• ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
• ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 418666 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ
ਫਿਰੋਜ਼ਪੁਰ, 21 ਅਪ੍ਰੈਲ (ਹੀਰਾ ਲਾਲ ਪੱਤਰਕਾਰ)ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦਾ ਕੰਮ ਜੋਰਾਂ ਸ਼ੋਰਾਂ ਤੇ ਚੱਲ ਰਿਹਾ ਹੈ ਅਤੇ ਕਣਕ ਦੀ ਖਰੀਦ ਸਬੰਧੀ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 418666 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ ਜਿਸ ਵਿਚੋਂ ਹੁਣ ਤੱਕ ਕੁੱਲ 379443 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਪਨਗ੍ਰੇਨ ਵਲੋਂ 116407 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 109671 ਮੀਟ੍ਰਿਕ ਟਨ, ਪਨਸਪ ਵਲੋਂ 96640 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 56725 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਫ਼ਸਲ ਦੀ ਖਰੀਦੇ ਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਮੰਡੀਆਂ ਵਿਚ ਖਰੀਦ ਸਬੰਧੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਾ ਆਵੇ।