ਹਰਕਰਮ ਸਿੰਘ ਰੰਧਾਵਾ ਨੇ ਆਰ.ਟੀ.ਓ. ਕਪੂਰਥਲਾ ਵਜੋਂ ਚਾਰਜ ਸੰਭਾਲਿਆ
ਕਪੂਰਥਲਾ, 04 ਮਈ: (ਮਨਜੀਤ ਸਿੰਘ) ਆਰ.ਟੀ.ਓ. ਹਰਕਰਮ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਜ਼ਿਲ੍ਹਾ ਕਪੂਰਥਲਾ ਵਿਖੇ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਫਗਵਾੜਾ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਸਨ।
ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।