ਸੁਪਰੀਮ ਕੋਰਟ ‘ਚ ਲੰਬਿਤ ਕੇਸਾਂ ਦੇ ਨਿਪਟਾਰੇ ਲਈ 21 ਤੋਂ 23 ਅਗਸਤ ਤੱਕ ਲੱਗੇਗੀ ਵਿਸ਼ੇਸ਼ ਲੋਕ ਅਦਾਲਤ ‘ਸਮਾਧਾਨ ਸਮਾਰੋਹ’
ਕਪੂਰਥਲ਼ਾ, 5 ਮਈ (ਮਨਜੀਤ ਸਿੰਘ ਫਗਵਾੜਾ) ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਤੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਸੁਪਰੀਮ ਕੋਰਟ ਦੀ ਅਗਵਾਈ ਹੇਠ ਇਕ ਦੇਸ਼ ਵਿਆਪੀ ਮੁਹਿੰਮ ਜਿਸ ਦਾ ਨਾਮ ‘ਸਮਾਧਾਨ ਸਮਾਰੋਹ’ ਤਹਿਤ ਵਿਸ਼ੇਸ਼ ਲੋਕ ਅਦਾਲਤ 21.08.2026 ਤੋਂ ਮਿਤੀ 23.08.2026 ਤੱਕ ਲਗਾਈ ਜਾ ਰਹੀ ਹੈ। ਜੇਕਰ ਤੁਹਾਡਾ ਕੇਸ ਮਾਨਯੋਗ ਸੁਪਰੀਮ ਕੋਰਟ ਵਿੱਚ ਲੰਬਿਤ ਹੈ ਅਤੇ ਤੁਸੀਂ ਦੂਜੀ ਧਿਰ ਨਾਲ ਸਮਝੌਤੇ ਉਪਰੰਤ ਸੁਪਰੀਮ ਕੋਰਟ ਵਿੱਚ ਲੱਗਣ ਵਾਲੀ ਵਿਸ਼ੇਸ਼ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੁਡੀਸ਼ੀਅਲ ਕੋਰਟ ਕੰਪਲੈਕਸ, ਕਪੂਰਥਲਾ ਵਿਖੇ ਜਲਦੀ ਤੋਂ ਜਲਦੀ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕਰਕੇ ਆਪਣੇ ਕੇਸ ਦਾ ਨਿਪਟਾਰਾ ਕਰਵਾਉਣ ਲਈ ਇੱਛਾ ਪ੍ਰਗਟਾ ਸਕਦੇ ਹੋ।ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਿਰਦੇਜੀਤ ਸਿੰਘ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਿੱਚ ਮਿਤੀ 21.08.2026 ਤੋਂ ਮਿਤੀ 23.08.2026 ਤੱਕ ਲੱਗਣ ਵਾਲੀ ਵਿਸ਼ੇਸ਼ ਲੋਕ ਅਦਾਲਤ ਵਿੱਚ ਲੇਬਰ ਨਾਲ ਸਬੰਧਿਤ ਮਾਮਲੇ, ਚੈੱਕ ਨਾਲ ਸੰਬੰਧਤ ਮਾਮਲੇ (138 ਐਨ.ਆਈ ਐਕਟ), ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ, ਮਾਲੀਆ ਮਾਮਲੇ, ਮੌਰਗੇਜ ਨਾਲ ਸਬੰਧਤ ਮੁੱਦੇ, ਮੌਰਗੇਜ ਨਾਲ ਸਬੰਧਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸੰਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਦਿਵਾਨੀ ਨਾਲ ਸਬੰਧਤ ਮਾਮਲੇ, ਹੋਰ ਸਿਵਲ ਮਾਮਲੇ ਦਾ ਨਿਪਟਾਰਾ ਦੋਨਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ।
ਕੈਪਸ਼ਨ- ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਿਰਦੇਜੀਤ ਸਿੰਘ।