, ਆਰਥੋਪੈਡਿਕਸ, ਈ ਐਨ ਟੀ, ਡੈਂਟਲ, ਅੱਖਾਂ ਦਾ ਵਿਭਾਗ, ਬੱਚਿਆਂ ਦਾ ਵਿਭਾਗ, ਫਿਜ਼ੀਉਥੈਰਾਪੀ, ਆਈ.ਸੀ.ਯੂ. ਅਤੇ ਕ੍ਰਿਟੀਕਲ ਕੇਅਰ, ਡਾਇਲਸਿਸ, ਪੈਥੋਲੋਜੀ ਤੋਂ ਇਲਾਵਾ ਰੇਡੀਓਲੋਜੀ ਡਾਇਗਨੌਸਟਿਕ ਅਤੇ ਇਮੇਜਿੰਗ ਸਹੂਲਤਾਂ ਵਿੱਚ ਐਕਸ-ਰੇ, ਅਲਟਰਾ ਸਾਊਂਡ ਸਕੈਨ, ਸੀ.ਟੀ. ਸਕੈਨ ਦੀਆਂ ਸੇਵਾਵਾਂ ਮਿਲਣਗੀਆਂ । ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋ ਮੈਂਬਰ ਟਰੱਸਟ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਹੁਨਰਦੀਪ ਸਿੰਘ ਐਚ ਆਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ । ਵਰਨਣਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੇਲਵੇ ਕਰਮਚਾਰੀਆਂ ਤੋਂ ਇਲਾਵਾ ਸਾਬਕਾ ਫੌਜੀਆਂ ਲਈ ਈ.ਸੀ.ਐਚ.ਐਸ. ਸਕੀਮ ਅਤੇ ਵੱਖ-ਵੱਖ ਮੈਡੀਕਲ ਇੰਸ਼ੋਰੈਂਸ ਕੰਪਨੀਆਂ ਦੇ ਲਾਭਪਾਤਰੀਆਂ ਲਈ ਵੀ ਕੈਸ਼ਲੈਸ ਇਲਾਜ ਸੇਵਾਵਾਂ ਚੱਲ ਰਹੀਆਂ ਹਨ ।
ਤਸਵੀਰ : ਹਸਪਤਾਲ ਢਾਹਾਂ ਕਲੇਰਾਂ ਵਿਖੇ ਰੇਲਵੇ ਕਰਮਚਾਰੀਆਂ ਲਈ ਆਰੰਭ ਹੋਈ ਕੈਸ਼ਲੈਸ ਇਲਾਜ ਸਹੂਲਤ ਦੀ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME