Wednesday, 6 May 2026

ਨਾਜਾਇਜ਼ ਸ਼ਰਾਬ ਵਿਰੁੱਧ ਕਪੂਰਥਲਾ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

ਨਾਜਾਇਜ਼ ਸ਼ਰਾਬ ਵਿਰੁੱਧ ਕਪੂਰਥਲਾ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ
ਕਪੂਰਥਲਾ: 6 ਮਈ (ਮਨਜੀਤ ਸਿੰਘ ਫਗਵਾੜਾ) ਜ਼ਿਲ੍ਹਾ ਕਪੂਰਥਲਾ ਦੇ ਆਬਕਾਰੀ ਅਫ਼ਸਰ ਸੁਖਜੀਤ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ ਕਮਿਸ਼ਨਰ (ਆਬਕਾਰੀ) ਜਲੰਧਰ ਜ਼ੋਨਸੁਰਿੰਦਰ ਕੁਮਾਰ ਗਰਗ ਅਤੇ ਸਹਾਇਕ ਕਮਿਸ਼ਨਰ (ਆਬਕਾਰੀ) ਕਪੂਰਥਲਾ ਰੇਂਜ ਨਵਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਰੋਕਥਾਮ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਮਿਤੀ 06.05.2026 ਨੂੰ ਤੜਕਸਾਰ 05:00 ਵਜੇ ਆਬਕਾਰੀ ਵਿਭਾਗ ਦੀ ਟੀਮ ਵੱਲੋਂ ਪਿੰਡ *ਸ਼ਿਵ ਦਿਆਲ ਦੇ ਮੰਡ ਖੇਤਰ* ਵਿੱਚ ਦਰਿਆਈ ਰਸਤੇ ਰਾਹੀਂ ਕਿਸ਼ਤੀ ਦੀ ਵਰਤੋਂ ਕਰਕੇ ਵਿਆਪਕ ਪੜਤਾਲ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਟੀਮ ਨੇ ਦਰਿਆ ਪਾਰੋਂ ਤਕਰੀਬਨ 5000 ਲੀਟਰ ਲਾਹਣ ਬਰਾਮਦ ਕੀਤੀ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ।  ਇਸ ਕਾਰਵਾਈ ਵਿੱਚ ਆਬਕਾਰੀ ਨਿਰੀਖਕ ਸ੍ਰੀ ਜਤਿੰਦਰਪਾਲ ਸਿੰਘ (ਸੁਲਤਾਨਪੁਰ ਸਰਕਲ) ਅਤੇ ਆਬਕਾਰੀ ਪੁਲਿਸ ਸਟਾਫ਼ ਸ਼ਾਮਲ ਸੀ। ਸ੍ਰੀ ਚਾਹਲ ਨੇ ਸਪੱਸ਼ਟ ਕੀਤਾ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਵਿਭਾਗ ਵੱਲੋਂ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।
Uploaded Image

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME