Tuesday, 5 May 2026

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ।


ਜੇ ਕਿਸੇ ਵਿਅਕਤੀ ਨੂੰ ਆਪਣਾ ਕੰਮ ਕਰਵਾਉਣ ਵਿੱਚ ਕੋਈ ਔਕੜ ਪੇਸ਼ ਆਉਂਦੀ ਹੈ ਤਾਂ ਉਹ ਸਿਧਾ ਸੰਪਰਕ ਕਰੇ - ਐਸ.ਡੀ.ਐਮ.
ਅੰਮ੍ਰਿਤਸਰ, 5 ਮਈ  (ਡਾ: ਗੁਰਦੇਵ ਸਿੰਘ )  ਸ਼੍ਰੀ ਮਨਵੀਰ ਸਿੰਘ ਢਿੱਲੋਂ ਪੀ.ਸੀ.ਐਸ ਨੇ ਜ਼ਿਲ੍ਹਾ ਅੰਮ੍ਰਿਤਸਰ ਦੀ ਸਬ ਡਿਵੀਜ਼ਨ ਲੋਪੋਕੇ ਦਾ ਬਤੌਰ ਉਪ ਮੰਡਲ ਮੈਜਿਸਟਰੇਟ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬੰਗਾ ਵਿਖੇ ਤਹਿਸੀਲਦਾਰ ਵਜੋਂ ਸੇਵਾ ਨਿਭਾ ਰਹੇ ਸਨ। ਅਹੁਦਾ ਸੰਭਾਲਣ ਤੋਂ ਬਾਅਦ ਸ਼੍ਰੀ ਢਿੱਲੋਂ ਨੇ ਕਿਹਾ ਕਿ ਸਾਰੇ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਨਿਰਪੱਖਤਾ ਨਾਲ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕਰ ਕਿਸੇ ਵਿਅਕਤੀ ਨੂੰ ਆਪਣਾ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਜਾਂ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਦੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਸ਼੍ਰੀ ਢਿੱਲੋਂ ਨੇ ਇਹ ਵੀ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰ ਲੋੜਵੰਦ ਤੇ ਯੋਗ ਵਿਅਕਤੀ ਤੱਕ ਸਮੇਂ ਸਿਰ ਅਤੇ ਬਿਨਾਂ ਪੱਖਪਾਤ ਦੇ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਕੀਤੇ ਜਾਣਗੇ। ਸ਼੍ਰੀ ਢਿੱਲੋਂ ਨੇ ਲੋਕਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

Uploaded Image

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME